November 18, 2026, 7:15 pm
----------- Advertisement -----------
HomeNewsBreaking Newsਪਤਨੀ ਨੇ ਪਤੀ ਨੂੰ ਪ੍ਰੇਮਿਕਾ ਨਾਲ ਰੰਗ-ਰਲੀਆਂ ਮਨਾਉਂਦੇ ਹੋਏ ਫੜਿਆ, ਵਿਰੋਧ ਕਰਨ...

ਪਤਨੀ ਨੇ ਪਤੀ ਨੂੰ ਪ੍ਰੇਮਿਕਾ ਨਾਲ ਰੰਗ-ਰਲੀਆਂ ਮਨਾਉਂਦੇ ਹੋਏ ਫੜਿਆ, ਵਿਰੋਧ ਕਰਨ ‘ਤੇ ਨੌਜਵਾਨ ਨੇ ਕੀਤੀ ਪਤਨੀ ਦੀ ਕੁੱਟਮਾਰ

Published on

----------- Advertisement -----------

ਲੁਧਿਆਣਾ, 11 ਅਪ੍ਰੈਲ 2024 – ਲੁਧਿਆਣਾ ਵਿੱਚ ਬੀਤੀ ਰਾਤ ਇੱਕ ਔਰਤ ਨੇ ਆਪਣੇ ਪਤੀ ਨੂੰ ਆਪਣੀ ਪ੍ਰੇਮਿਕਾ ਨਾਲ ਰੰਗ-ਰਲੀਆਂ ਮਨਾਉਂਦੇ ਹੋਏ ਫੜਿਆ। ਜਦੋਂ ਔਰਤ ਨੇ ਇਸ ਦਾ ਵਿਰੋਧ ਕੀਤਾ ਤਾਂ ਪਤੀ ਨੇ ਉਸ ਦੀ ਬੁਰੀ ਤਰ੍ਹਾਂ ਕੁੱਟਮਾਰ ਕੀਤੀ। ਉਸ ਦੇ ਮੱਥੇ ਅਤੇ ਅੱਖਾਂ ‘ਤੇ ਕੜੇ ਅਤੇ ਚਾਕੂ ਨਾਲ ਵਾਰ ਕੀਤੇ। ਇਸ ਤੋਂ ਬਾਅਦ ਪਤੀ ਮੌਕੇ ਤੋਂ ਫਰਾਰ ਹੋ ਗਿਆ। ਜ਼ਖਮੀ ਔਰਤ ਨੂੰ ਉਸਦੇ ਰਿਸ਼ਤੇਦਾਰਾਂ ਨੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਉਸਦਾ ਇਲਾਜ ਕੀਤਾ ਗਿਆ।

ਪੀੜਤ ਔਰਤ ਆਰਤੀ ਨੇ ਦੱਸਿਆ ਕਿ ਉਹ ਮੂਲ ਰੂਪ ਤੋਂ ਨੇਪਾਲ ਦੀ ਰਹਿਣ ਵਾਲੀ ਹੈ। ਉਹ ਖੋਖਾ ਮਾਰਕੀਟ ਜਮਾਲਪੁਰ ਇਲਾਕੇ ਵਿੱਚ ਰਹਿੰਦੀ ਹੈ। ਵਿਆਹ ਨੂੰ 10 ਸਾਲ ਹੋ ਗਏ ਹਨ। ਉਸ ਦੀਆਂ ਦੋ ਧੀਆਂ ਹਨ। ਬੁੱਧਵਾਰ ਨੂੰ ਉਹ ਸਵੇਰ ਤੋਂ ਹੀ ਆਪਣੇ ਪਤੀ ਨੂੰ ਫੋਨ ਕਰ ਰਹੀ ਸੀ ਪਰ ਉਸ ਨੇ ਫੋਨ ਨਹੀਂ ਚੁੱਕਿਆ। ਉਸ ਨੂੰ ਪਹਿਲਾਂ ਵੀ ਕਈ ਵਾਰ ਸ਼ੱਕ ਹੋਇਆ ਸੀ ਕਿ ਉਸ ਦਾ ਪਤੀ ਫੋਨ ‘ਤੇ ਕਿਸੇ ਲੜਕੀ ਨਾਲ ਗੱਲ ਕਰਦਾ ਹੈ।

ਆਰਤੀ ਨੇ ਦੱਸਿਆ ਕਿ ਉਸ ਨੂੰ ਕਿਸੇ ਨੇ ਦੱਸਿਆ ਕਿ ਉਸ ਦੇ ਪਤੀ ਨੇ ਜਮਾਲਪੁਰ ਇਲਾਕੇ ਵਿੱਚ ਕਿਰਾਏ ’ਤੇ ਵੱਖਰਾ ਕਮਰਾ ਲਿਆ ਹੋਇਆ ਹੈ। ਇਸ ’ਤੇ ਉਸ ਨੇ ਕਮਰੇ ’ਚ ਛਾਪਾ ਮਾਰਿਆ। ਇੱਥੇ ਉਸ ਦਾ ਪਤੀ ਇੱਕ ਲੜਕੀ ਸਮੇਤ ਮਿਲਿਆ। ਆਰਤੀ ਨੇ ਦੱਸਿਆ ਕਿ ਉਸ ਦੇ ਪਤੀ ਦੀ ਕਮੀਜ਼ ਦੇ ਬਟਨ ਖੁੱਲ੍ਹੇ ਹੋਏ ਸਨ। ਜਦੋਂ ਉਸਨੇ ਆਪਣੇ ਪਤੀ ਨੂੰ ਲੜਕੀ ਨੂੰ ਛੱਡਣ ਲਈ ਕਿਹਾ ਤਾਂ ਉਸਨੇ ਉਸਦੀ ਕੁੱਟਮਾਰ ਕੀਤੀ।

ਆਰਤੀ ਦੀ ਭੈਣ ਪਿੰਕੀ ਨੇ ਦੱਸਿਆ ਕਿ ਜਦੋਂ ਉਸ ਨੇ ਜੀਜਾ ਪ੍ਰਕਾਸ਼ ਨੂੰ ਲੜਕੀ ਨਾਲ ਕਮਰੇ ਵਿੱਚ ਫੜਿਆ ਤਾਂ ਕਾਫੀ ਹੰਗਾਮਾ ਹੋਇਆ। ਉਸ ਨੇ ਮੌਕੇ ‘ਤੇ ਵੀਡੀਓ ਵੀ ਬਣਾਈ। ਉਹ ਲੜਕੀ ਨੂੰ ਪ੍ਰਕਾਸ਼ ਦੀ ਮਾਂ ਕੋਲ ਲੈ ਗਿਆ। ਰਸਤੇ ਵਿੱਚ ਪ੍ਰਕਾਸ਼ ਨੇ ਆਰਤੀ ਦੀ ਕੁੱਟਮਾਰ ਕੀਤੀ। ਉਸ ਨੇ ਇਸ ਸਬੰਧੀ ਥਾਣਾ ਜਮਾਲਪੁਰ ਵਿੱਚ ਸ਼ਿਕਾਇਤ ਦਰਜ ਕਰਵਾਈ ਹੈ। ਹੁਣ ਜਦੋਂ ਪੁਲੀਸ ਥਾਣੇ ਬੁਲਾਏਗੀ ਤਾਂ ਦੋਵੇਂ ਧਿਰਾਂ ਗੱਲਬਾਤ ਕਰਨਗੀਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...

ਸ਼ੈਰੀ ਮਾਨ ਦੇ ਮੋਹਾਲੀ ਸ਼ੋਅ ਤੋਂ ਪਹਿਲਾਂ ਗਾਣਿਆਂ ‘ਤੇ ਸਖਤੀ, ਪੰਜਾਬ ਬਾਲ ਕਮਿਸ਼ਨ ਵੱਲੋਂ ਕਾਰਵਾਈ ਦੇ ਹੁਕਮ

ਪੰਜਾਬੀ ਗਾਇਕ ਸ਼ੈਰੀ ਮਾਨ ਦੇ 28 ਨਵੰਬਰ ਨੂੰ ਮੋਹਾਲੀ ਦੇ ਨਿਊ ਚੰਡੀਗੜ੍ਹ ਸਥਿਤ ਵਰਲਡ...