October 25, 2026, 9:29 pm
----------- Advertisement -----------
HomeNewsLatest Newsਪੰਜਾਬ ਦੇ 9 ਜ਼ਿਲ੍ਹਿਆਂ 'ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ...

ਪੰਜਾਬ ਦੇ 9 ਜ਼ਿਲ੍ਹਿਆਂ ‘ਚ ਅੱਜ ਭਾਰੀ ਮੀਂਹ ਦੀ ਸੰਭਾਵਨਾ, ਮੌਸਮ ਵਿਭਾਗ ਵੱਲੋ ਅਲਰਟ ਜਾਰੀ

Published on

----------- Advertisement -----------

ਮੌਸਮ ਵਿਭਾਗ ਨੇ ਪੰਜਾਬ ਦੇ 9 ਜ਼ਿਲ੍ਹਿਆਂ ਵਿੱਚ ਮੀਂਹ ਦਾ ਅਲਰਟ ਜਾਰੀ ਕੀਤਾ ਹੈ। ਪੰਜਾਬ ਵਿੱਚ ਅੱਜ ਫਾਜ਼ਿਲਕਾ, ਮੁਕਤਸਰ, ਫਰੀਦਕੋਟ, ਮੋਗਾ, ਫਿਰੋਜ਼ਪੁਰ, ਜਲੰਧਰ, ਤਰਨਤਾਰਨ, ਕਪੂਰਥਲਾ ਅਤੇ ਅੰਮ੍ਰਿਤਸਰ ਵਿੱਚ ਮੀਂਹ ਪੈ ਸਕਦਾ ਹੈ। ਕੁਝ ਇਲਾਕਿਆਂ ‘ਚ ਸਵੇਰੇ ਹੋਈ ਬਾਰਿਸ਼ ਨੇ ਘੱਟੋ-ਘੱਟ ਤਾਪਮਾਨ ਨੂੰ ਹੋਰ ਹੇਠਾਂ ਲਿਆਂਦਾ ਪਰ ਹਿਮਾਚਲ ‘ਚ ਮੀਂਹ ਨੇ ਭਾਖੜਾ ਡੈਮ ਨੂੰ ਲੈ ਕੇ ਚਿੰਤਾ ਵਧਾ ਦਿੱਤੀ ਹੈ। ਕਿਉਕਿ ਆਉਣ ਵਾਲੇ 3 ਦਿਨਾਂ ‘ਚ ਹਿਮਾਚਲ ‘ਚ ਭਾਰੀ ਬਾਰਿਸ਼ ਹੋਣ ਦੀ ਚਿਤਾਵਨੀ ਦਿੱਤੀ ਗਈ ਹੈ, ਜਿਸ ਕਾਰਨ ਭਾਖੜਾ ਡੈਮ ‘ਚ ਪਾਣੀ ਦਾ ਪੱਧਰ ਰੋਜ਼ਾਨਾ 1 ਤੋਂ 2 ਫੁੱਟ ਵਧਣ ਦੀ ਸੰਭਾਵਨਾ ਹੈ।
ਦੱਸ ਦਈਏ ਕਿ ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਲਗਾਤਾਰ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਚ ਜਾ ਕੇ ਡਿਪਟੀ ਕਮਿਸ਼ਨਰ ਅਤੇ ਜ਼ਿਲ੍ਹਾ ਅਧਿਕਾਰੀਆਂ ਨਾਲ ਮੀਟਿੰਗਾਂ ਕਰਕੇ ਮੁੱਖ ਮੰਤਰੀ ਵੱਲੋਂ ਜਾਰੀ ਨਿਰਦੇਸ਼ਾਂ ਬਾਬਤ ਦੱਸਿਆ ਜਾ ਰਿਹਾ ਹੈ। ਪੰਜਾਬ ਸਰਕਾਰ ਡੇਂਗੂ ਅਤੇ ਗੰਦੇ ਪਾਣੀ ਤੋਂ ਫੈਲਣ ਵਾਲੀਆਂ ਬਿਮਾਰੀਆਂ ਦੀ ਰੋਕਥਾਮ ਲਈ ਪੂਰੀ ਮੁਸ਼ਤੈਦੀ ਨਾਲ ਕੰਮ ਕਰ ਰਹੀ ਹੈ। ਲੋਕਾਂ ਦੀ ਸਿਹਤ ਨੂੰ ਮੱਦੇਨਜ਼ਰ ਰੱਖਦੇ ਹੋਏ ਸਿਹਤ ਵਿਭਾਗ ਦੀਆਂ ਟੀਮਾਂ ਸਰਗਰਮੀ ਨਾਲ ਹੜ੍ਹ ਪ੍ਰਭਾਵਿਤ ਖੇਤਰਾਂ ਵਿਚ ਕੰਮ ਕਰ ਰਹੀਆਂ ਹਨ। ਇਸ ਵੇਲੇ 444 ਰੈਪਿਡ ਰਿਸਪਾਂਸ ਟੀਮਾਂ ਕਾਰਜਸ਼ੀਲ ਹਨ ਜਦਕਿ ਮੈਡੀਕਲ ਕੈਂਪਾਂ ਦੀ ਗਿਣਤੀ 208 ਹੈ। ਇਕ ਦਿਨ ਵਿਚ 5543 ਓਪੀਡੀ ਹੈ। ਪਸ਼ੂ ਪਾਲਣ ਵਿਭਾਗ ਨੇ ਵੀ ਟੀਕਾਕਰਣ ਮੁਹਿੰਮ ਵਿਚ ਤੇਜ਼ੀ ਲਿਆਂਦੀ ਹੈ। 23 ਜੁਲਾਈ ਨੂੰ ਹੜ੍ਹਾਂ ਕਾਰਣ ਬਿਮਾਰ ਹੋਏ 1606 ਪਸ਼ੂਆਂ ਦਾ ਜਿੱਥੇ ਇਲਾਜ ਕੀਤਾ ਗਿਆ ਉੱਥੇ ਹੀ 1920 ਪਸ਼ੂਆਂ ਦਾ ਟੀਕਾਕਰਣ ਕੀਤਾ ਗਿਆ ਹੈ। ਓਧਰ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਉੱਤੇ 27286 ਹੜ੍ਹ ਪ੍ਰਭਾਵਿਤ ਲੋਕਾਂ ਨੂੰ ਸੁਰੱਖਿਅਤ ਥਾਂਵਾਂ ‘ਤੇ ਪਹੁੰਚਾਇਆ ਗਿਆ ਹੈ। ਸੂਬੇ ਵਿਚ ਕੁੱਲ 171 ਰਾਹਤ ਕੈਂਪ ਚੱਲ ਰਹੇ ਹਨ ਜਿਨ੍ਹਾਂ ਵਿਚ 1867 ਲੋਕ ਰਹਿ ਰਹੇ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵੀਂ ਵਿਆਹੀ ਦਾ ਸਹੁਰਾ ਪਰਿਵਾਰ ਵੱਲੋਂ ਜ਼ਬਰਨ ਧਰਮ ਬਦਲਣ ਦੀ ਕੋਸ਼ਿਸ਼, ਪੁਲਿਸ ਨੇ ਕੀਤੀ ਕਾਰਵਾਈ

ਪੰਜਾਬ ਵਿੱਚ ਜ਼ਬਰੀ ਧਰਮ ਪਰਿਵਰਤਨ ਦਾ ਮਾਮਲਾ ਸਾਹਮਣੇ ਆਇਆ ਹੈ। ਲੁਧਿਆਣਾ ਦੇ ਚੂਰਪੁਰ ਰੋਡ...

ਸ਼੍ਰੋਮਣੀ ਅਕਾਲੀ ਦਲ ‘ਚ ਸ਼ਾਮਲ ਹੋਏ ਰਮਿੰਦਰ ਸਿੰਘ ਆਵਲਾ, ਸੁਖਬੀਰ ਬਾਦਲ ਨੇ ਪਾਰਟੀ ‘ਚ ਕੀਤਾ ਸਵਾਗਤ

ਸੀਨੀਅਰ ਕਾਂਗਰਸੀ ਆਗੂ ਅਤੇ ਜਲਾਲਾਬਾਦ ਦੇ ਸਾਬਕਾ ਵਿਧਾਇਕ, ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ...

28 ਅਕਤੂਬਰ ਨੂੰ ਵਿਸ਼ਵ ਭਰ ’ਚ ਪਰਵਿੰਦਰ ਸਿੰਘ ਲਈ ਅਰਦਾਸ ਦੀ ਅਪੀਲ, ਜਥੇਦਾਰ ਗੜਗੱਜ ਦਾ ਸੰਦੇਸ਼

ਪੰਜਾਬ ਅੰਦਰ ਨਸ਼ਿਆਂ ਦਾ ਵਿਰੋਧ ਕਰਦਿਆਂ ਬੀਤੇ ਦਿਨੀਂ ਸ਼ਹੀਦ ਹੋਣ ਵਾਲੇ ਪਰਵਿੰਦਰ ਸਿੰਘ ਦੇ...

ਅਮਿਤ ਸ਼ਾਹ ਮਜੀਠੀਆ ਨਾਲ ਹੱਥ ਮਿਲਾ ਕੇ ਪੰਜਾਬ ਨੂੰ ਨਸ਼ਾ ਮੁਕਤ ਕਰਨਗੇ? ਇਹ ਤਾਂ ਦੁਨੀਆ ਦਾ 8ਵਾਂ ਅਜੂਬਾ ਹੋਵੇਗਾ: ਅਰਵਿੰਦ ਕੇਜਰੀਵਾਲ

ਚੰਡੀਗੜ੍ਹ, 24 ਅਕਤੂਬਰ:ਆਮ ਆਦਮੀ ਪਾਰਟੀ ('ਆਪ') ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਸਿਆਸੀ ਮੌਕਾਪ੍ਰਸਤੀ...

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...