September 21, 2026, 11:56 pm
----------- Advertisement -----------
HomeNewsBreaking Newsਮੋਗਾ 'ਚ ਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ

ਮੋਗਾ ‘ਚ ਜਵਾਨ ਲੜਕੀ ਨੇ ਕੀਤੀ ਖੁਦਕੁਸ਼ੀ, ਪੜ੍ਹੋ ਕੀ ਹੈ ਮਾਮਲਾ

Published on

----------- Advertisement -----------

ਮੋਗਾ, 26 ਅਗਸਤ 2024 – ਮੋਗਾ ਜ਼ਿਲੇ ਦੇ ਪਿੰਡ ਤਖਾਣਵੱਧ ‘ਚ ਪਿਆਰ ‘ਚ ਧੋਖਾ ਮਿਲਣ ‘ਤੇ 23 ਸਾਲਾ ਲੜਕੀ ਨੇ ਜ਼ਹਿਰੀਲੀ ਚੀਜ਼ ਨਿਗਲ ਕੇ ਖੁਦਕੁਸ਼ੀ ਕਰ ਲਈ। ਲੜਕੀ ਦੇ ਪਰਿਵਾਰ ਦੀ ਤਰਫੋਂ ਤਿੰਨ ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ। ਪੁਲਸ ਨੇ ਇਕ ਮੁਲਜ਼ਮ ਨੂੰ ਗ੍ਰਿਫਤਾਰ ਕਰ ਲਿਆ ਹੈ।

ਮ੍ਰਿਤਕ ਲੜਕੀ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਨੇ ਦੱਸਿਆ ਕਿ ਉਸ ਦੀ ਲੜਕੀ ਬਠਿੰਡਾ ਵਿੱਚ ਧਾਗੇ ਦੀ ਫੈਕਟਰੀ ਵਿੱਚ ਕੰਮ ਕਰਦੀ ਸੀ। ਉਨ੍ਹਾਂ ਦੀ ਲੜਕੀ ਬੁੱਕਣਵਾਲਾ ਰੋਡ ’ਤੇ ਉਸ ਦੀ ਮਾਸੀ ਸਿਮਰਨਜੀਤ ਕੌਰ ਦੇ ਘਰ ਆਉਂਦੀ-ਜਾਂਦੀ ਰਹਿੰਦੀ ਸੀ। ਜਿੱਥੇ ਉਸ ਦੀ ਮਾਸੀ ਅਤੇ ਮਾਸੀ ਦੀ ਲੜਕੀ ਆਸ਼ੂ ਨੇ ਕਰਮਜੀਤ ਕੌਰ ਦੀ ਜਾਣ-ਪਛਾਣ ਉਨ੍ਹਾਂ ਦੇ ਘਰ ਨੇੜੇ ਰਹਿੰਦੇ ਗੁਰਪ੍ਰੀਤ ਸਿੰਘ ਗੋਪੀ ਨਾਮਕ ਲੜਕੇ ਨਾਲ ਕਰਵਾਈ। ਜਿਸ ਤੋਂ ਬਾਅਦ ਗੁਰਪ੍ਰੀਤ ਸਿੰਘ ਅਤੇ ਕਰਮਜੀਤ ਕੌਰ ਵਿੱਚ ਪ੍ਰੇਮ ਸਬੰਧ ਬਣ ਗਏ।

ਲੜਕੀ ਦੇ ਪਿਤਾ ਨੇ ਦੱਸਿਆ ਕਿ ਜਦੋਂ ਉਨ੍ਹਾਂ ਦੀ ਲੜਕੀ ਨੂੰ ਪਤਾ ਲੱਗਾ ਕਿ ਗੁਰਪ੍ਰੀਤ ਸਿੰਘ ਵਿਆਹਿਆ ਹੋਇਆ ਹੈ ਅਤੇ ਦੋ ਬੱਚਿਆਂ ਦਾ ਪਿਤਾ ਹੈ ਤਾਂ ਉਸ ਨੇ ਸ਼ਨੀਵਾਰ ਸਵੇਰੇ ਕੋਈ ਜ਼ਹਿਰੀਲੀ ਚੀਜ਼ ਨਿਗਲ ਲਈ। ਉਸ ਦੀ ਹਾਲਤ ਵਿਗੜਨ ਕਾਰਨ ਲੜਕੀ ਨੂੰ ਤੁਰੰਤ ਹਸਪਤਾਲ ਦਾਖਲ ਕਰਵਾਇਆ ਗਿਆ, ਜਿੱਥੇ ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।

