April 21, 2026, 1:00 pm
----------- Advertisement -----------
HomeNewsLatest Newsਪੰਜਾਬ ਦੇ ਵਸਨੀਕਾਂ ਲਈ ਖੱਡੇ ਰਹਿਤ ਅਤੇ ਚੌੜੀਆਂ ਲਿੰਕ ਸੜਕਾਂ ਯਕੀਨੀ ਬਣਾਈਆਂ...

ਪੰਜਾਬ ਦੇ ਵਸਨੀਕਾਂ ਲਈ ਖੱਡੇ ਰਹਿਤ ਅਤੇ ਚੌੜੀਆਂ ਲਿੰਕ ਸੜਕਾਂ ਯਕੀਨੀ ਬਣਾਈਆਂ ਜਾਣਗੀਆਂ

Published on

----------- Advertisement -----------

ਚੰਡੀਗੜ੍ਹ, 13 ਅਗਸਤ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਸੂਬੇ ਦੇ ਵਸਨੀਕਾਂ ਨੂੰ ਬਿਹਤਰ ਸੜਕੀ ਸੰਪਰਕ ਪ੍ਰਦਾਨ ਕਰਨ ਦੀ ਵਚਨਬੱਧਤਾ ਤਹਿਤ ਲੋਕ ਨਿਰਮਾਣ ਵਿਭਾਗ ਨੇ ਸੂਬੇ ਵਿੱਚ ਲਿੰਕ ਸੜਕਾਂ ਦੀ ਵਿਸ਼ੇਸ਼ ਮੁਰੰਮਤ, ਚੌੜਾ ਕਰਨ ਅਤੇ ਨਵੀਆਂ ਸੜਕਾਂ ਦੇ ਨਿਰਮਾਣ ਦਾ ਕੰਮ ਸ਼ੁਰੂ ਕੀਤਾ ਹੈ। ਇਸ ਨਾਲ ਪਿੰਡਾਂ ਤੋਂ ਮੰਡੀਆਂ ਤੱਕ ਖੇਤੀ ਉਪਜ ਦੀ ਆਵਾਜਾਈ ਵਿੱਚ ਸੁਧਾਰ ਹੋਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ ਨੇ ਦੱਸਿਆ ਕਿ ਕੁੱਲ 32890 ਕਿਲੋਮੀਟਰ ਲੰਬਾਈ ਵਾਲੀਆਂ ਲਿੰਕ ਸੜਕਾਂ ਅਤੇ 80 ਮਾਰਕੀਟ ਕਮੇਟੀਆਂ ਲੋਕ ਨਿਰਮਾਣ ਵਿਭਾਗ (ਬੀ ਐਂਡ ਆਰ) ਦੇ ਅਧਿਕਾਰ ਖੇਤਰ ਅਧੀਨ ਹਨ। ਉਨ੍ਹਾਂ ਦੱਸਿਆ ਕਿ 471.92 ਕਰੋੜ ਰੁਪਏ ਦੀ ਲਾਗਤ ਨਾਲ 3793 ਕਿਲੋਮੀਟਰ ਲਿੰਕ ਸੜਕਾਂ (ਚੌਥੇ ਪੜਾਅ ਅਧੀਨ) ਦੀ ਵਿਸ਼ੇਸ਼ ਮੁਰੰਮਤ ਦਾ ਕੰਮ ਪ੍ਰਗਤੀ ਅਧੀਨ ਹੈ ਅਤੇ 31 ਅਕਤੂਬਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਅੱਗੇ ਦੱਸਿਆ ਕਿ ਅਤੇ 542.86 ਕਰੋੜ ਰੁਪਏ ਦੀ ਲਾਗਤ ਨਾਲ 1887 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਦੀ ਉਸਾਰੀ ਅਤੇ ਸੜਕਾਂ ਨੂੰ ਚੌੜਾ ਕਰਨ ਦਾ ਚੱਲ ਰਿਹਾ ਪ੍ਰੋਜੈਕਟ 30 ਜੂਨ, 2023 ਤੱਕ ਪੂਰਾ ਹੋ ਜਾਵੇਗਾ।

ਲੋਕ ਨਿਰਮਾਣ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਲਿੰਕ ਸੜਕਾਂ ਦੀ ਸਾਲ 2022-23 ਵਿੱਚ ਹੋਣ ਵਾਲੀ ਵਿਸ਼ੇਸ਼ ਮੁਰੰਮਤ ਲਈ ਠੋਸ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਲਿੰਕ ਸੜਕਾਂ ਦੀ ਲੰਬਾਈ 2217.35 ਕਿਲੋਮੀਟਰ ਹੈ ਅਤੇ ਵਿਸ਼ੇਸ਼ ਮੁਰੰਮਤ ‘ਤੇ 361.1 ਕਰੋੜ ਰੁਪਏ ਖਰਚ ਆਉਣ ਦਾ ਅਨੁਮਾਨ ਹੈ ਅਤੇ ਇਸ ‘ਤੇ ਜਲਦੀ ਹੀ ਕੰਮ ਸ਼ੁਰੂ ਹੋਣ ਦੀ ਸੰਭਾਵਨਾ ਹੈ। ਲੋਕ ਨਿਰਮਾਣ ਮੰਤਰੀ ਨੇ ਅੱਗੇ ਕਿਹਾ ਕਿ ਸਰਕਾਰ ਦਾ ਟੀਚਾ ਖੱਡੇ ਰਹਿਤ ਅਤੇ ਚੌੜੀਆਂ ਲਿੰਕ ਸੜਕਾਂ ਮੁਹੱਈਆ ਕਰਵਾਉਣਾ ਹੈ ਜਿਸ ਤਹਿਤ 27.5 ਕਰੋੜ ਰੁਪਏ ਦੀ ਅਨੁਮਾਨਿਤ ਲਾਗਤ ਨਾਲ 528 ਕਿਲੋਮੀਟਰ ਲੰਬਾਈ ਦੀਆਂ ਲਿੰਕ ਸੜਕਾਂ ਨੂੰ 10 ਤੋਂ 18 ਇੰਚ ਚੌੜਾ ਕਰਨ ਦੀ ਜ਼ਰੂਰਤ ਹੈ। ਇਸ ਸਬੰਧੀ ਪ੍ਰਸਤਾਵ ਪੰਜਾਬ ਮੰਡੀ ਬੋਰਡ ਨੂੰ ਪ੍ਰਵਾਨਗੀ ਅਤੇ ਫੰਡਾਂ ਲਈ ਭੇਜਿਆ ਜਾ ਰਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...

ਮਾਂ ਦੇ ਸਾਂਹਾਂ ਲਈ ਜੰਗ: ‘ਮੁੱਖ ਮੰਤਰੀ ਸਿਹਤ ਯੋਜਨਾ’ ਬਣੀ ਪੁੱਤਰ ਦੀ ਸਭ ਤੋਂ ਵੱਡੀ ਤਾਕਤ

ਪਟਿਆਲਾ, 19 ਅਪ੍ਰੈਲ 2026:ਪਟਿਆਲਾ ਦੇ ਰਹਿਣ ਵਾਲੇ ਗੁਰਪਿੰਦਰ ਜੀਤ ਸਿੰਘ ਦੀ ਜ਼ਿੰਦਗੀ ਪੰਜ ਮਹੀਨੇ...

MLA ਹਰਮੀਤ ਸਿੰਘ ਪਠਾਨਮਾਜਰਾ ਦੀਆਂ ਵਧੀਆਂ ਮੁਸ਼ਕਿਲਾਂ ! ਹੁਣ ਮਾਈਨਿੰਗ ਸਬੰਧੀ ਮਾਮਲੇ ‘ਚ ਪਈ Arrest

ਸਨੌਰ ਹਲਕੇ ਦੇ ਵਿਧਾਇਕ ਹਰਮੀਤ ਸਿੰਘ ਪਠਾਨਮਾਜਰਾ ਦੀਆਂ ਕਾਨੂੰਨੀ ਮੁਸ਼ਕਿਲਾਂ ਲਗਾਤਾਰ ਵੱਧਦੀਆਂ ਜਾ ਰਹੀਆਂ...

ਊਧਮਪੁਰ ‘ਚ ਖੌਫਨਾਕ ਸੜਕ ਹਾਦਸਾ, ਬੱਸ ਖੱਡ ‘ਚ ਡਿੱਗੀ, 10 ਤੋਂ ਵੱਧ ਮੌਤਾਂ

ਜੰਮੂ-ਕਸ਼ਮੀਰ ਦੇ ਊਧਮਪੁਰ ਜ਼ਿਲ੍ਹੇ ‘ਚ ਅੱਜ ਸਵੇਰੇ ਇਕ ਭਿਆਨਕ ਸੜਕ ਹਾਦਸਾ ਵਾਪਰਿਆ, ਜਿੱਥੇ ਸਵਾਰੀਆਂ...

ਬੇਅਦਬੀਆਂ ਦੇ ਦੋਸ਼ੀਆਂ ਨੂੰ ਹੁਣ ਤੋਂ ਮਿਲੇਗੀ ਸਖਤ ਸਜ਼ਾ, ਪੰਜਾਬ ਦੇ ਰਾਜਪਾਲ ਨੇ ਬਿੱਲ ‘ਤੇ ਕੀਤੇ ਦਸਤਖਤ

ਪੰਜਾਬ ਵਿੱਚ ਹੁਣ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਹੈ। ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਬੇਅਦਬੀ...

ਨਿਊਜ਼ੀਲੈਂਡ ਦੌਰੇ ਦਰਮਿਆਨ PM ਲਕਸਨ ਜੀ ਜਥੇਦਾਰ ਗੜਗੱਜ ਨਾਲ ਕੀਤੀ ਵਿਸ਼ੇਸ਼ ਮੁਲਾਕਾਤ

ਨਿਊਜ਼ੀਲੈਂਡ ਦੇ ਪ੍ਰਧਾਨ ਮੰਤਰੀ ਕ੍ਰਿਸਟੋਫਰ ਲਕਸਨ ਨੇ ਔਕਲੈਂਡ ਦੇ ਓਟਾਹੂਹੂ ਵਿੱਚ ਸਥਿਤ ਗੁਰੂ ਨਾਨਕ...