ਅੰਮ੍ਰਿਤਸਰ ਦੇ ਸਠਿਆਲਾ ‘ਚ ਸ਼ਨੀਵਾਰ ਸਵੇਰੇ ਇਕ ਔਰਤ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਔਰਤ ਦੀ ਪਛਾਣ ਪਰਮਜੀਤ ਕੌਰ (55) ਪਤਨੀ ਅਮਰਜੀਤ ਸਠਿਆਲਾ ਵਜੋਂ ਹੋਈ ਹੈ। ਹਮਲਾਵਰਾਂ ਨੇ ਘਰ ‘ਚ ਦਾਖਿਲ ਹੋ ਕੇ ਔਰਤ ‘ਤੇ ਗੋਲੀਆਂ ਚਲਾਈਆਂ। ਘਟਨਾ ਤੋਂ ਬਾਅਦ ਦੋਸ਼ੀ ਮੌਕੇ ਤੋਂ ਫਰਾਰ ਹੋ ਗਿਆ। ਇਲਾਕਾ ਵਾਸੀਆਂ ਅਤੇ ਪਰਿਵਾਰਕ ਮੈਂਬਰਾਂ ਵੱਲੋਂ ਔਰਤ ਨੂੰ ਤੁਰੰਤ ਸਿਵਲ ਹਸਪਤਾਲ ਬਾਬਾ ਬਕਾਲਾ ਵਿਖੇ ਦਾਖਲ ਕਰਵਾਇਆ ਗਿਆ। ਜਿੱਥੇ ਡਾਕਟਰਾਂ ਨੇ ਕੁਝ ਸਮੇਂ ਬਾਅਦ ਪਰਮਜੀਤ ਕੌਰ ਨੂੰ ਮ੍ਰਿਤਕ ਐਲਾਨ ਦਿੱਤਾ।
ਇਸ ਤੋਂ ਬਾਅਦ ਅੰਮ੍ਰਿਤਸਰ ਦੇਹਾਤ ਪੁਲਿਸ ਘਟਨਾ ਵਾਲੀ ਥਾਂ ‘ਤੇ ਪਹੁੰਚ ਗਈ। ਇੱਥੇ ਟੀਮ ਨੇ ਇੱਕ ਪਿਸਤੌਲ ਬਰਾਮਦ ਕੀਤਾ ਹੈ। ਜਿਸ ਨੂੰ ਪੁਲਿਸ ਨੇ ਹਿਰਾਸਤ ਵਿੱਚ ਲੈ ਲਿਆ ਹੈ। ਔਰਤ ਦੀ ਹੱਤਿਆ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ
ਪੁਲਿਸ ਨੇ ਮੁਲਜ਼ਮਾਂ ਵਿੱਚੋਂ ਇੱਕ ਦੀ ਪਛਾਣ ਗੁਰਪ੍ਰੀਤ ਸਿੰਘ ਉਰਫ਼ ਗੋਰਾ ਵਜੋਂ ਕੀਤੀ ਹੈ। ਦੋਸ਼ੀ ਔਰਤ ਕੋਲ ਉਲਦੀ ਲੜਕੀ ਦਾ ਰਿਸ਼ਤਾ ਮੰਗਣ ਆਇਆ ਸੀ। ਜਦੋਂ ਔਰਤ ਨੇ ਇਨਕਾਰ ਕੀਤਾ ਤਾਂ ਦੋਸ਼ੀ ਨੇ ਗੁੱਸੇ ‘ਚ ਆ ਕੇ ਉਸ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ।
ਡੀਐਸਪੀ ਬਾਬਾ ਬਕਾਲਾ ਸੁਖਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਕਤਲ, ਅਸਲਾ ਐਕਟ ਸਮੇਤ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੌਰਾਨ ਮੁਲਜ਼ਮਾਂ ਦੀ ਭਾਲ ਲਈ ਟੀਮਾਂ ਛਾਪੇਮਾਰੀ ਕਰ ਰਹੀਆਂ ਹਨ।