June 30, 2026, 10:19 am
----------- Advertisement -----------
HomeNewsLatest Newsਭਾਖੜਾ ਤੋਂ ਪਾਣੀ ਲੈਣ ਲਈ ਗੇਟ ਬਣਾਉਣ ਦਾ ਕੰਮ 15 ਜੂਨ 2023...

ਭਾਖੜਾ ਤੋਂ ਪਾਣੀ ਲੈਣ ਲਈ ਗੇਟ ਬਣਾਉਣ ਦਾ ਕੰਮ 15 ਜੂਨ 2023 ਤੱਕ ਹੋਵੇਗਾ ਮੁਕੰਮਲ : ਡਿਪਟੀ ਕਮਿਸ਼ਨਰ

Published on

----------- Advertisement -----------

ਪਟਿਆਲਾ, 8 ਮਈ: ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਅੱਜ ਅਬਲੋਵਾਲ ਵਿਖੇ ਨਹਿਰੀ ਪਾਣੀ ‘ਤੇ ਅਧਾਰਤ ਪ੍ਰਾਜੈਕਟ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਇਸ ਦੇ ਕੰਮ ‘ਚ ਤੇਜੀ ਲਿਆਉਣ ਦੀਆਂ ਹਦਾਇਤਾਂ ਜਾਰੀ ਕੀਤੀਆਂ। ਡਿਪਟੀ ਕਮਿਸ਼ਨਰ ਨੇ ਐਲ.ਐਂਡ.ਟੀ ਤੇ ਜਲ ਸਪਲਾਈ ਵਿਭਾਗ ਨੂੰ ਹਦਾਇਤ ਕੀਤੀ ਕਿ ਪਾਈਪ ਲਾਇਨਾਂ ਵਿਛਾਉਣ ਕਰਕੇ ਟੁੱਟੀਆਂ ਸੜਕਾਂ ਦੀ ਮੁਰੰਮਤ ਦੇ ਕੰਮ ‘ਚ ਹੋਰ ਤੇਜੀ ਲਿਆਂਦੀ ਜਾਵੇ। ਸਾਕਸ਼ੀ ਸਾਹਨੀ ਨੇ ਇਸ ਕੰਮ ਦੀ ਦੇਖ-ਰੇਖ ਕਰ ਰਹੇ ਜਲ ਸਪਲਾਈ ਤੇ ਸੀਵਰੇਜ ਬੋਰਡ ਦੇ ਕਾਰਜਕਾਰੀ ਇੰਜੀਨੀਅਰ ਯੁਗਲ ਕਿਸ਼ੋਰ ਨੂੰ ਹਦਾਇਤ ਕੀਤੀ ਕਿ ਜਲ ਦੀ ਪੂਰਤੀ ਲਈ ਨਵੀਆਂ ਪਾਈਪ ਲਾਇਨਾਂ ਵਿਛਾਉਣ ਬਾਅਦ ਟੁੱਟੀਆਂ ਸੜਕਾਂ ਦੀ ਮੁਰੰਮਤ ਨਾਲੋ-ਨਾਲ ਕਰਵਾਉਣ ਸਮੇਤ ਲੋਕਾਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਸ਼ਿਕਾਇਤ ਸੈਲ ਨੂੰ ਹੋਰ ਕਾਰਗਰ ਬਣਾਇਆ ਜਾਵੇ। ਇਸ ‘ਤੇ ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੀ ਮੁਰੰਮਤ ਲਈ ਇੱਕ ਹੈਲਪਲਾਈਨ ਨੰਬਰ 99151-49866 ਜਾਰੀ ਕੀਤਾ ਗਿਆ ਹੈ, ਜਿਸ ‘ਤੇ ਆਮ ਲੋਕ ਆਪਣੀ ਸ਼ਿਕਾਇਤ ਦਰਜ ਕਰਵਾ ਸਕਦੇ ਹਨ।

