October 25, 2026, 1:32 am
----------- Advertisement -----------
HomeNewsBreaking Newsਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉੱਤੇ ਜਾਂਦਾ...

ਖੇਤ ਵਿੱਚ ਲਾਈ ਅੱਗ ਦੀ ਭੇਟ ਚੜ੍ਹਿਆ ਸੜਕ ’ਤੇ ਮੋਟਰਸਾਈਕਲ ਉੱਤੇ ਜਾਂਦਾ ਨੌਜਵਾਨ

Published on

----------- Advertisement -----------

ਬੇਗੋਵਾਲ, 5 ਮਈ 2024 (ਬਲਜੀਤ ਮਰਵਾਹਾ) – ਖੇਤਾਂ ਵਿੱਚ ਲਾਈ ਗਈ ਅੱਗ ਕਾਰਨ ਸੜਕ ਉਤੇ ਜਾ ਰਹੇ ਨੌਜਵਾਨ ਦੀ ਮੌਤ ਹੋਣ ਦੀ ਖਬਰ ਸਾਹਮਣੇ ਆਈ ਹੈ। ਮਿਲੀ ਜਾਣਕਾਰੀ ਅਨੁਸਾਰ ਖੇਤ ਵਿੱਚ ਬੀਤੀ ਦੁਪਹਿਰ ਪਿੰਡ ਭਦਾਸ ਦੇ ਨੇੜੇ ਖੇਤਾਂ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਈ ਹੋਈ ਸੀ। ਇਸ ਦੌਰਾਨ ਮੋਟਰਸਾਈਕਲ ਉਤੇ ਜਾ ਰਹੇ ਰਾਹਗੀਰ ਨੌਜਵਾਨ ਨੂੰ ਅੱਗ ਨੇ ਆਪਣੀ ਲਪੇਟ ਵਿੱਚ ਲੈ ਲਿਆ। ਜਦੋਂ ਨੌਜਵਾਨ ਸੜਕ ਉਤੇ ਜਾ ਰਿਹਾ ਸੀ ਤਾਂ ਧੂਏਂ ਕਾਰਨ ਉਹ ਖੇਤ ਵਿੱਚ ਜਾ ਡਿੱਗਿਆ ਤੇ ਬੁਰੀ ਤਰ੍ਹਾਂ ਝੁਲਸਿਆ ਗਿਆ, ਜਿਸ ਕਾਰਨ ਉਸਦੀ ਮੌਤ ਹੋ ਗਈ। ਮ੍ਰਿਤਕ ਦੀ ਪਹਿਚਾਣ ਗੁਰਵਿੰਦਰ ਸਿੰਘ ਵਾਸੀ ਵਾਰਡ ਨੰਬਰ 3 ਬੇਗੋਵਾਲ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਜਦੋਂ ਮ੍ਰਿਤਕ ਨੌਜਵਾਨ ਬੇਗੋਵਾਲ-ਭੁਲੱਥ ਉਤੇ ਜਾ ਰਿਹਾ ਸੀ ਤਾਂ ਪਿੰਡ ਭਦਾਸ ਤੋਂ ਅੱਗੇ ਨਾੜ ਨੂੰ ਅੱਗ ਲਗਾਈ ਹੋਈ ਸੀ। ਇਸ ਦੌਰਾਨ ਸੜਕ ਲੰਘਣਾ ਮੁਸ਼ਕਿਲ ਹੋ ਗਿਆ ਤੇ ਖੇਤ ਵਿੱਚ ਜਾ ਡਿੱਗਿਆ।

ਇਸ ਘਟਨਾ ਦਾ ਪਤਾ ਚਲਦਿਆਂ ਹੀ ਐਸ ਐਚ ਓ ਬੇਗੋਵਾਲ ਪੁਲਿਸ ਸਮੇਤ ਮੌਕੇ ਉਤੇ ਪਹੁੰਚ ਗਏ। ਉਨ੍ਹਾਂ ਕਿਹਾ ਕਿ ਇਸ ਸਬੰਧੀ ਜਾਂਚ ਕੀਤੀ ਜਾ ਰਹੀ ਹੈ ਕਿ ਅੱਗ ਕਿੱਥੋਂ ਸ਼ੁਰੂ ਹੋਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...