October 8, 2026, 8:57 am
----------- Advertisement -----------
HomeNewsBreaking Newsਨਾਜਾਇਜ਼ ਸਬੰਧਾਂ ਦੇ ਕਾਰਨ ਨੌਜਵਾਨ 'ਤੇ ਜਾਨਲੇਵਾ ਹਮਲਾ: ਔਰਤ ਦੇ ਪਤੀ ਨੇ...

ਨਾਜਾਇਜ਼ ਸਬੰਧਾਂ ਦੇ ਕਾਰਨ ਨੌਜਵਾਨ ‘ਤੇ ਜਾਨਲੇਵਾ ਹਮਲਾ: ਔਰਤ ਦੇ ਪਤੀ ਨੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ

Published on

----------- Advertisement -----------

ਲੁਧਿਆਣਾ, 27 ਅਪ੍ਰੈਲ 2022 – ਪੰਜਾਬ ਦੇ ਲੁਧਿਆਣਾ ਸ਼ਹਿਰ ‘ਚ ਗਿਆਸਪੁਰਾ 33 ਫੁੱਟਾ ਰੋਡ, ਪਿੱਪਲ ਚੌਂਕ ਇਲਾਕੇ ‘ਚ 3 ਤੇਜ਼ਧਾਰ ਹਥਿਆਰਾਂ ਨਾਲ ਲੈਸ ਨੌਜਵਾਨਾਂ ਨੇ ਇਕ ਨੌਜਵਾਨ ‘ਤੇ ਹਮਲਾ ਕਰ ਦਿੱਤਾ। ਨੌਜਵਾਨ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਖਮੀ ਨੌਜਵਾਨ ਗਿਆਸਪੁਰ ਇਲਾਕੇ ‘ਚ ਹੀ ਇਕ ਔਰਤ ਨਾਲ ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਿਹਾ ਸੀ। ਔਰਤ ਦੇ ਪਤੀ ਨੇ ਨੌਜਵਾਨ ਅਤੇ ਉਸ ਦੀ ਪਤਨੀ ਨੂੰ ਇਕੱਠੇ ਰਹਿੰਦੇ ਦੇਖ ਕੇ ਗੁੱਸੇ ‘ਚ ਆਪਣੇ ਸਾਥੀਆਂ ਨੂੰ ਬੁਲਾ ਕੇ ਨੌਜਵਾਨ ਦੀ ਕੁੱਟਮਾਰ ਕੀਤੀ। ਮਹਿਲਾ ਕਰੀਬ 6 ਮਹੀਨਿਆਂ ਤੋਂ ਆਪਣੇ ਪਤੀ ਤੋਂ ਵੱਖ ਰਹਿ ਰਹੀ ਹੈ।

ਲਿਵ-ਇਨ ਰਿਲੇਸ਼ਨਸ਼ਿਪ ‘ਚ ਰਹਿ ਰਹੀ ਔਰਤ ਨੇ ਦੱਸਿਆ ਕਿ ਉਹ ਆਪਣੇ ਦੋਸਤ ਜਸਪ੍ਰੀਤ ਨਾਲ ਮੰਦਰ ਤੋਂ ਆ ਰਹੀ ਸੀ। ਫਿਰ ਉਸ ਦੇ ਪਤੀ ਨੇ ਕੁਝ ਨੌਜਵਾਨਾਂ ਨੂੰ ਮੌਕੇ ‘ਤੇ ਬੁਲਾ ਕੇ ਕੁੱਟਮਾਰ ਕਰਨੀ ਸ਼ੁਰੂ ਕਰ ਦਿੱਤੀ। ਔਰਤ ਨੇ ਦੱਸਿਆ ਕਿ ਨੌਜਵਾਨਾਂ ਨੇ ਉਸ ਦੀ ਵੀ ਕੁੱਟਮਾਰ ਕੀਤੀ। ਰੌਲਾ ਪੈਣ ‘ਤੇ ਜਦੋਂ ਲੋਕ ਇਕੱਠੇ ਹੋਣ ਲੱਗੇ ਤਾਂ ਮੁਲਜ਼ਮ ਫ਼ਰਾਰ ਹੋ ਗਏ।

ਜ਼ਖ਼ਮੀ ਨੌਜਵਾਨ ਜਸਪ੍ਰੀਤ ਸਿੰਘ (27) ਸਵਿਗੀ ਵਿੱਚ ਡਲਿਵਰੀ ਬੁਆਏ ਦਾ ਕੰਮ ਕਰਦਾ ਹੈ। ਜਸਪ੍ਰੀਤ ਮੂਲ ਰੂਪ ਤੋਂ ਮੋਗਾ ਦਾ ਰਹਿਣ ਵਾਲਾ ਹੈ। ਮੰਗਲਵਾਰ ਦੇਰ ਰਾਤ ਜਸਪ੍ਰੀਤ ਸਿੰਘ ਦੇ ਦੋਸਤ ਨੇ ਫੋਨ ਕਰਕੇ ਆਪਣੇ ਜੀਜਾ ਨੂੰ ਸੂਚਨਾ ਦਿੱਤੀ ਕਿ ਜਸਪ੍ਰੀਤ ‘ਤੇ ਕੁਝ ਨੌਜਵਾਨਾਂ ਵੱਲੋਂ ਹਮਲਾ ਕੀਤਾ ਗਿਆ ਹੈ। ਇਸ ਤੋਂ ਬਾਅਦ ਉਸ ਨੂੰ ਹਸਪਤਾਲ ਲਿਜਾਇਆ ਗਿਆ।

ਹਸਪਤਾਲ ‘ਚ ਜ਼ਖਮੀ ਜਸਪ੍ਰੀਤ ਦੇ ਜੀਜਾ ਜਸਬੀਰ ਸਿੰਘ ਨੇ ਦੱਸਿਆ ਕਿ ਜਸਪ੍ਰੀਤ ਦਾ ਉਕਤ ਔਰਤ ਨਾਲ ਕਾਫੀ ਸਮੇਂ ਤੋਂ ਸਬੰਧ ਸੀ। ਜਿਸ ਕਾਰਨ ਪਿਛਲੇ ਦਿਨੀਂ ਵੀ ਦੋਵਾਂ ਪਰਿਵਾਰਾਂ ਵਿੱਚ ਝਗੜਾ ਹੋਇਆ ਸੀ। ਔਰਤ ਨੇ ਦੱਸਿਆ ਕਿ ਉਸ ਨੇ ਆਪਣੇ ਪਤੀ ਖਿਲਾਫ ਅਦਾਲਤ ਵਿੱਚ ਕੇਸ ਦਾਇਰ ਕੀਤਾ ਹੋਇਆ ਹੈ। ਇਸੇ ਰੰਜਿਸ਼ ਕਾਰਨ ਅੱਜ ਉਸ ਦੇ ਪਤੀ ਨੇ ਸਾਥੀਆਂ ਨਾਲ ਮਿਲ ਕੇ ਹਮਲਾ ਕਰ ਦਿੱਤਾ। ਲੋਕਾਂ ਨੇ ਮੌਕੇ ‘ਤੇ ਜਾ ਕੇ 108 ਐਂਬੂਲੈਂਸ ਨੂੰ ਫੋਨ ਕੀਤਾ। ਹਮਲੇ ਦੀ ਸੂਚਨਾ ਥਾਣਾ ਡਾਬਾ ਦੀ ਪੁਲਸ ਨੂੰ ਦਿੱਤੀ ਗਈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...