September 6, 2026, 5:04 am
----------- Advertisement -----------
HomeNewsLatest Newsਪੁਰਾਣੀ ਪੈਨਸ਼ਨ ਸਕੀਮ ਜਾਰੀ ਹੋਣ ’ਤੇ ਉਦਯੋਗ ਤੇ ਕਾਮਰਸ ਵਿਭਾਗ ਵੱਲੋਂ ਸਵਾਗਤ...

ਪੁਰਾਣੀ ਪੈਨਸ਼ਨ ਸਕੀਮ ਜਾਰੀ ਹੋਣ ’ਤੇ ਉਦਯੋਗ ਤੇ ਕਾਮਰਸ ਵਿਭਾਗ ਵੱਲੋਂ ਸਵਾਗਤ ਰੈਲੀ

Published on

----------- Advertisement -----------

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਲਈ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਵੱਲੋਂ ਬੀਤੇ ਦਿਨੀਂ ਪੁਰਾਣੀ ਪੈਨਸ਼ਨ ਸਕੀਮ ਲਾਗੂ ਕਰਨ ਸਬੰਧੀ ਜਾਰੀ ਕੀਤੀ ਗਈ ਭਰੋਸਗੀ ਨੋਟੀਫਿਕੇਸ਼ਨ ਨੂੰ ਲੈ ਕੇ ਅੱਜ ਸੈਕਟਰ 17 ਚੰਡੀਗੜ੍ਹ ਵਿੱਚ ਉਦਯੋਗ ਅਤੇ ਕਾਮਰਸ ਵਿਭਾਗ ਮੁਲਾਜ਼ਮ ਐਸੋਸੀਏਸ਼ਨ ਵੱਲੋਂ ਸਵਾਗਤੀ ਰੈਲੀ ਕੀਤੀ ਗਈ ਜਿਸ ਵਿੱਚ ਸ਼ਾਮਿਲ ਹੋਏ ਵੱਖ-ਵੱਖ ਵਿਭਾਗਾਂ ਦੇ ਵੱਡੀ ਗਿਣਤੀ ਮੁਲਾਜ਼ਮਾਂ ਨੇ ‘ਆਪ’ ਸਰਕਾਰ ਦੀ ਇਸ ਨੋਟੀਫਿਕੇਸ਼ਨ ਦਾ ਸਵਾਗਤ ਕੀਤਾ। ਐਸੋਸੀਏਸ਼ਨ ਦੇ ਪ੍ਰਧਾਨ ਰੰਜੀਵ ਕੁਮਾਰ ਸ਼ਰਮਾ, ਜਨਰਲ ਸਕੱਤਰ ਰਵਿੰਦਰ ਸਿੰਘ ਦੀ ਅਗਵਾਈ ਹੇਠ ਕਰਵਾਈ ਗਈ ਇਸ ਸਵਾਗਤੀ ਰੈਲੀ ਵਿੱਚ ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਪੱਤਲੀ ਨੂੰ ਵਿਸ਼ੇਸ਼ ਤੌਰ ’ਤੇ ਸੱਦ ਕੇ ਉਨ੍ਹਾਂ ਦਾ ਮੁਲਾਜ਼ਮ ਮਸਲਿਆਂ ਨੂੰ ਹੱਲ ਕਰਵਾਉਣ ਲਈ ਧੰਨਵਾਦ ਕੀਤਾ ਗਿਆ।

ਸਵਾਗਤੀ ਰੈਲੀ ਨੂੰ ਸੰਬੋਧਨ ਕਰਦਿਆਂ ਪ੍ਰਧਾਨ ਰੰਜੀਵ ਕੁਮਾਰ ਸ਼ਰਮਾ ਨੇ ਕਿਹਾ ਕਿ ਇਹ ਪੁਰਾਣੀ ਪੈਨਸ਼ਨ ਸਕੀਮ ਦਾ ਮਸਲਾ ਸਿਰਫ਼ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਸਰਕਾਰ ਹੀ ਕਰ ਸਕਦੀ ਸੀ ਜਿਸ ਨੇ ਕਿ ਆਪਣੀ ਸਰਕਾਰ ਬਣਨ ਦੇ ਸਿਰਫ਼ 7 ਮਹੀਨਿਆਂ ਦੇ ਕਾਰਜਕਾਲ ਅੰਦਰ ਹੀ ਕਰ ਵਿਖਾਇਆ ਅਤੇ ਮੁਲਾਜ਼ਮਾਂ ਦੀ ਵਾਹੋ ਵਾਹੀ ਖੱਟੀ। ਉਨ੍ਹਾਂ ਕਿਹਾ ਕਿ ਸਰਕਾਰ ਨੇ ਨੋਟੀਫਿਕੇਸ਼ਨ ਜਾਰੀ ਕਰਕੇ ਭਰੋਸਾ ਦਿੱਤਾ ਹੈ ਅਤੇ ਸਰਕਾਰ ਦੀ ਜਾਣਕਾਰੀ ਮੁਤਾਬਕ ਵਿਸਥਾਰਪੂਰਵਕ ਨੋਟੀਫਿਕੇਸ਼ਨ ਵੀ ਜਲਦ ਆ ਰਹੀ ਹੈ। ਉਨ੍ਹਾਂ ਕਿਹਾ ਕਿ ਗੁਰਮੇਲ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਪੱਤਲੀ ਵੱਲੋਂ ਬੀਤੇ ਸਮੇਂ ਦੌਰਾਨ ਸਰਕਾਰ ਨਾਲ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਦੀਆਂ ਮੀਟਿੰਗਾਂ ਸਰਕਾਰ ਨਾਲ ਕਰਵਾ ਕੇ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੀ ਕੀਤੀ ਗਈ ਵਕਾਲਤ ਦੇ ਲਈ ਮੁਲਾਜ਼ਮ ਵਰਗ ਉਨ੍ਹਾਂ ਦਾ ਧੰਨਵਾਦੀ ਹੈ।

