August 17, 2026, 8:00 pm
----------- Advertisement -----------
HomeNewsLatest Newsਭੈਣ ਤੋਂ ਰੱਖੜੀ ਬੰਨ੍ਹਵਾ ਕੇ ਮੇਲਾ ਦੇਖਣ ਜਾ ਰਹੇ ਨੌਜਵਾਨ ਦੀ ਸੜਕ...

ਭੈਣ ਤੋਂ ਰੱਖੜੀ ਬੰਨ੍ਹਵਾ ਕੇ ਮੇਲਾ ਦੇਖਣ ਜਾ ਰਹੇ ਨੌਜਵਾਨ ਦੀ ਸੜਕ ਹਾਦਸੇ ‘ਚ ਮੌਤ

Published on

----------- Advertisement -----------

ਖਡੂਰ ਸਾਹਿਬ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਰੱਖੜੀ ਵਾਲੇ ਦਿਨ ਹਲਕੇ ਅਧੀਨ ਆਉਂਦੇ ਪਿੰਡ ਫਤਿਆਬਾਦ ਦੇ ਵਸਨੀਕ ਨੌਜਵਾਨ ਦੀ ਅਣਪਛਾਤੇ ਵਾਹਨ ਵੱਲੋਂ ਫੇਟ ਮਾਰੇ ਜਾਣ ਕਾਰਨ ਮੌਤ ਹੋ ਗਈ ਹੈ। 21 ਸਾਲਾ ਨੌਜਵਾਨ ਆਪਣੇ ਦੋਸਤਾਂ ਨਾਲ ਰੱਖੜ ਪੁੰਨਿਆ ‘ਤੇ ਬਾਬਾ ਬਕਾਲਾ ਵਿਖੇ ਮੇਲਾ ਵੇਖਣ ਜਾ ਰਿਹਾ ਸੀ, ਜਿਸ ਦੌਰਾਨ ਪਿੱਛੋਂ ਕੋਈ ਵਾਹਨ ਟੱਕਰ ਮਾਰ ਗਿਆ। ਮ੍ਰਿਤਕ ਨੌਜਵਾਨ ਦੇ ਤਾਇਆ ਬਲਕਾਰ ਸਿੰਘ ਅਤੇ ਪਿੰਡ ਦੇ ਨੰਬਰਦਾਰ ਸੁਖਦੇਵ ਸਿੰਘ ਨੇ ਦੱਸਿਆ ਕਿ ਰੁਪਿੰਦਰ ਸਿੰਘ ਮਾਪਿਆਂ ਦਾ ਇਕਲੌਤਾ ਪੁੱਤ ਸੀ। ਉਨ੍ਹਾਂ ਦੱਸਿਆ ਕਿ ਰੁਪਿੰਦਰ ਸਿੰਘ ਸਵੇਰੇ ਆਪਣੀ ਭੈਣ ਕੋਲੋਂ ਅਜੇ ਰੱਖੜੀ ਬੰਨ੍ਹਵਾਉਣ ਉਪਰੰਤ ਆਪਣੇ ਦੋਸਤਾਂ ਨਾਲ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਦਾ ਮੇਲਾ ਵੇਖਣ ਜਾ ਰਿਹਾ ਸੀ। ਇਸ ਦੌਰਾਨ ਅਚਾਨਕ ਰਸਤੇ ਵਿਚ ਕਿਸੇ ਅਣਪਛਾਤੇ ਵਾਹਨ ਨੇ ਪਿੱਛੋਂ ਫੇਟ ਮਾਰੀ, ਜਿਸ ਕਾਰਨ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਰੁਪਿੰਦਰ ਸਿੰਘ ਦੀ ਮੌਤ ਨਾਲ ਪੂਰੇ ਪਿੰਡ ਵਿੱਚ ਸੋਗ ਪਾਇਆ ਜਾ ਰਿਹਾ ਹੈ। ਇਕਲੌਤੇ ਪੁੱਤ ਦੀ ਮੌਤ ਨਾਲ ਜਿਥੇ ਮਾਪਿਆਂ ਦਾ ਰੋ-ਰੋ ਕੇ ਬੁਰਾ ਹਾਲ ਸੀ, ਉਥੇ ਰੱਖੜੀ ਦੇ ਇਸ ਖੁਸ਼ੀ ਭਰੀ ਮਾਹੌਲ ‘ਚ ਭੈਣ ਦੇ ਹੰਝੂ ਰੁਕਣ ਦਾ ਨਾਮ ਨਹੀਂ ਲੈ ਰਹੇ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

2027 ਚੋਣਾਂ ਤੋਂ ਪਹਿਲਾਂ BJP ਦੀ ਨਵੀਂ ਟੀਮ, ਮਨਪ੍ਰੀਤ ਬਾਦਲ ਨੂੰ ਵੱਡੀ ਜ਼ਿੰਮੇਵਾਰੀ

ਭਾਜਪਾ ਨੇ 2027 ਦੀਆਂ ਚੋਣਾਂ ਤੋਂ ਪਹਿਲਾਂ ਆਪਣੀ ਕੌਮੀ ਟੀਮ ਦਾ ਐਲਾਨ ਕਰ ਦਿੱਤਾ...

