September 5, 2026, 11:40 pm
----------- Advertisement -----------
HomeNewsBreaking Newsਅਬੋਹਰ 'ਚ ਸੈਲਫੀ ਲੈਂਦੇ ਸਮੇਂ 100 ਫੁੱਟ ਉੱਚੀ ਟੈਂਕੀ ਤੋਂ ਡਿੱਗ ਕੇ...

ਅਬੋਹਰ ‘ਚ ਸੈਲਫੀ ਲੈਂਦੇ ਸਮੇਂ 100 ਫੁੱਟ ਉੱਚੀ ਟੈਂਕੀ ਤੋਂ ਡਿੱਗ ਕੇ ਨੌਜਵਾਨ ਦੀ ਹੋਈ ਮੌਤ

Published on

----------- Advertisement -----------


ਅਬੋਹਰ ਦੇ ਬਹਾਵਵਾਲਾ ਥਾਣਾ ਅਧੀਨ ਪੈਂਦੇ ਪਿੰਡ ਸ਼ੇਰੇਵਾਲਾ ਵਿੱਚ ਸੈਲਫੀ ਲੈਣ ਕਾਰਨ 16 ਸਾਲਾ ਨੌਜਵਾਨ ਦੀ ਜਾਨ ਚਲੀ ਗਈ। ਮ੍ਰਿਤਕ ਨੌਜਵਾਨ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਉਸ ਦੀ ਮੌਤ ਨਾਲ ਪਰਿਵਾਰ ਵਿੱਚ ਸੋਗ ਦੀ ਲਹਿਰ ਫੈਲ ਗਈ ਹੈ।

ਮਿਲੀ ਜਾਣਕਾਰੀ ਮੁਤਾਬਕ ਬੁੱਧਵਾਰ ਦੇਰ ਸ਼ਾਮ ਪਿੰਡ ਕੁਲਾਰ ਦਾ ਰਹਿਣ ਵਾਲਾ 16 ਸਾਲਾ ਅੰਕਿਤ ਸੈਲਫੀ ਲੈਣ ਲਈ ਪਿੰਡ ‘ਚ ਬਣੇ ਪੁਰਾਣੇ ਅਤੇ ਖਸਤਾਹਾਲ ਵਾਟਰ ਵਰਕਸ ਦੇ ਅੰਦਰ ਸਥਿਤ ਟੁੱਟੀ ਹੋਈ ਟੈਂਕੀ ‘ਤੇ ਚੜ੍ਹ ਗਿਆ। ਉਸ ਦੇ ਨਾਲ ਇੱਕ ਹੋਰ ਨੌਜਵਾਨ ਵੀ ਸੀ। ਅੰਕਿਤ ਟੈਂਕੀ ‘ਤੇ ਖੜ੍ਹਾ ਸੈਲਫੀ ਲੈ ਰਿਹਾ ਸੀ ਕਿ ਅਚਾਨਕ ਪੌੜੀਆਂ ਟੁੱਟ ਗਈਆਂ ਅਤੇ ਉਹ 100 ਫੁੱਟ ਉਪਰ ਤੋਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਤੁਰੰਤ ਇਸ ਦੀ ਸੂਚਨਾ ਸਰਪੰਚ ਸ਼ੇਰੇਵਾਲਾ ਸੰਦੀਪ ਭਾਦੂ ਨੂੰ ਦਿੱਤੀ।

ਇਸਤੋਂ ਇਲਾਵਾ ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਇਸ ਸਬੰਧੀ ਕੋਈ ਪੁਲਿਸ ਕਾਰਵਾਈ ਨਹੀਂ ਕੀਤੀ। ਮ੍ਰਿਤਕ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਸਰਪੰਚ ਸੰਦੀਪ ਭਾਦੂ ਨੇ ਦੱਸਿਆ ਕਿ ਕਰੀਬ ਸੱਤ ਵਜੇ ਕੁਲਾਰ ਵਾਸੀ ਅੰਕਿਤ ਅਤੇ ਉਸ ਦਾ ਭਰਾ ਉਸ ਦੇ ਨਾਲ ਆਏ ਸਨ ਤਾਂ ਅੰਕਿਤ ਅਚਾਨਕ ਕਬੂਤਰਾਂ ਨਾਲ ਸੈਲਫੀ ਲੈਣ ਲਈ ਵਾਟਰ ਵਰਕਸ ਦੇ ਅੰਦਰ ਸਥਿਤ ਖਸਤਾ ਹਾਲ ਪਾਣੀ ਵਾਲੀ ਟੈਂਕੀ ਦੇ ਉੱਪਰ ਚੜ੍ਹ ਗਿਆ। ਟੈਂਕੀ ਦੀਆਂ ਪੌੜੀਆਂ ਅਚਾਨਕ ਟੁੱਟਣ ਕਾਰਨ ਉਹ ਹੇਠਾਂ ਡਿੱਗ ਗਿਆ, ਜਿਸ ਕਾਰਨ ਉਸ ਦੀ ਮੌਤ ਹੋ ਗਈ।

ਸਰਪੰਚ ਨੇ ਦੱਸਿਆ ਕਿ ਉਹ ਕਈ ਵਾਰ ਪ੍ਰਸ਼ਾਸਨ ਅਤੇ ਵਿਭਾਗ ਤੋਂ ਮੰਗ ਕਰ ਚੁੱਕੇ ਹਨ ਕਿ ਇਸ ਖਸਤਾ ਹਾਲਤ ਵਾਟਰ ਵਰਕਸ ਦੀ ਟੈਂਕੀ ਨੂੰ ਢਾਹਿਆ ਜਾਵੇ ਪਰ ਅੱਜ ਤੱਕ ਵਿਭਾਗ ਨੇ ਇਸ ਪਾਸੇ ਕੋਈ ਧਿਆਨ ਨਹੀਂ ਦਿੱਤਾ। ਘਟਨਾ ਤੋਂ ਬਾਅਦ ਪਿੰਡ ਵਿੱਚ ਸੋਗ ਦੀ ਲਹਿਰ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...