September 8, 2026, 9:35 pm
----------- Advertisement -----------
HomeNewsLatest Newsਮਾਨ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ‘ਚ ਕੀਤਾ, ਇਸ ਦਾ 11...

ਮਾਨ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ‘ਚ ਕੀਤਾ, ਇਸ ਦਾ 11 ਫੀਸਦੀ ਵੀ ਪਹਿਲਾਂ ਕਦੇ ਨਹੀਂ ਹੋਇਆ: ਜਿੰਪਾ

Published on

----------- Advertisement -----------

ਚੰਡੀਗੜ੍ਹ : ਪੰਜਾਬ ਦੇ ਮਾਲ ਅਤੇ ਜਲ ਸਪਲਾਈ ਤੇ ਸੈਨੀਟੇਸ਼ਨ ਮੰਤਰੀ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਨੇ ਜਿੰਨਾ ਕੰਮ 11 ਮਹੀਨਿਆਂ ਵਿਚ ਕਰ ਦਿੱਤਾ ਹੈ, ਇਸ ਦਾ 11 ਫੀਸਦੀ ਕੰਮ ਵੀ ਪਿਛਲੀਆਂ ਸਰਕਾਰਾਂ ਨੇ ਆਪਣੇ ਰਾਜ ਦੌਰਾਨ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਜਿਹੜੇ ਵਾਅਦਾ ਚੋਣਾਂ ਦੌਰਾਨ ਕੀਤੇ ਜਾਂਦੇ ਹਨ ਉਨ੍ਹਾਂ ‘ਚੋਂ ਕਿਸੇ-ਕਿਸੇ ਵਾਅਦੇ ਦੀ ਪੂਰਤੀ ਲਈ ਪਿਛਲੇ 6 ਮਹੀਨਿਆਂ ਵਿਚ ਅਸਫਲ ਯਤਨ ਪਿਛਲੀਆਂ ਸਰਕਾਰਾਂ ਕਰਦੀਆਂ ਰਹੀਆਂ ਹਨ ਪਰ ਮੁੱਖ ਮੰਤਰੀ ਨੇ ਚੋਣਾਂ ਦੌਰਾਨ ਜੋ ਗਾਰੰਟੀਆਂ ਪੰਜਾਬ ਵਾਸੀਆਂ ਨੂੰ ਦਿੱਤੀਆਂ ਸਨ ਉਨ੍ਹਾਂ ਦੀ ਪੂਰਤੀ ਪਹਿਲੇ ਸਾਲ ਤੋਂ ਹੀ ਕਰ ਦਿੱਤੀ ਗਈ ਹੈ।

ਜਿੰਪਾ ਨੇ ਕਿਹਾ ਕਿ ਭਗਵੰਤ ਮਾਨ ਦੀ ਅਗਵਾਈ ਵਿਚ ਮੁਫਤ ਬਿਜਲੀ, ਆਮ ਆਦਮੀ ਕਲੀਨਿਕ, ਕਿਸਾਨ ਭਲਾਈ, ਅਧਿਆਪਕਾਂ ਨੂੰ ਵਿਦੇਸ਼ਾਂ ‘ਚ ਟ੍ਰੇਨਿੰਗ, ਮਿਆਦ ਪੁਗਾ ਚੁੱਕੇ ਟੋਲ ਪਲਾਜ਼ਿਆਂ ਤੋਂ ਮੁਕਤੀ, ਨੌਜਵਾਨਾਂ ਲਈ ਰੁਜ਼ਗਾਰ ਦੇ ਮੌਕੇ, ਸਸਤਾ ਰੇਤਾ, ਸ਼ਹੀਦਾਂ ਦਾ ਮਾਣ-ਤਾਣ ਅਤੇ ਭ੍ਰਿਸ਼ਟਾਚਾਰ ਮੁਕਤ ਸ਼ਾਸ਼ਨ ਦੇਣ ਵਰਗੀਆਂ ਗਾਰੰਟੀਆਂ ਨੂੰ ਪਹਿਲੇ ਸਾਲ ਦੇ ਮੁੱਢਲੇ ਮਹੀਨਿਆਂ ਵਿਚ ਹੀ ਲਾਗੂ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਬਾਕੀ ਗਾਰੰਟੀਆਂ ਦੀ ਪੂਰਤੀ ਲਈ ਵੀ ਪੰਜਾਬ ਸਰਕਾਰ ਸਾਕਾਰਾਤਮਕ ਤਰੀਕੇ ਨਾਲ ਯਤਨਸ਼ੀਲ ਹੈ। ਉਨ੍ਹਾਂ ਕਿਹਾ ਕਿ ਹਰ ਵਰਗ ਦੀ ਭਲਾਈ ਲਈ ਮਾਨ ਸਰਕਾਰ ਵਚਨਬੱਧ ਹੈ ਅਤੇ ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਵੱਲ ਵੱਧ ਰਹੇ ਹਾਂ।

