September 28, 2023, 3:49 am
----------- Advertisement -----------
HomeNewsਨਸ਼ਿਆਂ ਦੇ ਛੇਵੇਂ ਦਰਿਆ ਤੇ ਰੋਕ ਲਗਾਉਣ ਲਈ ਕਿਉਂ ਨਾ ਲਈ ਜਾਵੇ...

ਨਸ਼ਿਆਂ ਦੇ ਛੇਵੇਂ ਦਰਿਆ ਤੇ ਰੋਕ ਲਗਾਉਣ ਲਈ ਕਿਉਂ ਨਾ ਲਈ ਜਾਵੇ ਐਨਸੀਬੀ ਦੀ ਮਦਦ: ਸੁਨੀਲ ਜਾਖੜ

Published on

----------- Advertisement -----------

ਚੰਡੀਗੜ੍ਹ, 16 ਸਤੰਬਰ (ਬਲਜੀਤ ਮਰਵਾਹਾ) : ਫਿਰੋਜ਼ਪੁਰ ਵਿੱਚ ਸੀਮਾ ਸੁਰੱਖਿਆ ਬਲ ਵੱਲੋਂ ਦੋ ਪੁਲਸ ਮੁਲਾਜ਼ਮਾਂ ਨੂੰ ਇੱਕ ਵਾਹਨ ਦੇ ਟਾਇਰ ਵਿੱਚ ਲੁਕੋ ਕੇ 2 ਕਿਲੋ ਹੈਰੋਇਨ ਲੈ ਕੇ ਜਾਂਦੇ ਹੋਏ ਫੜੇ ਜਾਣ ਦੀ ਘਟਨਾ ਦਾ ਗੰਭੀਰ ਨੋਟਿਸ ਲੈਂਦਿਆਂ ਪੰਜਾਬ ਭਾਜਪਾ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਕਿਹਾ ਹੈ ਕਿ ਹੁਣ ਸਥਿਤੀ ਅਜਿਹੀ ਹੈ ਕਿ ਪੰਜਾਬ ਵਿਚ ਲੋਕਾਂ ਦੀ ਸੁਰੱਖਿਆ ਲਈ ਤਾਇਨਾਤ ਪੁਲਿਸ ‘ਤੇ ਨਜ਼ਰ ਰੱਖਣ ਦਾ ਸਮਾਂ ਆ ਗਿਆ ਹੈ। ਪੰਜਾਬ ‘ਚ ਸਰਕਾਰ ਬਣਨ ਤੋਂ ਬਾਅਦ 4 ਮਹੀਨਿਆਂ ‘ਚ ਨਸ਼ਿਆਂ ਦਾ ਖਾਤਮਾ ਕਰਨ ਦਾ ਦਾਅਵਾ ਕਰਨ ਵਾਲੀ ਆਮ ਆਦਮੀ ਪਾਰਟੀ ਦੀਆਂ ਸਾਰੀਆਂ ਕੋਸ਼ਿਸ਼ਾਂ ਬੇਕਾਰ ਹੋ ਗਈਆਂ ਹਨ।
ਸੁਨੀਲ ਜਾਖੜ ਨੇ ਕਿਹਾ ਕਿ ਪਿਛਲੇ ਹਫ਼ਤੇ ਵਾਇਰਲ ਹੋਈ ਇੱਕ ਵੀਡੀਓ ਵਿੱਚ ਪੁਲਸ ਅਫ਼ਸਰਾਂ ਨੂੰ ਗੈਂਗਸਟਰਾਂ ਵਲੋਂ ਕਰਵਾਏ ਇੱਕ ਪਾਰਟੀ ਵਿੱਚ ਨੱਚਦੇ ਹੋਏ ਦਿਖਾਇਆ ਗਿਆ ਹੈ। ਉਨ੍ਹਾਂ ਦੇ ਤਬਾਦਲੇ ਨਾਲ ਹੀ ਮਾਮਲਾ ਬੰਦ ਹੋ ਗਿਆ। ਸਰਕਾਰ ਨਸ਼ਾ ਤਸਕਰਾਂ ਦੀ ਬਜਾਏ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਬੇਨਕਾਬ ਕਰਨ ਵਾਲਿਆਂ ਨੂੰ ਗਿ੍ਫ਼ਤਾਰ ਕਰਨ ਵਿੱਚ ਲੱਗੀ ਹੋਈ ਹੈ। ਸੁਰੱਖਿਆ ਪ੍ਰਬੰਧ ਸਖ਼ਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਜੇਲ੍ਹਾਂ ਵਿੱਚ ਛਾਣਬੀਣ ਦੌਰਾਨ ਨਾ ਸਿਰਫ਼ ਮੋਬਾਈਲ ਫ਼ੋਨ ਬਰਾਮਦ ਹੋ ਰਹੇ ਹਨ ਸਗੋਂ ਜੇਲ੍ਹਾਂ ਵਿੱਚ ਬੈਠੇ ਵਿਅਕਤੀ ਨਸ਼ੇ ਦਾ ਧੰਦਾ ਬੇਰੋਕ ਕਰ ਰਹੇ ਹਨ। ਇੰਜ ਜਾਪਦਾ ਹੈ ਜਿਵੇਂ ਜੇਲ੍ਹਾਂ ਨਸ਼ਿਆਂ ਦੇ ਕਾਰੋਬਾਰ ਦਾ ਕੇਂਦਰ ਬਣ ਗਈਆਂ ਹਨ। ਸਿਆਸੀ ਦਖ਼ਲਅੰਦਾਜ਼ੀ ਕਾਰਨ ਨਸ਼ਿਆਂ ਦੇ ਕਾਰੋਬਾਰ ਵਿੱਚ ਪੁਲਸ ਮੁਲਾਜ਼ਮਾਂ ਤੇ ਅਧਿਕਾਰੀਆਂ ਦੀ ਸ਼ਮੂਲੀਅਤ ਅਤੇ ਸਮੱਗਲਰਾਂ ਨਾਲ ਕਥਿਤ ਗੱਠਜੋੜ ਦੀ ਵਿਭਾਗੀ ਜਾਂਚ ਦੇ ਹੁਕਮ ਦੇ ਕੇ ਕੇਸਾਂ ਨੂੰ ਦਬਾ ਦਿੱਤਾ ਗਿਆ।


ਜਾਖੜ ਨੇ ਕਿਹਾ ਕਿ ਅਸੀਂ ਹਮੇਸ਼ਾ ਹੀ ਸੂਬੇ ਵਿਚ ਕੇਂਦਰੀ ਏਜੰਸੀਆਂ ਦੀ ਦਖਲਅੰਦਾਜ਼ੀ ਦੇ ਖਿਲਾਫ ਰਹੇ ਹਾਂ ਪਰ ਜਿਸ ਤਰ੍ਹਾਂ ਪੰਜਾਬ ਵਿਚ ਨਸ਼ਿਆਂ ਦਾ ਛੇਵਾਂ ਦਰਿਆ ਬੇਰੋਕ ਵਗ ਰਿਹਾ ਹੈ, ਉਸ ਨੂੰ ਦੇਖਦੇ ਹੋਏ ਇਸ ਨਾਲ ਨਜਿੱਠਣ ਦੀ ਜ਼ਿੰਮੇਵਾਰੀ ਨਾਰਕੋਟਿਕਸ ਕੰਟਰੋਲ ਬਿਊਰੋ (ਐਨਸੀਬੀ ) ਨੂੰ ਸੌਂਪ ਦਿੱਤੀ ਜਾਵੇ।ਉਨ੍ਹਾਂ ਵਰਦੀਧਾਰੀ ਚੌਕੀਦਾਰਾਂ ਤੇ ਨਜਰ ਰਖਣ ਦੀ ਵੀ ਛੋਟ ਦੇਣਾ ਮੁਨਾਸਿਬ ਹੋਵੇਗਾ। ਉਨ੍ਹਾਂ ਕਿਹਾ ਕਿ ਅਫੀਮ ਅਤੇ ਹੈਰੋਇਨ ਦੀ ਤਸਕਰੀ ਦੇ ਮਾਮਲੇ ਵਿੱਚ ਹੁਣ ਤੱਕ ਸਿਰਫ਼ ਛੋਟੀਆਂ ਮੱਛੀਆਂ ਹੀ ਕਾਬੂ ਕੀਤੀਆਂ ਗਈਆਂ ਹਨ, ਮਗਰਮੱਛਾਂ ਨੂੰ ਹੱਥ ਨਹੀਂ ਪਾਇਆ ਗਿਆ।


ਸੁਨੀਲ ਜਾਖੜ ਨੇ ਕਿਹਾ ਕਿ ਸਰਕਾਰ ਅਮਨ-ਕਾਨੂੰਨ ਅਤੇ ਨਸ਼ਿਆਂ ਪ੍ਰਤੀ ਅੱਖਾਂ ਬੰਦ ਕਰਕੇ ਕੇਂਦਰ ਸਰਕਾਰ ਵੱਲੋਂ ਸ਼ੁਰੂ ਕੀਤੀਆਂ ਸਕੀਮਾਂ ਦਾ ਸਿਹਰਾ ਆਪਣੇ ਸਿਰ ਲੈ ਰਹੀ ਹੈ। ਪੰਜਾਬ ਸਰਕਾਰ ਨੇ ਆਯੂਸ਼ਮਾਨ ਸਿਹਤ ਯੋਜਨਾ ਵਿੱਚ ਕੋਈ ਯੋਗਦਾਨ ਨਹੀਂ ਪਾਇਆ ਅਤੇ ਹੁਣ ਜਦੋਂ ਕੇਂਦਰ ਸਰਕਾਰ ਆਯੂਸ਼ਮਾਨ ਭਾਵ ਯੋਜਨਾ ਤਹਿਤ ਨਵੇਂ ਕਾਰਡ ਬਣਾਉਣ ਦੀ ਸ਼ੁਰੂਆਤ ਕਰ ਰਹੀ ਹੈ ਤਾਂ ਆਮ ਆਦਮੀ ਪਾਰਟੀ ਦੇ ਆਗੂ ਆਪਣੀ ਪਿੱਠ ਥਪਥਪਾਉਣ ਲੱਗੇ ਹਨ।ਇਹੀ ਹਾਲ ਰੇਹੜੀ ਅਤੇ ਸੜਕ ਦੇ ਫੁੱਟਪਾਥ ਤੇ ਕੰਮ ਕਰਨ ਵਾਲਿਆਂ ਨੂੰ 10 ਤੋਂ 50 ਹਜਾਰ ਦੀ ਮਦਦ ਅਤੇ ਕੋਰੋਨਾ ਕਾਲ ਤੋਂ ਸ਼ੁਰੂ ਹੋਈ ਰਾਸ਼ਨ ਯੋਜਨਾ ਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਦੋਂ ਅਸੀਂ ਬਜਟ ਸੈਸ਼ਨ ਦੌਰਾਨ ਰਾਜ ਦੇ ਕਰਜ਼ੇ ਦੇ ਬੋਝ ਦਾ ਮੁੱਦਾ ਉਠਾਇਆ ਤਾਂ ਰਾਜਪਾਲ ਚੁੱਪ ਕਿਉਂ ਰਹੇ? ਰਾਜਾ ਵੜਿੰਗ

ਚੰਡੀਗੜ੍ਹ, 27 ਸਤੰਬਰ, 2023 (ਬਲਜੀਤ ਮਰਵਾਹਾ) : ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ...

ਸੰਸਥਾ ਦੇ ਇਸ ਨਵੰਬਰ ਤੱਕ ਪੂਰੀ ਤਰ੍ਹਾਂ ਕਾਰਜਸ਼ੀਲ ਹੋਣ ਦੀ ਉਮੀਦ: ਡਾ. ਬਲਬੀਰ ਸਿੰਘ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਸੂਬੇ ਦੇ...

ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰ ਪ੍ਰੋਗਰਾਮ ਸਬੰਧੀ ਟੀਰਚਜ਼ ਟਰੇਨਿੰਗ ਪ੍ਰੋਗਰਾਮ ਆਯੋਜਿਤ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪੰਜਾਬ ਸਕੂਲ ਸਿੱਖਿਆ ਵਿਭਾਗ ਵੱਲੋਂ ਬਿਜ਼ਨਸ ਬਲਾਸਟਰਜ਼ ਪ੍ਰੋਗਰਾਮ...

ਮੁੱਖ ਮੰਤਰੀ ਰਾਹਤ ਫੰਡਾਂ ਤੋਂ ਵਿੱਤੀ ਮਦਦ ਦੇ ਨਾਲ-ਨਾਲ ਜ਼ਖਮੀਆਂ ਦੀ ਚੰਗੀ ਤਰ੍ਹਾਂ ਦੇਖਭਾਲ ਕੀਤੀ ਜਾਵੇਗੀ – ਆਸ਼ਿਕਾ ਜੈਨ

ਐਸ.ਏ.ਐਸ.ਨਗਰ, 27 ਸਤੰਬਰ, 2023 (ਬਲਜੀਤ ਮਰਵਾਹਾ) : ਚਨਾਲੋਂ ਦੀ ਇੱਕ ਕੈਮੀਕਲ ਫੈਕਟਰੀ ਵਿੱਚ ਅੱਗ...

ਦੋਸ਼ੀਆਂ ਨੂੰ ਭੁੱਕੀ ਚੂਰਾ ਪੋਸਤ ਸਮੇਤ ਕੀਤਾ ਗ੍ਰਿਫਤਾਰ

ਐਸ.ਏ.ਐਸ ਨਗਰ, 27 ਸਤੰਬਰ 2023 (ਬਲਜੀਤ ਮਰਵਾਹਾ): ਰੂਪਨਗਰ ਰੇਂਜ ਐਂਟੀ-ਨਾਰਕੋਟਿਕਸ ਕਮ ਸ਼ਪੈਸ਼ਲ ਓਪਰੇਸ਼ਨ ਸੈਲ...

ਵਿਭਾਗ ਦੇ ਪ੍ਰਮੁੱਖ ਸਕੱਤਰ ਰਾਖੀ ਗੁਪਤਾ ਭੰਡਾਰੀ ਨੇ ਵਿਸ਼ਵ ਸੈਰ-ਸਪਾਟਾ ਦਿਵਸ ਮੌਕੇ ਨਵੀਂ ਦਿੱਲੀ ਵਿਖੇ ਹਾਸਿਲ ਕੀਤਾ ਐਵਾਰਡ

ਚੰਡੀਗੜ੍ਹ/ਨਵੀਂ ਦਿੱਲੀ, 27 ਸਤੰਬਰ (ਬਲਜੀਤ ਮਰਵਾਹਾ) - ਪੇਂਡੂ ਸੈਰ-ਸਪਾਟਾ ਖੇਤਰ ਵਿਚ ਕੌਮੀ ਪੱਧਰ ਤੇ...

ਸਾਉਣੀ ਮੰਡੀਕਰਨ ਸੀਜ਼ਨ 2023-24 ਲਈ ਸਾਰੇ ਪੁਖ਼ਤਾ ਪ੍ਰਬੰਧ ਮੁਕੰਮਲ: ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਪਹਿਲੀ ਅਕਤੂਬਰ ਤੋਂ ਸ਼ੁਰੂ ਹੋ ਰਹੇ ਸਾਉਣੀ ਮੰਡੀਕਰਨ...

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ 35 ਕੈਡਿਟਾਂ ਵੱਲੋਂ ਐਨ.ਡੀ.ਏ. ਪ੍ਰੀਖਿਆ ਪਾਸ

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) : ਮਹਾਰਾਜਾ ਰਣਜੀਤ ਸਿੰਘ ਆਰਮਡ ਫੋਰਸਿਜ਼ ਪ੍ਰੈਪਰੇਟਰੀ ਇੰਸਟੀਚਿਊਟ (ਏ.ਐਫ.ਪੀ.ਆਈ.),...

ਅਪ੍ਰੈਲ 2022 ਤੋਂ ਹੁਣ ਤੱਕ ਪੀ.ਐਸ.ਪੀ.ਸੀ.ਐਲ ਅਤੇ ਪੀ.ਐਸ.ਟੀ.ਸੀ.ਐਲ ਦੁਆਰਾ 4151 ਨੌਕਰੀਆਂ ਪ੍ਰਦਾਨ ਕੀਤੀਆਂ ਗਈਆਂ – ਹਰਭਜਨ ਸਿੰਘ ਈ.ਟੀ.ਓ.

ਚੰਡੀਗੜ੍ਹ, 27 ਸਤੰਬਰ (ਬਲਜੀਤ ਮਰਵਾਹਾ) - ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ...