August 25, 2026, 5:47 pm
----------- Advertisement -----------
HomeNewsBreaking Newsਨੌਜਵਾਨ ਨੇ ਥਾਣੇ 'ਚ ਬਣਾਈ ਰੀਲ, ਵੀਡੀਓ ਵਾਇਰਲ ਹੋਣ 'ਤੇ ਪੁਲਿਸ ਨੇ...

ਨੌਜਵਾਨ ਨੇ ਥਾਣੇ ‘ਚ ਬਣਾਈ ਰੀਲ, ਵੀਡੀਓ ਵਾਇਰਲ ਹੋਣ ‘ਤੇ ਪੁਲਿਸ ਨੇ ਲੱਭ ਕੇ ਫੜਿਆ, ਮੰਗੀ ਮਾਫੀ, ਪੜ੍ਹੋ ਪੂਰੀ ਖ਼ਬਰ

Published on

----------- Advertisement -----------

ਅੰਮ੍ਰਿਤਸਰ, 22 ਅਪ੍ਰੈਲ 2024 – ਅੰਮ੍ਰਿਤਸਰ ‘ਚ ਇਕ ਨੌਜਵਾਨ ਨੂੰ ਥਾਣੇ ‘ਚ ਵੀਡੀਓ ਬਣਾਉਣਾ ਮਹਿੰਗਾ ਪੈ ਗਿਆ। ਪਹਿਲਾਂ ਨੌਜਵਾਨ ਨੇ ਥਾਣੇ ‘ਚ ਵੀਡੀਓ ਬਣਾ ਇਸ ਨੂੰ ਐਡਿਟ ਕੀਤਾ, ਅਤੇ ਫੇਰ ਵੀਡੀਓ ਨਾਲ ਇੱਕ ਗਾਣਾ ਜੋੜ ਅਤੇ ਇਸਨੂੰ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟ ਕੀਤਾ। ਨੌਜਵਾਨਾਂ ਦੀ ਇਸ ਰੀਲ ਨੇ ਪੁਲਿਸ ਦੇ ਸੋਸ਼ਲ ਮੀਡੀਆ ਵਿੰਗ ਦਾ ਧਿਆਨ ਖਿੱਚਿਆ। ਜਿਸ ਤੋਂ ਬਾਅਦ ਪੁਲਿਸ ਨੇ ਨੌਜਵਾਨ ਦੀ ਪਹਿਚਾਣ ਕਰਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ।

ਮਾਮਲਾ ਅੰਮ੍ਰਿਤਸਰ ਦਿਹਾਤੀ ਪੁਲੀਸ ਅਧੀਨ ਪੈਂਦੇ ਥਾਣਾ ਤਰਸਿੱਕਾ ਦਾ ਹੈ। ਨੌਜਵਾਨ ਦੀ ਪਛਾਣ ਤਰਸਿੱਕਾ ਅਧੀਨ ਪੈਂਦੇ ਪਿੰਡ ਰਾਏਪੁਰ ਖੁਰਦ ਦੇ ਸਨਪ੍ਰੀਤ ਸਿੰਘ ਉਰਫ ਸੰਨੀ ਵਜੋਂ ਹੋਈ ਹੈ।

ਸੰਨੀ ਨੇ ਪੁਲੀਸ ਨੂੰ ਦੱਸਿਆ ਕਿ ਕਰੀਬ ਦੋ ਸਾਲ ਪਹਿਲਾਂ ਉਹ ਆਪਣਾ ਚਰਿੱਤਰ ਸਰਟੀਫਿਕੇਟ ਲੈਣ ਲਈ ਤਰਸਿੱਕਾ ਥਾਣੇ ਆਇਆ ਸੀ। ਕੰਮ ਪੂਰਾ ਹੋਣ ਤੋਂ ਬਾਅਦ ਉਸ ਦੇ ਦੋਸਤ ਗਗਨਦੀਪ ਸਿੰਘ ਨੇ ਬਾਹਰ ਆਉਂਦੇ ਹੋਏ ਇਹ ਵੀਡੀਓ ਬਣਾਈ। ਇਹ ਵੀਡੀਓ ਕਰੀਬ 2 ਸਾਲ ਤੱਕ ਉਸ ਦੇ ਮੋਬਾਈਲ ‘ਚ ਰਹੀ।

ਕੱਲ੍ਹ ਹੀ, ਉਸਨੇ ਆਪਣੇ ਮੋਬਾਈਲ ਤੋਂ ਇਹ ਵੀਡੀਓ ਨੂੰ ਚੁਣ ਕੇ ਗੀਤ ਲੈ ਕੇ ਆਪਣੇ ਸੋਸ਼ਲ ਮੀਡੀਆ ਅਕਾਉਂਟ ‘ਤੇ ਪੋਸਟ ਕੀਤਾ। ਜਿਸ ਦੇ ਬੋਲ ਸਨ – ਡੇਢ ਲੱਖ ਦੇਕੇ ਥਾਣੇ ਆਇਆ ਛੁੱਟ ਕੇ।

ਸੰਨੀ ਨੇ ਇਸ ਵੀਡੀਓ ਨੂੰ ਆਪਣੇ ਇੰਸਟਾਗ੍ਰਾਮ ਅਕਾਊਂਟ ‘ਤੇ ਪੋਸਟ ਕੀਤਾ ਹੈ। ਅੰਮ੍ਰਿਤਸਰ ਦਿਹਾਤੀ ਪੁਲਿਸ ਦੀ ਸੋਸ਼ਲ ਮੀਡੀਆ ਸਰਵੀਲੈਂਸ ਟੀਮ ਨੇ ਇਹ ਵੀਡੀਓ ਵਾਇਰਲ ਹੁੰਦਾ ਦੇਖ ਲਿਆ। ਪੁਲਿਸ ਨੇ ਵੀਡੀਓ ਪੋਸਟ ਕਰਨ ਵਾਲੇ ਵਿਅਕਤੀ ਦਾ ਡਾਟਾ ਕੱਢ ਲਿਆ ਹੈ। ਇਹ ਖਾਤਾ ਸਨਪ੍ਰੀਤ ਸਿੰਘ ਉਰਫ ਸੰਨੀ ਦਾ ਸੀ। ਜਿਸ ਤੋਂ ਬਾਅਦ ਪੁਲਿਸ ਨੇ ਸੰਨੀ ਦੇ ਘਰ ਅਤੇ ਪਿੰਡ ਦਾ ਪਤਾ ਲਗਾ ਕੇ ਉਸਨੂੰ ਹਿਰਾਸਤ ਵਿੱਚ ਲੈ ਲਿਆ।

ਪੰਜਾਬ ਪੁਲਿਸ ਨੇ ਸੰਨੀ ਨੂੰ ਆਪਣੇ ਸੋਸ਼ਲ ਮੀਡੀਆ ਅਕਾਊਂਟ ਤੋਂ ਵੀਡੀਓ ਡਿਲੀਟ ਕਰਨ ਲਈ ਕਿਹਾ। ਇੰਨਾ ਹੀ ਨਹੀਂ ਸੰਨੀ ਨੇ ਇਸ ਦੇ ਲਈ ਪੁਲਸ ਤੋਂ ਮੁਆਫੀ ਵੀ ਮੰਗੀ ਹੈ। ਸੰਨੀ ਨੇ ਦੱਸਿਆ ਕਿ ਉਸ ਨੂੰ ਨਹੀਂ ਪਤਾ ਸੀ ਕਿ ਥਾਣੇ ਦੀ ਵੀਡੀਓ ਨਹੀਂ ਬਣਾ ਸਕਦੇ। ਉਸ ਨੇ 2 ਸਾਲ ਪਹਿਲਾਂ ਇਸ ਨੂੰ ਬਣਾਇਆ ਸੀ। ਉਹ ਨਿਯਮਿਤ ਤੌਰ ‘ਤੇ ਇੰਸਟਾਗ੍ਰਾਮ ‘ਤੇ ਆਪਣੀਆਂ ਰੀਲਾਂ ਪੋਸਟ ਕਰਦਾ ਰਹਿੰਦਾ ਹੈ।

ਜਾਂਚ ਤੋਂ ਬਾਅਦ ਪੁਲਸ ਨੇ ਸੰਨੀ ਨੂੰ ਮੁਆਫੀਨਾਮਾ ਲਿਖਵਾਇਆ ਅਤੇ ਇਸ ਦੀ ਵੀਡੀਓ ਵੀ ਬਣਾ ਕੇ ਸੋਸ਼ਲ ਮੀਡੀਆ ‘ਤੇ ਪੋਸਟ ਕਰ ਦਿੱਤੀ। ਜਿਸ ਤੋਂ ਬਾਅਦ ਉਸ ਨੂੰ ਚਿਤਾਵਨੀ ਦੇ ਕੇ ਛੱਡ ਦਿੱਤਾ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਜਲੀ ਦੇ ਵੱਧ ਬਿੱਲਾਂ ‘ਤੇ ਮਾਨ ਸਰਕਾਰ ਦੀ ਵੱਡੀ ਰਾਹਤ, ਖਪਤਕਾਰਾਂ ਦੇ ਬਿੱਲ ਹੋਣਗੇ ਠੀਕ

ਪੰਜਾਬ ‘ਚ ਬਿਜਲੀ ਦੇ ਵੱਧ ਬਿੱਲਾਂ ਨੂੰ ਲੈ ਕੇ ਪੈਦਾ ਹੋਏ ਵਿਵਾਦ ‘ਤੇ ਕੈਬਿਨੇਟ...

ਪੰਜਾਬ ਵਿਚ ਸਵਾਈਨ ਫਲੂ ਨੂੰ ਲੈ ਕੇ ਘਬਰਾਉਣ ਦੀ ਲੋੜ ਨਹੀਂ, ਸਥਿਤੀ ਕਾਬੂ ਹੇਠ ਹੈ – ਡਾ. ਬਲਬੀਰ ਸਿੰਘ

 ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ ਸਵਾਈਨ ਫਲੂ (H1N1) ਬਾਰੇ ਜਾਣਕਾਰੀ ਦਿੰਦਿਆ ਕਿਹਾ ਕਿ ਪੰਜਾਬ ਵਿਚ...

