October 16, 2026, 7:21 pm
----------- Advertisement -----------
HomeNewsBreaking Newsਪੰਜਾਬ 'ਚ ਅੱਜ ਮੀਂਹ ਦਾ ਯੈਲੋ ਅਲਰਟ: ਮਾਝੇ 'ਚ ਸਵੇਰੇ ਬੱਦਲ ਛਾਏ,...

ਪੰਜਾਬ ‘ਚ ਅੱਜ ਮੀਂਹ ਦਾ ਯੈਲੋ ਅਲਰਟ: ਮਾਝੇ ‘ਚ ਸਵੇਰੇ ਬੱਦਲ ਛਾਏ, ਮਾਲਵੇ ‘ਚ ਵੀ ਮੀਂਹ ਦਾ ਅਲਰਟ

Published on

----------- Advertisement -----------
  • ਸਤੰਬਰ ਨੇ ਗਰਮੀ ਦੇ ਤੋੜੇ ਰਿਕਾਰਡ

ਚੰਡੀਗੜ੍ਹ, 15 ਸਤੰਬਰ 2023 – ਪੰਜਾਬ ਵਿੱਚ ਸਵੇਰ ਤੋਂ ਹੀ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਜਿਸ ਤੋਂ ਬਾਅਦ ਪੰਜਾਬ ‘ਚ ਸਵੇਰ ਦੇ ਤਾਪਮਾਨ ‘ਚ ਔਸਤਨ 1 ਡਿਗਰੀ ਦੀ ਗਿਰਾਵਟ ਦੇਖਣ ਨੂੰ ਮਿਲੀ ਹੈ। ਆਉਣ ਵਾਲੇ ਦਿਨਾਂ ਵਿੱਚ ਵੀ ਮੀਂਹ ਪੈਣ ਦੀ ਸੰਭਾਵਨਾ ਹੈ। ਮੌਸਮ ਵਿਭਾਗ ਦੀ ਜਾਣਕਾਰੀ ਅਨੁਸਾਰ ਹੁਣ ਦਿਨ ਦੇ ਤਾਪਮਾਨ ਵਿੱਚ ਹੌਲੀ-ਹੌਲੀ ਗਿਰਾਵਟ ਆਵੇਗੀ ਅਤੇ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੇਗੀ।

ਮੌਸਮ ਵਿਭਾਗ ਨੇ ਅੱਜ ਅੰਮ੍ਰਿਤਸਰ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਝੇ ਦੇ ਪਠਾਨਕੋਟ, ਗੁਰਦਾਸਪੁਰ ਅਤੇ ਅੰਮ੍ਰਿਤਸਰ ਦੇ ਨਾਲ-ਨਾਲ ਹੁਸ਼ਿਆਰਪੁਰ ‘ਚ ਵੀ ਮੀਂਹ ਪਿਆ। ਹੁਣ ਮੌਸਮ ਵਿਭਾਗ ਨੇ ਮਾਲਵੇ ਦੇ ਪਟਿਆਲਾ, ਮੋਹਾਲੀ ਅਤੇ ਲੁਧਿਆਣਾ ਦੇ ਆਸਪਾਸ ਦੇ ਇਲਾਕਿਆਂ ਵਿੱਚ ਬਾਰਿਸ਼ ਦਾ ਅਲਰਟ ਦਿੱਤਾ ਹੈ। ਆਉਣ ਵਾਲੇ ਕੁਝ ਘੰਟਿਆਂ ਵਿੱਚ ਇੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਇਸ ਸਾਲ ਗਰਮੀ ਨੇ ਪਿਛਲੇ ਸਾਰੇ ਰਿਕਾਰਡ ਤੋੜ ਦਿੱਤੇ ਹਨ। ਪੰਜਾਬ ਵਿੱਚ ਪਿਛਲੇ ਇੱਕ ਹਫ਼ਤੇ ਵਿੱਚ 83% ਘੱਟ ਮੀਂਹ ਦਰਜ ਕੀਤਾ ਗਿਆ ਹੈ। ਜਿਸ ਕਾਰਨ ਪੰਜਾਬ ਵਿੱਚ ਪਿਛਲੇ ਦੋ ਹਫਤਿਆਂ ਤੋਂ ਗਰਮੀ ਵਧ ਗਈ ਹੈ। ਪੰਜਾਬ ਦੇ ਸ਼ਹਿਰਾਂ ਵਿੱਚ ਔਸਤ ਤਾਪਮਾਨ ਆਮ ਨਾਲੋਂ 2.5 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਸਤੰਬਰ ਦੇ ਪਹਿਲੇ ਦੋ ਹਫ਼ਤਿਆਂ ਵਿੱਚ ਔਸਤ ਤਾਪਮਾਨ 34 ਡਿਗਰੀ ਦੇ ਆਸ-ਪਾਸ ਰਹਿੰਦਾ ਹੈ। ਪਰ ਇਸ ਸਾਲ ਔਸਤ ਤਾਪਮਾਨ 38 ਡਿਗਰੀ ਦੇ ਆਸ-ਪਾਸ ਰਿਹਾ ਹੈ, ਜਦੋਂ ਕਿ ਕੁਝ ਸ਼ਹਿਰਾਂ ਵਿੱਚ ਤਾਪਮਾਨ 39 ਡਿਗਰੀ ਤੱਕ ਦਰਜ ਕੀਤਾ ਗਿਆ ਸੀ।

ਮੌਸਮ ਵਿਭਾਗ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਪੰਜਾਬ ਵਿੱਚ 18 ਸਤੰਬਰ ਤੱਕ ਮੀਂਹ ਪੈਣ ਦੀ ਸੰਭਾਵਨਾ ਹੈ। ਜਦੋਂ ਕਿ ਅੱਜ ਮੌਸਮ ਵਿਭਾਗ ਨੇ ਪੂਰੇ ਪੰਜਾਬ ਵਿੱਚ ਯੈਲੋ ਅਲਰਟ ਜਾਰੀ ਕੀਤਾ ਹੈ। ਮਾਹਿਰਾਂ ਮੁਤਾਬਕ ਇਸ ਮੀਂਹ ਤੋਂ ਬਾਅਦ ਮੌਸਮ ‘ਚ ਬਦਲਾਅ ਆਵੇਗਾ।

ਰਾਤਾਂ ਠੰਢੀਆਂ ਹੋਣੀਆਂ ਸ਼ੁਰੂ ਹੋ ਜਾਣਗੀਆਂ, ਜਦੋਂ ਕਿ ਦਿਨ ਦਾ ਤਾਪਮਾਨ ਵੀ ਘੱਟ ਜਾਵੇਗਾ। ਦਿਨ ਦਾ ਵੱਧ ਤੋਂ ਵੱਧ ਤਾਪਮਾਨ, ਜੋ 37 ਡਿਗਰੀ ਤੱਕ ਪਹੁੰਚ ਗਿਆ ਸੀ, ਹੁਣ ਹੇਠਾਂ ਆ ਜਾਵੇਗਾ ਅਤੇ 34 ਡਿਗਰੀ ਦੇ ਆਸ-ਪਾਸ ਰਿਕਾਰਡ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...

ਸੁਖਨਾ ਝੀਲ ਨੂੰ ਮਿਲੀ ਰਾਮਸਰ ਸਾਈਟ ਦੀ ਮਾਨਤਾ, ਪ੍ਰਵਾਸੀ ਪੰਛੀਆਂ ਅਤੇ ਦੁਰਲੱਭ ਪ੍ਰਜਾਤੀਆਂ ਦੀ ਸੰਭਾਲ ਨੂੰ ਮਿਲੇਗੀ ਮਜ਼ਬੂਤੀ

ਚੰਡੀਗੜ੍ਹ ਦੀ ਪਛਾਣ ਮੰਨੀ ਜਾਣ ਵਾਲੀ ਸੁਖਨਾ ਝੀਲ ਨੂੰ ਅੰਤਰਰਾਸ਼ਟਰੀ ਮਹੱਤਤਾ ਵਾਲੀ ਆਰਦ੍ਰਭੂਮੀ ਯਾਨੀ...

ਅਮਰੀਕਾ ਦੇ ਬਹੁ-ਕਰੋੜੀ ਫੂਡ ਘੁਟਾਲੇ ਦਾ ਭਗੌੜਾ ਮਨਜੀਤ ਬੇਦੀ ਜਲੰਧਰ ਤੋਂ ਕਾਬੂ, FBI ਦੇ ਕੀਤਾ ਹਵਾਲੇ

ਅਮਰੀਕਾ ਵਿੱਚ ਗ਼ਰੀਬ ਪਰਿਵਾਰਾਂ ਲਈ ਚਲਾਈ ਜਾਂਦੀ ਸਪਲੀਮੈਂਟਲ ਨਿਊਟ੍ਰੀਸ਼ਨ ਅਸਿਸਟੈਂਸ ਪ੍ਰੋਗਰਾਮ (SNAP) ਸਕੀਮ ਤਹਿਤ...

ਡਾ. ਨਵਜੋਤ ਕੌਰ ਸਿੱਧੂ ਨੂੰ ਭਾਰਤੀ ਰਾਸ਼ਟਰਵਾਦੀ ਪਾਰਟੀ ਨੇ ਸਾਰੀਆਂ ਜ਼ਿੰਮੇਵਾਰੀਆਂ ਤੋਂ ਕੀਤਾ ਮੁਕਤ, ਸਿਹਤ ਸਮੱਸਿਆਵਾਂ ਦਾ ਦਿੱਤਾ ਹਵਾਲਾ

ਡਾ. ਨਵਜੋਤ ਕੌਰ ਸਿੱਧੂ ਨਾਲ ਜੁੜੀ ਖਬਰ ਸਾਹਮਣੇ ਆ ਰਹੀ ਹੈ। ਭਾਰਤੀ ਰਾਸ਼ਟਰਵਾਦੀ ਪਾਰਟੀ...

ਨ/ਸ਼ਿਆਂ ਖਿਲਾਫ ਅੱਜ CM ਮਾਨ ਨੇ ਸੱਦੀ ਹਾਈਲੈਵਲ ਮੀਟਿੰਗ, ਸਾਰੇ ਜ਼ਿਲ੍ਹਿਆ ਦੇ SSP ਤੇ ਡੀਸੀ ਹੋਣਗੇ ਸ਼ਾਮਲ

ਪੰਜਾਬ ਦੇ ਮੁੱਖ ਮੰਤਰੀ ਮਾਨ ਵੱਲੋਂ ਅੱਜ ਹਾਈ ਲੈਵਲ ਮੀਟਿੰਗ ਸੱਦੀ ਗਈ ਹੈ। ਇਸ...