April 25, 2026, 2:58 am
----------- Advertisement -----------
HomeNewsPunjabਪੰਜਾਬ ਦੀਆਂ ਔਰਤਾਂ 1000 ਰੁਪਏ ਪ੍ਰਤੀ ਮਹੀਨਾ ਦੀ ਬੇਸਬਰੀ ਨਾਲ ਕਰ ਰਹੀਆਂ...

ਪੰਜਾਬ ਦੀਆਂ ਔਰਤਾਂ 1000 ਰੁਪਏ ਪ੍ਰਤੀ ਮਹੀਨਾ ਦੀ ਬੇਸਬਰੀ ਨਾਲ ਕਰ ਰਹੀਆਂ ਉਡੀਕ: ਪ੍ਰਤਾਪ ਬਾਜਵਾ

Published on

----------- Advertisement -----------

ਚੰਡੀਗੜ੍ਹ 22 ਅਗਸਤ – ਪੰਜਾਬ ਦੀ ਸਿਆਸਤ ਦੇ ਸੀਨੀਅਰ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੀਆਂ ਔਰਤਾਂ ਅੱਜ ਤਕ ਆਪਣੇ ਬੈਂਕ ਖਾਤਿਆਂ ਵਿਚ 1000 ਰੁਪਏ ਪ੍ਰਤੀ ਮਹੀਨਾ ਆਉਣ ਦੀ ਉਡੀਕ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਅਜਿਹੇ ਵਾਅਦੇ ਨਹੀਂ ਕਰਨੇ ਚਾਹੀਦੇ ਹਨ, ਜਿੰਨ੍ਹਾਂ ਨੂੰ ਉਹ ਪੂਰੇ ਨਾ ਕਰ ਸਕਦੇ ਹੋਣ। ਉਨ੍ਹਾਂ ਕਿਹਾ ਕਿ ਚੋਣਾਂ ਤੋਂ ਪਹਿਲਾਂ ਮੁਫਤ ਐਲਾਨ ਤੇ ਵੰਡ ‘ਤੇ ਸੁਪਰੀਮ ਕੋਰਟ ਵੱਲੋਂ ਕੀਤੀ ਟਿਪੱਣੀ ਇਕ ਚਿੰਤਾ ਦਾ ਵਿਸ਼ਾ ਹੈ, ਇਸ ਨੂੰ ਤੁਰੰਤ ਪ੍ਰਭਾਵ ਨਾਲ ਰੋਕਿਆ ਜਾਣਾ ਚਾਹੀਦਾ ਹੈ। ਉਨ੍ਹਾਂ ਦਸਿਆ ਕਿ ਆਮ ਆਦਮੀ ਪਾਰਟੀ ਹਿਮਾਚਲ ਪ੍ਰਦੇਸ਼ ਅਤੇ ਗੁਜਰਾਤ ਵਿੱਚ ਆਪਣਾ ਆਧਾਰ ਬਣਾਉਣ ਲਈ ਬੇਕੂਫੀ ਵਾਲਾ ਫਾਰਮੂਲਾ ਅਜਮਾ ਰਹੀ ਹੈ, ਉਨ੍ਹਾਂ ਨੇ ਇੰਨ੍ਹਾਂ ਸੂਬਿਆਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਧੋਖੇ ਵਿਚ ਆਉਣ ਤੋਂ ਪਹਿਲਾਂ ਇੰਨ੍ਹਾਂ ਐਲਾਨਾਂ ਨੂੁੰ ਅਮਲੀਜਾਮਾ ਪਹਿਨਾਉਣ ਤੋਂ ਪਹਿਲਾਂ ਇੰਨ੍ਹਾਂ ਨੂੰ ਪਰਖ ਲੈਣ।