ਪੰਜਾਬ ਦੀਆਂ ਸਾਰੀਆਂ 117 ਵਿਧਾਨ ਸਭਾ ਸੀਟਾਂ ‘ਤੇ ਚੋਣ ਲੜੇਗੀ ਭਾਜਪਾ : ਕੇਵਲ ਸਿੰਘ ਢਿੱਲੋਂ

ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋ ਨੇ ਕਿਹਾ ਹੈ ਕਿ ਭਾਜਪਾ ਪੰਜਾਬ ਦੀਆਂ...

MP Amritpal Singh ਤੋਂ ਇਲਾਵਾ ਪਰਿਵਾਰ ’ਚੋਂ ਕੋਈ ਨਹੀਂ ਲੜੇਗਾ ਚੋਣਾਂ: ਤਰਸੇਮ ਸਿੰਘ

ਖਡੂਰ ਸਾਹਿਬ ਤੋਂ ਜੇਲ੍ਹ ਵਿੱਚ ਬੰਦ ਮੈਂਬਰ ਪਾਰਲੀਮੈਂਟ (MP) ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ...

ਮਾਵਾਂ-ਧੀਆਂ ਸਤਿਕਾਰ ਯੋਜਨਾ: ਰੱਖੜੀ ‘ਤੇ ਨਵੀਆਂ ਰਜਿਸਟਰਡ ਮਹਿਲਾਵਾਂ ਦੇ ਖਾਤਿਆਂ ‘ਚ ਜਮ੍ਹਾ ਕੀਤੀ ਜਾਵੇਗੀ ਰਾਸ਼ੀ

ਪੰਜਾਬ ਸਰਕਾਰ ਨੇ ਰੱਖੜੀ ਦੇ ਮੌਕੇ ‘ਤੇ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਨਵੀਆਂ ਰਜਿਸਟਰਡ ਮਹਿਲਾਵਾਂ...

ਲੁਧਿਆਣਾ ਨਗਰ ਨਿਗਮ ਦੀ ਮੀਟਿੰਗ ‘ਚ ਪਿਆ ਰੌਲਾ, ‘ਆਪ’ ਤੇ BJP ਕੌਂਸਲਰ ਹੋ ਗਏ ਧੱਕਾ-ਮੁੱਕੀ

ਲੁਧਿਆਣਾ ਨਗਰ ਨਿਗਮ ਹਾਊਸ ਵਿਚ ਅੱਜ ਫਾਈਨਾਂਸ ਐਂਡ ਕਾਂਟ੍ਰੈਕਟ ਕਮੇਟੀ ਦੇ 2 ਮੈਂਬਰਾਂ ਦਾ...

ਆਸ਼ਿਕ ਨੇ ਸਹੇਲੀ ਤੋਂ ਕਾਰ ‘ਤੇ ਕਰਵਾਈਆਂ 3400 Kiss, ਫਿਰ ਪੁਲਿਸ ਵਾਲਿਆਂ ਨੇ ਵੀ ਮੁੰਡੇ ਦੀ ਬਣਾ’ਤੀ ਰੇਲ

ਆਸ਼ਕ ਨੇ ਆਪਣੀ ਸਹੇਲੀ ਵੱਲੋਂ ਕਾਰ ‘ਤੇ 3400 Kiss ਕਰਵਾਈਆਂ ਤੇ ਜਦੋਂ ਪੁਲਿਸ ਨੂੰ...

ਡੇਰਾ ਮੁਖੀ ਗੁਰਮੀਤ ਰਾਮ ਰਹੀਮ ਇਕ ਵਾਰ ਫਿਰ ਜੇਲ੍ਹ ਤੋਂ ਆਇਆ ਬਾਹਰ, ਮਿਲੀ 21 ਦਿਨਾਂ ਦੀ ਪੈਰੋਲ

ਡੇਰਾ ਪ੍ਰੇਮੀਆਂ ਲਈ ਵੱਡੀ ਖੁਸ਼ਖਬਰੀ ਸਾਹਮਣੇ ਆਈ ਹੈ। ਡੇਰਾ ਮੁਖੀ ਰਾਮ ਰਹੀਮ ਨੂੰ ਫਿਰ...

ਗੰਨੇ ਨੂੰ ਈਥਾਨੌਲ ਬਣਾਉਣ ਲਈ ਡਾਇਵਰਟ ਕਰਨ ਕਰਕੇ ਚੀਨੀ ਦੇ ਰੇਟ 45 ਤੋਂ ਵਧ ਕੇ 70 ਰੁਪਏ ਹੋ ਗਏ- ਕੇਜਰੀਵਾਲ

ਨਵੀਂ ਦਿੱਲੀ/ਗੋਆ, 24 ਅਗਸਤ 2026:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਮੰਗਲਵਾਰ ਨੂੰ...