June 20, 2026, 1:38 am
----------- Advertisement -----------
HomeNewsBreaking Newsਏ.ਡੀ.ਸੀ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ, ਫਰਮ ਦਾ ਲਾਇਸੰਸ ਰੱਦ

ਏ.ਡੀ.ਸੀ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ, ਫਰਮ ਦਾ ਲਾਇਸੰਸ ਰੱਦ

Published on

----------- Advertisement -----------

ਐਸ.ਏ.ਐਸ ਨਗਰ, 20 ਦਸੰਬਰ, 2023 :(ਬਲਜੀਤ ਮਰਵਾਹਾ) – ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਤਹਿਤ ਮਿਲੀਆਂ ਸ਼ਕਤੀਆਂ ਦੀ ਵਰਤੋਂ ਕਰਦੇ ਹੋਏ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ ਵੱਲੋਂ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਫਰਮ ਦਾ ਲਾਇਸੰਸ ਰੱਦ ਕਰ ਦਿੱਤਾ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਵਿਰਾਜ ਸ਼ਿਆਮਕਰਨ ਤਿੜਕੇ, ਆਈ.ਏ.ਐਸ. ਨੇ ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਰਲਡ ਐਡਵਾਈਜ਼ਰ ਇੰਮੀਗ੍ਰੇਸ਼ਨ ਕੰਸਲਟੈਂਟ ਐਸ.ਸੀ.ਓ. ਨੰਬਰ. 665, ਦੂਜੀ ਮੰਜ਼ਿਲ, ਸੈਕਟਰ-70, ਮੋਹਾਲੀ ਦੀ ਮਾਲਕਣ ਪਰਮਜੀਤ ਕੌਰ ਪੁੱਤਰੀ ਸਰਦੂਲ ਸਿੰਘ, ਵਾਸੀ ਪਿੰਡ ਵਡਾਲਾ ਬੰਗੜ੍ਹ, ਜ਼ਿਲ੍ਹਾ ਗੁਰਦਾਸਪੁਰ, ਹਾਲ ਵਾਸੀ ਫਲੈਟ ਨੰ: 103/6, ਐਕਮੇ ਹਾਈਟ-1, ਤਹਿਸੀਲ ਖਰੜ੍ਹ, ਜ਼ਿਲ੍ਹਾ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਨੂੰ ਕੰਸਲਟੈਂਸੀ ਦੇ ਕੰਮ ਲਈ ਲਾਇਸੰਸ ਜਾਰੀ ਕੀਤਾ ਗਿਆ ਸੀ ਜਿਸ ਦੀ ਮਿਆਦ 25 ਫਰਵਰੀ 2023 ਨੂੰ ਖਤਮ ਹੋ ਚੁੱਕੀ ਹੈ।

