September 20, 2026, 7:24 pm
----------- Advertisement -----------
HomeNewsBreaking Newsਕੈਨੇਡਾ ਤੋਂ ਆਏ ਨੌਜਵਾਨ ਦੀ ਮਾਮੇ ਦੇ ਲੜਕੇ ਸਮੇਤ ਸੜਕ ਹਾਦਸੇ 'ਚ...

ਕੈਨੇਡਾ ਤੋਂ ਆਏ ਨੌਜਵਾਨ ਦੀ ਮਾਮੇ ਦੇ ਲੜਕੇ ਸਮੇਤ ਸੜਕ ਹਾਦਸੇ ‘ਚ ਮੌ+ਤ: ਭੈਣਾਂ ਦੇ ਵਿਆਹ ਦੀ ਤਿਆਰੀ ਲਈ ਆਇਆ ਸੀ

Published on

----------- Advertisement -----------

ਲੁਧਿਆਣਾ, 20 ਜਨਵਰੀ 2023 – ਕੈਨੇਡਾ ਦੇ ਰਹਿਣ ਵਾਲੇ ਨੌਜਵਾਨ ਅਤੇ ਉਸ ਦੇ ਮਾਮੇ ਦੇ ਲੜਕੇ ਦੀ ਲੁਧਿਆਣਾ ‘ਚ ਵਾਪਰੇ ਇਕ ਸੜਕ ਹਾਦਸੇ ‘ਚ ਮੌਤ ਹੋ ਗਈ। ਮਰਨ ਵਾਲੇ ਨੌਜਵਾਨਾਂ ਦੀ ਪਛਾਣ ਬਲਰਾਜ ਸਿੰਘ ਅਤੇ ਮਨਦੀਪ ਸਿੰਘ ਵਜੋਂ ਹੋਈ ਹੈ। ਬਲਰਾਜ ਕਰੀਬ 4 ਸਾਲ ਪਹਿਲਾਂ ਕੈਨੇਡਾ ਗਿਆ ਸੀ। 13 ਜਨਵਰੀ ਨੂੰ ਉਹ ਆਪਣੀਆਂ ਭੈਣਾਂ ਦੇ ਵਿਆਹ ਦੀਆਂ ਤਿਆਰੀਆਂ ਵਾਸਤੇ ਪੰਜਾਬ ਆਇਆ ਸੀ।

ਉਹ ਮਾਨਸਾ ਤੋਂ ਆਪਣੇ ਭਰਾ ਮਨਦੀਪ ਸਿੰਘ ਨਾਲ ਆਪਣੇ ਇਕ ਦੋਸਤ ਦੇ ਵਿਆਹ ਤੋਂ ਵਾਪਸ ਆ ਰਿਹਾ ਸੀ ਕਿ ਰਸਤੇ ਵਿਚ ਉਨ੍ਹਾਂ ਦੀ ਸਵਿਫਟ ਕਾਰ ਇਕ ਖੜ੍ਹੀ ਟਰਾਲੀ ਦੇ ਹੇਠਾਂ ਜਾ ਵੜੀ। ਗੱਡੀ ਦੀ ਰਫ਼ਤਾਰ ਜ਼ਿਆਦਾ ਸੀ, ਜਿਸ ਕਾਰਨ ਦੋਵਾਂ ਨੌਜਵਾਨਾਂ ਨੂੰ ਸੰਭਲਣ ਦਾ ਮੌਕਾ ਨਹੀਂ ਮਿਲਿਆ ਅਤੇ ਦੋਵਾਂ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਲਾਸ਼ਾਂ ਨੂੰ ਪਿੰਡ ਅਬੂਵਾਲ ਲਿਆਂਦਾ ਗਿਆ, ਜਿੱਥੇ 17 ਜਨਵਰੀ ਨੂੰ ਅੰਤਿਮ ਸਸਕਾਰ ਕੀਤਾ ਗਿਆ। ਇਲਾਕੇ ਵਿੱਚ ਸੋਗ ਦਾ ਮਾਹੌਲ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਬਲਰਾਜ ਸਿੰਘ ਦੇ ਪਿਤਾ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਜਦੋਂ ਬੇਟਾ 4 ਸਾਲ ਬਾਅਦ ਕੈਨੇਡਾ ਤੋਂ ਆਇਆ ਤਾਂ ਉਸ ਨਾਲ ਅਜਿਹੀ ਖਾਸ ਗੱਲਬਾਤ ਕਰਨ ਦਾ ਸਮਾਂ ਨਹੀਂ ਮਿਲਿਆ। ਬਲਰਾਜ ਕਹਿੰਦਾ ਰਿਹਾ ਕਿ ਉਹ ਭੈਣਾਂ ਦੇ ਵਿਆਹ ਚੰਗੇ ਤਰੀਕੇ ਨਾਲ ਕਰਵਾਏਗਾ। ਹੁਣ ਜਦੋਂ ਮੈਂ ਆਇਆ ਹਾਂ, ਮੈਂ ਆਪਣੀਆਂ ਭੈਣਾਂ ਦੇ ਵਿਆਹ ਕਰਵਾ ਕੇ ਹੀ ਵਾਪਸ ਜਾਵਾਂਗਾ।

