September 13, 2026, 10:58 am
----------- Advertisement -----------
HomeNewsBreaking Newsਛੋਟੇ ਨੇ ਵੱਡੇ ਭਰਾ ਦਾ ਕੀਤਾ ਕਤਲ: ਪਸ਼ੂਆਂ ਨੂੰ ਲੈ ਕੇ ਹੋਇਆ...

ਛੋਟੇ ਨੇ ਵੱਡੇ ਭਰਾ ਦਾ ਕੀਤਾ ਕਤਲ: ਪਸ਼ੂਆਂ ਨੂੰ ਲੈ ਕੇ ਹੋਇਆ ਸੀ ਝਗੜਾ, ਪੇਚਕਸ ਨਾਲ ਕੀਤਾ ਹਮਲਾ

Published on

----------- Advertisement -----------

ਬਰਨਾਲਾ, 6 ਅਪ੍ਰੈਲ 2024 – ਬਰਨਾਲਾ ‘ਚ ਨਸ਼ੇੜੀ ਭਰਾ ਨੇ ਆਪਣੇ ਵੱਡੇ ਭਰਾ ਦਾ ਕਤਲ ਕਰ ਦਿੱਤਾ। ਇਹ ਘਟਨਾ ਬਰਨਾਲਾ ਦੇ ਪਿੰਡ ਸੰਧੂ ਕਲਾਂ ਦੀ ਹੈ। ਜਿੱਥੇ ਦੋਵੇਂ ਭਰਾ ਇੱਕੋ ਘਰ ਵਿੱਚ ਰਹਿੰਦੇ ਸਨ। ਮੁਲਜ਼ਮ ਪੂਰਨ ਸਿੰਘ ਦਾ ਆਪਣੇ ਵੱਡੇ ਭਰਾ ਅਤੇ ਪਰਿਵਾਰ ਨਾਲ ਅਕਸਰ ਲੜਾਈ-ਝਗੜਾ ਰਹਿੰਦਾ ਸੀ। ਮੁਲਜ਼ਮਾਂ ਨੇ ਬੀਤੀ ਰਾਤ ਉਸ ਦੇ ਭਰਾ ਬਲਵੀਰ ਸਿੰਘ ਦਾ ਘਰ ਵਿੱਚ ਹੀ ਪੇਚਕਸ ਨਾਲ ਵਾਰ ਕਰਕੇ ਕਤਲ ਕਰ ਦਿੱਤਾ। ਜਿਸ ਦੀ ਮੌਕੇ ‘ਤੇ ਹੀ ਮੌਤ ਹੋ ਗਈ।

ਮ੍ਰਿਤਕ ਦੇ ਪਰਿਵਾਰ ਦਾ ਰੋ-ਰੋ ਕੇ ਬੁਰਾ ਹਾਲ ਹੈ। ਇਸ ਦੇ ਨਾਲ ਹੀ ਥਾਣਾ ਭਦੌੜ ਦੀ ਪੁਲਿਸ ਪਾਰਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਿਵਲ ਹਸਪਤਾਲ ਭੇਜ ਦਿੱਤਾ ਹੈ।