ਉਨ੍ਹਾਂ ਅੱਗੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦੀ ਦਲਦਲ ‘ਚੋਂ ਕੱਢਣ ਲਈ ਅਤੇ ਵਿਦੇਸ਼ਾਂ ਵਿਚ ਜਾਣ ਤੋਂ ਰੋਕਣ ਲਈ ਸੂਬੇ ਵਿਚ ਵਧੇਰੇ ਨੌਕਰੀਆਂ ਦੇ ਮੌਕੇ ਪੈਦਾ ਕੀਤੇ ਜਾ ਰਹੇ ਹਨ ਅਤੇ ਜ਼ਿਆਦਾ ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਕੱਢੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਪਿਛਲੇ 11 ਮਹੀਨਿਆਂ ਵਿਚ 26,100 ਤੋਂ ਜ਼ਿਆਦਾ ਸਰਕਾਰੀ ਨੌਕਰੀਆਂ ਦਿੱਤੀਆਂ ਜਾ ਚੁੱਕੀਆਂ ਹਨ। ਉਨ੍ਹਾਂ ਕਿਹਾ ਕਿ ਸਿਹਤ, ਸਿੱਖਿਆ ਅਤੇ ਸੁਸ਼ਾਸ਼ਨ ਦੇਣਾ ਮਾਨ ਸਰਕਾਰ ਦੀ ਪਹਿਲ ਹੈ। ਚੰਗੀਆਂ ਸਿਹਤ ਸਹੂਲਤਾਂ ਅਤੇ ਸ਼ਾਨਦਾਰ ਸਿੱਖਿਆ ਦੇਣ ਨਾਲ ਜਿੱਥੇ ਪੰਜਾਬ ਵਾਸੀਆਂ ਦਾ ਜੀਵਨ ਪੱਧਰ ਉੱਚਾ ਹੋ ਰਿਹਾ ਹੈ, ਉੱਥੇ ਹੀ ਪ੍ਰਸ਼ਾਸ਼ਨ ਨੂੰ ਪਾਰਦਰਸ਼ੀ ਤੇ ਭ੍ਰਿਸ਼ਟਾਚਾਰ ਮੁਕਤ ਕਰਨ ਨਾਲ ਸੂਬੇ ਦੀ ਸਾਖ ਵਧੀ ਹੈ ਅਤੇ ਨਵੇਂ ਨਿਵੇਸ਼ਕਾਰ ਸੂਬੇ ‘ਚ ਜ਼ਿਆਦਾ ਸਨਅਤਾਂ ਸਥਾਪਤ ਕਰਨ ਲਈ ਦਿਲਚਸਪੀ ਦਿਖਾ ਰਹੇ ਹਨ। ਜਿੰਪਾ ਨੇ ਕਿਹਾ ਕਿ ਮਾਨ ਸਰਕਾਰ ਦੀ ਨੇਕ ਨੀਅਤ ਅਤੇ ਇਮਾਨਦਾਰੀ ਸਦਕਾ ਪੰਜਾਬ ਜਲਦ ਵਿਕਾਸ ਦੀਆਂ ਨਵੀਆਂ ਬੁਲੰਦੀਆਂ ਨੂੰ ਛੋਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅਮਰੀਕਾ: ਇੰਡੀਆਨਾ ਪੁਲਿਸ ਨੇ ਪੰਜਾਬੀ ਟਰੱਕ ਡਰਾਇਵਰ ਹਰਪ੍ਰੀਤ ਸਿੰਘ ਕੋਲੋਂ 38 ਲੱਖ ਡਾਲਰ ਮੁੱਲ ਦੀ ਕੋਕੀਨ ਕੀਤੀ ਬਰਾਮਦ