ਉਨ੍ਹਾਂ ਕਿਹਾ ਕਿ ਮੁਹੱਲਾ ਕਲੀਨਿਕ ਪੰਜਾਬ ਦੀ ਟੁੱਟੀੑ-ਭੱਜੀ ਮੈਡੀਕਲ ਪ੍ਰਣਾਲੀ ਵਿੱਚ ਕੋਈ ਚੰਗਾ ਵਾਧਾ ਨਹੀਂ ਕਰਨਗੇ। ਸੂਬੇ ਨੂੰ ਅਤਿੑਆਧੁਨਿਕ ਸਹੂਲਤਾਂ ਨਾਲ ਲੈਸ ਮਲਟੀ ਸਪੈਸ਼ਲਿਸਟਾਂ ਹਸਪਤਾਲਾਂ ਦੀ ਸ੫ਤ ਲੋੜ ਹੈ, ਜੋ ਇਸ ਖੇਤਰ ਦੇ ਲੋਕਾਂ ਨੂੰ ਵਧੀਆ ਇਲਾਜ ਪ੍ਰਦਾਨ ਕਰਨਗੇ। ਉਨ੍ਹਾਂ ਅੱਗੇ ਕਿਹਾ ਕਿ ਇਹ ਦੁੱਖ ਦੀ ਗੱਲ ਹੈ ਕਿ ਸੀਨੀਅਰ ਤੋਂ ਜੂਨੀਅਰ ਡਾਕਟਰ ਲਗਾਤਾਰ ਅਸਤੀਫੇ ਦੇ ਰਹੇ ਹਨ ਅਤੇ ਤਾਜਾ ਘਟਨਾ ਬਾਬਾ ਫਰੀਦ ਯੂਨੀਵਰਸਿਟੀ ਦੀ ਹੈ ਜਿੱਥੇ ਇਕ ਨਾਮਵਰ ਡਾਕਟਰ ਅਤੇ ਵਾਇਸ ਚਾਂਸਲਰ ਨਾਲ ਦੁਰਵਿਹਾਰ ਘਟਨਾ ਨੇ ਵੀ ਆਪ ਪ੍ਰਣਾਲੀ ਵਿੱਚ ਸਮੁੱਚੇ ਡਾਕਟਰੀ ਭਾਈਚਾਰੇ ਦੇ ਭਰੋਸੇ ਨੂੰ ਘਟਾ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਹਾਲ ਹੀ ਦੇ ਬਜਟ ਵਿੱਚ ਸਿਹਤ ਲਈ ਲੋਂੜੀਦੇ 11 ਫੀਸਦੀ ਦੀ ਥਾਂ ਸਿਰਫ 3.03 ਫੀਸਦੀ ਦੀ ਵੰਡ ਕੀਤੀ ਗਈ ਹੈ, ਜੋ ਚਿੰਤਾ ਦਾ ਵਿਸ਼ਾ ਹੈ।

ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ਦੇ ਪੇਂਡੂ ਖੇਤਰਾਂ ਵਿਚ ਮਹਿਲਾ ਸਵੈੑਸਹਾਇਤਾ ਸਮੂਹਾਂ ਦੀਆਂ ਗਤੀਵਿਧੀਆਂ ਨੂੰ ਹੁਲਾਰਾ ਦੇਣ ਲਈ ਬਜਟ ਵਿੱਚ ਕੋਈ ਖਾਸ ਵਿਵਸਥਾ ਨਹੀਂ ਕੀਤੀ ਗਈ। ਉਨ੍ਹਾਂ ਕਿਹਾ ਕਿ ਔਰਤਾਂ ਨੂੰ ਸਵੈੑਸਹਾਇਤਾ ਸਮੂਹ ਵਿੱਚ ਸ਼ਾਮਿਲ ਕਰਨ ਲਈ ਗੁਆਂਢੀ ਸੂਬੇ ਦੀਆਂ ਪਹਿਲ ਕਦਮੀਆਂ ਤੋਂ ਪੰਜਾਬ ਕਾਫੀ ਪਿੱਛੇ ਹੈ। ਉਨ੍ਹਾਂ ਕਿਹਾ ਕਿ ਅਸੀਂ ਇਕ ਵੱਡੀ ਕਾਰਜ ਸ਼ਕਤੀ ਨੂੰ ਨਜ਼ਰਅੰਦਾਜ਼ ਕਰ ਰਹੇ ਹਾਂ ਜੋ ਪੰਜਾਬ ਦੇ ਦਰਮਿਆਨੇ ਅਤੇ ਕੁਟੀਰ ਸਨਅਤਾਂ ਨੂੰ ਹੁਲਾਰਾ ਦੇਣ ਵਿਚ ਸਿੱਧਾ ਯੋਗਦਾਨ ਪਾ ਸਕਦੀ ਹੈ। ਵਿਰੋਧ ਧਿਰ ਦਾ ਨੇਤਾ ਹੋਣ ਦੇ ਨਾਤੇ ਮੇਰਾ ਇੱਕੋ ਇੱਕ ਮੰਤਵ ਮੌਜੂਦਾ ਸਰਕਾਰ ਨੂੰ ਸ਼ੀਸ਼ਾ ਵਿਖਾਉਣ ਹੈ ਤਾਂ ਜੋ ਪੰਜਾਬ ਦੇ ਲੋਕ ਬੁਨਿਆਦੀ ਸਹੂਲਤਾਂ ਤੋਂ ਵਾਂਝੇ ਨਾ ਰਹਿਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੱਤਾਂ ਸਾਂਸਦਾਂ ਨੇ ਪੰਜਾਬੀਆਂ ਨਾਲ ਧੋਖਾ ਕੀਤਾ, ਬੀਜੇਪੀ ਸਾਡੇ ਕੰਮਾਂ ਤੋਂ ਡਰੀ : ਸੀਐਮ ਭਗਵੰਤ ਮਾਨ