ਬਲਰਾਜ ਨੇ ਆਪਣੇ ਪਿਤਾ ਨੂੰ ਦੱਸਿਆ ਸੀ ਕਿ ਉਸ ਨੇ ਇਸ ਵਾਰ ਵਾਪਸੀ ਦੀ ਟਿਕਟ ਨਹੀਂ ਬੁੱਕ ਕਰਵਾਈ ਹੈ। ਉਹ ਸਾਰੀਆਂ ਜ਼ਿੰਮੇਵਾਰੀਆਂ ਨਿਭਾਉਣ ਤੋਂ ਬਾਅਦ ਹੀ ਵਾਪਸ ਕੈਨੇਡਾ ਜਾਵੇਗਾ। ਬਲਰਾਜ ਆਪਣੇ ਪਰਿਵਾਰਕ ਮੈਂਬਰਾਂ ਨੂੰ ਕਹਿੰਦਾ ਸੀ ਕਿ ਪਹਿਲਾਂ ਉਹ ਆਪਣੀਆਂ ਭੈਣਾਂ ਦੇ ਵਿਆਹ ਕਰਵਾਏਗਾ ਅਤੇ ਫਿਰ ਹੀ ਆਪ ਵਿਆਹ ਕਰਵਾਏਗਾ। ਦੱਸ ਦੇਈਏ ਕਿ ਬਲਰਾਜ ਦੀ ਇੱਕ ਅਸਲੀ ਭੈਣ ਹੈ ਅਤੇ ਦੂਜੀ ਤਾਏ ਦੀ ਬੇਟੀ ਹੈ। ਦੋਹਾਂ ਭੈਣਾਂ ਨਾਲ ਉਸ ਦਾ ਬਹੁਤ ਮੋਹ ਸੀ। ਉਹ ਪਰਿਵਾਰ ਦਾ ਇਕਲੌਤਾ ਪੁੱਤਰ ਸੀ।

ਬਲਰਾਜ ਦੇ ਮਾਮੇ ਦੇ ਲੜਕੇ ਮਨਦੀਪ ਸਿੰਘ ਨੇ ਆਸਟ੍ਰੇਲੀਆ ਜਾਣਾ ਸੀ। ਇਸ ਹਾਦਸੇ ਵਿਚ ਉਸ ਦੀ ਵੀ ਮੌਤ ਹੋ ਗਈ। ਮਨਦੀਪ ਦੇ ਪਿਤਾ ਸੁਰਿੰਦਰ ਸਿੰਘ ਨੇ ਦੱਸਿਆ ਕਿ ਜਦੋਂ ਉਸ ਦੀ ਮਾਂ ਇਸ ਦੁਨੀਆਂ ਤੋਂ ਚਲੀ ਗਈ ਤਾਂ ਮਨਦੀਪ ਬਹੁਤ ਛੋਟਾ ਸੀ। ਮਨਦੀਪ ਦੇ ਵੱਡੇ ਭਰਾ ਦੀ ਮੌਤ ਹੋ ਚੁੱਕੀ ਸੀ, ਜੋ ਵਿਆਹਿਆ ਹੋਇਆ ਸੀ। ਉਸ ਨੇ ਆਪਣੇ ਭਰਾ ਦੀ ਪਤਨੀ ਦੀ ਜ਼ਿੰਮੇਵਾਰੀ ਮਨਦੀਪ ਦੇ ਸਿਰ ਪਾ ਦਿੱਤੀ। ਮਨਦੀਪ ਨੇ ਆਪਣੀ ਭਰਜਾਈ ਨਾਲ ਵਿਆਹ ਕਰਵਾ ਲਿਆ। ਮਨਦੀਪ ਨੇ ਸਖ਼ਤ ਮਿਹਨਤ ਕਰਕੇ ਆਪਣੀ ਪਤਨੀ ਨੂੰ ਆਸਟ੍ਰੇਲੀਆ ਭੇਜ ਦਿੱਤਾ। ਹੁਣ ਮਨਦੀਪ ਦਾ ਵੀਜ਼ਾ ਆਸਟ੍ਰੇਲੀਆ ਲਈ ਅਪਲਾਈ ਕੀਤਾ ਗਿਆ ਸੀ। ਹੁਣ ਉਸ ਨੇ ਆਸਟ੍ਰੇਲੀਆ ਜਾਣਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੀਐਮ ਭਗਵੰਤ ਮਾਨ ਨੇ ਲਾਂਚ ਕੀਤਾ ਚੋਣ ਪੈਂਫਲੇਟ, ਘਰ-ਘਰ ਲੈ ਕੇ ਜਾਣਗੇ ਲੱਖਾਂ ‘ਆਪ’ ਵਰਕਰ

ਲੁਧਿਆਣਾ 19 ਸਤੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਨੀਵਾਰ ਨੂੰ ਲੁਧਿਆਣਾ ਵਿੱਚ ਆਮ ਆਦਮੀ...

ਮੁਅੱਤਲ DIG ਭੁੱਲਰ ਮਾਮਲਾ : ਅਦਾਲਤ ਨੇ ਵਿਚੋਲੀਏ ਕ੍ਰਿਸ਼ਨੂ ਸ਼ਾਰਦਾ ਨੂੰ 7 ਦਿਨਾਂ ਦੇ ED ਰਿਮਾਂਡ ‘ਤੇ ਭੇਜਿਆ

ਪੰਜਾਬ ਪੁਲਿਸ ਦੇ ਮੁਅੱਤਲ ਡੀਆਈਜੀ ਹਰਚਰਨ ਸਿੰਘ ਭੁੱਲਰ ਨਾਲ ਸਬੰਧਤ ਰਿਸ਼ਵਤਖੋਰੀ ਮਾਮਲੇ ਵਿੱਚ ਵਿਚੋਲੇ...

ਰਣਜੀਤ ਸਿੰਘ ਛੱਜਲਵੱਡੀ ਆਪਣੇ ਪੁੱਤਰ ਸਣੇ ‘ਆਪ’ ਵਿੱਚ ਸ਼ਾਮਲ

ਪੰਜਾਬ ਦੀ ਸਿਆਸਤ ਵਿੱਚੋਂ ਅਕਾਲੀ ਦਲ (ਪੁਨਰ ਸੁਰਜੀਤ) ਨੂੰ ਉਸ ਸਮੇਂ ਝਟਕਾ ਲੱਗਾ, ਜਦੋਂ...

 ਮੈਕਸਿਕੋ ਤੋਂ ਪਰਵਾਸੀਆਂ ਦਾ ਦਾਖਲਾ ਰੋਕਣ ਲਈ 30 ਫੁੱਟ ਉੱਚੇ ਸਟੀਲ ਦੇ ਪੈਨਲ ਲਾਉਣ ਦਾ ਕੰਮ ਸ਼ੁਰੂ

ਟਰੰਪ ਪ੍ਰਸ਼ਾਸਨ ਨੇ ਪੱਛਮੀ ਟੈਕਸਾਸ ਦੇ ਬਿਗ ਬੈਂਡ (Big Bend) ਖੇਤਰ ਵਿੱਚ ਅਮਰੀਕਾ-ਮੈਕਸਿਕੋ ਸਰਹੱਦੀ...

