July 29, 2026, 5:21 pm
----------- Advertisement -----------
HomeNewsNational-Internationalਮਜ਼ਦੂਰਾਂ ਲਈ ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇ: ਅਨਮੋਲ ਗਗਨ...

ਮਜ਼ਦੂਰਾਂ ਲਈ ਭਲਾਈ ਸਕੀਮਾਂ ਨੂੰ ਹਰ ਮਜ਼ਦੂਰ ਤੱਕ ਪਹੁੰਚਾਇਆ ਜਾਵੇ: ਅਨਮੋਲ ਗਗਨ ਮਾਨ

Published on

----------- Advertisement -----------

ਚੰਡੀਗੜ੍ਹ, 23 ਜੁਲਾਈ:ਪੰਜਾਬ ਦੇ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਨੇ ਲੇਬਰ ਵਿਭਾਗ ਦੇ ਅਧਿਕਾਰੀਆਂ ਨੂੰ ਮਜ਼ਦੂਰ ਵਰਗ ਦੀਆਂ ਸਮੱਸਿਆਵਾਂ ਦੇ ਹਰ ਸੰਭਵ ਹੱਲ ਲਈ ਹਦਾਇਤਾਂ ਜਾਰੀ ਕੀਤੀਆਂ ਹਨ। ਵਿਭਾਗ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਮਜ਼ਦੂਰ ਭਲਾਈ ਸਕੀਮਾਂ ਨੂੰ ਹਰੇਕ ਮਜ਼ਦੂਰ ਤੱਕ ਪਹੁੰਚਾਉਣ ਦੇ ਆਦੇਸ਼ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਮਜ਼ਦੂਰਾਂ ਲਈ ਕਈ ਭਲਾਈ ਸਕੀਮਾਂ ਚਲਾਈਆਂ ਜਾ ਰਹੀਆਂ ਹਨ, ਜਿਨ੍ਹਾਂ ਦਾ ਲਾਭ ਲੈ ਕੇ ਉਹ ਆਪਣਾ ਅਤੇ ਪਰਿਵਾਰ ਦਾ ਜੀਵਨ ਪੱਧਰ ਉੱਚਾ ਚੁੱਕ ਸਕਦੇ ਹਨ।

ਕੈਬਨਿਟ ਮੰਤਰੀ ਨੇ ਨਿਰਦੇਸ਼ ਦਿੱਤੇ ਕਿ ਪੰਜਾਬ ਬਿਲਡਿੰਗ ਐਂਡ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਧੀਨ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਵਿੱਚ ਤੇਜ਼ੀ ਲਿਆਉਣ ਸਬੰਧੀ ਯੋਜਨਾ ਬਣਾਈ ਜਾਵੇ ਅਤੇ ਉਸਾਰੀ ਕਿਰਤੀਆਂ ਨੂੰ ਰਜਿਸਟਰ ਕਰਨ ਅਤੇ ਵੱਖ-ਵੱਖ ਸਕੀਮਾਂ ਸਬੰਧੀ ਜਾਣੂ ਕਰਨ ਲਈ ਜਾਗਰੂਕਤਾ ਕੈਂਪ ਲਗਾਏ ਜਾਣ। ਮੰਤਰੀ ਨੇ ਕਿਹਾ ਕਿ ਸੇਵਾ ਕੇਂਦਰਾਂ ਵਿੱਚ ਉਸਾਰੀ ਕਿਰਤੀਆਂ ਦੀ ਰਜਿਸਟ੍ਰੇਸ਼ਨ ਅਤੇ ਭਲਾਈ ਸਕੀਮਾਂ ਦੇ ਫਾਰਮ ਭਰਨ ਸਮੇਂ ਉਨ੍ਹਾਂ ਨੂੰ ਏਜੰਟਾਂ ਨੂੰ ਲੁੱਟ ਤੋਂ ਬਚਾਇਆ ਜਾਵੇ ਅਤੇ ਏਜੰਟਾਂ ਨੂੰ ਠੱਲ੍ਹ ਪਾਈ ਜਾਵੇ। ਇਸ ਤੋਂ ਇਲਾਵਾ ਪੰਜਾਬ ਬਿਲਡਿੰਗ ਐਂਡ ਅਦਰ ਕੰਸਟ੍ਰਕਸ਼ਨ ਵਰਕਰਜ਼ ਵੈਲਫੇਅਰ ਬੋਰਡ ਅਤੇ ਲੇਬਰ ਵੈਲਫੇਅਰ ਬੋਰਡ ਪੰਜਾਬ ਵਿੱਚ ਵੱਖ-ਵੱਖ ਸਕੀਮਾਂ ਅਧੀਨ ਲੰਬਿਤ ਅਰਜ਼ੀਆਂ ਦਾ ਨਿਪਟਾਰਾ ਜਲਦੀ ਤੋਂ ਜਲਦੀ ਕੀਤਾ ਜਾਵੇ।

