September 14, 2026, 1:25 am
----------- Advertisement -----------
HomeNewsLatest Newsਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ...

ਜ਼ਮੀਨ ਦੀ ਤਕਸੀਮ ਲਈ ਸ਼ੁਰੂ ਕੀਤੀ ਵੈੱਬਸਾਈਟ ਪੰਜਾਬ ਵਾਸੀਆਂ ਲਈ ਲਾਹੇਵੰਦ ਸਿੱਧ ਹੋਵੇਗੀ: ਜਿੰਪਾ

Published on

----------- Advertisement -----------

ਚੰਡੀਗੜ੍ਹ, 15 ਅਕਤੂਬਰ: ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਖਾਨਗੀ ਤਕਸੀਮ ਕਰਨ ਦੀ ਪ੍ਰਕਿਰਿਆ ਨੂੰ ਅਸਰਦਾਰ ਅਤੇ ਪ੍ਰਭਾਵੀ ਬਣਾਉਣ ਲਈ ਇਕ ਵੈੱਬਸਾਈਟ ਸ਼ੁਰੂ ਕਰ ਦਿੱਤੀ ਹੈ। ਵੈੱਬਸਾਈਟ ਦੇ ਸ਼ੁਰੂ ਹੋਣ ਤੋਂ ਬਾਅਦ ਤਕਸੀਮ ਦੇ ਫਾਇਦਿਆਂ ਬਾਬਤ ਜਾਣਕਾਰੀ ਦਿੰਦਿਆਂ ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਦੱਸਿਆ ਕਿ ਇਸ ਨਾਲ ਨਿਸ਼ਾਨਦੇਹੀ ਕਰਵਾਉਣੀ ਸੁਖਾਲੀ ਹੋਵੇਗੀ। ਜ਼ਮੀਨ ਦੀ ਖਰੀਦ-ਫਰੋਖਤ ਵਿੱਚ ਆਸਾਨੀ ਹੋਵੇਗੀ। ਵੱਖਰੇ ਖਾਤੇ ਹੋਣ ਨਾਲ ਆਪਸੀ ਝਗੜਿਆ ਵਿੱਚ ਕਮੀ ਆਵੇਗੀ। ਫਸਲਾਂ ਦੇ ਖਰਾਬੇ ਦਾ ਮੁਆਵਜ਼ਾ ਲੈਣਾ ਆਸਾਨ ਹੋਵੇਗਾ। ਇਸ ਤੋਂ ਇਲਾਵਾ ਜਮਾਂਬੰਦੀ ਦੀ ਨਕਲ ਸਸਤੀ ਪ੍ਰਾਪਤ ਕੀਤੀ ਜਾ ਸਕੇਗੀ। ਹਿੱਸੇਦਾਰਾਂ ਦੇ ਨਾਮ ਦਰਜ ਰਹਿਣ ਨਾਲ ਅਦਾਲਤਾਂ ਦੇ ਹੁਕਮਾਂ ਤੋਂ ਨਿਜਾਤ ਮਿਲੇਗੀ।