ਜਾਣਕਾਰੀ ਦਿੰਦਿਆਂ ਮ੍ਰਿਤਕ ਦੀ ਪਤਨੀ ਜਸਬੀਰ ਕੌਰ ਨੇ ਦੱਸਿਆ ਕਿ ਉਸ ਦੇ ਦਿਓਰ ਪੂਰਨ ਸਿੰਘ ਦਾ ਅਜੇ ਵਿਆਹ ਵੀ ਨਹੀਂ ਹੋਇਆ ਸੀ ਅਤੇ ਉਹ ਆਪਣੇ ਘਰ ਹੀ ਰਹਿੰਦਾ ਸੀ। ਉਹ ਕਾਫੀ ਸਮੇਂ ਤੋਂ ਸ਼ਰਾਬ ਦਾ ਆਦੀ ਸੀ ਅਤੇ ਸ਼ਰਾਬ ਪੀ ਕੇ ਅਕਸਰ ਘਰ ਦੀ ਹਰ ਗੱਲ ਨੂੰ ਲੈ ਕੇ ਝਗੜਾ ਕਰਦਾ ਰਹਿੰਦਾ ਸੀ। ਬੀਤੀ ਰਾਤ ਵੀ ਪੂਰਨ ਸਿੰਘ ਨੇ ਨਸ਼ੇ ਦੀ ਹਾਲਤ ਵਿੱਚ ਉਸਦੇ ਪਤੀ ਬਲਵੀਰ ਸਿੰਘ ਨਾਲ ਪਸ਼ੂਆਂ ਨੂੰ ਲੈ ਕੇ ਝਗੜਾ ਸ਼ੁਰੂ ਕਰ ਦਿੱਤਾ ਅਤੇ ਪੇਚਕਸ ਨਾਲ ਹਮਲਾ ਕਰ ਦਿੱਤਾ। ਜਿਸ ਕਾਰਨ ਉਸ ਦੇ ਪਤੀ ਦੀ ਮੌਤ ਹੋ ਗਈ। ਪੀੜਤ ਜਸਬੀਰ ਕੌਰ ਨੇ ਪੁਲੀਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਉਸ ਦੇ ਪਤੀ ਦਾ ਬੇਰਹਿਮੀ ਨਾਲ ਕਤਲ ਕਰਨ ਵਾਲੇ ਪੂਰਨ ਸਿੰਘ ਨੂੰ ਸਖ਼ਤ ਕਾਨੂੰਨੀ ਸਜ਼ਾ ਦਿੱਤੀ ਜਾਵੇ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਭਦੌੜ ਦੇ ਐਸ.ਐਚ.ਓ ਸ਼ੇਰਵਿੰਦਰ ਸਿੰਘ ਨੇ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਵੱਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਜਲਦ ਹੀ ਦੋਸ਼ੀ ਪੁਲਸ ਦੀ ਗ੍ਰਿਫਤ ‘ਚ ਹੋਵੇਗਾ। ਉਨ੍ਹਾਂ ਦੱਸਿਆ ਕਿ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਬਰਨਾਲਾ ਦੇ ਸਰਕਾਰੀ ਹਸਪਤਾਲ ਵਿੱਚ ਰਖਵਾਇਆ ਗਿਆ ਹੈ। ਉਸ ਨੇ ਦੱਸਿਆ ਕਿ ਮੁਲਜ਼ਮ ਨਸ਼ੇ ਆਦੀ ਸੀ, ਇਸ ਬਾਰੇ ਵੀ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

*ਯੂਰਪ ਤੋਂ ਗੈਂਗਸਟਰ ਦੀ ਪਹਿਲੀ ਹਵਾਲਗੀ ਭਗਵੰਤ ਮਾਨ ਸਰਕਾਰ ਦੇ ਗੈਂਗਸਟਰਾਂ ਖ਼ਿਲਾਫ਼ ਸਖ਼ਤ ਸਟੈਂਡ...

ਸਾਬਕਾ ਮੰਤਰੀ ਦੇ ਪੁੱਤ ਨੇ ਚੁੱਕਿਆ ਖੌਫਨਾਕ ਕਦਮ, ਚੰਡੀਗੜ੍ਹ ਦੇ ਫਾਰਮ ਹਾਊਸ ‘ਚ ਖੁਦ ਨੂੰ ਮਾਰੀ ਗੋ/ਲੀ

ਹਰਿਆਣਾ ਦੇ ਸਾਬਕਾ ਮੰਤਰੀ ਜਸਵਿੰਦਰ ਸਿੰਘ ਸੰਧੂ ਦੇ ਪੁੱਤਰ ਗਗਨਜੋਤ ਸੰਧੂ (48) ਨੇ ਬੀਤੇ...

ਹਲਵਾਰਾ ਏਅਰਪੋਰਟ ‘ਤੇ ਮੁੜ ਖੱਜਲ ਹੋਏ ਯਾਤਰੀ, 6 ਦਿਨਾਂ ‘ਚ ਤੀਜੀ ਵਾਰ ਦਿੱਲੀ ਫ਼ਲਾਈਟ ਰੱਦ

ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਸਫ਼ਰ ਕਰਨ ਦਾ ਸੁਪਨਾ ਹੁਣ ਮੁਸਾਫ਼ਰਾਂ ਲਈ ਸਹੂਲਤ ਦੀ...

ਨਿੱਜੀ ਸਕੱਤਰ ਦੇ ਘਰੋਂ ਵੱਡੀ ਬਰਾਮਦਗੀ ਮਗਰੋਂ ਕਾਂਗਰਸੀ ਆਗੂ Harish Rawat ਵੱਲੋਂ ਅਹੁਦਿਆਂ ਤੋਂ ਅਸਤੀਫ਼ਾ

ਉਤਰਾਖੰਡ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਹਰੀਸ਼ ਰਾਵਤ ਨੇ ਸ਼ੁੱਕਰਵਾਰ ਨੂੰ ਆਪਣੇ...

ਜਲੰਧਰ ‘ਚ ਬਦਮਾਸ਼ ਦਾ ਐਨਕਾਊਂਟਰ, ਭੱਜਣ ਦੀ ਕੋਸ਼ਿਸ਼ ਕਰਦਿਆਂ ਪੁਲਿਸ ‘ਤੇ ਕੀਤੀ ਫਾਇਰਿੰਗ

ਜਲੰਧਰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਇੱਕ ਬਦਮਾਸ਼ ਨੂੰ ਗ੍ਰਿਫਰਾਤ ਕੀਤਾ ਹੈ।...

ਯੂਰਪ ਤੱਕ ਪਹੁੰਚੀ ਪੰਜਾਬ ਪੁਲਿਸ, ਗੈਂਗਸਟਰ ਅੰਮ੍ਰਿਤ ਦਲਮ ਲਿਆਂਦਾ ਭਾਰਤ; ਕਈ ਮਾਮਲਿਆਂ ‘ਚ ਸੀ ਲੋੜੀਂਦਾ

ਕੌਮਾਂਤਰੀ ਪੱਧਰ ‘ਤੇ ਸਰਗਰਮ ਸੰਗਠਿਤ ਅਪਰਾਧਿਕ ਗਿਰੋਹਾਂ ਵਿਰੁੱਧ ਪੰਜਾਬ ਪੁਲਿਸ ਨੇ ਕੇਂਦਰੀ ਏਜੰਸੀਆਂ ਦੇ...

ਮਨਜੀਤ ਕੌਰ ਦਾ ਵੀਡੀਓ ਆਇਆ ਸਾਹਮਣੇ, PGI ‘ਚ Bed ‘ਤੇ ਪਈ ਹੋਈ ਇਨਫਲੁਐਂਸਰ

ਪੰਜਾਬੀ ਇਨਫਲੁਐਂਸਰ ਮਨਜੀਤ ਕੌਰ ਦਾ ਮੌਤ ਤੋਂ ਪਹਿਲਾਂ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ।...

ਲਾਹੌਰ ਹਾਈ ਕੋਰਟ ਨੇ ਪੰਜਾਬੀ ਮਹਿਲਾ ਸਰਬਜੀਤ ਕੌਰ ਦੇ ਪਾਕਿਸਤਾਨੀ ਪਤੀ ਨੂੰ ਕੀਤਾ ਤਲਬ

ਲਾਹੌਰ ਹਾਈ ਕੋਰਟ ਨੇ ਪੰਜਾਬ ਦੇ ਕਪੂਰਥਲਾ ਤੋਂ ਪਾਕਿਸਤਾਨ ਆਈ ਸਰਬਜੀਤ ਕੌਰ ਦੇ ਮੁਸਲਿਮ...