September 5, 2026, 11:25 pm
----------- Advertisement -----------
HomeNewsBreaking Newsਕਪੂਰਥਲਾ ਦਾ ਨੌਜਵਾਨ ਨਿਊਜ਼ੀਲੈਂਡ 'ਚ ਬਣਿਆ ਕਬੱਡੀ ਦਾ ਸਟਾਰ, ਪਿੰਡ ਵਾਸੀਆਂ ਨੇ...

ਕਪੂਰਥਲਾ ਦਾ ਨੌਜਵਾਨ ਨਿਊਜ਼ੀਲੈਂਡ ‘ਚ ਬਣਿਆ ਕਬੱਡੀ ਦਾ ਸਟਾਰ, ਪਿੰਡ ਵਾਸੀਆਂ ਨੇ ਕੀਤਾ ਨਿੱਘਾ ਸਵਾਗਤ

Published on

----------- Advertisement -----------

ਕਪੂਰਥਲਾ ਦੇ ਇੱਕ ਨੌਜਵਾਨ ਨੇ ਨਿਊਜ਼ੀਲੈਂਡ ਵਿੱਚ ਕਬੱਡੀ ਖੇਡ ਕੇ ਆਪਣੇ ਸ਼ਹਿਰ ਅਤੇ ਪਿੰਡ ਦਾ ਨਾਂ ਰੌਸ਼ਨ ਕੀਤਾ ਹੈ। ਨੌਜਵਾਨ ਦਾ ਨਾਂ ਮੁਹੰਮਦ ਸ਼ਫੀ ਹੈ। ਸ਼ਫੀ ਇੱਕ ਮੱਧਵਰਗੀ ਪਰਿਵਾਰ ਨਾਲ ਸਬੰਧ ਰੱਖਦਾ ਹੈ। ਸ਼ਫੀ ਨੇ ਆਪਣੀ ਲਗਨ ਅਤੇ ਮਿਹਨਤ ਨਾਲ ਕਬੱਡੀ ਦੀ ਖੇਡ ਵਿੱਚ ਆਪਣਾ ਝੰਡਾ ਬੁਲੰਦ ਕੀਤਾ ਹੈ। ਹਾਲ ਹੀ ਵਿੱਚ ਉਸਨੂੰ ਨਿਊਜ਼ੀਲੈਂਡ ਵਿੱਚ ਸਰਵੋਤਮ ਰੇਡਰ ਚੁਣਿਆ ਗਿਆ ਸੀ।

ਦੱਸ ਦਈਏ ਕਿ ਇਹ ਉਪਲਬਧੀ ਹਾਸਲ ਕਰਨ ਤੋਂ ਬਾਅਦ ਜਦੋਂ ਉਹ ਨਿਊਜ਼ੀਲੈਂਡ ਤੋਂ ਖੇਡ ਕੇ ਵਾਪਸ ਪਰਤਿਆ ਤਾਂ ਉਸ ਦਾ ਪਿੰਡ ਵਾਸੀਆਂ ਨੇ ਨਿੱਘਾ ਸਵਾਗਤ ਕੀਤਾ। ਪਰਿਵਾਰ ਨੇ ਕਬੱਡੀ ਖਿਡਾਰੀ ਮੁਹੰਮਦ ਸ਼ਫੀ ਦਾ ਢੋਲ ਦੀ ਤਾਪ ‘ਤੇ ਨੱਚਦੇ ਹੋਏ ਕਾਫਲੇ ‘ਚ ਹਾਰ ਪਾ ਕੇ ਸਵਾਗਤ ਕੀਤਾ।

ਗੱਲਬਾਤ ਕਰਦਿਆਂ ਕਪੂਰਥਲਾ ਦੇ ਕਬੱਡੀ ਖਿਡਾਰੀ ਮੁਹੰਮਦ ਸ਼ਫੀ ਨੇ ਦੱਸਿਆ ਕਿ ਆਲ ਕਬੱਡੀ ਫੈਡਰੇਸ਼ਨ ਆਫ ਨਿਊਜ਼ੀਲੈਂਡ ਦੇ ਦਿਲਜੀਤ ਸਿੰਘ ਵਿਰਕ ਵੱਲੋਂ ਆਕਲੈਂਡ ਸ਼ਹਿਰ ਵਿੱਚ ਕਬੱਡੀ ਟੂਰਨਾਮੈਂਟ ਕਰਵਾਇਆ ਗਿਆ। ਉਹ 23 ਮਾਰਚ ਨੂੰ ਭਾਰਤ ਤੋਂ ਇਸ ਟੂਰਨਾਮੈਂਟ ਲਈ ਰਵਾਨਾ ਹੋਇਆ ਸੀ ਅਤੇ ਕਬੱਡੀ ਟੂਰਨਾਮੈਂਟ ਵਿੱਚ ਉਸ ਨੇ ਬਿਹਤਰ ਪ੍ਰਦਰਸ਼ਨ ਕੀਤਾ ਸੀ। ਜਿਸ ਕਾਰਨ ਉਸ ਨੂੰ ਬੈਸਟ ਰੇਡਰ ਦਾ ਖਿਤਾਬ ਮਿਲਿਆ।

ਇਸ ਖਿਡਾਰੀ ਦੀ ਇਸ ਪ੍ਰਾਪਤੀ ‘ਤੇ ਪੂਰੇ ਪਿੰਡ ਦੇ ਨਾਲ-ਨਾਲ ਗੁੱਜਰ ਭਾਈਚਾਰਾ ਵੀ ਜਸ਼ਨ ਮਨਾ ਰਿਹਾ ਹੈ। ਇਸ ਲੜੀ ਤਹਿਤ ਪਿੰਡ ਵਾਸੀਆਂ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਆਸ ਪ੍ਰਗਟਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਉਹ ਇਸੇ ਤਰ੍ਹਾਂ ਖੇਡਾਂ ਵਿੱਚ ਜਿੱਤ ਦੇ ਝੰਡੇ ਲਹਿਰਾਉਂਦੇ ਰਹਿਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...