October 25, 2026, 1:30 am
----------- Advertisement -----------
HomeNewsBreaking Newsਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗਲਾ ਘੁੱਟ ਕੇ ਕੀਤਾ...

ਪਤਨੀ ਨੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਗਲਾ ਘੁੱਟ ਕੇ ਕੀਤਾ ਕਤਲ, ਘਰ ‘ਚ ਲੱਗੇ CCTV ਕੀਤੇ ਸੀ ਬੰਦ

Published on

----------- Advertisement -----------

ਲੁਧਿਆਣਾ, 10 ਸਤੰਬਰ 2022 – ਲੁਧਿਆਣਾ ‘ਚ ਜਗਰਾਓਂ ਦੇ ਪਿੰਡ ਹਠੂਰ ‘ਚ ਇਕ ਔਰਤ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਪਤੀ ਦਾ ਕਤਲ ਕਰ ਦਿੱਤਾ। ਦੱਸਿਆ ਜਾ ਰਿਹਾ ਹੈ ਕਿ ਔਰਤ ਨੇ ਪ੍ਰੇਮੀ ਨਾਲ ਮਿਲ ਕੇ ਆਪਣੇ ਪਤੀ ਦਾ ਗਲਾ ਘੁੱਟ ਕੇ ਕਤਲ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਪੁਲਿਸ ਨੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਧਾਰਾ 302 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਗਿਆ ਹੈ।

ਥਾਣਾ ਹਠੂਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਵਾਸੀ ਪਿੰਡ ਝੋਰੜਾਂ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦਿੱਤੇ ਬਿਆਨਾਂ ਵਿੱਚ ਦੱਸਿਆ ਹੈ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਪਿੰਡ ਦੇ ਗੁਰਦੁਆਰਾ ਸਾਹਿਬ ਵਿਖੇ ਪਾਠੀ ਸੀ। 6 ਸਤੰਬਰ ਦੀ ਰਾਤ ਨੂੰ ਕਰੀਬ 9 ਵਜੇ ਉਸ ਦਾ ਲੜਕਾ ਗੁਰਦੁਆਰਾ ਸਾਹਿਬ ਤੋਂ ਪਾਠ ਕਰਕੇ ਘਰ ਵਾਪਸ ਆਇਆ ਤਾਂ ਆਪਣੇ ਬੱਚਿਆਂ ਅਤੇ ਪਤਨੀ ਨਾਲ ਰਾਤ ਦਾ ਖਾਣਾ ਖਾਣ ਤੋਂ ਬਾਅਦ ਕਮਰੇ ਵਿਚ ਸੌਣ ਲਈ ਚਲਾ ਗਿਆ।

ਮ੍ਰਿਤਕ ਦੀ ਮਾਤਾ ਨੇ ਪੁਲੀਸ ਨੂੰ ਦੱਸਿਆ ਕਿ 7 ਸਤੰਬਰ ਦੀ ਸਵੇਰ ਨੂੰ ਇਸ਼ਨਾਨ ਕਰਕੇ ਉਹ ਗੁਰਦੁਆਰਾ ਸਾਹਿਬ ਵਿਖੇ ਪਾਠ ਕਰਨ ਗਈ ਸੀ ਅਤੇ ਜਦੋਂ 8 ਵਜੇ ਦੇ ਕਰੀਬ ਵਾਪਸ ਆਈ ਤਾਂ ਦੇਖਿਆ ਕਿ ਉਸ ਦੇ ਪੈਰਾਂ ਹੇਠੋਂ ਜ਼ਮੀਨ ਖਿਸਕ ਗਈ ਸੀ। ਉਸ ਨੇ ਦੇਖਿਆ ਕਿ ਉਸ ਦਾ ਲੜਕਾ ਇੰਦਰਜੀਤ ਸਿੰਘ ਬੈੱਡ ’ਤੇ ਮ੍ਰਿਤਕ ਪਿਆ ਸੀ ਅਤੇ ਉਸ ਦੀ ਪਤਨੀ ਕਿਰਨਦੀਪ ਕੌਰ ਆਪਣੇ ਮ੍ਰਿਤਕ ਪੁੱਤਰ ਦੀ ਲਾਸ਼ ਕੋਲ ਬੈਠੀ ਵਿਰਲਾਪ ਕਰ ਰਹੀ ਸੀ।

ਮ੍ਰਿਤਕ ਦੀ ਮਾਂ ਨੇ ਪੁਲੀਸ ਨੂੰ ਦੱਸਿਆ ਕਿ ਆਪਣੇ ਲੜਕੇ ਦੀ ਲਾਸ਼ ਨੂੰ ਦੇਖ ਕੇ ਉਸ ਦੇ ਹੋਸ਼ ਉੱਡ ਗਏ ਸਨ ਅਤੇ ਉਸ ਦੇ ਲੜਕੇ ਦੇ ਸਰੀਰ ’ਤੇ ਜ਼ਖ਼ਮਾਂ ਦੇ ਕੋਈ ਨਿਸ਼ਾਨ ਨਹੀਂ ਸਨ, ਜਿਸ ਕਾਰਨ ਉਸ ਨੇ ਪੁਲੀਸ ਨੇ 174 ਦੀ ਕਾਰਵਾਈ ਕਰਦਿਆਂ ਆਪਣੇ ਪੁੱਤਰ ਦਾ ਅੰਤਿਮ ਸਸਕਾਰ ਕਰ ਦਿੱਤਾ ਸੀ।

ਮ੍ਰਿਤਕ ਦੀ ਮਾਂ ਨੇ ਪੁਲਿਸ ਨੂੰ ਦੱਸਿਆ ਕਿ ਬਾਅਦ ‘ਚ ਜਦੋਂ ਉਸ ਨੇ ਆਪਣੇ ਘਰ ‘ਚ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਚੈੱਕ ਕੀਤੀ ਤਾਂ 6 ਸਤੰਬਰ ਦੀ ਰਾਤ 11.30 ਵਜੇ ਤੋਂ 7 ਸਤੰਬਰ ਨੂੰ 2.30 ਵਜੇ ਤੱਕ ਘਰ ਦੇ ਕੈਮਰੇ ਬੰਦ ਪਾਏ ਗਏ।

ਥਾਣਾ ਸਦਰ ਦੇ ਐਸਐਚਓ ਹਰਦੀਪ ਸਿੰਘ ਨੇ ਦੱਸਿਆ ਕਿ ਮ੍ਰਿਤਕ ਇੰਦਰਜੀਤ ਸਿੰਘ ਦੀ ਮਾਤਾ ਬਲਵੀਰ ਕੌਰ ਨੇ ਪੁਲੀਸ ਨੂੰ ਦੱਸਿਆ ਕਿ ਉਸ ਦੇ ਲੜਕੇ ਦੀ ਪਤਨੀ ਕਿਰਨਦੀਪ ਕੌਰ ਦੇ ਉਸ ਦੇ ਭਰਾ ਦੇ ਲੜਕੇ ਹਰਦੀਪ ਸਿੰਘ ਨਾਲ ਨਾਜਾਇਜ਼ ਸਬੰਧ ਸਨ, ਜਿਸ ਕਾਰਨ ਕਿਰਨਦੀਪ ਕੌਰ ਨੇ ਆਪਣੇ ਪ੍ਰੇਮੀ ਹਰਦੀਪ ਸਿੰਘ ਨਾਲ ਮਿਲ ਕੇ ਇੰਦਰਜੀਤ ਸਿੰਘ ਦਾ ਗਲਾ ਘੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ।

ਪੁਲੀਸ ਅਨੁਸਾਰ ਮ੍ਰਿਤਕ ਇੰਦਰਜੀਤ ਸਿੰਘ ਦੀ ਮਾਤਾ ਬਲਵੀਰ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਕਾਰਵਾਈ ਕਰਦਿਆਂ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਕਿਰਨਦੀਪ ਕੌਰ ਅਤੇ ਉਸ ਦੇ ਪ੍ਰੇਮੀ ਹਰਦੀਪ ਸਿੰਘ ਖ਼ਿਲਾਫ਼ ਧਾਰਾ 302 ਤਹਿਤ ਕੇਸ ਦਰਜ ਕਰਕੇ ਮ੍ਰਿਤਕ ਇੰਦਰਜੀਤ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਦਕਿ ਦੂਜੇ ਮੁਲਜ਼ਮ ਹਰਦੀਪ ਸਿੰਘ ਦੀ ਭਾਲ ਜਾਰੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...