July 23, 2026, 4:08 pm
----------- Advertisement -----------
HomeNewsLatest Newsਲੁਧਿਆਣਾ ਬਸ ਸਟੈਂਡ ਨੇੜੇ ਹੋਟਲ ਮੈਪਲ ਵਿੱਚ ਨੌਜਵਾਨ ਦੀ ਭੇਦ ਭਰੇ ਹਾਲਤਾਂ...

ਲੁਧਿਆਣਾ ਬਸ ਸਟੈਂਡ ਨੇੜੇ ਹੋਟਲ ਮੈਪਲ ਵਿੱਚ ਨੌਜਵਾਨ ਦੀ ਭੇਦ ਭਰੇ ਹਾਲਤਾਂ ਵਿੱਚ ਹੋਈ ਮੌਤ, ਪੁਲਿਸ ਨੇ ਮਾਮਲੇ ਦੀ ਕੀਤੀ ਜਾਂਚ ਸ਼ੁਰੂ

Published on

----------- Advertisement -----------

ਲੁਧਿਆਣਾ ਵਿੱਚ ਇੱਕ ਨੌਜਵਾਨ ਨੇ ਬੱਸ ਸਟੈਂਡ ਨੇੜੇ ਇੱਕ ਹੋਟਲ ਦੇ ਕਮਰੇ ਵਿੱਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਸਵੇਰੇ ਜਦੋਂ ਸਟਾਫ਼ ਨੇ ਦਰਵਾਜ਼ਾ ਖੋਲ੍ਹਣ ਲਈ ਖੜਕਾਇਆ ਤਾਂ ਕਿਸੇ ਨੇ ਦਰਵਾਜ਼ਾ ਨਹੀਂ ਖੋਲ੍ਹਿਆ। ਸ਼ੱਕ ਪੈਣ ’ਤੇ ਪੁਲੀਸ ਨੂੰ ਮੌਕੇ ’ਤੇ ਬੁਲਾਇਆ ਗਿਆ ਅਤੇ ਦਰਵਾਜ਼ੇ ਦਾ ਤਾਲਾ ਤੋੜ ਕੇ ਪੱਖੇ ਨਾਲ ਲਟਕਦੀ ਲਾਸ਼ ਨੂੰ ਹੇਠਾਂ ਲਿਆਂਦਾ। ਮ੍ਰਿਤਕ ਦੀ ਪਛਾਣ ਅੰਮ੍ਰਿਤਪਾਲ ਸਿੰਘ ਵਜੋਂ ਹੋਈ ਹੈ।

ਕੋਚਰ ਮਾਰਕੀਟ ਪੁਲਸ ਚੌਕੀ ਦੇ ਇੰਚਾਰਜ ਧਰਮਪਾਲ ਨੇ ਦੱਸਿਆ ਕਿ ਅੱਜ ਸਵੇਰੇ ਉਨ੍ਹਾਂ ਨੂੰ ਸੂਚਨਾ ਮਿਲੀ ਸੀ ਕਿ ਹੋਟਲ ਮੇਪਲ ‘ਚ ਇਕ ਨੌਜਵਾਨ ਨੇ ਖੁਦਕੁਸ਼ੀ ਕਰ ਲਈ ਹੈ। ਕਮਰੇ ਵਿਚ ਜਾ ਕੇ ਦੇਖਿਆ ਤਾਂ ਉਸ ਦੀ ਲਾਸ਼ ਪੱਖੇ ਨਾਲ ਲਟਕ ਰਹੀ ਸੀ। ਮ੍ਰਿਤਕ ਪਿੰਡ ਗੋਇੰਦਵਾਲ ਦਾ ਰਹਿਣ ਵਾਲਾ ਸੀ। ਉਹ ਮਿਸਤਰੀ ਦਾ ਕੰਮ ਕਰਦਾ ਸੀ। ਅੰਮ੍ਰਿਤਪਾਲ ਨੇ ਕੱਲ੍ਹ ਹੋਟਲ ਕਿਰਾਏ ’ਤੇ ਲਿਆ ਸੀ।ਸਵੇਰੇ ਜਦੋਂ ਸਟਾਫ਼ ਮੈਂਬਰ ਕਮਰੇ ਦੀ ਜਾਂਚ ਕਰਨ ਗਏ ਤਾਂ ਉਨ੍ਹਾਂ ਨੇ ਦਰਵਾਜ਼ਾ ਖੜਕਾਇਆ ਤਾਂ ਅੰਦਰੋਂ ਤਾਲਾ ਲੱਗਿਆ ਹੋਇਆ ਸੀ। ਉਸ ਨੇ ਹੀ ਪੁਲਸ ਨੂੰ ਸੂਚਨਾ ਦਿੱਤੀ। ਪੁਲਸ ਨੇ ਅੰਮ੍ਰਿਤਪਾਲ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਸਿਵਲ ਹਸਪਤਾਲ ਦੀ ਮੋਰਚਰੀ ‘ਚ ਰਖਵਾ ਦਿੱਤਾ ਹੈ। ਉਸ ਦੇ ਪਰਿਵਾਰ ਵਾਲਿਆਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਨੂੰ ਸੌਂਪ ਦਿੱਤੀ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਆਸਟਰੇਲੀਆ ’ਚ 20 ਲੋਕਾਂ ਦੀ ਜਾਨ ਬਚਾਉਣ ਵਾਲੇ ਭਾਰਤੀ ਨੂੰ ਮਿਲੀ ਸਥਾਈ ਰਿਹਾਇਸ਼