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਜਾਣਕਾਰੀ ਦਿੰਦਿਆ ਦਸਿਆ ਕਿ ਉਕਤ ਫਰਮ ਨੂੰ ਲਾਇਸੰਸ ਰੀਨਿਊ ਕਰਵਾਉਣ ਲਈ ਐਕਟ/ਰੂਲਜ਼ ਅਨੁਸਾਰ ਦੋ ਮਹੀਨੇ ਪਹਿਲਾਂ ਦਰਖਾਸਤ ਸਮੇਤ ਸਹਿ/ਦਸਤਾਵੇਜ ਪੇਸ਼ ਨਾ ਕਰਨ ਕਰਕੇ ਲਾਇਸੰਸੀ ਨੂੰ ਨੋਟਿਸ ਜਾਰੀ ਕਰਦੇ ਹੋਏ ਸਪਸ਼ਟੀਕਰਨ ਸਮੇਤ ਹਾਜਰ ਪੇਸ਼ ਹੋਣ ਲਈ ਹਦਾਇਤ ਕੀਤੀ ਗਈ ਸੀ। ਉਨ੍ਹਾ ਦਸਿਆ ਕਿ ਦਫਤਰੀ ਪਤੇ ਅਤੇ ਰਿਹਾਇਸ਼ੀ ਪਤੇ ਉਤੇ ਰਜਿਸਟਰਡ ਡਾਕ ਰਾਹੀਂ ਭੇਜਿਆ ਗਿਆ ਪੱਤਰ ਅਨਕਲੇਮਡ ਟਿੱਪਣੀ ਸਹਿਤ ਵਾਪਿਸ ਪ੍ਰਾਪਤ ਹੋਇਆ ਹੈ। ਪ੍ਰੰਤੂ ਕਾਫ਼ੀ ਸਮਾਂ ਬੀਤ ਜਾਣ ਦੇ ਬਾਵਜੂਦ ਵੀ ਕੋਈ ਜਵਾਬ ਪ੍ਰਾਪਤ ਨਹੀਂ ਹੋਇਆ। ਉਕਤ ਫਰਮ ਵੱਲੋਂ ਪੰਜਾਬ ਟਰੈਵਲ ਪ੍ਰੋਫੈਸ਼ਨਲ ਰੈਗੂਲੇਸ਼ਨ ਐਕਟ-2012 ਦੇ ਸੈਕਸ਼ਨ 6 (1) (ਈ) ਦੇ ਉਪਬੰਧਾ ਅਧੀਨ ਉਲੰਘਣਾ ਕਰਨ ਕਾਰਨ ਉਕਤ ਫਰਮ ਨੂੰ ਜਾਰੀ ਲਾਇਸੰਸ ਨੰਬਰ 139/ਐਮ.ਸੀ-2 ਮਿਤੀ 26.02.2018 ਨੂੰ ਤੁਰੰਤ ਪ੍ਰਭਾਵ ਤੋਂ ਰੱਦ/ਕੈਂਸਲ ਕਰ ਦਿੱਤਾ ਗਿਆ ਹੈ।

ਵਧੀਕ ਡਿਪਟੀ ਕਮਿਸ਼ਨਰ ਵਿਰਾਜ ਸ਼ਿਆਮਕਰਨ ਤਿੜਕੇ ਨੇ ਕਿਹਾ ਕਿ ਐਕਟ, ਮੁਤਾਬਕ ਕਿਸੇ ਵੀ ਕਿਸਮ ਦੀ ਸ਼ਿਕਾਇਤ ਆਦਿ ਦਾ ਉਕਤ ਲਾਇਸੰਸੀ/ਫਰਮ/ਪਾਰਟਨਰਸ਼ਿਪ ਜਾਂ ਇਸਦੇ ਲਾਇਸੰਸੀ/ਡਾਇਰੈਕਟਰ/ਫਰਮ ਹਰ ਪੱਖੋਂ ਜ਼ਿੰਮੇਵਾਰ ਹੋਵੇਗਾ ਅਤੇ ਇਸ ਦੀ ਭਰਪਾਈ ਕਰਨ ਦੀ ਵੀ ਜ਼ਿੰਮੇਵਾਰੀ ਹੋਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਾਲੀ ਅਤੇ ਜਲੰਧਰ ਵਿੱਚ ਸ਼ੁਰੂਆਤੀ ਜਾਇਦਾਦਾਂ ਦੀ ਨਿਲਾਮੀ ਰਾਹੀਂ ਵੱਡਾ ਮਾਲੀਆ ਵਸੂਲਿਆ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 19 ਜੂਨ 2026:ਪੰਜਾਬ ਦੇ ਵਿੱਤ, ਯੋਜਨਾ ਅਤੇ ਕਰ ਤੇ ਆਬਕਾਰੀ ਮੰਤਰੀ ਐਡਵੋਕੇਟ ਹਰਪਾਲ...

ਫੈਲੋਜ਼ 10 ਜ਼ਿਲ੍ਹਿਆਂ ਵਿੱਚ ਲਾਇਬ੍ਰੇਰੀ ਪਹਿਲਕਦਮੀਆਂ ਨੂੰ ਉਤਸ਼ਾਹਿਤ ਕਰ ਰਹੇ ਹਨ ; ਸਾਲ ਦੇ ਅੰਤ ਤੱਕ 80 ਫੀਸਦੀ ਤੋਂ ਵੱਧ ਨਸ਼ਾ ਮੁਕਤੀ ਕੇਂਦਰਾਂ ਤੱਕ...