ਮਾਲ ਮੰਤਰੀ ਨੇ ਦੱਸਿਆ ਕਿ ਜ਼ਮੀਨ ਦਾ ਮਾਲਕ ਆਪਣੀ ਖਾਨਗੀ ਤਕਸੀਮ ਸਬੰਧੀ ਅਰਜ਼ੀ ਵੈੱਬਸਾਈਟ https://eservices.punjab.gov.in ਉਪਰ ਦਰਜ ਕਰ ਸਕਦਾ ਹੈ ਅਤੇ ਆਪਣੀ ਅਰਜ਼ੀ ਦੀ ਸਥਿਤੀ ਵੀ ਜਾਣ ਸਕਦਾ ਹੈ। ਦਰਖਾਸਤਕਰਤਾ ਇਸ ਵੈੱਬਸਾਈਟ ’ਤੇ ਆਪਣਾ ਨਾਮ, ਪਿਤਾ/ਪਤੀ ਦਾ ਨਾਮ, ਪਿੰਡ ਦਾ ਨਾਮ, ਸਬ-ਤਹਿਸੀਲ/ਤਹਿਸੀਲ, ਜ਼ਿਲ੍ਹਾ, ਖਾਤਾ ਅਤੇ ਖੇਵਟ ਨੰਬਰ ਦੇ ਵੇਰਵਿਆਂ ਸਮੇਤ ਅਰਜ਼ੀ ਦੇ ਕੇ ਅਪਲਾਈ ਕਰ ਸਕਦੇ ਹਨ। ਬਿਨੈਕਾਰ ਨੂੰ ਜ਼ਮੀਨ ਦੇ ਸਾਰੇ ਹਿੱਸੇਦਾਰਾਂ ਦੁਆਰਾ ਦਸਤਖਤ ਕੀਤਾ ਪ੍ਰਸਤਾਵਿਤ ਵੰਡ ਦਾ ਇਕ ਮੈਮੋਰੰਡਮ ਅਤੇ ਜ਼ਮੀਨ ਦੀ ਵੰਡ ਨੂੰ ਦਰਸਾਉਂਦਾ ਫੀਲਡ ਮੈਪ ਵੀ ਦੇਣਾ ਹੋਵੇਗਾ।

ਇਸ ਤੋਂ ਬਾਅਦ ਸਬੰਧਤ ਸਰਕਲ ਮਾਲ ਅਫ਼ਸਰ ਵੱਲੋਂ ਕਾਰਵਾਈ ਕਰਨ ਉਪਰੰਤ ਇਹ ਆਨਲਾਈਨ ਅਰਜ਼ੀਆਂ ਕਾਨੂੰਨਗੋ ਇੰਚਾਰਜ ਅਤੇ ਫਿਰ ਸਬੰਧਤ ਪਟਵਾਰੀ ਨੂੰ ਭੇਜੀਆਂ ਜਾਣਗੀਆਂ। ਮਾਲ ਰਿਕਾਰਡ ਨਾਲ ਮੈਮੋਰੰਡਮ ਦੇ ਸਾਰੇ ਤੱਥਾਂ ਦੀ ਤਸਦੀਕ ਕਰਨ ਤੋਂ ਬਾਅਦ, ਪਟਵਾਰੀ ਸਬੰਧਤ ਧਿਰਾਂ ਨੂੰ ਕਾਰਵਾਈ ਲਈ ਨਿੱਜੀ ਤੌਰ ’ਤੇ ਹਾਜ਼ਰ ਹੋਣ ਅਤੇ ਇੰਤਕਾਲ ਦਰਜ ਕਰਨ ਲਈ ਬੁਲਾਵੇਗਾ। ਇੰਤਕਾਲ ਦਰਜ ਕਰਨ ਤੋਂ ਬਾਅਦ ਸਬੰਧਤ ਪਟਵਾਰੀ ਇਸ ਨੂੰ ਤਸਦੀਕ ਲਈ ਕਾਨੂੰਨਗੋ ਕੋਲ ਪੇਸ਼ ਕਰਨਗੇ ਅਤੇ ਫਿਰ ਅੰਤਿਮ ਹੁਕਮਾਂ ਲਈ ਸਬੰਧਤ ਸੀਆਰਓ (ਸਹਾਇਕ ਕੁਲੈਕਟਰ ਗ੍ਰੇਡ-2) ਅੱਗੇ ਪੇਸ਼ ਕਰਨਗੇ।ਇੰਤਕਾਲ ਦੀ ਤਸਦੀਕ ਕਰਨ ਤੋਂ ਬਾਅਦ ਹਰੇਕ ਅਰਜ਼ੀ ਲਈ ਵੈੱਬਸਾਈਟ ’ਤੇ ਸੰਖੇਪ ਆਰਡਰ ਦਰਜ ਕੀਤਾ ਜਾਵੇਗਾ। ਵੈੱਬਸਾਈਟ ਦੀ ਵਰਤੋਂ ਕਰਨ ਸਬੰਧੀ ਸਾਰੀ ਪ੍ਰਕਿਰੀਆਂ ਵੈੱਬਸਾਈਟ ‘ਤੇ ਵੀ ਅੱਪਲੋਡ ਕੀਤੀ ਗਈ ਹੈ। ਮਾਲ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਇਸ ਸੇਵਾ ਦਾ ਵੱਧ ਤੋਂ ਵੱਧ ਲੋਕਾਂ ਨੂੰ ਫਾਇਦਾ ਹੋਵੇਗਾ ਅਤੇ ਗੁੰਝਲਦਾਰ ਹੋ ਚੁੱਕੇ ਮਾਲ ਰਿਕਾਰਡ ਨੂੰ ਵੀ ਸਰਲ ਕੀਤਾ ਜਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਲਾਬ ਸਿੱਧੂ ਦੇ ਘਰ ‘ਤੇ ਫਾਇਰਿੰਗ ਮਾਮਲੇ ‘ਚ ਪੁਲਿਸ ਦਾ ਬਿਆਨ, ਹੁਣ ਤੱਕ ਜਾਂਚ ‘ਚ ਕੀ ਆਇਆ ਸਾਹਮਣੇ?

ਪੰਜਾਬੀ ਗਾਇਕ ਗੁਲਾਬ ਸਿੱਧੂ ਦੇ ਘਰ ‘ਤੇ ਬੀਤੀ ਦੇਰ ਰਾਤ ਅਣਪਛਾਤੇ ਮੋਟਰਸਾਈਕਲ ਸਵਾਰ ਹਮਲਾਵਰਾਂ...

ਟ੍ਰੋਲ ਕਰਨ ਵਾਲਿਆਂ ਨੂੰ ਹਰਮਨ ਬਰਾੜ ਨੇ ਦਿੱਤੀ ਚਿਤਾਵਨੀ, ਕਿਹਾ-‘ਮੇਰੀ ਚੁੱਪ ਨੂੰ ਮੇਰੀ ਅਗਿਆਨਤਾ ਨਾ ਸਮਝੋ’

ਪੰਜਾਬੀ ਮਾਡਲ ਤੇ ਐਕਟ੍ਰੈਸ ਹਰਮਨ ਬਰਾੜ ਇਨ੍ਹੀਂ ਦਿਨੀਂ ਗਾਇਕ ਪਰਮੀਸ਼ ਵਰਮਾ ਦੇ ਨਾਲ ਆਪਣੇ...

ਸਰਹੱਦ ਪਾਰੋਂ ਹੁੰਦੀ ਨਸ਼ਾ ਤਸਕਰੀ ‘ਤੇ ਠੱਲ੍ਹ ਪਾਉਣ ਲਈ ਪੰਜਾਬ ਪੁਲਿਸ ਨੇ ਨਵੇਂ ਡਰੋਨ ਡਿਟੈਕਸ਼ਨ ਪਲੇਟਫਾਰਮ ਕੀਤੇ ਤਾਇਨਾਤ

ਚੰਡੀਗੜ੍ਹ, 13 ਸਤੰਬਰ:ਪਿਛਲੇ ਕੁਝ ਸਾਲਾਂ ਦੌਰਾਨ ਪੰਜਾਬ ਵਿੱਚ ਪਾਕਿਸਤਾਨ ਨਾਲ ਲੱਗਦੀ ਅੰਤਰਰਾਸ਼ਟਰੀ ਸਰਹੱਦ ਰਾਹੀਂ...

ਭਗਵੰਤ ਮਾਨ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸਕੂਲਾਂ ਵਿੱਚ ਨਸ਼ਿਆਂ ਨਾਲ ਜੁੜੀਆਂ ਗਲਤ ਧਾਰਨਾਵਾਂ ਕੀਤੀਆਂ ਦੂਰ

ਚੰਡੀਗੜ੍ਹ; 13 ਸਤੰਬਰ, 2026:“ਮੈਂ ਇਸਨੂੰ ਸਿਰਫ਼ ਇੱਕ ਵਾਰ ਅਜ਼ਮਾ ਕੇ ਦੇਖਾਂਗਾ।” “ਮੈਂ ਜਦੋਂ ਚਾਹਾਂਗਾ,...

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...