ਮੋਹਾਲੀ-ਚੰਡੀਗੜ੍ਹ ‘ਚ 22 ਸਤੰਬਰ ਨੂੰ ਲਗੇਗਾ iPhone ਦਾ ਲੰਗਰ, ਵੰਡੇ ਜਾਣਗੇ 10 ਫੋਨ; ਇੰਝ ਹੋਵੇਗੀ ਜੇਤੂਆਂ ਦੀ ਚੋਣ

ਪਹਿਲਾਂ 500 ਰੁਪਏ ਦੇ ਨੋਟਾਂ ਅਤੇ ਮੁਫ਼ਤ ਪੈਟਰੋਲ ਦਾ ‘ਲੰਗਰ’ ਲਗਾ ਕੇ ਸੁਰਖ਼ੀਆਂ ਵਿੱਚ...

ਅਮਰੀਕਾ ‘ਚ ਪੰਜਾਬੀ ਟਰੱਕ ਡਰਾਈਵਰ ਨੂੰ 9 ਸਾਲ ਦੀ ਸਜ਼ਾ, 124 ਕਿਲੋ ਕੋਕੀਨ ਤਸਕਰੀ ਮਾਮਲੇ ‘ਚ ਹੋਈ ਸੁਣਵਾਈ; ਕਈ ਦੇਸ਼ਾਂ ‘ਚ ਕਰਦਾ ਸੀ ਸਪਲਾਈ

ਅਮਰੀਕਾ ਦੀ ਇੱਕ ਸੰਘੀ ਅਦਾਲਤ ਵਿੱਚ ਬੇਹੱਦ ਗੁਪਤ ਤਰੀਕੇ ਨਾਲ ਚੱਲੀ ਸੁਣਵਾਈ ਤੋਂ ਬਾਅਦ...

ਫਿਲੌਰ : ਵਿਆਹ ਸਮਾਗਮ ਤੋਂ ਪਰਤਦੇ ਸਮੇਂ ਕਾਰ ਸਵਾਰ ਹੋਏ ਹਾਦਸੇ ਦਾ ਸ਼ਿਕਾਰ, 11 ਸਾਲ ਦਾ ਬੱਚਾ ਹੋਇਆ ਜ਼ਖਮੀ

ਫਿਲੌਰ ਦੇ GT ਰੋਡ ’ਤੇ ਮਾਇਆ ਭਗਵਾਨ ਓਵਰਬ੍ਰਿਜ ਦੇ ਉੱਪਰ ਬੀਤੀ ਰਾਤ ਇੱਕ ਸੜਕ...

ਅੰਮ੍ਰਿਤਸਰ ‘ਚ ਮਹਿਲਾ SHO ਨਾਲ ਹੋਈ ਧੱਕਾ-ਮੁੱਕੀ, ਨਿਹੰਗਾਂ ਦਾ ਆਪਸੀ ਝਗੜਾ ਗਈ ਸੀ ਸੁਲਝਾਉਣ

ਅੰਮ੍ਰਿਤਸਰ ਵਿੱਚ ਦੋ ਨਿਹੰਗ ਧੜਿਆਂ ਵਿੱਚ ਝੜਪ ਹੋ ਗਈ। ਇਸ ਦੌਰਾਨ ਝਗੜਾ ਸੁਲਝਾਉਣ ਗਈ...

ਪੰਜਾਬ ਵਿੱਚ ਨਸ਼ਿਆਂ ਦੇ ਸਮੱਸਿਆ ਲਈ ਭਾਜਪਾ ਅਤੇ ਅਕਾਲੀ ਜ਼ਿੰਮੇਵਾਰ, ਹੁਣ ਜਨਤਾ ਨੂੰ ਗੁਮਰਾਹ ਕਰਨ ਲਈ ਨਸ਼ਿਆਂ ਖਿਲਾਫ਼ ਰੈਲੀ ਕਰ ਰਹੇ ਹਨ: ਆਪ

ਚੰਡੀਗੜ੍ਹ 18 ਸਤੰਬਰ ਯੂਪੀਆਈ ਲੈਣ-ਦੇਣ 'ਤੇ ਵਾਧੂ ਚਾਰਜ ਲਗਾਉਣ ਦੇ ਫੈਸਲੇ ਖਿਲਾਫ਼ ਆਮ ਆਦਮੀ ਪਾਰਟੀ...