ਕੈਬਨਿਟ ਮੰਤਰੀ ਮਾਨ ਨੇ ਕਿਹਾ ਕਿ ਵੈਲਫੇਅਰ ਬੋਰਡ ਵੱਲੋਂ ਸਮਾਰਟ ਗਵਰਨੈਂਸ ਵੱਲ ਕਦਮ ਚੁੱਕਦੇ ਹੋਏ “Punjab Usari Kirti Sewawan” ਜਾਂ “PRUKS” ਨਾਮੀ ਨਵੀਂ ਮੋਬਾਈਲ ਐਪ ਸ਼ੁਰੂ ਕੀਤੀ ਜਾ ਰਹੀ ਹੈ ਜਿਸ ਰਾਹੀਂ ਉਸਾਰੀ ਕਿਰਤੀ ਬੋਰਡ ਵਿਚ ਰਜਿਸਟਰ ਕਰ ਸਕਣਗੇ ਅਤੇ ਬੋਰਡ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਸਕੀਮਾਂ ਦਾ ਸੁਖਾਲੇ ਤੇ ਸਹਿਜ ਢੰਗ ਨਾਲ ਲਾਭ ਪ੍ਰਾਪਤ ਕਰ ਸਕਣਗੇ। ਉਨ੍ਹਾਂ ਕਿਹਾ ਕਿ ਕਿਰਤੀਆਂ ਦੀ ਸੌਖ ਲਈ ਐਪ ਪੰਜਾਬੀ, ਹਿੰਦੀ ਅਤੇ ਅੰਗਰੇਜ਼ੀ ਵਿੱਚ ਜਾਰੀ ਕੀਤੀ ਜਾਵੇਗੀ ਜਿਸ ਨੂੰ Google Play/App Store ਤੋਂ ਡਾਊਨਲੋਡ ਕੀਤਾ ਜਾ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਕਾਨੂੰਨ: ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਅੱਗੇ ਸੌਂਪਿਆ ਸੋਧਾਂ ਸਬੰਧੀ ਖਰੜਾ

ਬੇਅਦਬੀ ਕਾਨੂੰਨ ‘ਚ ਸੋਧਾਂ ਨੂੰ ਲੈ ਕੇ ਚੱਲ ਰਹੇ ਵਿਵਾਦ ਦਰਮਿਆਨ ਪੰਜਾਬ ਸਰਕਾਰ ਨੇ...

 ਚੰਡੀਗੜ੍ਹ ਮਾਰਚ ਦੌਰਾਨ ਵਧਿਆ ਤਣਾਅ: ‘ਵਾਰਿਸ ਪੰਜਾਬ ਦੇ’ ਦਾ ਸਮਰਥਕ ਪੁਲੀਸ ਦੀ ਵਾਟਰ ਕੈਨਨ ’ਤੇ ਚੜ੍ਹਿਆ

ਚੰਡੀਗੜ੍ਹ ਸਰਹੱਦ ’ਤੇ ਮੁਹਾਲੀ ਵੱਲੋਂ ਆ ਰਹੇ ਰੋਸ ਮਾਰਚ ਨੂੰ ਰੋਕਣ ਲਈ ਪੁਲੀਸ ਵੱਲੋਂ...