ਜਲ ਸਪਲਾਈ ਦੇ ਕਾਰਜਕਾਰੀ ਇੰਜੀਨੀਅਰ ਨੇ ਦੱਸਿਆ ਕਿ ਅਬਲੋਵਾਲ ਵਿਖੇ ਭਾਖੜਾ ਤੋਂ ਪਾਣੀ ਲੈਣ ਲਈ ਭਾਖੜਾ ‘ਤੇ ਗੇਟ ਲਗਾਉਣ ਦਾ ਕੰਮ ਚੱਲ ਰਿਹਾ ਹੈ ਜੋ 15 ਜੂਨ ਤੱਕ ਮੁਕੰਮਲ ਕਰ ਲਿਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਪ੍ਰਾਜੈਕਟ ਤਹਿਤ ਕਰੀਬ 347 ਕਿਲੋਮੀਟਰ ਪਾਇਪ ਲਾਈਨ ਵਿਛਾਈ ਜਾਣੀ ਹੈ, ਜਿਸ ‘ਚੋਂ 91 ਕਿਲੋਮੀਟਰ ਦੇ ਕਰੀਬ ਪਾਇਪਲਾਈਨ ਵਿਛਾਈ ਜਾ ਚੁੱਕੀ ਹੈ ਅਤੇ ਪੱਟੀਆਂ ਗਈਆਂ 72 ਕਿਲੋਮੀਟਰ ਸੜਕਾਂ ‘ਚੋਂ 26 ਕਿਲੋਮੀਟਰ ਸੜਕਾਂ ਦੀ ਮੁਰੰਮਤ ਕਰ ਦਿੱਤੀ ਗਈ ਹੈ। ਜਿਸ ‘ਤੇ ਡਿਪਟੀ ਕਮਿਸ਼ਨਰ ਨੇ ਇਸ ਕੰਮ ‘ਚ ਤੇਜੀ ਲਿਆਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਜਿਹੜੀਆਂ ਸੜਕਾਂ ਅਜੇ ਮੁਰੰਮਤ ਹੋਣ ਵਾਲੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਠੀਕ ਕੀਤਾ ਜਾਵੇ ਤਾਂ ਕਿ ਲੋਕਾਂ ਨੂੰ ਕੋਈ ਸਮੱਸਿਆ ਨਾ ਆਵੇ ਅਤੇ ਜਿਸ ਥਾਂ ‘ਤੇ ਲੋਕਾਂ ਵੱਲੋਂ ਸ਼ਿਕਾਇਤ ਦਰਜ ਕਰਵਾਈ ਜਾਂਦੀ ਹੈ ਤਾਂ ਉਸਦਾ ਵੀ ਨਿਪਟਾਰਾ ਤੁਰੰਤ ਕਰਵਾਇਆ ਜਾਵੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸ੍ਰੀ ਹਜ਼ੂਰ ਸਾਹਿਬ ਜਾ ਰਹੇ ਪਰਿਵਾਰ ਨਾਲ ਵਾਪਰਿਆ ਭਾਣਾ, 4 ਲੋਕਾਂ ਦੀ ਹੋਈ ਦਰਦਨਾਕ ਮੌਤ

ਜਲੰਧਰ ਦੇ ਜੰਮੂ ਨੈਸ਼ਨਲ ਹਾਈਵੇ ‘ਤੇ ਇੱਕ ਕ੍ਰੇਟਾ ਅਤੇ ਇੱਕ ਬਲੇਨੋ ਕਾਰ ਦੀ ਟੱਕਰ...

ਕੇਤਨ ਅਗਰਵਾਲ ਕੇਸ, ਕੋਰਟ ਨੇ ਸੀਆ ਤੇ ਚੇਤਨ ਦੀ ਪੁਲਿਸ ਹਿਰਾਸਤ ਵਧਾਈ, ਜਾਂਚ ‘ਚ ਹੋਏ ਵੱਡੇ ਖੁਲਾਸੇ

ਪੁਣੇ ਦੇ 26 ਸਾਲਾ ਰੀਅਲ ਅਸਟੇਟ ਕਾਰੋਬਾਰੀ ਕੇਤਨ ਅਗਰਵਾਲ ਦੇ ਕਤਲ ਮਾਮਲੇ ਵਿੱਚ ਇੱਕ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿਖੇ ‘ਲੋਕ ਮਿਲਣੀ’ ਪ੍ਰੋਗਰਾਮ ਦੌਰਾਨ ਭਾਰੀ ਇਕੱਠ ਨੂੰ ਸੰਬੋਧਨ ਕੀਤਾ

*ਮੋਗਾ; 29 ਜੂਨ: *ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਾਦੀਆਂ ਹਲਕੇ ਵਿੱਚ ਵਿਸ਼ੇਸ਼ ਜਨਤਕ ਪ੍ਰੋਗਰਾਮ ਵਿੱਚ ਸ਼ਿਰਕਤ ਕੀਤੀ

*ਗੁਰਦਾਸਪੁਰ; 29 ਜੂਨ*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਐਲਾਨ ਕੀਤਾ ਕਿ ਕਾਦੀਆਂ...

ਤਰੁਣ ਚੁੱਘ ਨੇ ਪੰਜਾਬੀ ਭਾਸ਼ਾ ‘ਚ ਰਾਜ ਸਭਾ ਦੇ ਮੈਂਬਰ ਵਜੋਂ ਚੁੱਕੀ ਸਹੁੰ, ਬੋਲੇ- ‘ਪੰਜਾਬੀਆਂ ਦੀ ਆਵਾਜ਼ ਬਣਾਂਗਾ’

ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਜਨਰਲ ਸਕੱਤਰ ਤਰੁਣ ਚੁੱਘ ਨੇ ਅੱਜ ਸੰਸਦ ਭਵਨ ਦੇ...

 ਜਥੇਦਾਰ ਨੇ ਸਰਕਾਰ ਨੂੰ ”ਸਤਿਕਾਰ ਸੋਧ ਐਕਟ” ਵਿਚ ਇਤਰਾਜ਼ਯੋਗ ਮੱਦਾਂ ਦੂਰ ਕਰਨ ਲਈ ਇਕ ਮਹੀਨੇ ਦਾ ਦਿੱਤਾ ਸਮਾਂ

ਸ਼੍ਰੀ ਅਕਾਲ ਤਖ਼ਤ ਸਾਹਿਬ ਸਕੱਤਰੇਤ ਵਿਖੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਤੇ ਸਿੰਘ ਸਾਹਿਬਾਨ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...