ਜਾਂਚ ਅਧਿਕਾਰੀ ਕੁਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਕਰਮਜੀਤ ਕੌਰ ਦੇ ਪਿਤਾ ਇਕਬਾਲ ਸਿੰਘ ਦੇ ਬਿਆਨਾਂ ਦੇ ਆਧਾਰ ‘ਤੇ ਕਰਮਜੀਤ ਕੌਰ ਦੀ ਮਾਸੀ ਸਿਮਰਨਜੀਤ ਕੌਰ, ਉਸ ਦੀ ਲੜਕੀ ਆਸ਼ੂ ਅਤੇ ਗੁਰਪ੍ਰੀਤ ਸਿੰਘ ਦੇ ਖਿਲਾਫ ਖੁਦਕੁਸ਼ੀ ਲਈ ਮਜਬੂਰ ਕਰਨ ਦੇ ਦੋਸ਼ ‘ਚ ਮਾਮਲਾ ਦਰਜ ਕਰ ਲਿਆ ਗਿਆ ਹੈ। ਗੁਰਪ੍ਰੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦਕਿ ਸਿਮਰਜੀਤ ਕੌਰ ਅਤੇ ਆਸ਼ੂ ਦੀ ਭਾਲ ਜਾਰੀ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...

ਜਲੰਧਰ ‘ਚ ਮਸ਼ਹੂਰ YouTuber ਮਨੀ ਸ਼ੋਕਰ ਗ੍ਰਿਫ਼ਤਾਰ, 5 ਵਿਦੇਸ਼ੀ ਪਿਸਤੌਲ ਬਰਾਮਦ

ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮਸ਼ਹੂਰ ਪੰਜਾਬੀ ਯੂਟਿਊਬਰ ਮਨੀ ਸ਼ੋਕਰ ਅਤੇ ਉਸਦੇ ਦੋ ਸਾਥੀਆਂ ਨੂੰ...

ਏਸ਼ਿਆਈ ਖੇਡਾਂ ‘ਚ ਭਾਰਤ ਨੇ ਜਿੱਤੇ 6 ਮੈਡਲ, ਸ਼ੂਟਿੰਗ ‘ਚ ਆਏ 5 ਤਗਮੇ

ਜਾਪਾਨ ਦੇ ਨਾਗੋਯਾ ਵਿੱਚ ਚੱਲ ਰਹੀਆਂ ਏਸ਼ੀਆਈ ਖੇਡਾਂ ਵਿੱਚ ਭਾਰਤ ਦੀ ਝੋਲੀ ਹੁਣ ਤੱਕ...

‘ਤੂੰ ਉਨ੍ਹਾਂ ਨਾਲ ਕੋਲੈਬ ਕੀਤੇ ਆ, ਜਿਨ੍ਹਾਂ ਨੇ ਸਿੱਧੂ ਨੂੰ ਹਮੇਸ਼ਾ ਮਾੜਾ ਬੋਲਿਆ’ Afsana Khan ‘ਤੇ ਭੜਕਿਆ ਬਿੱਲਾ ਸਿੱਧੂ ਘੁੰਮਣ

ਮਰਹੂਮ ਸਿੱਧੂ ਮੂਸੇਵਾਲਾ ਦਾ ਜਿਗਰੀ ਯਾਰ ਬਿੱਲਾ ਸਿੱਧੂ ਘੁੰਮਣ ਅਫਸਾਨਾ ਖਾਨ ‘ਤੇ ਭੜਕਿਆ। ਘੁੰਮਣ...

ਜਬਰ-ਜਨਾਹ ਮਾਮਲੇ ’ਚ ਘਿਰੇ Amarjit Chawla ਸਰੀ ’ਚ ਦੇਖੇ ਗਏ; ਭੇਸ ਬਦਲ ਕੇ ਘੁੰਮਣ ਦਾ ਦਾਅਵਾ

ਪੰਜਾਬ ਵਿੱਚ ਇੱਕ ਔਰਤ ਦੀ ਸ਼ਿਕਾਇਤ ’ਤੇ ਜਬਰ ਜਨਾਹ ਦਾ ਮਾਮਲਾ ਦਰਜ ਹੋਣ ਤੋਂ...

ਮੁਅੱਤਲ DIG ਭੁੱਲਰ ਖ਼ਿਲਾਫ਼ ਸ਼ਿਕਾਇਤਕਰਤਾ ਆਕਾਸ਼ ਬੱਟਾ ਗਵਾਹੀ ਲਈ ਤਲਬ

ਪੰਜਾਬ ਪੁਲੀਸ ਦੇ ਮੁਅੱਤਲ ਡੀਆਈਜੀ ਐੱਚ.ਐੱਸ. ਭੁੱਲਰ ਨਾਲ ਸਬੰਧਤ ਭ੍ਰਿਸ਼ਟਾਚਾਰ ਮਾਮਲੇ ਵਿੱਚ ਸ਼ਿਕਾਇਤਕਰਤਾ ਆਕਾਸ਼...