June 7, 2026, 10:59 pm
----------- Advertisement -----------
HomeNewsBreaking Newsਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਧਰਮ ਪਤਨੀ...

ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਦੀ ਧਰਮ ਪਤਨੀ ਚਰਨਜੀਤ ਕੌਰ ਦਾ ਕੀਤਾ ਵਿਸ਼ੇਸ਼ ਸਨਮਾਨ

Published on

----------- Advertisement -----------

ਖੰਨਾ, ਲੁਧਿਆਣਾ, 15 ਅਗਸਤ (000) ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਤਹਿਸੀਲਦਾਰ ਖੰਨਾ ਸ੍ਰੀ ਮਨਿੰਦਰ ਸਿੰਘ ਅਤੇ ਉਨ੍ਹਾਂ ਦੀ ਟੀਮ ਵੱਲੋਂ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੀ ਧਰਮ ਪਤਨੀ ਚਰਨਜੀਤ ਕੌਰ ਦਾ ਪਿੰਡ ਬੜੌਲਾ, ਤਹਿਸੀਲ ਤੇ ਜ਼ਿਲ੍ਹਾ ਅੰਬਾਲਾ, ਹਰਿਆਣਾ ਵਿਖੇ ਵਿਸ਼ੇਸ਼ ਤੌਰ ਤੇ ਜਾ ਕੇ 15 ਅਗਸਤ, ਦਿਨ ਵੀਰਵਾਰ ਨੂੰ ਸਨਮਾਨ ਕੀਤਾ ਗਿਆ।

ਇੱਥੇ ਦੱਸਣਯੋਗ ਹੋਵੇਗਾ ਕਿ ਮਾਤਾ ਚਰਨਜੀਤ ਕੌਰ ਦੀ ਸਿਹਤ ਠੀਕ ਨਾ ਹੋਣ ਕਾਰਨ ਉਹ ਪਿੰਡ ਈਸੜੂ (ਖੰਨਾ) ਵਿਖੇ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਵਸ ਤੇ ਪੰਜਾਬ ਸਰਕਾਰ ਵੱਲੋਂ ਕਰਵਾਏ ਗਏ ਰਾਜ ਪੱਧਰੀ ਸਮਾਗਮ ਵਿੱਚ ਪਹੁੰਚ ਨਹੀਂ ਸਕੇ ਸਨ। ਜਿਸ ਕਾਰਨ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਜੀ ਦੇ ਆਦੇਸ਼ ਤੇ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਵੱਲੋਂ ਉਨ੍ਹਾਂ ਦੀ ਰਿਹਾਇਸ਼ ਪਿੰਡ ਬੜੋਲਾ, ਹਰਿਆਣਾ ਵਿਖੇ ਜਾ ਵਿਸ਼ੇਸ਼ ਸਨਮਾਨ ਕੀਤਾ ਗਿਆ।

ਤਹਿਸੀਲਦਾਰ ਖੰਨਾ ਸ੍ਰੀ ਮਨਿੰਦਰ ਸਿੰਘ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਜੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਹਰ ਸਾਲ ਗੋਆ ਦੀ ਆਜ਼ਾਦੀ ਦੇ ਨਾਇਕ ਸ਼ਹੀਦ ਮਾਸਟਰ ਕਰਨੈਲ ਸਿੰਘ ਈਸੜੂ ਜੀ ਦੇ ਸ਼ਹੀਦੀ ਦਿਹਾੜੇ ਮੌਕੇ ਰਾਜ ਪੱਧਰੀ ਸਮਾਗਮ ਕਰਵਾ ਕੇ ਉਨ੍ਹਾਂ ਵੱਲੋਂ ਦਿੱਤੀ ਕੁਰਬਾਨੀ ਨੂੰ ਯਾਦ ਕੀਤਾ ਜਾਂਦਾ ਹੈ। ਉਹਨਾਂ ਕਿਹਾ ਕਿ ਇਹ ਮਹਾਨ ਸ਼ਹੀਦ ਗੋਆ ਨੂੰ ਪੁਰਤਗਾਲੀ ਸਾਮਰਾਜਵਾਦ ਤੋਂ ਮੁਕਤ ਕਰਵਾਉਣ ਦਾ ਨਾਇਕ ਸੀ। ਇਸ ਮਹਾਨ ਸ਼ਹੀਦ ਦਾ ਜੀਵਨ ਅਤੇ ਕੁਰਬਾਨੀ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...

ਹੁਸ਼ਿਆਰਪੁਰ : ਨਹਿਰ ‘ਚ ਨਹਾਉਣ ਗਏ 2 ਨੌਜਵਾਨਾਂ ਦੀ ਡੁੱਬਣ ਕਾਰਨ ਮੌਤ, ਵਾਲ-ਵਾਲ ਬਚੇ ਦੋ ਹੋਰ ਨੌਜਵਾਨ

ਹੁਸ਼ਿਆਰਪੁਰ ਦੇ ਥਾਣਾ ਹਰਿਆਣਾ ਅਧੀਂਨ ਆਉਦੇ ਪਿੰਡ ਗੱਜ ਨਾਲ ਲੱਗਦੀ ਕੰਢੀ ਕਨਾਲ ਨਹਿਰ ‘ਚ...

ਕਾਂਗਰਸ ‘ਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਅਮਿਤ ਸ਼ਾਹ ਤੇ ਨੱਡਾ ਨੂੰ ਮਿਲੇ ਕੈਪਟਨ ਅਮਰਿੰਦਰ ਸਿੰਘ

ਕਾਂਗਰਸ ਵਿਚ ਸ਼ਾਮਲ ਹੋਣ ਦੀਆਂ ਅਟਕਲਾਂ ਵਿਚਾਲੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ...

ਆਮ ਆਦਮੀ ਨੂੰ ਮਹਿੰਗਾਈ ਦਾ ਝਟਕਾ, ਮਹਿੰਗਾ ਹੋਇਆ ਘਰੇਲੂ LPG ਸਿਲੰਡਰ

ਦੇਸ਼ ਵਿੱਚ ਲਗਾਤਾਰ ਵਧ ਰਹੀ ਮਹਿੰਗਾਈ ਨੇ ਆਮ ਆਦਮੀ ਦਾ ਜੀਣਾ ਮੁਸ਼ਕਲ ਕਰ ਦਿੱਤਾ...