ਭਾਰਤ ਦੇ ਕਈ ਹਿੱਸਿਆਂ ਵਿੱਚ ਠੰਡ ਵਧਣ ਜਾ ਰਹੀ ਹੈ। ਭਾਰਤੀ ਮੌਸਮ ਵਿਭਾਗ ਨੇ ਬੁੱਧਵਾਰ ਨੂੰ ਇਸ ਦੇ ਸੰਕੇਤ ਦਿੱਤੇ ਹਨ। ਵਿਭਾਗ ਨੇ ਕਿਹਾ ਕਿ ਉੱਤਰ ਪੱਛਮ ਸਮੇਤ ਭਾਰਤ ਦੇ ਕੁਝ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਡਿੱਗਣ ਦੀ ਸੰਭਾਵਨਾ ਹੈ, ਨਾਲ ਹੀ ਰਾਜਸਥਾਨ ‘ਚ ਅਗਲੇ ਕੁਝ ਦਿਨਾਂ ‘ਚ ਸੀਤ ਲਹਿਰ ਦੀ ਸਥਿਤੀ ਬਣ ਸਕਦੀ ਹੈ। ਰਾਜਸਥਾਨ ਦੇ ਕਈ ਇਲਾਕਿਆਂ ਵਿੱਚ ਸਰਦੀ ਵਧ ਰਹੀ ਹੈ। ਇਸ ਤੋਂ ਪਹਿਲਾਂ ਮੰਗਲਵਾਰ ਰਾਤ ਨੂੰ ਚੁਰੂ 4.5 ਡਿਗਰੀ ਸੈਲਸੀਅਸ ਦੇ ਘੱਟੋ-ਘੱਟ ਤਾਪਮਾਨ ਨਾਲ ਸਭ ਤੋਂ ਠੰਡਾ ਸਥਾਨ ਸੀ।ਵਿਭਾਗ ਮੁਤਾਬਕ ਅਗਲੇ ਤਿੰਨ ਦਿਨਾਂ ਦੌਰਾਨ ਉੱਤਰੀ ਰਾਜਸਥਾਨ ‘ਚ ਸੀਤ ਲਹਿਰ ਦੇ ਹਾਲਾਤ ਬਣਨ ਦੀ ਸੰਭਾਵਨਾ ਹੈ।
ਇਸ ਦੇ ਨਾਲ ਹੀ, 9 ਦਸੰਬਰ ਨੂੰ, ਦੱਖਣ-ਪੂਰਬੀ ਅਤੇ ਉੜੀਸਾ ਵਿੱਚ ਮੀਂਹ ਨਾਲ ਸਬੰਧਤ ਗਤੀਵਿਧੀਆਂ ਵਿੱਚ ਵਾਧਾ ਹੋ ਸਕਦਾ ਹੈ। ਆਈਐਮਡੀ ਨੇ ਦੱਸਿਆ ਹੈ ਕਿ ਉੱਤਰ ਪੱਛਮੀ, ਪੱਛਮੀ ਅਤੇ ਮੱਧ ਭਾਰਤ ਦੇ ਜ਼ਿਆਦਾਤਰ ਹਿੱਸਿਆਂ ਵਿੱਚ ਘੱਟੋ-ਘੱਟ ਤਾਪਮਾਨ ਵਿੱਚ 2-4 ਡਿਗਰੀ ਦੀ ਗਿਰਾਵਟ ਆ ਸਕਦੀ ਹੈ।ਜਿਸ ਕਾਰਨ ਰਾਜਸਥਾਨ ਵਿੱਚ ਸੀਤ ਲਹਿਰ ਵਧਣ ਦੀ ਸੰਭਾਵਨਾ ਹੈ। 9 ਦਸੰਬਰ ਨੂੰ ਤਾਮਿਲਨਾਡੂ ਅਤੇ ਆਂਧਰਾ ਪ੍ਰਦੇਸ਼ ਦੇ ਵੱਖ-ਵੱਖ ਥਾਵਾਂ ‘ਤੇ ਭਾਰੀ ਮੀਂਹ ਦੀ ਸੰਭਾਵਨਾ ਹੈ ਨਾਲ ਹੀ, ਅਗਲੇ ਦੋ ਦਿਨਾਂ ਦੌਰਾਨ ਉੱਤਰ-ਪੂਰਬੀ ਭਾਰਤ ਵਿੱਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ।ਇਸ ਤੋਂ ਇਲਾਵਾ ਪੱਛਮੀ ਬੰਗਾਲ ਅਤੇ ਬੰਗਲਾਦੇਸ਼ ‘ਤੇ ਇਕ ਹੋਰ ਚੱਕਰਵਾਤੀ ਹਵਾਵਾ ਦਾ ਚੱਕਰ ਬਣਿਆ ਹੋਇਆ ਹੈ।