ਰਾਘਵ ਚੱਢਾ ਅਤੇ ਸੰਦੀਪ ਪਾਠਕ ਸਮੇਤ ਆਮ ਆਦਮੀ ਪਾਰਟੀ ਦੇ 7 ਰਾਜਸਭਾ ਮੈਂਬਰਾਂ ਦੇ...

ਪੰਜਾਬ ’ਚ 30 ਅਪ੍ਰੈਲ ਤੋਂ ਸ਼ੁਰੂ ਹੋਵੇਗੀ ਡਿਜੀਟਲ ਮਰਦਮਸ਼ੁਮਾਰੀ! 15 ਮਈ ਤੋਂ ਘਰ-ਘਰ ਪਹੁੰਚਣਗੀਆਂ ਟੀਮਾਂ

ਪੰਜਾਬ ਵਿੱਚ ਮਰਦਮਸ਼ੁਮਾਰੀ ਨੂੰ ਲੈ ਕੇ ਵਿਭਾਗ ਨੇ ਕਮਰ ਕੱਸ ਲਈ ਹੈ। ਪਹਿਲੇ ਪੜਾਅ...

ਨਹੀਂ ਰੀਲੀਜ਼ ਹੋਵੇਗੀ ‘Lawrence of Punjab’, ਕੇਂਦਰ ਸਰਕਾਰ ਨੇ ਡਾਕੂਮੈਂਟਰੀ ਸੀਰੀਜ਼ ’ਤੇ ਲਗਾਈ ਰੋਕ

ਕੇਂਦਰ ਸਰਕਾਰ ਨੇ ਗੈਂਗਸਟਰ ਲਾਰੈਂਸ ਨਾਲ ਸਬੰਧਤ ਜੀਵਨ ਅਤੇ ਘਟਨਾਵਾਂ ‘ਤੇ ਆਧਾਰਿਤ ਵੈੱਬ ਸੀਰੀਜ਼ “ਲਾਰੈਂਸ...

*•ਪੰਜਾਬ ਸਰਕਾਰ ਵੱਲੋਂ ਪਾਠ ਪੁਸਤਕਾਂ ਦੀ ਵੰਡ ਵਿੱਚ ਲਾਗੂ ਕੀਤੇ ਸਖ਼ਤ ਸੁਧਾਰਾਂ ਨਾਲ ਵਿਦਿਆਰਥੀਆਂ...

‘ਗੈਂਗਸਟਰਾਂ ਤੇ ਵਾਰ’ ਦੇ 92 ਦਿਨ ਪੂਰੇ, ਸੰਗਠਿਤ ਅਪਰਾਧ ਵਿਰੁੱਧ ਫੈਸਲਾਕੁੰਨ ਕਾਰਵਾਈ ਵਿੱਚ 23,000 ਤੋਂ ਵੱਧ ਗ੍ਰਿਫਤਾਰੀਆਂ: ਬਲਤੇਜ ਪੰਨੂ

*ਚੰਡੀਗੜ੍ਹ, 23 ਅਪ੍ਰੈਲ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ...

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...