ਸ੍ਰੀ ਦਰਬਾਰ ਸਾਹਿਬ ਨੇੜੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਰੋਕਣ ਦਾ ਮਾਮਲਾ, ਨਿਹੰਗ ਸਿੰਘ ਨੇ ਦਿੱਤੀ ਚੇਤਾਵਨੀ; ਵੀਡੀਓ ਵਾਇਰਲ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਹੋਟਲ ਏਜੰਟਾਂ ਵੱਲੋਂ ਸ਼ਰਧਾਲੂਆਂ ਨੂੰ ਪਰੇਸ਼ਾਨ ਕੀਤੇ ਜਾਣ ਦਾ...

ਪਤੀ,ਪਤਨੀ ਦੋਵੇਂ ਕਮਾਉਂਦੇ ਹਨ ਤਾਂ ਮਿਲ ਕੇ ਚੁੱਕਣ ਘਰ ਤੇ ਬੱਚੇ ਦੀ ਸਿੱਖਿਆ ਦਾ ਖਰਚ, ਹਾਈ ਕੋਰਟ ਨੇ ਸੁਣਾਇਆ ਅਹਿਮ ਫ਼ੈਸਲਾ

ਬਾਂਬੇ ਹਾਈ ਕੋਰਟ ਨੇ ਕਿਹਾ ਕਿ ਬਰਾਬਰੀ ਦਾ ਦਾਅਵਾ ਚੁਣੇ ਹੋਏ ਢੰਗ ਨਾਲ ਨਹੀਂ...

ਚੋਰੀ ਦਾ ਇਲਜ਼ਾਮ ਲਗਾ ਮਾਸੜ ਨੇ ਕੀਤਾ ਨਾਬਾਲਗ ਭਾਣਜੀ ਦਾ ਕਤਲ, ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ ਵਿੱਚ 15 ਸਾਲਾ ਨਾਬਾਲਗ ਲੜਕੀ ਨੂੰ ਬੇਰਹਮੀ ਨਾਲ ਕੁੱਟ-ਕੁੱਟ ਕੇ ਮੌਤ ਦੇ ਘਾਟ...

ਸੰਗਰੂਰ ਅਦਾਲਤ ਦਾ ਵੱਡਾ ਫੈਸਲਾ, ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ ਜਾਰੀ

ਸੰਗਰੂਰ ਦੀ ਇੱਕ ਅਦਾਲਤ ਨੇ ਕਾਂਗਰਸ ਦੇ ਕੌਮੀ ਪ੍ਰਧਾਨ ਮੱਲਿਕਾਰਜੁਨ ਖੜਗੇ ਖ਼ਿਲਾਫ਼ ਜ਼ਮਾਨਤੀ ਵਾਰੰਟ...

ਪੰਜਾਬ ਦੇ ਕਿਸਾਨ ਦੀ ਧੀ ਹਰਜਿੰਦਰ ਕੌਰ ਨੇ ਵੇਟਲਿਫਟਿੰਗ ਵਿੱਚ ਜਿੱਤਿਆ ਚਾਂਦੀ ਦਾ ਤਗ਼ਮਾ

 ਨਾਭਾ ਦੇ ਪਿੰਡ ਮੈਹਸ ਦੀ ਜਮਪਲ ਹਰਜਿੰਦਰ ਕੌਰ ਨੇ ਗਲਾਸਗੋ ਵਿਖੇ ਖੇਡੀਆਂ ਜਾ ਰਹੀਆਂ...

ਪਿਛਲੇ ਸਾਢੇ ਚਾਰ ਸਾਲਾਂ ਵਿੱਚ ਪੰਜਾਬ ਵਿੱਚ ਇੱਕ ਵੀ ਪੇਪਰ ਲੀਕ ਨਹੀਂ ਹੋਇਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਨਵੀਂ ਦਿੱਲੀ / ਪੰਜਾਬ; 28 ਜੁਲਾਈ:ਝੂਠੇ ਪੇਪਰ ਲੀਕ ਦੇ ਦੋਸ਼ਾਂ ਰਾਹੀਂ ਪੰਜਾਬ ਅਤੇ ਇਸ...