ਸ਼ਹਿਜ਼ਾਦ ਭੱਟੀ ਨੈੱਟਵਰਕ ‘ਤੇ ਏਜੰਸੀਆਂ ਦਾ ਵੱਡਾ ਐਕਸ਼ਨ, ਪੰਜਾਬ ‘ਚੋਂ 44 ਕਾਬੂ, ਪਾਕਿਸਤਾਨੀ ਗ੍ਰਨੇਡ ਤੇ ਹਥਿਆਰ ਬਰਾਮਦ

ਦੇਸ਼ ਦੇ ਆਜ਼ਾਦੀ ਦਿਹਾੜੇ ਦੇ ਮੌਕੇ ‘ਤੇ ਕੇਂਦਰੀ ਸੁਰੱਖਿਆ ਏਜੰਸੀਆਂ ਨੇ ਪਾਕਿਸਤਾਨੀ ਖ਼ੁਫ਼ੀਆ ਏਜੰਸੀ...

ਚੰਡੀਗੜ੍ਹ ਦੇ ਸਿੱਖ ਨੌਜਵਾਨ ਨੇ RAF ਵਿੱਚ ਰਚਿਆ ਇਤਿਹਾਸ, ਅਰਸ਼ਦੀਪ ਸਿੰਘ ਡਾਂਗ ਬਣੇ ਪਹਿਲੇ ਸਿੱਖ ਫਾਈਟਰ ਪਾਇਲਟ

ਚੰਡੀਗੜ੍ਹ ਵਿੱਚ ਜਨਮੇ 28 ਸਾਲਾ ਫਲਾਈਟ ਲੈਫਟੀਨੈਂਟ ਅਰਸ਼ਦੀਪ ਸਿੰਘ ਡਾਂਗ ਨੇ ਬ੍ਰਿਟਿਸ਼ ਰਾਇਲ ਏਅਰ...

ਪੰਜਾਬ ਦੀ ਰਾਜਨੀਤੀ ‘ਚ ਵੱਡੀ ਹਲਚਲ, ਰਜਿੰਦਰ ਕੌਰ ਭੱਠਲ ਦੇ ਭਤੀਜੇ ਹੈਨਰੀ ਸਿੱਧੂ AAP ‘ਚ ਸ਼ਾਮਲ

ਪੰਜਾਬ ਦੀ ਰਾਜਨੀਤੀ ‘ਚ ਇੱਕ ਵੱਡੀ ਹਲਚਲ ਦੇਖਣ ਨੂੰ ਮਿਲੀ ਹੈ। ਪੰਜਾਬ ਦੀ ਸਾਬਕਾ...

ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ 4 ਕੁੜੀਆਂ ਡੁੱਬਣ ਤੋਂ ਬਾਅਦ ਲਾਪਤਾ

ਬਿਹਾਰ ਦੇ ਬਖਤਿਆਰਪੁਰ ਨੇੜੇ ਗੰਗਾ ਨਦੀ ਵਿਚ ਡੁਬਕੀ ਲਗਾਉਂਦੇ ਸਮੇਂ ਰਾਣੀ ਸਰਾਏ ਪਿੰਡ ਦੀਆਂ...

ਮੁੰਬਈ ’ਚ ਨੇਵੀ ਮਲਾਹ, ਉਸ ਦੀ ਪਤਨੀ ਤੇ ਦੋ ਬੱਚੇ ਮ੍ਰਿਤਕ ਮਿਲੇ

ਪੁਲਿਸ ਨੇ ਐਤਵਾਰ ਨੂੰ ਦੱਸਿਆ ਕਿ ਦੱਖਣੀ ਮੁੰਬਈ ਦੇ ਨੇਵੀ ਨਗਰ ਖੇਤਰ ਵਿੱਚ ਇੱਕ...

ਸੁਖਬੀਰ ਬਾਦਲ ਹਮਲਾ ਮਾਮਲਾ: 24 ਅਗਸਤ ਤੱਕ ਪੁਲਿਸ ਰਿਮਾਂਡ ‘ਤੇ ਮੁਲਜ਼ਮ ਜਸਪਾਲ ਸਿੰਘ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਤੇ ਪੰਜਾਬ ਦੇ ਸਾਬਕਾ ਉਪ ਮੱਖ ਮੰਤਰੀ ਸੁਖਬੀਰ ਸਿੰਘ...

ਸਿਮਰਨਜੀਤ ਸਿੰਘ ਮਾਨ ਖਿਲਾਫ FIR, ਪੁੱਤ ਸਣੇ 17 ਗ੍ਰਿਫਤਾਰ, ਲੱਖਾ ਸਿਧਾਣਾ, ਭਾਨਾ ਤੇ ਜਲਵੇੜਾ ‘ਤੇ ਵੀ ਪਰਚਾ

ਚੰਡੀਗੜ੍ਹ ਪੁਲਿਸ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ (ਅੰਮ੍ਰਿਤਸਰ) ਸਿਮਰਨਜੀਤ ਸਿੰਘ ਮਾਨ ਖਿਲਾਫ FIR ਦਰਜ...

ਬਰਸੀ ਸਮਾਗਮ ਨੂੰ ਲੈ ਕੇ ‘ਸ਼੍ਰੋਮਣੀ ਅਕਾਲੀ ਦਲ’ ਤੇ ‘ਪੁਨਰ ਸੁਰਜੀਤ’ ਆਹਮੋ-ਸਾਹਮਣੇ, ਇੱਕੋ ਥਾਂ ਨੂੰ ਲੈ ਕੇ ਵਿਵਾਦ

ਸ਼੍ਰੋਮਣੀ ਅਕਾਲੀ ਦਲ ਵੱਲੋਂ ਸੰਤ ਹਰਚੰਦ ਸਿੰਘ ਲੌਂਗੋਵਾਲ ਦੀ 41ਵੀਂ ਬਰਸੀ ਸੰਗਰੂਰ ਦੇ ਪਿੰਡ...