November 18, 2026, 11:48 am
----------- Advertisement -----------
HomeNewsBreaking Newsਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

ਕਣਕ ਦੀ ਖਰੀਦ ਨੇ ਪੰਜ ਸਾਲਾਂ ਦਾ ਰਿਕਾਰਡ ਤੋੜਿਆ

Published on

----------- Advertisement -----------
  • ਪੰਜ ਸਾਲ ਦੇ ਉੱਚ ਪੱਧਰ ‘ਤੇ ਭੁਗਤਾਨ
  • ਰਿਕਾਰਡ ਪ੍ਰਦਰਸ਼ਨ ਸੁਚੱਜੇ ਪ੍ਰਬੰਧਾਂ ਦਾ ਨਤੀਜਾ

ਚੰਡੀਗੜ੍ਹ, ਅਪ੍ਰੈਲ 11, 2022 – ਰਾਜ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਕਣਕ ਦੀ ਆਮਦ ਵਧਣ ਦੇ ਨਾਲ, ਖਰੀਦ ਏਜੰਸੀਆਂ ਨੇ ਇਹ ਯਕੀਨੀ ਬਣਾਉਣ ਲਈ ਆਪਣੇ ਯਤਨ ਤੇਜ਼ ਕਰ ਦਿੱਤੇ ਹਨ ਕਿ ਮੰਡੀ ਦੇ ਕੰਮਕਾਜ ਨੂੰ ਵਧੇਰੇ ਕੁਸ਼ਲਤਾ ਨਾਲ ਨੇਪਰੇ ਚਾੜ੍ਹਿਆ ਜਾਵੇ।

ਇਹ ਪ੍ਰਗਟਾਵਾ ਕਰਦਿਆਂ ਅੱਜ ਸਰਕਾਰੀ ਬੁਲਾਰੇ ਨੇ ਦੱਸਿਆ ਕਿ 10 ਅਪਰੈਲ ਤੱਕ ਸਰਕਾਰੀ ਏਜੰਸੀਆਂ ਵੱਲੋਂ ਕਣਕ ਦੀ ਕੁੱਲ ਖਰੀਦ ਨੇ ਪਿਛਲੇ ਪੰਜ ਸਾਲਾਂ ਵਿੱਚ ਇਸ ਮਿਤੀ ਤੱਕ ਕਣਕ ਦੀ ਖਰੀਦ ਦੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਉਨ੍ਹਾਂ ਕਿਹਾ ਕਿ ਇਸ ਸਾਲ ਸਰਕਾਰੀ ਏਜੰਸੀਆਂ ਨੇ ਹੁਣ ਤੱਕ 4.3 ਲੱਖ ਮੀਟਰਕ ਟਨ ਕਣਕ ਦੀ ਖਰੀਦ ਕੀਤੀ ਹੈ ਜਦੋਂ ਕਿ ਇਸ ਤੋਂ ਪਹਿਲਾਂ ਸਾਲ 2018 ਵਿੱਚ ਸਭ ਤੋਂ ਵੱਧ 38,019 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਗਈ ਸੀ।

ਉਨ੍ਹਾਂ ਅੱਗੇ ਦੱਸਿਆ ਕਿ ਇਸ ਸਾਲ ਰਾਜ ਸਰਕਾਰ ਨੇ ਹੁਣ ਤਕ ਇਹ ਯਕੀਨੀ ਬਣਾਇਆ ਹੈ ਕਿ ਐਮ ਐਸ ਪੀ ਦੀ138 ਕਰੋੜ ਰੁਪਏ ਦੀ ਰਾਸ਼ੀ ਸਿੱਧੇ ਕਿਸਾਨਾਂ ਦੇ ਬੈਂਕ ਖਾਤਿਆਂ ਵਿੱਚ ਟਰਾਂਸਫਰ ਹੋ ਗਈ ਹੈ ਜਦੋਂਕਿ ਪਹਿਲਾਂ ਇਹ ਸਭ ਤੋਂ ਵੱਧ ਸਾਲ 2017 ਵਿੱਚ 6.5 ਕਰੋੜ ਰੁਪਏ ਸੀ।

ਇਨ੍ਹਾਂ ਰਿਕਾਰਡ ਤੋੜ ਅੰਕੜਿਆਂ ਨੂੰ ਸੂਬਾ ਸਰਕਾਰ ਵੱਲੋਂ ਕੀਤੇ ਪੁਖਤਾ ਤੇ ਸੁਚੱਜੇ ਪ੍ਰਬੰਧਾਂ ਦਾ ਨਤੀਜਾ ਦੱਸਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਕਿਸਾਨਾਂ ਦੀ ਮਿਹਨਤ ਦੀ ਕਮਾਈ ਦੀ ਨਿਰਵਿਘਨ ਵਿਕਰੀ ਨੂੰ ਯਕੀਨੀ ਬਣਾਉਣ ਲਈ ਹਰ ਸੰਭਵ ਕਦਮ ਚੁੱਕਦੀ ਰਹੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਇੰਸਟਾਗ੍ਰਾਮ ‘ਤੇ ਮਿਲੀ ਬਚਪਨ ਦੀ ਸਹੇਲੀ ਨੇ ਮਾਰੀ ਠੱਗੀ! 10 ਤੋਲੇ ਸੋਨਾ ਚੋਰੀ ਕਰਨ ਦੇ ਲੱਗੇ ਇਲਜ਼ਾਮ

ਲੁਧਿਆਣਾ ਦੇ ਜਗਰਾਓਂ ਵਿਚ ਅੱਠਵੀਂ ਕਲਾਸ ਤੱਕ ਇਕੱਠੇ ਪੜ੍ਹੀਆਂ ਬਚਪਨ ਦੀ ਸਹੇਲੀ ਨੇ ਸਹੇਲੀ...

ਪੰਜਾਬ ‘ਚ 10 ਲੱਖ ਨਵੇਂ ਪਰਿਵਾਰਾਂ ਦੇ ਬਣਨਗੇ ਰਾਸ਼ਨ ਕਾਰਡ: ਲੋੜਵੰਦਾਂ ਨੂੰ ਮਿਲੇਗਾ ਲਾਭ, ਲੋਕਾਂ ਦੇ ਘਰ ਪਹੁੰਚੇਗੀ ਸਰਕਾਰ

ਪੰਜਾਬ ਸਰਕਾਰ ਨੇ ਆਪਣੀ “ਨੋ ਕੈਸ਼, ਨੋ ਡਿਮਾਂਡ” ਨੀਤੀ ਦੇ ਤਹਿਤ 10 ਲੱਖ ਨਵੇਂ...

ਉੱਤਰਖੰਡ ‘ਚ ਵਾਪਰੇ ਦੋ ਸੜਕ ਹਾਦਸਿਆਂ ’ਚ 12 ਵਿਅਕਤੀਆਂ ਦੀ ਹੋਈ ਮੌਤ, 25 ਜ਼ਖ਼ਮੀ

ਉੱਤਰਾਖੰਡ ਵਿੱਚ ਅੱਜ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਨੇ ਕਈ ਪਰਿਵਾਰਾਂ ਨੂੰ ਡੂੰਘੇ ਸਦਮੇ...

ਕੈਨੇਡਾ ’ਚ ਕਾਰਾਂ ਚੋਰੀ ਕਰਨ ਦੇ ਦੋਸ਼ ’ਚ ਪੰਜਾਬੀ ਮੂਲ ਦੇ 2 ਨੌਜਵਾਨਾਂ ਸਣੇ 12 ਗ੍ਰਿਫ਼ਤਾਰ

 ਗਰੇਟਰ ਟੋਰਾਂਟੋ ਏਰੀਆ (ਜੀ ਟੀ ਏ) ਵਿੱਚ ਸਰਗਰਮ ਇੱਕ ਵੱਡੇ ਅੰਤਰਰਾਸ਼ਟਰੀ ਵਾਹਨ ਚੋਰ ਗਰੋਹ...

ਸ਼ਿਵਰਾਜ ਚੌਹਾਨ ਦਾ ਪੰਜਾਬ ਦੌਰਾ, ਮੋਹਾਲੀ ‘ਚ ‘ਖੇਤ ਬਚਾਓ ਮੁਹਿੰਮ’ ਤਹਿਤ ਕਿਸਾਨਾਂ ਨਾਲ ਕੀਤੀ ਗੱਲਬਾਤ

ਕੇਂਦਰੀ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਅੱਜ ਮੋਹਾਲੀ ਪਹੁੰਚੇ। ਹਵਾਈ ਅੱਡੇ...

ਪੰਜਾਬ ‘ਚ ਅਗਲੇ 3-4 ਦਿਨਾਂ ਦੌਰਾਨ ਠੰਢ ਵਧਣ ਦੇ ਆਸਾਰ, ਸੰਘਣੀ ਧੁੰਦ ਦੀ ਚੇਤਾਵਨੀ

ਪੰਜਾਬ ਦੇ 4 ਜ਼ਿਲ੍ਹਿਆਂ ‘ਚ ਅੱਜ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਪਠਾਨਕੋਟ, ਗੁਰਦਾਸਪੁਰ,...

ਪਤਨੀ ਹੀ ਨਿੱਕਲੀ ਪਤੀ ਦੀ ਕਾਤਲ, ਭੂਆ ਦੇ ਮੁੰਡੇ ਨਾਲ ਪ੍ਰੇਮ ਸਬੰਧਾਂ ਦੇ ਚੱਲਦੇ ਦਿੱਤੀ ਸੀ ਸੁਪਾਰੀ, ਪੁਲਿਸ ਦੇ ਵੱਡੇ ਖੁਲਾਸੇ !

 ਧਨੌਲਾ ਪੁਲਿਸ ਨੇ ਭੀਖੀ ਰੋਡ ’ਤੇ ਮਿਲੀ ਨੌਜਵਾਨ ਰੇਸ਼ਮ ਸਿੰਘ ਦੀ ਲਾਸ਼ ਦੇ ਮਾਮਲੇ...

ਕਾਂਸਟੇਬਲ ਦੀ ਮੌਤ ਮਾਮਲੇ ‘ਚ ਵੱਡਾ ਖੁਲਾਸਾ, ਸਿਰ ‘ਚ ਗੋਲੀ ਮਾਰ ਕੀਤਾ ਸੀ ਕਤਲ

ਜ਼ਿਲ੍ਹੇ ਵਿੱਚ ਪੁਲਿਸ ਮੁਲਾਜ਼ਮ ਵਿਨੋਦ ਕੁਮਾਰ ਦੀ ਮੌਤ ਨੂੰ ਲੈ ਕੇੇ ਪੰਜਾਬ ਪੁਲਿਸ ਦੇ...

ਡੇਰਾਬੱਸੀ ਦੇ ਕਿਸਾਨ ਦੀ ਚਮਕੀ ਕਿਸਮਤ, ਨਿਕਲਿਆ 12 ਕਰੋੜ ਰੁਪਏ ਦਾ ਦੀਵਾਲੀ ਬੰਪਰ

ਡੇਰਾਬੱਸੀ ਨੇੜਲੇ ਪਿੰਡ ਹਮਾਯੂੰਪੁਰ ਦੇ ਇਕ ਸਾਧਾਰਨ ਕਿਸਾਨ ਦਾ 12 ਕਰੋੜ ਰੁਪਏ ਦਾ ਦੀਵਾਲੀ...