September 3, 2026, 11:36 am
----------- Advertisement -----------
HomeNewsBreaking Newsਅਮਰੀਕਾ ’ਚ ਸਡ਼ਕ ਹਾਦਸੇ ਦੌਰਾਨ ਮਾਛੀਵਾਡ਼ਾ ਦੇ ਨੌਜਵਾਨ ਦੀ ਮੌਤ

ਅਮਰੀਕਾ ’ਚ ਸਡ਼ਕ ਹਾਦਸੇ ਦੌਰਾਨ ਮਾਛੀਵਾਡ਼ਾ ਦੇ ਨੌਜਵਾਨ ਦੀ ਮੌਤ

Published on

----------- Advertisement -----------

ਅਮਰੀਕਾ ਵਿਚ ਵਾਪਰੇ ਦਰਦਨਾਕ ਸਡ਼ਕ ਹਾਦਸੇ ਵਿਚ ਮਾਛੀਵਾਡ਼ਾ ਦੇ ਨੌਜਵਾਨ ਵੰਸ਼ਦੀਪ ਸਿੰਘ (19) ਦੀ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਸਥਾਨਕ ਜੇ.ਐੱਸ. ਨਗਰ ਦੇ ਵਾਸੀ ਸਤਨਾਮ ਸਿੰਘ ਜੋ ਕਿ ਪ੍ਰਾਪਰਟੀ ਦਾ ਕਾਰੋਬਾਰ ਕਰਦੇ ਹਨ, ਉਨ੍ਹਾਂ ਦਾ ਇਕਲੌਤਾ ਪੁੱਤਰ ਵੰਸ਼ਦੀਪ ਸਿੰਘ ਆਪਣੇ ਚੰਗੇ ਭਵਿੱਖ ਲਈ ਕਰੀਬ 2 ਸਾਲ ਪਹਿਲਾਂ ਅਮਰੀਕਾ ਵਿਖੇ ਗਿਆ ਸੀ।

ਵੰਸ਼ਦੀਪ ਸਿੰਘ ਅਮਰੀਕਾ ਦੇ ਫਰਜ਼ੀਨੋ ਸ਼ਹਿਰ ਵਿਚ ਰਹਿੰਦਾ ਸੀ ਅਤੇ ਉੱਥੇ ਸਟੋਰ ’ਤੇ ਨੌਕਰੀ ਕਰਦਾ ਸੀ। ਅਮਰੀਕਾ ਵਿਖੇ ਕਾਰ ’ਤੇ ਸਵਾਰ ਹੋ ਕੇ ਉਹ ਜਾ ਰਿਹਾ ਸੀ ਕਿ ਸਾਹਮਣੇ ਤੋਂ ਆ ਰਹੀ ਇੱਕ ਹੋਰ ਕਾਰ ਉਸਦੀ ਜ਼ਬਰਦਸਤ ਟੱਕਰ ਹੋ ਗਈ ਅਤੇ ਇਸ ਹਾਦਸੇ ’ਚ ਵੰਸ਼ਦੀਪ ਸਿੰਘ ਦੀ ਜਾਨ ਚਲੀ ਗਈ।

ਅੱਜ ਤਡ਼ਕੇ ਜਦੋਂ ਮਾਪਿਆਂ ਨੂੰ ਵੰਸ਼ਦੀਪ ਸਿੰਘ ਦੀ ਮੌਤ ਦੀ ਸੂਚਨਾ ਮਿਲੀ ਤਾਂ ਉਨ੍ਹਾਂ ’ਤੇ ਦੁੱਖਾਂ ਦਾ ਪਹਾਡ਼ ਟੁੱਟ ਗਿਆ ਅਤੇ ਉਸਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਸੀ। ਨੌਜਵਾਨ ਦੀ ਮੌਤ ਨਾਲ ਮਾਛੀਵਾਡ਼ਾ ਇਲਾਕੇ ਵਿਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ ਅਤੇ ਸ਼ਹਿਰ ਵਾਸੀਆਂ ਵਲੋਂ ਮ੍ਰਿਤਕ ਦੇ ਪਿਤਾ ਸਤਨਾਮ ਸਿੰਘ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ।

