September 22, 2026, 5:32 pm
----------- Advertisement -----------
HomeNewsBreaking Newsਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ...

ਪਤਨੀ ਦੇ ਨਜਾਇਜ਼ ਸਬੰਧਾਂ ਤੋਂ ਦੁਖੀ ਨੌਜਵਾਨ ਨੇ ਜ਼ਹਿਰ ਖਾ ਕੇ ਕੀਤੀ ਖ਼ੁਦਕੁਸ਼ੀ

Published on

----------- Advertisement -----------

ਅੰਮ੍ਰਿਤਸਰ, 8 ਮਈ 2022 – ਅੰਮ੍ਰਿਤਸਰ ਦੇ ਪਿੰਡ ਓਠੀਆਂ ‘ਚ ਪਤਨੀ ਦੇ ਨਾਜਾਇਜ਼ ਸਬੰਧਾਂ ਤੋਂ ਤੰਗ ਆ ਕੇ ਨੌਜਵਾਨ ਨੇ ਜ਼ਹਿਰ ਪੀ ਲਿਆ। ਨੌਜਵਾਨ ਦੇ ਮਾਤਾ-ਪਿਤਾ ਤੁਰੰਤ ਉਸ ਨੂੰ ਹਸਪਤਾਲ ਲੈ ਗਏ ਪਰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਪੁਲਸ ਨੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

ਪਿੰਡ ਓਠੀਆਂ ਦੇ ਰਹਿਣ ਵਾਲੇ 25 ਸਾਲਾ ਗੁਰਪ੍ਰੀਤ ਸਿੰਘ ਦਾ ਵਿਆਹ 4 ਸਾਲ ਪਹਿਲਾਂ ਨਿਜ਼ਾਮਪੁਰਾ ਦੀ ਰਹਿਣ ਵਾਲੀ ਲੜਕੀ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਉਨ੍ਹਾਂ ਦੇ ਘਰ ਬੇਟੇ ਅਭਿਜੋਤ ਨੇ ਜਨਮ ਲਿਆ, ਜੋ ਹੁਣ 3 ਸਾਲ ਦਾ ਹੈ। ਮ੍ਰਿਤਕ ਦੇ ਪਿਤਾ ਲਖਬੀਰ ਸਿੰਘ ਨੇ ਦੱਸਿਆ ਕਿ ਉਸ ਦੀ ਨੂੰਹ ਦੇ ਉਸ ਦੇ ਨਾਨਕੇ ਪਿੰਡ ਨਿਜ਼ਾਮਪੁਰਾ ‘ਚ ਇੱਕ ਨੌਜਵਾਨ ਦੇ ਨਾਲ ਨਾਜਾਇਜ਼ ਸਬੰਧ ਸਨ। ਉਸ ਦਾ ਲੜਕਾ ਹਮੇਸ਼ਾ ਆਪਣੀ ਪਤਨੀ ਨੂੰ ਉਸ ਨੌਜਵਾਨ ਨੂੰ ਮਿਲਣ ਤੋਂ ਰੋਕਦਾ ਸੀ ਪਰ ਉਹ ਉਸ ਨਾਲ ਵਾਰ-ਵਾਰ ਲੜਦਾ ਰਹਿੰਦਾ ਸੀ। ਇਸੇ ਗੱਲ ਨੂੰ ਲੈ ਕੇ ਦੋਵਾਂ ‘ਚ ਕਈ ਵਾਰ ਝਗੜਾ ਵੀ ਹੋਇਆ ਸੀ। ਨੂੰਹ ਨੂੰ ਕਈ ਵਾਰ ਮਨਾਉਣ ਦੀ ਕੋਸ਼ਿਸ਼ ਕੀਤੀ ਗਈ ਪਰ ਉਸ ਨੇ ਕਦੇ ਕਿਸੇ ਦੀ ਗੱਲ ਨਹੀਂ ਸੁਣੀ।

ਲਖਬੀਰ ਸਿੰਘ ਨੇ ਦੱਸਿਆ ਕਿ 5 ਮਈ ਨੂੰ ਸ਼ਾਮ 6 ਵਜੇ ਗੁਰਪ੍ਰੀਤ ਦੀ ਨੂੰਹ ਘਰੋਂ ਬਾਹਰ ਜਾਣ ਲੱਗੀ। ਇਹ ਦੇਖ ਕੇ ਗੁਰਪ੍ਰੀਤ ਨੇ ਉਸ ਨੂੰ ਰੋਕ ਲਿਆ। ਜਦੋਂ ਗੁਰਪ੍ਰੀਤ ਨੇ ਪੁੱਛਿਆ ਕਿ ਉਹ ਕਿੱਥੇ ਜਾ ਰਹੀ ਹੈ ਤਾਂ ਉਸ ਦੀ ਨੂੰਹ ਨੇ ਉਸ ਨੂੰ ਸਾਰਿਆਂ ਦੇ ਸਾਹਮਣੇ ਜ਼ਲੀਲ ਕੀਤਾ। ਨੂੰਹ ਨੇ ਉਸ ਨੂੰ ਸਾਫ਼-ਸਾਫ਼ ਦੱਸ ਕਿਹਾ ਕਿ ਉਹ ਉਸ ਨੂੰ ਕੌਣ ਹੁੰਦਾ ਹੈ ਰੋਕਣ ਵਾਲਾ, ਉਹ ਜਿੱਥੇ ਮਰਜ਼ੀ ਜਾਵੇ।

ਪਤਨੀ ਦੀਆਂ ਹਰਕਤਾਂ ਤੋਂ ਤੰਗ ਆ ਕੇ ਗੁਰਪ੍ਰੀਤ ਨੇ ਕਮਰੇ ਵਿੱਚ ਜਾ ਕੇ ਕੋਈ ਜ਼ਹਿਰੀਲੀ ਚੀਜ਼ ਖਾ ਲਈ। ਇਸ ਤੋਂ ਬਾਅਦ ਉਸ ਦੀ ਹਾਲਤ ਦੇਖ ਕੇ ਉਸ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਜਿੱਥੇ ਬੀਤੀ ਰਾਤ ਗੁਰਪ੍ਰੀਤ ਦੀ ਇਲਾਜ ਦੌਰਾਨ ਮੌਤ ਹੋ ਗਈ। ਘਟਨਾ ਤੋਂ ਬਾਅਦ ਪੁਲਸ ਨੇ ਪਤਨੀ ਅਤੇ ਉਸ ਦੇ ਪ੍ਰੇਮੀ ਖਿਲਾਫ ਮਾਮਲਾ ਦਰਜ ਕਰ ਲਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...