ਟਰੰਪ ਪ੍ਰਸ਼ਾਸਨ ਜਦੋਂ ਇਮੀਗ੍ਰੇਸ਼ਨ ਤੇ ਡਰੱਗ ਖਿਲਾਫ਼ ਸਖ਼ਤ ਰੁਖ ਅਪਣਾ ਰਿਹਾ ਹੈ, ਇਸੇ ਦਰਮਿਆਨ ਇਕ ਪੰਜਾਬੀ ਟਰੱਕ...

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸੁਖਬੀਰ ਸਿੰਘ ਬਾਦਲ ਨੂੰ ਮੁੜ ਤੋਂ ਕੀਤਾ ਤਲਬ

ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ ਐੱਸ.ਆਈ.ਟੀ. ਨੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ  ਸੁਖਬੀਰ ਸਿੰਘ...

ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਤੋਂ ਬਾਅਦ ਐਕਸ਼ਨ ਮੋਡ ‘ਚ ਸਚਿਨ ਪਾਇਲਟ, ਰਾਹੁਲ-ਪ੍ਰਿਯੰਕਾ ਨਾਲ ਕੀਤੀ ਮੁਲਾਕਾਤ

ਪੰਜਾਬ ਕਾਂਗਰਸ ਦੇ ਨਵੇਂ ਇੰਚਾਰਜ ਸਚਿਨ ਪਾਇਲਟ ਨੇ ਜ਼ਿੰਮੇਵਾਰੀ ਸੰਭਾਲਦੇ ਹੀ ਸੰਗਠਨ ਨੂੰ ਮਜ਼ਬੂਤ...

Congress ਵਿੱਚ ਨਹੀਂ ਜਾਣਗੇ ਕੈਪਟਨ ਅਮਰਿੰਦਰ ਸਿੰਘ,ਜੈਇੰਦਰ ਕੌਰ ਨੇ BJP ਛੱਡਣ ਦੀ ਚਰਚਾ ’ਤੇ ਬ੍ਰੇਕ ਲਾਈ

ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਧੀ ਜੈਇੰਦਰ ਕੌਰ ਨੇ ਅੱਜ ਸਪਸ਼ਟ ਕਰ...

ਜਰਮਨੀ ‘ਚ ਪੰਜਾਬੀ ਨੌਜਵਾਨ ਦੀ ਸ਼ੱਕੀ ਹਾਲਾਤਾਂ ‘ਚ ਮੌਤ, 20 ਦਿਨਾਂ ਬਾਅਦ ਪਿੰਡ ਥੋਬਾ ਪਹੁੰਚੀ ਦੇਹ, ਪਰਿਵਾਰ ਨੇ ਜਾਂਚ ਦੀ ਕੀਤੀ ਮੰਗ

ਅੰਮ੍ਰਿਤਸਰ ਦੇ ਅਜਨਾਲਾ ਤੋਂ ਬਹੁਤ ਹੀ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਅਜਨਾਲਾ ਖੇਤਰ ਦੇ...

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...