October 25, 2026, 9:02 am
----------- Advertisement -----------
HomeNewsBreaking Newsਪੰਜਾਬ ਦੇ 11 ਜ਼ਿਲ੍ਹਿਆਂ 'ਚ ਮੀਂਹ ਦਾ ਯੈਲੋ ਅਲਰਟ, ਘੱਗਰ ਅਤੇ ਭਾਖੜਾ...

ਪੰਜਾਬ ਦੇ 11 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ, ਘੱਗਰ ਅਤੇ ਭਾਖੜਾ ਵਿੱਚ ਪਾਣੀ ਦਾ ਪੱਧਰ ਫੇਰ ਵਧਿਆ

Published on

----------- Advertisement -----------
  • ਫਲੱਡ ਗੇਟ ਖੁੱਲ੍ਹਣ ਦੀਆਂ ਸੰਭਾਵਨਾਵਾਂ

ਚੰਡੀਗੜ੍ਹ, 22 ਜੁਲਾਈ 2023 – ਪੰਜਾਬ ‘ਚ ਹੜ੍ਹਾਂ ਤੋਂ ਬਾਅਦ ਹਾਲਾਤ ਆਮ ਵਾਂਗ ਹੋ ਰਹੇ ਹਨ। ਪਰ ਹਿਮਾਚਲ ‘ਚ ਹੋਈ ਬਾਰਿਸ਼ ਕਾਰਨ ਘੱਗਰ ਦਰਿਆ ‘ਚ ਪਾਣੀ ਦਾ ਪੱਧਰ ਇਕ ਵਾਰ ਫਿਰ ਤੋਂ ਵਧਣਾ ਸ਼ੁਰੂ ਹੋ ਗਿਆ ਹੈ। ਹਰਿਆਣਾ ਦੇ ਪੰਚਕੂਲਾ ਖੇਤਰ ਵਿੱਚ ਘੱਗਰ ਦੇ ਪਾਣੀ ਦਾ ਪੱਧਰ ਵੱਧ ਰਿਹਾ ਹੈ, ਜਿਸ ਤੋਂ ਬਾਅਦ ਮਾਨਸਾ ਸਮੇਤ ਹੋਰ ਇਲਾਕਿਆਂ ਵਿੱਚ ਵੀ ਘੱਗਰ ਦੇ ਕੰਢਿਆਂ ਉੱਤੇ ਅਲਰਟ ਜਾਰੀ ਕਰ ਦਿੱਤਾ ਗਿਆ ਹੈ। ਬਚਾਅ ਟੀਮਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ ਨੇ ਵੀ ਤਿਆਰੀ ਸ਼ੁਰੂ ਕਰ ਦਿੱਤੀ ਹੈ ਤਾਂ ਜੋ ਹਾਲਾਤ ਪਹਿਲਾਂ ਵਰਗੇ ਨਾ ਬਣ ਜਾਣ।

ਇਸ ਦੇ ਨਾਲ ਹੀ ਭਾਖੜਾ ਡੈਮ ਵਿੱਚ ਪਾਣੀ ਦਾ ਪੱਧਰ 1651 ਨੂੰ ਪਾਰ ਕਰ ਗਿਆ ਹੈ, ਇਹ ਪੱਧਰ ਫਲੱਡ ਗੇਟ ਲੈਵਲ ਤੋਂ 6 ਫੁੱਟ ਉੱਚਾ ਹੈ, ਪਰ ਪਾਣੀ ਦਾ ਪੱਧਰ ਖ਼ਤਰੇ ਦੇ ਪੱਧਰ ਤੋਂ 29 ਫੁੱਟ ਹੇਠਾਂ ਹੈ। ਇਸ ਦੇ ਨਾਲ ਹੀ ਭਾਖੜਾ ਦੇ ਹੇਠਾਂ ਬਣੇ ਨੰਗਲ ਡੈਮ ਵਿੱਚ ਪਾਣੀ ਦਾ ਪੱਧਰ 1951 ਦਾ ਦੱਸਿਆ ਜਾਂਦਾ ਹੈ, ਜੋ ਕਿ ਖ਼ਤਰੇ ਦੇ ਪੱਧਰ ਤੋਂ ਸਿਰਫ਼ 3 ਫੁੱਟ ਹੇਠਾਂ ਹੈ। ਅਜਿਹੇ ‘ਚ ਸੰਭਾਵਨਾ ਪ੍ਰਗਟਾਈ ਜਾ ਰਹੀ ਹੈ ਕਿ ਅੱਜ ਹਿਮਾਚਲ ‘ਚ ਹੋਈ ਬਾਰਿਸ਼ ਤੋਂ ਬਾਅਦ ਹਾਲਾਤ ਨੂੰ ਦੇਖਦੇ ਹੋਏ ਭਾਖੜਾ ਦੇ ਫਲੱਡ ਗੇਟ ਖੋਲ੍ਹੇ ਜਾ ਸਕਦੇ ਹਨ। ਐਸਡੀਐਮ ਨੰਗਲ ਨੇ ਅਲਰਟ ਜਾਰੀ ਕੀਤਾ ਹੈ ਕਿ ਜੇਕਰ ਭਾਖੜਾ ਵਿੱਚੋਂ ਹੋਰ ਪਾਣੀ ਛੱਡਿਆ ਗਿਆ ਤਾਂ ਸਤਲੁਜ ਦੇ ਆਸ-ਪਾਸ ਦੇ ਇਲਾਕਿਆਂ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਸਕਦੀ ਹੈ।

ਇਸ ਦੌਰਾਨ ਮੌਸਮ ਵਿਭਾਗ ਨੇ ਅੱਜ ਫਿਰ ਤੋਂ ਪੂਰੇ ਸੂਬੇ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਦੁਪਹਿਰ 1 ਵਜੇ ਤੱਕ ਪਟਿਆਲਾ, ਐਸਏਐਸ ਨਗਰ, ਫਤਹਿਗੜ੍ਹ ਸਾਹਿਬ, ਰੂਪਨਗਰ, ਐਸਬੀਐਸ ਨਗਰ, ਤਰਨਤਾਰਨ, ਜਲੰਧਰ, ਹੁਸ਼ਿਆਰਪੁਰ, ਅੰਮ੍ਰਿਤਸਰ, ਗੁਰਦਾਸਪੁਰ, ਕਪੂਰਥਲਾ ਵਿੱਚ ਅਲਰਟ ਜਾਰੀ ਕੀਤਾ ਗਿਆ ਹੈ। ਦੂਜੇ ਪਾਸੇ ਹਿਮਾਚਲ ਵਿੱਚ ਅੱਜ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਕੁੱਲੂ-ਮੰਡੀ ਅਤੇ ਸ਼ਿਮਲਾ ‘ਚ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ।

ਮੌਸਮ ਵਿਭਾਗ ਦੇ ਅਲਰਟ ਕਾਰਨ ਸਬੰਧਤ ਜ਼ਿਲ੍ਹਿਆਂ ਦੀਆਂ ਟੀਮਾਂ ਰਾਵੀ, ਬਿਆਸ, ਸਤਲੁਜ ਅਤੇ ਘੱਗਰ ਦੇ ਆਸ-ਪਾਸ ਦੇ ਇਲਾਕਿਆਂ ਦੀ ਨਿਗਰਾਨੀ ਕਰ ਰਹੀਆਂ ਹਨ। ਮੌਸਮ ਵਿਭਾਗ ਵੱਲੋਂ ਜਾਰੀ ਅੰਕੜਿਆਂ ਅਨੁਸਾਰ 22 ਤੋਂ 24 ਜੁਲਾਈ ਤੱਕ ਸੂਬੇ ਦੇ ਵੱਖ-ਵੱਖ ਇਲਾਕਿਆਂ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ। ਤੂਫਾਨ ਦੀ ਚਿਤਾਵਨੀ ਵੀ ਜਾਰੀ ਕੀਤੀ ਗਈ ਹੈ, ਜਿਸ ਕਾਰਨ ਸ਼ਹਿਰਾਂ ਅਤੇ ਇਲਾਕਿਆਂ ‘ਚ ਪਾਣੀ ਭਰ ਸਕਦਾ ਹੈ।

ਦੂਜੇ ਪਾਸੇ ਗੁਰਦਾਸਪੁਰ ਨਾਲੋਂ ਕੱਟੇ 7 ਪਿੰਡਾਂ ਵਿੱਚ ਬਚਾਅ ਕਾਰਜ ਜਾਰੀ ਹੈ। ਰਾਵੀ ਵਿੱਚ ਪਾਣੀ ਦਾ ਪੱਧਰ ਅਜੇ ਵੀ ਆਮ ਵਾਂਗ ਹੈ, ਜਿਸ ਕਾਰਨ ਰਾਵੀ ਦੇ ਆਲੇ-ਦੁਆਲੇ ਮਿੱਟੀ ਦੀਆਂ ਬੋਰੀਆਂ ਭਰੀਆਂ ਜਾ ਰਹੀਆਂ ਹਨ, ਤਾਂ ਜੋ ਕਿਸੇ ਵੀ ਸਥਿਤੀ ਨੂੰ ਤੁਰੰਤ ਕਾਬੂ ਵਿੱਚ ਲਿਆਂਦਾ ਜਾ ਸਕੇ। ਜ਼ਿਲ੍ਹਾ ਪ੍ਰਸ਼ਾਸਨ ਦੇ ਨਾਲ-ਨਾਲ ਗੁਰਦਾਸਪੁਰ ਨਾਲ ਕੱਟੇ ਗਏ ਘਣੀਕੇਬੇਟ ਇਲਾਕੇ ਵਿੱਚ ਫ਼ੌਜ ਨੂੰ ਵੀ ਅਲਰਟ ‘ਤੇ ਰੱਖਿਆ ਗਿਆ ਹੈ। ਰਾਵੀ ਦੇ ਪਾਰ ਤੋਂ ਲੋਕਾਂ ਨੂੰ ਬਾਹਰ ਕੱਢਿਆ ਜਾ ਰਿਹਾ ਹੈ, ਜਦਕਿ ਸਿਹਤ ਵਿਭਾਗ ਦੀਆਂ ਟੀਮਾਂ ਵੀ ਰਾਵੀ ਦੇ ਪਾਰ ਭੇਜ ਦਿੱਤੀਆਂ ਗਈਆਂ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...