October 14, 2026, 1:34 pm
----------- Advertisement -----------
HomeNewsBreaking Newsਮੌਸਮ ਨੇ ਬਦਲਿਆ ਮਿਜ਼ਾਜ; ਹਰਿਆਣਾ-ਪੰਜਾਬ 'ਚ ਮੀਂਹ ਦਾ ਯੈਲੋ ਅਲਰਟ ਜਾਰੀ

ਮੌਸਮ ਨੇ ਬਦਲਿਆ ਮਿਜ਼ਾਜ; ਹਰਿਆਣਾ-ਪੰਜਾਬ ‘ਚ ਮੀਂਹ ਦਾ ਯੈਲੋ ਅਲਰਟ ਜਾਰੀ

Published on

----------- Advertisement -----------

ਬੁੱਧਵਾਰ ਸ਼ਾਮ ਤੋਂ ਚਲ ਰਹੀਆਂ ਤੇਜ਼ ਹਵਾਵਾਂ ਅਤੇ ਕੁਝ ਥਾਵਾਂ ‘ਤੇ ਹਲਕੀ ਬਾਰਿਸ਼ ਨੇ ਮੌਸਮ ‘ਚ ਬਦਲਾਅ ਲਿਆ ਦਿੱਤਾ ਹੈ ਅਤੇ ਲੋਕਾਂ ਨੂੰ ਕੜਾਕੇ ਦੀ ਗਰਮੀ ਤੋਂ ਰਾਹਤ ਮਿਲੀ ਹੈ। ਹਰਿਆਣਾ-ਪੰਜਾਬ ਵਿੱਚ ਅੱਜ ਮੀਂਹ ਨੂੰ ਲੈ ਕੇ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਅੱਜ ਧੁੱਪ ਨਿਕਲੇਗੀ ਅਤੇ ਤਾਪਮਾਨ ‘ਚ ਵਾਧਾ ਹੋਣ ਦੇ ਆਸਾਰ ਹਨ।
ਪੰਜਾਬ ਦੇ 11 ਜ਼ਿਲ੍ਹਿਆਂ ਵਿੱਚ ਮੀਂਹ ਅਤੇ ਤੇਜ਼ ਹਵਾਵਾਂ ਦਾ ਅਲਰਟ ਜਾਰੀ ਕੀਤਾ ਗਿਆ ਹੈ। ਇਸ ਮੁਤਾਬਕ ਮਾਨਸਾ, ਸੰਗਰੂਰ, ਬਰਨਾਲਾ, ਪਟਿਆਲਾ, ਫਤਿਹਗੜ੍ਹ ਸਾਹਿਬ, ਐਸ.ਏ.ਐਸ.ਨਗਰ, ਬਠਿੰਡਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ, ਲੁਧਿਆਣਾ ਵਿੱਚ ਮੀਂਹ ਪੈ ਸਕਦਾ ਹੈ। ਪੰਜਾਬ ਦੇ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ 28 ਜੂਨ ਨੂੰ ਅਤੇ ਪੂਰੇ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 29-30 ਜੂਨ ਨੂੰ ਮੀਂਹ ਪੈਣ ਦਾ ਅਲਰਟ ਜਾਰੀ ਕੀਤਾ ਗਿਆ ਹੈ।
ਇਸ ਦੇ ਨਾਲ ਹੀ ਹਰਿਆਣਾ ਦੇ ਕੁਝ ਜ਼ਿਲ੍ਹਿਆਂ ਵਿੱਚ ਮੌਸਮ ਵਿਭਾਗ ਨੇ ਮੀਂਹ ਅਤੇ ਤੇਜ਼ ਹਵਾਵਾਂ ਨੂੰ ਲੈ ਕੇ ਅਲਰਟ ਜਾਰੀ ਕੀਤਾ ਹੈ। ਵਿਭਾਗ ਨੇ ਵੀਰਵਾਰ ਨੂੰ ਦੂਜਾ ਅਲਰਟ ਜਾਰੀ ਕੀਤਾ ਹੈ, ਜਿਸ ਦਾ ਪ੍ਰਭਾਵ ਦੁਪਹਿਰ ਤੱਕ ਰਹਿਣ ਦੀ ਸੰਭਾਵਨਾ ਹੈ। ਇਸ ਦੇ ਮੁਤਾਬਕ ਫਰੀਦਾਬਾਦ, ਗੁਰੂਗ੍ਰਾਮ, ਝੱਜਰ, ਰੋਹਤਕ, ਸੋਨੀਪਤ, ਪਾਣੀਪਤ, ਜੀਂਦ, ਕੈਥਲ, ਸਿਰਸਾ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਅੰਬਾਲਾ ‘ਚ ਗਰਜ ਨਾਲ ਮੀਂਹ ਪੈ ਸਕਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਝੋਟਾ ਦੇ ਸਾਥੀ ਜੱਸੀ ਪੈਂਚਰ ਦੀ ਪੋਸਟ ਵਾਇਰਲ, ਗੋਲੀ ਦਾ ਬਦਲਾ ਗੋਲੀ ਨਾਲ ਲੈਣ ਦੀ ਧਮਕੀ

ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦਾ ਗੋਲੀਆਂ ਮਾਰ ਕੇ ਕਤਲ...

ਮੈਡ ਸੰਧੂ ਕਤਲ ਕਾਂਡ ਦਾ ਮੁੱਖ ਦੋਸ਼ੀ ਗ੍ਰਿਫ਼ਤਾਰ, 3 ਪਿਸਤੌਲ, 5 ਮੈਗਜ਼ੀਨ ਅਤੇ 11 ਕਾਰਤੂਸ ਬਰਾਮਦ

 ਪੰਜਾਬੀ ਇਨਫਲੂਐਂਸਰ ਅਤੇ ਮੇਕਅੱਪ ਆਰਟਿਸਟ ਮੈਡ ਸੰਧੂ ਦੇ ਕਤਲ ਦੇ ਮਾਮਲੇ ਵਿੱਚ ਇੱਕ ਅਹਿਮ...

 ਪੰਜਾਬ ਦੇ 23 ਜ਼ਿਲ੍ਹਿਆਂ ’ਚੋਂ ਲੰਘੇਗੀ ਨਸ਼ਾ ਵਿਰੋਧੀ ਬਾਈਕਰਜ਼ ਰੈਲੀ, ਸੀਐਮ ਮਾਨ ਨੇ ਦਿਖਾਈ ਹਰੀ ਝੰਡੀ

ਚੰਡੀਗੜ੍ਹ, 13 ਅਕਤੂਬਰ 2026:ਪੰਜਾਬ ਸਰਕਾਰ ਦੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਨਿਰਣਾਇਕ...

ਝੋਟਾ ਕਤਲਕਾਂਡ: ਮਾਨਸਾ ‘ਚ ਮਾਹੌਲ ਤਣਾਅਪੂਰਨ, ਕੱਲ੍ਹ ਪੰਜਾਬ ਬੰਦ ਦੀ ਕਾਲ; ਮੁਲਜ਼ਮ ਦੇ ਘਰ ਚੱਲਿਆ ਬਲਡੋਜ਼ਰ

ਐਂਟੀ ਡਰੱਗ ਐਕਟੀਵਿਸਟ ਪਰਵਿੰਦਰ ਸਿੰਘ ਝੋਟਾ ਦੇ ਕਤਲ ਤੋਂ ਬਾਅਦ ਪਰਿਵਾਰ ਇਨਸਾਫ਼ ਮਿਲਣ ਤੱਕ...

ਪਰਮਿੰਦਰ ਝੋਟਾ ਦੇ ਕਤਲ ਪਿੱਛੇ ਨਿੱਜੀ ਰੰਜਿਸ਼, ਮੁੱਖ ਮੁਲਜ਼ਮ ਨੂੰ 24 ਘੰਟਿਆਂ ਦੇ ਅੰਦਰ ਕੀਤਾ ਜਾਵੇਗਾ ਗ੍ਰਿਫ਼ਤਾਰ: ਹਰਜੀਤ ਸਿੰਘ, ਡੀਆਈਜੀ ਮਾਨਸਾ ਰੇਂਜ

ਮਾਨਸਾ 13 ਅਕਤੂਬਰ ਮਾਨਸਾ ਵਿੱਚ ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਝੋਟਾ ਦੇ ਕਤਲ ਦੀ ਮੁੱਢਲੀ ਜਾਂਚ...

 • ਹੁਣ ਤੱਕ ਅਸੀਂ ਮੈਰਿਟ ਦੇ ਆਧਾਰ `ਤੇ ਨੌਜਵਾਨਾਂ ਨੂੰ 70,000 ਸਰਕਾਰੀ ਨੌਕਰੀਆਂ ਦਿੱਤੀਆਂ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਕਪੂਰਥਲਾ, 13 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਸਾਡੀ ਸਰਕਾਰ ਨੌਜਵਾਨਾਂ...

ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਬਾਦਲ ਦੇ ਯੂ-ਟਰਨ ਨਹੀਂ ਭੁਲਾਏ, ਕੋਈ ਵੀ ਰਾਜਨੀਤਿਕ ਡਰਾਮਾ ਉਨ੍ਹਾਂ ਦੀ ਭਰੋਸੇਯੋਗਤਾ ਬਹਾਲ ਨਹੀਂ ਕਰ ਸਕਦਾ: ਬਲਤੇਜ ਪੰਨੂ

ਚੰਡੀਗੜ੍ਹ 13 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਮੰਗਲਵਾਰ...

15 ਅਕਤੂਬਰ ਤੋਂ UPI ‘ਤੇ MDR ਚਾਰਜ ਲਾਗੂ ਕਰਨ ਦਾ ਫ਼ੈਸਲਾ ਟਲਿਆ, ਹੁਣ 1 ਜਨਵਰੀ ਤੋਂ ਹੋ ਸਕਦੈ ਲਾਗੂ!

UPI ਮਰਚੈਂਟ ਡਿਸਕਾਊਂਟ ਰੇਟ (MDR) ਦੇ ਨਵੇਂ ਨਿਯਮਾਂ ਨੂੰ ਲਾਗੂ ਕਰਨ ਦੀ ਪ੍ਰਕਿਰਿਆ, ਜੋ...

 ਜਾਇਦਾਦ ਵਿਵਾਦ ਅਤੇ ਪਰਿਵਾਰਕ ਤਣਾਅ ਚੱਲਦਿਆਂ ਸਾਬਕਾ ਫ਼ੌਜੀ ਤੇ ਉਸ ਦੇ ਪੁੱਤਰ ਵੱਲੋਂ ਖ਼ੁਦਕੁਸ਼ੀ

ਫ਼ਰੀਦਕੋਟ ਜ਼ਿਲ੍ਹੇ ਦੇ ਪਿੰਡ ਚੰਦਭਾਣ ਵਿੱਚ ਜਾਇਦਾਦ ਦੇ ਚੱਲ ਰਹੇ ਵਿਵਾਦ ਅਤੇ ਗੁੰਝਲਦਾਰ ਪਰਿਵਾਰਕ...