May 14, 2026, 12:35 pm
----------- Advertisement -----------
HomeNewsLatest Newsਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਭਾਰੀ ਮੀਂਹ ਦੀ ਚੇਤਾਵਨੀ

Published on

----------- Advertisement -----------

ਮੌਸਮ ਵਿਭਾਗ ਵੱਲੋਂ ਚੰਡੀਗੜ੍ਹ ਵਿੱਚ ਅੱਜ ਮੌਸਮ ਵਿਭਾਗ ਵੱਲੋਂ ਭਾਰੀ ਮੀਂਹ ਦੀ ਚੇਤਾਵਨੀ ਦਿੱਤੀ  ਗਈ ਹੈ। ਤੇਜ਼ ਗਰਜ ਅਤੇ ਬਿਜਲੀ ਦੇ ਨਾਲ ਭਾਰੀ ਮੀਂਹ ਪੈਣ ਦੀ ਅੰਸ਼ਾਕਾ ਹੈ। ਸ਼ਹਿਰ ਦਾ ਵੱਧ ਤੋਂ ਵੱਧ ਤਾਪਮਾਨ 33 ਡਿਗਰੀ ਅਤੇ ਘੱਟ ਤੋਂ ਘੱਟ ਤਾਪਮਾਨ 27 ਡਿਗਰੀ ਸੈਲਸੀਅਸ ਰਹਿਣ ਦੀ ਸੰਭਾਵਨਾ ਹੈ। ਫਿਲਹਾਲ ਸ਼ਹਿਰ ਦਾ ਤਾਪਮਾਨ 29.5 ਡਿਗਰੀ ਸੈਲਸੀਅਸ ਹੈ। ਪਿਛਲੇ 24 ਘੰਟਿਆਂ ਦੌਰਾਨ ਚੰਡੀਗੜ੍ਹ ਅਤੇ ਆਸ-ਪਾਸ ਦੇ ਇਲਾਕਿਆਂ ਵਿੱਚ 0.6 ਮਿਲੀਮੀਟਰ ਮੀਂਹ ਦਰਜ ਕੀਤਾ ਗਿਆ ਹੈ। 

ਦੱਸ ਦਈਏ ਕਿ ਚੰਡੀਗੜ੍ਹ ਵਿੱਚ ਜੁਲਾਈ ਦੇ ਮਹੀਨੇ ਵਿੱਚ ਕਰੀਬ 800 ਮਿਲੀਮੀਟਰ ਮੀਂਹ ਪੈਣ ਕਰਕੇ ਇੱਕ ਰਿਕਾਰਡ ਬਣ ਗਿਆ ਹੈ। ਪਿਛਲੇ ਸਾਲ ਜੁਲਾਈ ਮਹੀਨੇ ਵਿੱਚ 463 ਮਿਲੀਮੀਟਰ, 2021 ਵਿੱਚ 148 ਮਿਲੀਮੀਟਰ ਅਤੇ 2020 ਵਿੱਚ 277 ਮਿਲੀਮੀਟਰ ਮੀਂਹ ਪਿਆ ਸੀ। ਅਗਸਤ ‘ਚ ਹੁਣ ਤੱਕ ਕਰੀਬ 80 ਮਿਲੀਮੀਟਰ ਬਾਰਿਸ਼ ਹੋ ਚੁੱਕੀ ਹੈ। ਪਿਛਲੇ ਕਈ ਦਿਨਾਂ ਤੋਂ ਘੱਟ ਮੀਂਹ ਪੈਣ ਕਰਕੇ ਸੁਖਨਾ ਝੀਲ ਦੇ ਪਾਣੀ ਦਾ ਪੱਧਰ ਸਧਿਰ ਹੈ, ਪਰ ਜੇ ਅੱਜ ਭਾਰੀ ਮੀਂਹ ਪਿਆ ਤਾਂ ਸੁਖਨਾ ਦੇ ਪਾਣੀ ਦਾ ਪੱਧਰ ਵੱਧ ਸਕਦਾ ਹੈ। ਅਜਿਹੇ ‘ਚ ਪ੍ਰਸ਼ਾਸਨ ਨੂੰ ਸੁਖਨਾ ਝੀਲ ਦੇ ਫਲੱਡ ਗੇਟ ਖੋਲ੍ਹਣੇ ਪੈ ਸਕਦੇ ਹਨ। ਇਸ ਕਰਕੇ ਚੰਡੀਗੜ੍ਹ ਅਤੇ ਜ਼ੀਰਕਪੁਰ ਦੇ ਕੁਝ ਇਲਾਕਿਆਂ ਵਿੱਚ ਪਾਣੀ ਭਰ ਸਕਦਾ ਹੈ। 

ਜ਼ਿਕਰਯੋਗ ਹੈ ਕਿ 8 ਤੋਂ 10 ਜੁਲਾਈ ਦਰਮਿਆਨ ਭਾਰੀ ਮੀਂਹ ਪੈਮ ਕਰਕੇ  ਸੈਕਟਰ-14 ਅਤੇ 15 ਦੇ  ਵਿਚਾਲੇ ਵਾਲੀ ਸੜਕ ਧਸ ਗਈ ਸੀ। ਇਸ ਦੇ ਹੇਠਲੀ ਸਟੌਰਮ ਵਾਟਰ ਲਾਈਨ ਵੀ ਟੁੱਟ ਗਈ। ਇਸ ਤੋਂ ਬਾਅਦ ਇਸ ਸੜਕ ਨੂੰ ਆਵਾਜਾਈ ਲਈ ਪੂਰੀ ਤਰ੍ਹਾਂ ਬੰਦ ਕਰ ਦਿੱਤਾ ਗਿਆ। ਹੁਣ ਕਰੀਬ ਡੇਢ ਮਹੀਨੇ ਬਾਅਦ ਇਸ ਨੂੰ ਇੱਕ ਪਾਸੇ ਤੋਂ ਖੋਲ੍ਹ ਦਿੱਤਾ ਗਿਆ ਹੈ। ਦੂਜੇ ਪਾਸੇ ਮੁਰੰਮਤ ਦਾ ਕੰਮ ਵੀ ਜਾਰੀ ਹੈ। ਵਿਭਾਗ ਅਨੁਸਾਰ 30 ਅਗਸਤ ਤੱਕ ਮੁਰੰਮਤ ਦਾ ਕੰਮ ਕਰਵਾ ਕੇ ਦੂਜੇ ਪਾਸੇ ਨੂੰ ਵੀ ਖੋਲ੍ਹ ਦਿੱਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਭਾਜਪਾ ਤੋਂ ਸਾਵਧਾਨ ਰਹੋ, ਜੇ ਭਾਜਪਾ ਸੱਤਾ ਵਿੱਚ ਆਈ ਤਾਂ ਉਹ ਤਿੰਨ ਕਾਲੇ ਖੇਤੀ...

• ਪੰਜਾਬ ਨੂੰ ਸਭ ਤੋਂ ਪਸੰਦੀਦਾ ਨਿਵੇਸ਼ ਸਥਾਨ ਬਣਾਉਣਾ ਮੁੱਖ ਤਰਜੀਹ: ਅਰੋੜਾ

*ਚੰਡੀਗੜ੍ਹ, 12 ਮਈ, 2026:ਪੰਜਾਬ ਦੇ ਕੈਬਨਿਟ ਮੰਤਰੀ ਸ੍ਰੀ ਅਮਨ ਅਰੋੜਾ ਨੇ ਅੱਜ ਉਦਯੋਗ ਭਵਨ,...

PSEB ਨੇ ਐਲਾਨਿਆ 12ਵੀਂ ਦਾ Result, ਟੌਪ-3 ‘ਚ ਕੁੜੀਆਂ, ਮਾਨਸਾ ਦੀ ਸੁਪਨੀਤ ਕੌਰ ਪਹਿਲੇ ਨੰਬਰ ‘ਤੇ

ਪੰਜਾਬ ਸਕੂਲ ਸਿੱਖਿਆ ਬੋਰਡ (PSEB) ਵੱਲੋਂ 12ਵੀਂ ਜਮਾਤ ਦੇ ਨਤੀਜੇ ਐਲਾਨ ਦਿੱਤੇ ਗਏ ਹਨ।...

ਭਾਜਪਾ ਦੇ ਸੀਨੀਅਰ ਆਗੂ ਅਨਿਲ ਕੁਮਾਰ ਸੇਠੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

*ਚੰਡੀਗੜ੍ਹ, 12 ਮਈ 2026*ਆਮ ਆਦਮੀ ਪਾਰਟੀ (ਆਪ) ਦੀਆਂ ਲੋਕ-ਪੱਖੀ ਨੀਤੀਆਂ ਅਤੇ ਪ੍ਰਸ਼ਾਸਨ ਤੋਂ ਪ੍ਰਭਾਵਿਤ...

ਅਪਰਾਧ ਸੁਲਝਾਉਣ ਤੋਂ ਲੈ ਕੇ ਅਪਰਾਧੀਆਂ ‘ਤੇ ਨਜ਼ਰ ਰੱਖਣ ਤੱਕ — ਪੰਜਾਬ ਪੁਲਿਸ ਲਈ ਆਧੁਨਿਕ ਹਥਿਆਰ ਬਣਿਆ ‘ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ ਸੈਂਟਰ’ (ICCC)

ਮੋਹਾਲੀ, 12 ਮਈ 2026:ਪੰਜਾਬ ਪੁਲਿਸ ਵੱਲੋਂ ਸ਼ੁਰੂ ਕੀਤਾ ਗਿਆ ਅਤਿ-ਆਧੁਨਿਕ ਇੰਟੀਗ੍ਰੇਟਿਡ ਕਮਾਂਡ ਐਂਡ ਕੰਟਰੋਲ...

ਪੰਜਾਬੀ ਆਪਣੀ ਮਾਂ ਬੋਲੀ ‘ਤੇ ਕਿਸੇ ਵੀ ਹਮਲੇ ਨੂੰ ਕਦੇ ਬਰਦਾਸ਼ਤ ਨਹੀਂ ਕਰਨਗੇ: ਬਲਤੇਜ ਪੰਨੂ

*ਚੰਡੀਗੜ੍ਹ, 12 ਮਈ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਪੰਜਾਬੀ ਨਾ ਲਿਖਣ ‘ਤੇ ਪੰਜਾਬ ਯੂਨੀਵਰਸਿਟੀ ‘ਚ ਨਵਾਂ ਵਿਵਾਦ, ਯੂਨੀਵਰਸਿਟੀ ਕੈਂਪਸ ‘ਚ ਨੇਮ ਪਲੇਟਾਂ ‘ਤੇ ਮਲੀ ਕਾਲਖ!

ਚੰਡੀਗੜ੍ਹ ਦੀ ਪੰਜਾਬ ਯੂਨੀਵਰਸਿਟੀ ਵਿੱਚ ਪੰਜਾਬੀ ਭਾਸ਼ਾ ਨੂੰ ਲੈ ਕੇ ਨਵਾਂ ਵਿਵਾਦ ਹੋ ਗਿਆ...

UP ‘ਚ ਪੁਲਿਸ ਵੱਲੋਂ ਰਿਟਾਇਰਡ ਫੌਜੀ ਦਾ ਐਨਕਾਊਂਟਰ, 26 ਘੰਟਿਆਂ ‘ਚ ਕੀਤੇ ਸਨ 3 ਕਤਲ

ਯੂਪੀ ਵਿੱਚ ਚੱਲਦੀ ਰੇਲਗੱਡੀ ਅਤੇ ਇੱਕ ਹਸਪਤਾਲ ਵਿੱਚ ਤਿੰਨ ਕਤਲ ਕਰਨ ਵਾਲਾ ਇੱਕ ਸਾਈਕੋ...