ਆਮ ਆਦਮੀ ਪਾਰਟੀ ਦੇ ਮੁਲਾਜ਼ਮ ਵਿੰਗ ਦੇ ਸੂਬਾ ਸੀਨੀਅਰ ਮੀਤ ਪ੍ਰਧਾਨ ਗੁਰਮੇਲ ਸਿੰਘ ਸਿੱਧੂ ਅਤੇ ਦਰਸ਼ਨ ਸਿੰਘ ਪੱਤਲੀ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੈਨਸ਼ਨਰਾਂ ਨੂੰ 2.59 ਗੁਣਾਂਕ ਦਾ ਲਾਭ ਦੇਣਾ, 2016 ਤੋਂ ਬਾਅਦ ਰਿਟਾਇਰ ਹੋਏ ਕਰਮਚਾਰੀਆਂ ਨੂੰ ਲੀਵ-ਇਨਕੈਸ਼ਮੈਂਟ ਅਦਾ ਕਰਨੀ ਅਤੇ ਪਰਖਕਾਲ ਸਮਾਂ ਘਟਾਉਣਾ ਆਦਿ ਮਾਮਲੇ ਵੀ ਸਰਕਾਰ ਦੇ ਧਿਆਨ ਗੋਚਰੇ ਹਨ। ਉਨ੍ਹਾਂ ਕਿਹਾ ਕਿ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਇਮਾਨਦਾਰ ਸਰਕਾਰ ਨੂੰ ਕੁਝ ਸਮਾਂ ਜ਼ਰੂਰ ਦੇਣ ਤਾਂ ਜੋ ਮੁਲਾਜ਼ਮਾਂ ਤੇ ਪੈਨਸ਼ਨਰਾਂ ਦੇ ਰਹਿੰਦੇ ਮਸਲੇ ਵੀ ਹੱਲ ਕੀਤੇ ਜਾ ਸਕਣ। ਪੈਨਸ਼ਨਰ ਕਨਫੈਡਰੇਸ਼ਨ ਦੇ ਸੂਬਾ ਪ੍ਰਧਾਨ ਕਰਮ ਸਿੰਘ ਧਨੋਆ ਨੇ ਵੀ ਰੈਲੀ ਵਿੱਚ ਪਹੁੰਚ ਕੇ ਇਸ ਗੱਲ ਦੀ ਤਾਕੀਦ ਕੀਤੀ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਮੁਲਾਜ਼ਮਾਂ ਅਤੇ ਪੈਨਸ਼ਨਰਾਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕੀਤੇ ਜਾ ਰਹੇ ਯਤਨਾਂ ਉਤੇ ਮੁਹਰ ਲਗਾਈ ਅਤੇ ਕਿਹਾ ਕਿ ਸਰਕਾਰ ਵੱਲੋਂ ਚੋਣਾਂ ਦੌਰਾਨ ਕੀਤੇ ਵਾਅਦੇ ਦਿੱਤੀਆਂ ਗਰੰਟੀਆਂ ਪੂਰੀਆਂ ਹੋ ਰਹੀਆਂ ਹਨ। ਇਸ ਮੌਕੇ ਉਦਯੋਗ ਵਿਭਾਗ ਤੋਂ ਮੁਲਾਜ਼ਮ ਆਗੂ ਅਮਰਜੀਤ ਸਿੰਘ, ਕੁਲਵੀਰ ਸਿੰਘ, ਰਾਬਰਟ ਮਸੀਹ, ਟਰਾਂਸਪੋਰਟ ਵਿਭਾਗ ਸਟਾਫ਼ ਐਸੋਸੀਏਸ਼ਨ ਦੇ ਆਗੂ ਲਾਭ ਸਿੰਘ ਸੈਣੀ ਸਮੇਤ ਪੀ.ਡਬਲਿਯੂ. (ਬੀ.ਐਂਡ ਆਰ.) ਵਿਭਾਗ ਦੇ ਮੁਲਾਜ਼ਮ ਵੀ ਹਾਜ਼ਰ ਸਨ ਅਤੇ ਇਸ ਦੇ ਨਾਲ ਹੀ ਜਲ ਸਰੋਤ ਵਿਭਾਗ ਪੰਜਾਬ ਦੇ ਮੁਲਾਜ਼ਮਾਂ ਨੇ ਵੀ ਸਰਕਾਰ ਦੀ ਨੋਟੀਫਿਕੇਸ਼ਨ ਦਾ ਸਵਾਗਤ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...