ਚੰਡੀਗੜ੍ਹ, 19 ਜੂਨ 2026:ਪੰਜਾਬ ਵਿੱਚ ਨਸ਼ਿਆਂ ਖ਼ਿਲਾਫ਼ ਚੱਲ ਰਹੀ ਲੜਾਈ ਵਿੱਚ ਲਾਇਬ੍ਰੇਰੀਆਂ ਇੱਕ ਨਵੇਂ...

ਅਕਾਲੀ ਅਤੇ ਕਾਂਗਰਸ ਇੱਕੋ ਸਿੱਕੇ ਦੇ ਦੋ ਪਹਿਲੂ ਹਨ; ਦੋਵਾਂ ਨੇ ਸਿਰਫ਼ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਫਗਵਾੜਾ; 19 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼੍ਰੋਮਣੀ ਅਕਾਲੀ ਦਲ ਅਤੇ...

ਮੁੱਖ ਮੰਤਰੀ ਮਾਨ ਨੇ ਧੁੱਸੀ ਬੰਨ੍ਹ ਸੜਕ ਦਾ ਰੱਖਿਆ ਨੀਂਹ ਪੱਥਰ, ਵਸਨੀਕਾਂ ਨੂੰ ਜਲਦੀ ਮਿਲੇਗੀ ਰਾਹਤ

ਸ਼ਾਹਕੋਟ (ਜਲੰਧਰ), 19 ਜੂਨ:ਸਤਲੁਜ ਦਰਿਆ ਦੇ ਆਸ-ਪਾਸ ਦੇ ਇਲਾਕਿਆਂ ਨੂੰ ਹੜ੍ਹਾਂ ਦੀ ਮਾਰ ਤੋਂ...

ਮੋਹਾਲੀ ‘ਚ ਬਣੇਗਾ ਪਹਿਲਾ ਸਰਕਾਰੀ ਵਰਕਿੰਗ ਵੁਮੇਨ ਹੋਸਟਲ, ਮੰਤਰੀ ਬਲਜੀਤ ਕੌਰ ਨੇ ਰੱਖਿਆ ਨੀਂਹ ਪੱਥਰ

ਪੰਜਾਬ ਦੇ ਮੋਹਾਲੀ ਵਿੱਚ ਅੱਜ ਸੂਬੇ ਦੇ ਸਭ ਤੋਂ ਵੱਡੇ ਕੰਮਕਾਜੀ ਮਹਿਲਾ ਹੋਸਟਲ ਦਾ...

ਬੀਤੇ ਸਮੇਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਦੀ ਡੂੰਘਾਈ ਨਾਲ ਜਾਂਚ ਕੀਤੀ ਜਾਵੇਗੀ ਅਤੇ ਦੋਸ਼ੀ ਜੇਲ੍ਹ ਜਾਣਗੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਟਾਂਡਾ (ਹੁਸ਼ਿਆਰਪੁਰ); 18 ਜੂਨ:ਪੰਜਾਬ ਦੇ ਭਵਿੱਖ ਨੂੰ ਹੁਣ ਪਿਛਲੀਆਂ ਸਰਕਾਰਾਂ ਦੀਆਂ ਗਲਤੀਆਂ ਅਤੇ ਮਾੜੇ...

ਨਕਲੀ ਵੀਡੀਓ ਪਿੱਛੇ ਦੀ ਸੱਚਾਈ ਸਾਹਮਣੇ ਆ ਚੁੱਕੀ ਹੈ; ਵੀਡੀਓ ਵਿੱਚ 1,191 ਫਰੇਮ ਹਨ ਅਤੇ ਇੱਕ ਵੀ ਫਰੇਮ ਮੇਰੇ ਕਿਸੇ ਵੀ ਸਰੀਰਕ ਲੱਛਣ ਨਾਲ...

ਚੰਡੀਗੜ੍ਹ; 18 ਜੂਨ:ਦੁਨੀਆ ਭਰ ਦੇ ਪੰਜਾਬੀਆਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ...