August 13, 2026, 2:14 am
----------- Advertisement -----------
HomeNewsLatest Newsਪਹਿਲਵਾਨਾਂ ਦੇ ਸਮਰਥਨ 'ਚ ਨਵਜੋਤ ਸਿੰਘ ਸਿੱਧੂ ਨੇ ਭਾਜਪਾ 'ਤੇ ਸਾਧਿਆ ਨਿਸ਼ਾਨਾ

ਪਹਿਲਵਾਨਾਂ ਦੇ ਸਮਰਥਨ ‘ਚ ਨਵਜੋਤ ਸਿੰਘ ਸਿੱਧੂ ਨੇ ਭਾਜਪਾ ‘ਤੇ ਸਾਧਿਆ ਨਿਸ਼ਾਨਾ

Published on

----------- Advertisement -----------

ਦਿੱਲੀ ਦੇ ਜੰਤਰ-ਮੰਤਰ ‘ਤੇ ਰੈਸਲਿੰਗ ਫੈਡਰੇਸ਼ਨ ਆਫ ਇੰਡੀਆ (ਡਬਲਿਊ.ਐੱਫ.ਆਈ.) ਦੇ ਪ੍ਰਧਾਨ ਬ੍ਰਿਜ ਭੂਸ਼ਣ ਸ਼ਰਨ ਸਿੰਘ ਖਿਲਾਫ ਦੇਸ਼ ਦੇ ਪਹਿਲਵਾਨ ਕਾਫੀ ਦਿਨਾਂ ਤੋਂ ਧਰਨੇ ‘ਤੇ ਬੈਠੇ ਹਨ। ਵੀਰਵਾਰ ਦੇਰ ਰਾਤ ਪਹਿਲਵਾਨਾਂ ਅਤੇ ਦਿੱਲੀ ਪੁਲਿਸ ਵਿਚਾਲੇ ਝੜਪ ਵੀ ਹੋਈ, ਜਿਸ ਨੂੰ ਲੈ ਕੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ‘ਤੇ ਨਿਸ਼ਾਨਾ ਸਾਧਿਆ ਹੈ।
ਸਿੱਧੂ ਨੇ ਟਵੀਟ ਕੀਤਾ, ”ਰਾਸ਼ਟਰਵਾਦ ਦੀਆਂ ਗੱਲਾਂ ਕਰਨ ਵਾਲੇ ਸੱਤਾ ਦੇ ਨਸ਼ੇ ‘ਚ ਇੰਨੇ ਮਸਤ ਹਨ ਕਿ ਉਹ ਵਿਰੋਧ ਪ੍ਰਦਰਸ਼ਨ ਕਰਨ ਵਾਲੇ ‘ਸੱਤਿਆਗ੍ਰਹਿਆਂ’ ਨੂੰ ਧਮਕਾਉਂਦੇ ਅਤੇ ਗਾਲ੍ਹਾਂ ਕੱਢਦੇ ਹਨ, ਜਿਨ੍ਹਾਂ ‘ਚੋਂ ਜ਼ਿਆਦਾਤਰ ਔਰਤਾਂ ਹਨ, ਜਿਨ੍ਹਾਂ ਨੇ ਦੇਸ਼ ਦਾ ਮਾਣ ਵਧਾਇਆ ਹੈ। ਸ਼ਰਾਬੀ ਪੁਲਿਸ ਵਾਲੇ ਮਹਿਲਾ ਚੈਂਪੀਅਨਾਂ ਨਾਲ ਬਦਸਲੂਕੀ ਕਰਦੇ ਹਨ ਅਤੇ ਧਰਨੇ ਵਾਲੀ ਥਾਂ ‘ਤੇ ਮੌਜੂਦ ਇਕ ਵੀ ਮਹਿਲਾ ਪੁਲਿਸ ਮੁਲਾਜ਼ਮ ਤੋਂ ਬਿਨਾਂ ਧਮਕੀਆਂ ਦੇਣਾ ਸ਼ਰਮਨਾਕ ਹੈ। ਇਹ ਲੋਕਤੰਤਰ ਦੀ ਆੜ ਵਿੱਚ ਤਾਨਾਸ਼ਾਹੀ ਨੂੰ ਦਰਸਾਉਂਦਾ ਹੈ। “ਮਖਮਲ ਦੇ ਦਸਤਾਨੇ ਵਿੱਚ ਲੋਹੇ ਦੇ ਹੱਥ”!!’ ਨਵਜੋਤ ਸਿੰਘ ਸਿੱਧੂ ਨੇ ਆਪਣੇ ਟਵੀਟ ਵਿੱਚ ਅੱਗੇ ਲਿਖਿਆ ਕਿ ‘ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕਰਨਾ ਉਨ੍ਹਾਂ ਦਾ ਸੰਵਿਧਾਨਕ ਅਧਿਕਾਰ ਹੈ। ਪੁਲਿਸ ਹਿੰਸਾ ਜਾਂ ਕਿਸੇ ਵੀ ਕਾਨੂੰਨ ਵਿਵਸਥਾ ਦੀ ਸਥਿਤੀ ਵਿੱਚ ਹੀ ਦਖਲ ਦੇ ਸਕਦੀ ਹੈ ਪਰ ਅਜਿਹਾ ਕੁਝ ਨਹੀਂ ਸੀ।’

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨਵਾਂਸ਼ਹਿਰ: ਔਨਲਾਈਨ ਗੇਮ ‘ਚ ਪੈਸੇ ਗੁਆਉਣ ਤੋਂ ਬਾਅਦ 3 ਦੋਸਤਾਂ ਨੇ ਖਾਦਾ ਜ਼ਹਿਰ, ਇੱਕ ਦੀ ਮੌਤ

ਨਵਾਂਸ਼ਹਿਰ ਦੇ ਗੜ੍ਹਪਧਾਣਾ ਪਿੰਡ ਤੋਂ ਇੱਕ ਘਟਨਾ ਸਾਹਮਣੇ ਆਈ ਹੈ, ਜਿੱਥੇ ਤਿੰਨ ਦੋਸਤਾਂ ਨੇ...

ਚੰਡੀਗੜ੍ਹ ‘ਚ ਵਾਇਰਲ ਹੋਇਆ ‘ਪੈਸਿਆਂ ਦਾ ਲੰਗਰ’: 500 ਦੇ ਨੋਟ, ਬਰਗਰ ਤੇ ਕੋਲਡ ਡ੍ਰਿੰਕਸ ਵੰਡੇ

ਚੰਡੀਗੜ੍ਹ ਵਿੱਚ ਸੋਸ਼ਲ ਮੀਡੀਆ 'ਤੇ ਇੱਕ ਵੀਡੀਓ ਤੇਜ਼ੀ ਨਾਲ ਵਾਇਰਲ ਹੋ ਰਿਹਾ ਹੈ, ਜਿਸ...

ਲੁਧਿਆਣਾ ’ਚ AAP ਕੌਂਸਲਰ ਦੇ ਪੁੱਤਰ ਨਾਲ ਕੁੱਟਮਾਰ, ਦੋਸਤ ਦੇ ਹਾਦਸੇ ਦਾ ਸਮਝੌਤਾ ਕਰਾਉਣ ਗਿਆ ਸੀ ਮੌਕੇ ’ਤੇ

ਲੁਧਿਆਣਾ ਵਿੱਚ ਸੜਕ ਹਾਦਸੇ ਤੋਂ ਬਾਅਦ ਪੈਦਾ ਹੋਇਆ ਵਿਵਾਦ ਉਸ ਸਮੇਂ ਹਿੰਸਕ ਹੋ ਗਿਆ,...

ਹਿਮਾਚਲ ‘ਚ ਦਰਦਨਾਕ ਹਾਦਸਾ: ਮ੍ਰਿਤਕ ਦੇਹ ਲੈ ਕੇ ਜਾ ਰਹੀ ਪਿਕਅੱਪ ਖੱਡ ‘ਚ ਡਿੱਗੀ, 4 ਮੌਤਾਂ

ਹਿਮਾਚਲ ਪ੍ਰਦੇਸ਼ ਦੇ ਸਿਰਮੌਰ ਜ਼ਿਲ੍ਹੇ ਵਿੱਚ ਮੰਗਲਵਾਰ ਦੇਰ ਰਾਤ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ।...

ਕੀਨੀਆ ਤੇ ਯੂਗਾਂਡਾ ‘ਚ ਫਸੇ ਤਿੰਨੋਂ ਨੌਜਵਾਨ ਬਚਾਏ, ਰੰਗ ਲਿਆਈਆਂ MP ਸਤਨਾਮ ਸੰਧੂ ਦੀਆਂ ਕੋਸ਼ਿਸ਼ਾਂ

ਕੀਨੀਆ ਵਿੱਚ ਫਸੇ ਤਿੰਨ ਭਾਰਤੀ ਨੌਜਵਾਨਾਂ ਦਾ ਸਫਲਤਾਪੂਰਵਕ ਰੈਸਕਿਊ ਕਰ ਲਿਆ ਗਿਆ ਹੈ। ਬੀਤੇ...

*ਐਨ.ਈ.ਈ.ਟੀ/ ਜੇ.ਈ.ਈ. ਵਿੱਚ ਸਫ਼ਲ ਅਤੇ ਜਮਾਤਾਂ ਵਿੱਚ ਮੋਹਰੀ ਰਹਿਣ ਵਾਲੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਮੈਡਲਾਂ ਨਾਲ ਕੀਤਾ ਸਨਮਾਨਤ

ਸੁਨਾਮ/ ਲੌਂਗੋਵਾਲ, 11 ਅਗਸਤ:ਪੰਜਾਬ ਦੇ ਕੈਬਨਿਟ ਮੰਤਰੀ ਸ਼੍ਰੀ ਅਮਨ ਅਰੋੜਾ ਨੇ ਸੁਨਾਮ ਹਲਕੇ ਵਿੱਚ...

ਆਪ ਨੇ ਪੰਜਾਬ ਯੂਨੀਵਰਸਿਟੀ ਚੋਣਾਂ ਲਈ ਐਮਪੀ ਮੀਤ ਹੇਅਰ ਅਤੇ ਵਿਧਾਇਕ ਅੰਮ੍ਰਿਤਪਾਲ ਸਿੰਘ ਸੁਖਾਨੰਦ ਨੂੰ ਬਣਾਇਆ ਚੋਣ ਇੰਚਾਰਜ

ਚੰਡੀਗੜ੍ਹ, 11 ਅਗਸਤ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਪੰਜਾਬ ਯੂਨੀਵਰਸਿਟੀ ਕੈਂਪਸ ਸਟੂਡੈਂਟਸ ਕੌਂਸਲ...

ਫਰੀਦਪੁਰਾ ਨੌਗਾਜ਼ਾ ਵਿਖੇ 25 ਕਰੋੜ ਰੁਪਏ ਦੀ ਲਾਗਤ ਨਾਲ ਸਟੇਟ-ਆਫ-ਦ-ਆਰਟ ਸ੍ਰੀ ਗੁਰੂ ਰਵਿਦਾਸ ਜੀ ਬਾਣੀ ਅਧਿਐਨ ਕੇਂਦਰ ਬਣੇਗਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ/ਸਾਹਿਬਜ਼ਾਦਾ ਅਜੀਤ ਸਿੰਘ ਨਗਰ, 11 ਅਗਸਤ, 2026:ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ...