September 23, 2026, 10:24 am
----------- Advertisement -----------
HomeNewsLatest Newsਏ.ਡੀ.ਸੀ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਸਾਹਿਬਜ਼ਾਦਾ ਅਜੀਤ ਸਿੰਘ ਨਗਰ, 21 ਮਾਰਚ (ਬਲਜੀਤ ਮਰਵਾਹਾ)- ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਵੱਲੋਂ ਵਿਨਕਾਨਜ਼ ਐਕਸਪਰਟ ਇੰਡੀਆ (ਓਪੀਸੀ) ਪ੍ਰਾਇਵੇਟ ਲਿਮਿ: ਫਰਮ ਐਸ.ਸੀ.ਓ. ਨੰਬਰ 11 ਪਹਿਲੀ ਮੰਜ਼ਿਲ ਫੇਜ਼ 5 ਇੰਡਸਟ੍ਰੀਅਲ ਏਰੀਆ, ਸੈਕਟਰ 58 ਮੋਹਾਲੀ ਦੇ ਮਾਲਕ ਸ੍ਰੀ ਰਾਜੀਵ ਕਪੂਰ (ਡਾਇਰੈਕਟਰ) ਪੁੱਤਰ ਸ੍ਰੀ ਭੀਮ ਸੈਨ ਵਾਸੀ ਮਕਾਨ ਨੰ: 8101, ਪੁਰਾਣੀ ਸੰਨੀ ਇੰਨਕਲੇਵ, ਸੈਕਟਰ 125, ਖਰੜ ਐਸ.ਏ.ਐਸ.ਨਗਰ ਨੂੰ ਕੰਸਲਟੈਂਸੀ ਦੇ ਕੰਮਾਂ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ, ਜਿਸ ਦੀ ਮਿਆਦ 20 ਨਵੰਬਰ 2022 ਨੂੰ ਖਤਮ ਹੋ ਚੁੱਕੀ ਹੈ।

ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ ਤਹਿਤ ਬਣੇ ਰੂਲਜ਼ ਦੇ ਸੈਕਸ਼ਨ-4(6), ਨੋਟੀਫਿਕੇਸ਼ਨ ਦੇ ਸੈਕਸ਼ਨ 5 (iii)(ਬੀ) ਅਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ, ਚੰਡੀਗੜ੍ਹ ਵੱਲੋਂ ਜਾਰੀ ਅਡਵਾਈਜਰੀ ਦੀ ਮੱਦ ਨੰ:13 ਵਿੱਚ ਦਰਸਾਏ ਅਨੁਸਾਰ ਮਹੀਨਾਵਾਰ ਰਿਪੋਰਟ, ਐਕਟ ਦੀ ਧਾਰਾ 7 ਤਹਿਤ ਬਿਜਨਸ ਸਬੰਧੀ ਦਿੱਤੇ ਜਾਣ ਵਾਲੇ ਇਸ਼ਤਿਹਾਰਾਂ ਅਤੇ ਸੈਮੀਨਾਰਾਂ ਸਬੰਧੀ ਜਾਣਕਾਰੀ ਅਤੇ ਇਹ ਸੂਚਨਾ ਛਿਮਾਹੀ ਆਧਾਰ ਤੇ ਗ੍ਰਹਿ ਮਾਮਲੇ ਤੇ ਨਿਆਂ ਵਿਭਾਗ, ਪੰਜਾਬ ਸਰਕਾਰ ਨੂੰ ਭੇਜੀ ਗਈ। ਫਰਮ ਨੂੰ ਇਸ ਦਫਤਰ ਦੇ ਪੱਤਰ ਮਿਤੀ 26-06-2020 ਰਾਹੀਂ ਮਹੀਨਾਵਾਰ ਰਿਪੋਰਟ/ਸੂਚਨਾਂ, ਇਸ਼ਤਿਹਾਰ/ਸੈਮੀਨਾਰ ਅਤੇ ਛਿਮਾਹੀ ਰਿਪੋਰਟਾਂ ਜਮ੍ਹਾਂ ਕਰਵਾਉਣ ਲਈ ਹਦਾਇਤ ਜਾਰੀ ਕੀਤੀ ਗਈ ਸੀ। ਪ੍ਰੰਤੂ ਫਰਮ ਵੱਲੋਂ ਕੋਈ ਸੂਚਨਾ ਨਾ ਭੇਜਣ ਤੇ ਇਸ ਦਫਤਰ ਵੱਲੋਂ ਵੱਖ ਵੱਖ ਮਿਤੀਆਂ ਨੂੰ ਨੋਟਿਸ ਜਾਰੀ ਕਰਦੇ ਹੋਏ ਇਸ ਦਫਤਰ ਵਿਖੇ ਹਾਜਰ ਪੇਸ਼ ਹੋਣ ਦੀ ਹਦਾਇਤ ਕੀਤੀ ਗਈ ਸੀ। ਪਰੰਤੂ ਫਰਮ ਵੱਲੋਂ ਲਾਇਸੰਸ ਜਾਰੀ ਹੋਣ ਦੀ ਮਿਤੀ ਤੋਂ ਹੁਣ ਤੱਕ ਮਹੀਨਾਵਾਰ ਰਿਪੋਰਟ ਜਮ੍ਹਾਂ ਨਾ ਕਰਵਾਉਣ ਲਈ ਬਾਰ-ਬਾਰ ਨੋਟਿਸ ਜਾਰੀ ਕਰਨ ਦੇ ਬਾਵਜੂਦ ਵੀ ਰਿਪੋਰਟ/ਸੂਚਨਾ ਨਹੀਂ ਭੇਜੀ ਗਈ।
ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ ਦੇ ਸੈਕਸ਼ਨ -5(2) ਅਨੁਸਾਰ ਲਾਇਸੰਸ ਨੂੰ ਰਿਨਿਊ ਕਰਾਉਣ ਲਈ ਲਾਇਸੰਸ ਦੀ ਮਿਆਦ ਖਤਮ ਹੋਣ ਦੀ ਮਿਤੀ ਤੋਂ 2 ਮਹੀਨੇ ਪਹਿਲਾਂ ਫਾਰਮ 3 ਸਮੇਤ ਚੈਕਲਿਸਟ ਮੁਤਾਬਿਕ ਆਨਲਾਈਨ ਅਪਲਾਈ ਕਰਨ ਉਪਰੰਤ ਇਸ ਦਫਤਰ ਨੂੰ ਪੇਸ਼ ਕੀਤੀ ਜਾਣੀ ਸੀ ਪ੍ਰੰਤੂ ਐਕਟ/ਰੂਲਜ਼ ਅਨੁਸਾਰ ਫਰਮ ਦੇ ਮਾਲਕ ਵਲੋਂ ਲਾਇਸੰਸ ਰਿਨਿਊ ਕਰਵਾਉਣ ਲਈ ਦਰਖਾਸਤ ਪੇਸ਼ ਨਹੀਂ ਕੀਤੀ ਗਈ ਅਤੇ ਨਾ ਹੀ ਦਫਤਰ ਵਿਖੇ ਹਾਜ਼ਰ ਹੋਇਆ। ਲਾਇਸੰਸੀ ਦੇ ਦਫਤਰੀ ਪਤੇ ਤੇ ਭੇਜਿਆ ਗਿਆ ਰਜਿਸਟਰਡ ਨੋਟਿਸ ਅਨਡਿਲੀਵਰਡ ਪ੍ਰਾਪਤ ਹੋਇਆ ਹੈ ਅਤੇ ਕਾਫੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ।

ਫਰਮ ਸਬੰਧੀ ਉਕਤ ਦਰਸਾਈ ਗਈ ਸਥਿਤੀ ਦੇ ਆਧਾਰ ਤੇ ਲਾਇਸੰਸੀ ਵੱਲੋਂ ਐਕਟ/ਰੂਲਜ ਅਤੇ ਅਡਵਾਈਜਰੀ ਅਨੁਸਾਰ ਕਲਾਇੰਟਾਂ ਦੀ ਜਾਣਕਾਰੀ ਅਤੇ ਇਸ਼ਤਿਹਾਰ/ਸੈਮੀਨਾਰ ਆਦਿ ਸਬੰਧੀ ਸੂਚਨਾਂ ਨਾ ਭੇਜਣ ਕਰਕੇ, ਲਾਇਸੰਸ ਨਵੀਨ ਨਾ ਕਰਵਾਉਣ ਕਰਕੇ, ਲਾਇਸੰਸ ਦੀਆਂ ਧਾਰਾਵਾਂ ਦੀ ਪਾਲਣਾ ਨਾ ਕਰਨ ਕਰਕੇ ਫਰਮ ਅਤੇ ਲਾਇਸੰਸੀ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(e) ਦੇ ਉਪਬੰਧਾਂ ਅਧੀਨ ਉਲੰਘਣਾ ਕੀਤੀ ਜਾਣੀ ਪਾਈ ਗਈ ਹੈ।
ਉਕਤ ਦਰਸਾਈ ਸਥਿਤੀ ਦੇ ਸਨਮੁੱਖ ਵਧੀਕ ਜ਼ਿਲ੍ਹਾ ਮੈਜਿਸਟਰੇਟ ਵਲੋਂ ਪੰਜਾਬ ਟਰੈਵਲ ਪੋ੍ਰਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6(1)(ਈ) ਅਧੀਨ ਉਲੰਘਣਾ ਕਰਨ ਤੇ ਇਸ ਫਰਮ ਦਾ ਲਾਇਸੰਸ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਐਕਟ/ਰੂਲਜ਼, ਮੁਤਾਬਕ ਜੇਕਰ ਭਵਿੱਖ ਵਿਚ ਉਕਤ ਕੰਪਨੀ/ਫਰਮ/ਪਾਰਟਨਰਸ਼ਿਪ ਜਾਂ ਇਸ ਦੇ ਲਾਇਸੰਸੀ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...