 ਸਿਡਨੀ ਦੇ ਬੌਂਡੀ ਬੀਚ 'ਤੇ ਹੋਏ ਭਿਆਨਕ ਹਮਲੇ ਦੌਰਾਨ ਭਾਰਤੀ ਮੂਲ ਦੇ 37 ਸਾਲਾ...

ਪਾਲਤੂ ਕੁੱਤੇ ਦੀ ਮਦਦ ਕਾਰਨ ਮਾਲਕ ਦੇ ਕਾਤਲ ਨੂੰ ਮਿਲੀ ਉਮਰ ਕੈਦ ਦੀ ਸਜ਼ਾ

ਕਿਹਾ ਜਾਂਦਾ ਹੈ ਕਿ ਕੁੱਤਾ ਇਨਸਾਨ ਦਾ ਸਭ ਤੋਂ ਵਫ਼ਾਦਾਰ ਦੋਸਤ ਹੁੰਦਾ ਹੈ ਅਤੇ...

ਰੇਲਵੇ ਪ੍ਰੋਜੈਕਟਾਂ ਵਿੱਚ ਦੇਰੀ ਨੂੰ ਲੈ ਕੇ ਰਵਨੀਤ ਬਿੱਟੂ ਦਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਪੱਤਰ

ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ...

ਅੰਮ੍ਰਿਤਸਰ ‘ਚ 2 ਦਰਜਨ ਦੇ ਕਰੀਬ ਘਰਾਂ ‘ਚ ਭਰਿਆ 4-4 ਫੁੱਟ ਪਾਣੀ, ਇੱਕ ਘਰ ਦਾ ਡਿੱਗਿਆ ਲੈਂਟਰ !

ਅੰਮ੍ਰਿਤਸਰ ਵਿੱਚ ਸਵੇਰ ਤੜਕੇ ਤੋਂ ਹੋ ਰਹੀ ਲਗਾਤਾਰ ਬਾਰਿਸ਼ ਨੇ ਸ਼ਹਿਰ ਦੇ ਕਈ ਇਲਾਕਿਆਂ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਹਰੇਕ ਪਰਿਵਾਰ ਨੂੰ ਮਿਲ ਰਿਹਾ 10 ਲੱਖ ਰੁਪਏ ਤੱਕ ਦਾ ਕੈਸ਼ਲੈੱਸ ਇਲਾਜ, ਹੁਣ ਤੱਕ 650 ਕਰੋੜ ਰੁਪਏ ਦਾ ਮੁਫ਼ਤ...

*ਫ਼ਰੀਦਕੋਟ, 28 ਜੂਨ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਅਕਾਲੀ...

ਦੁਨੀਆ ਭਰ ਦੇ ‘ਰਾਮ ਭਗਤਾਂ’ ਲਈ ਵੱਡੀ ਖ਼ਬਰ; ਅੰਮ੍ਰਿਤਸਰ ਵਿੱਚ ਭਗਵਾਨ ਵਾਲਮੀਕਿ ਮੰਦਰ ਦੇ ਬਿਲਕੁਲ ਨਾਲ ਬਣੇਗਾ ਵਿਸ਼ਾਲ ਮੰਦਰ: ਅਰਵਿੰਦ ਕੇਜਰੀਵਾਲ

*ਅੰਮ੍ਰਿਤਸਰ; 28 ਜੂਨ:ਭਾਰਤ ਦੀ ਅਧਿਆਤਮਿਕ ਵਿਰਾਸਤ ਨੂੰ ਸੰਭਾਲਣ ਅਤੇ ਸਨਾਤਨ ਧਰਮ ਦੀਆਂ ਕਦਰਾਂ-ਕੀਮਤਾਂ ਨੂੰ...