ਨੌਜਵਾਨ ਵੰਸ਼ਦੀਪ ਸਿੰਘ ਦੀ ਲਾਸ਼ ਨੂੰ ਪੰਜਾਬ ਘਰ ਲਿਆਉਣ ਲਈ ਉੱਥੇ ਰਹਿੰਦੇ ਰਿਸ਼ਤੇਦਾਰਾਂ ਵਲੋਂ ਯਤਨ ਸ਼ੁਰੂ ਕਰ ਦਿੱਤੇ ਹਨ ਜਿਸ ਨੂੰ ਆਉਣ ਲਈ 10 ਦਿਨ ਤੋਂ ਵੱਧ ਦਾ ਸਮਾਂ ਲੱਗ ਸਕਦਾ ਹੈ। ਮ੍ਰਿਤਕ ਨੌਜਵਾਨ ਜਿੱਥੇ ਮਾਪਿਆਂ ਦਾ ਇਕਲੌਤਾ ਨੌਜਵਾਨ ਪੁੱਤ ਸੀ ਉੱਥੇ ਉਸਦੀ ਵੱਡੀ ਭੈਣ ਵੀ ਕੈਨੇਡਾ ਵਿਖੇ ਰਹਿੰਦੀ ਹੈ ਜਿਸ ਨੂੰ ਰੱਖਡ਼ੀ ਤੋਂ ਇੱਕ ਦਿਨ ਪਹਿਲਾਂ ਆਪਣੇ ਭਰਾ ਦੀ ਮੌਤ ਦਾ ਬੇਹੱਦ ਦੁੱਖਦਈ ਸਮਾਚਾਰ ਮਿਲਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਕਿਸਾਨ ਮੋਰਚੇ ਕਾਰਨ ਕਿਹੜੇ ਰਸਤੇ ਬੰਦ ਅਤੇ ਡਾਇਵਰਟ; ਪੜ੍ਹੋ ਟਰੈਫਿਕ ਪੁਲੀਸ ਵੱਲੋਂ ਜਾਰੀ ਐਡਵਾਈਜ਼ਰੀ

 ਚੰਡੀਗੜ੍ਹ ਅਤੇ ਮੁਹਾਲੀ ਦੀ ਹੱਦ 'ਤੇ ਲੱਗੇ ਕਿਸਾਨ ਮੋਰਚੇ ਅਤੇ ਸੁਰੱਖਿਆ ਪ੍ਰਬੰਧਾਂ ਦੇ ਮੱਦੇਨਜ਼ਰ...

ਭਾਈ ਬਲਵੰਤ ਸਿੰਘ ਰਾਜੋਆਣਾ ਨੇ ਅੱਖਾਂ ਦੇ ਇਲਾਜ ਲਈ ਖੜਕਾਇਆ ਹਾਈਕੋਰਟ ਦਾ ਬੂਹਾ

ਪਟਿਆਲਾ ਜੇਲ੍ਹ ’ਚ ਬੰਦ ਭਾਈ ਬਲਵੰਤ ਸਿੰਘ ਰਾਜੋਆਣਾ ਨੇ ਆਪਣੀਆਂ ਅੱਖਾਂ ਦੇ ਇਲਾਜ ਲਈ...

ਕੈਨੇਡਾ ‘ਚ ਭਾਰਤੀਆਂ ਲਈ ਖੁਸ਼ਖਬਰੀ, UPI ਤੋਂ ਪੈਸਾ ਭੇਜਣਾ ਹੋਵੇਗਾ ਤੇਜ਼ ਤੇ ਸਸਤਾ

ਕੈਨੇਡਾ ਅਤੇ ਭਾਰਤ ਵਿੱਚ ਰਹਿਣ ਵਾਲੇ ਪੰਜਾਬੀਆਂ ਦੇ ਮਜ਼ਬੂਤ ​​ਆਰਥਿਕ ਸਬੰਧ ਹਨ। ਇਹ ਰਿਸ਼ਤਾ...

ਹੁੱਕਾ ਬਾਰਾਂ ‘ਤੇ ਲੱਗੀ ਪੂਰੀ ਤਰ੍ਹਾਂ ਪਾਬੰਦੀ, DC ਨੇ ਜਾਰੀ ਕੀਤੇ ਹੁਕਮ

ਮੋਗਾ ਜ਼ਿਲ੍ਹਾ ਪ੍ਰਸ਼ਾਸਨ ਨੇ ਨੌਜਵਾਨਾਂ ਨੂੰ ਨਸ਼ਿਆਂ ਤੋਂ ਬਚਾਉਣ ਲਈ ਇੱਕ ਵੱਡਾ ਕਦਮ ਚੁੱਕਿਆ...

ਪਹਿਲੀ ਵਾਰ ਵੋਟਰ ਬਣਨ ਦਾ ਮੌਕਾ, 12 ਸਤੰਬਰ ਤੱਕ ਕਰੋ ਅਰਜ਼ੀ

18 ਸਾਲ ਦੀ ਉਮਰ ਪੂਰੀ ਕਰ ਚੁੱਕੇ ਜਾਂ 1 ਅਕਤੂਬਰ 2026 ਤੱਕ 18 ਸਾਲ...

DA ਮਾਮਲੇ ‘ਚ ਸੁਪਰੀਮ ਕੋਰਟ ਪਹੁੰਚੀ ਮਾਨ ਸਰਕਾਰ, ਹਾਈਕੋਰਟ ਦੇ ਫ਼ੈਸਲੇ ਨੂੰ ਦਿੱਤੀ ਚੁਣੌਤੀ

ਪੰਜਾਬ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 3 ਅਗਸਤ ਦੇ ਮਹਿੰਗਾਈ ਭੱਤੇ...

ਪਰਾਲੀ ਦੀ ਖੇਤ ਵਿੱਚ ਅਤੇ ਖੇਤ ਤੋਂ ਬਾਹਰ ਸਾਂਭ-ਸੰਭਾਲ ਨੂੰ ਉਤਸ਼ਾਹਤ ਕੀਤਾ ਜਾਵੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 1 ਸਤੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸੂਬੇ ਵਿੱਚ ਪਰਾਲੀ...

ਸੈਪਸਿਸ ਨੂੰ ਹਲਕੇ ‘ਚ ਨਾ ਲਓ!,ਕੁਝ ਘੰਟਿਆਂ ‘ਚ ਬਣ ਸਕਦੈ ਜਾਨਲੇਵਾ,ਸਮੇਂ ਸਿਰ ਪਛਾਣ ਹੀ ਬਚਾ ਸਕਦੀ ਜਾਨ

ਚੰਡੀਗੜ੍ਹ, 1 ਸਤੰਬਰ 2026:ਸ਼ੁਰੂਆਤ ਵਿੱਚ ਆਮ ਜਿਹਾ ਲੱਗਣ ਵਾਲਾ ਇਨਫੈਕਸ਼ਨ, ਸੈਪਸਿਸ ਅਤੇ ਸੈਪਟਿਕ ਸ਼ਾਕ...

ਪੰਜਾਬ ‘ਚ 3 ਸਤੰਬਰ ਨੂੰ ਸਕੂਲ-ਕਾਲਜ ਦੀਆਂ ਬੱਸਾਂ ਰਹਿਣਗੀਆਂ ਬੰਦ, ਮੰਗਾਂ ਨੂੰ ਲੈ ਕੇ ਬੱਸ ਆਪ੍ਰੇਟਰ ਕਰਨਗੇ ਮਹਾਪੰਚਾਇਤ

ਪੰਜਾਬ ਵਿੱਚ ਸਕੂਲ ਅਤੇ ਕਾਲਜ ਬੱਸ ਆਪ੍ਰੇਟਰਾਂ ਨੇ ਆਪਣੀਆਂ ਹੱਕੀ ਮੰਗਾਂ ਨੂੰ ਲੈ ਕੇ...