ਗੁਰਦਾਸਪੁਰ ‘ਚ ਇਕ ਨੌਜਵਾਨ ਨੇ ਆਪਣੀ ਪਤਨੀ ਦੇ ਦੂਜੇ ਵਿਅਕਤੀ ਨਾਲ ਪ੍ਰੇਮ ਸਬੰਧਾਂ ਤੋਂ ਦੁਖੀ ਹੋ ਕੇ ਜ਼ਹਿਰੀਲੀ ਚੀਜ਼ ਖਾ ਲਈ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਨੌਜਵਾਨ ਨਹਿਰ ਦੇ ਕੰਢੇ ਬੇਹੋਸ਼ੀ ਦੀ ਹਾਲਤ ਵਿੱਚ ਮਿਲਿਆ। ਪਰਿਵਾਰ ਵਾਲੇ ਉਸ ਨੂੰ ਗੁਰਦਾਸਪੁਰ ਦੇ ਇੱਕ ਨਿੱਜੀ ਹਸਪਤਾਲ ਲੈ ਗਏ ਜਿੱਥੇ ਡਾਕਟਰ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਥਾਣਾ ਕਾਹਨੂੰਵਾਨ ਦੀ ਪੁਲਿਸ ਨੇ ਮ੍ਰਿਤਕ ਵਿਅਕਤੀ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।
ਦੱਸ ਦਈਏ ਕਿ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਜਤਿੰਦਰ ਸਿੰਘ ਪੁੱਤਰ ਮਹਿੰਦਰ ਸਿੰਘ ਵਾਸੀ ਪਿੰਡ ਕਾਹਨੂੰਵਾਨ ਨੇ ਦੱਸਿਆ ਹੈ ਕਿ ਉਸ ਦੇ 35 ਸਾਲਾ ਭਰਾ ਲਖਵਿੰਦਰ ਸਿੰਘ ਦਾ ਵਿਆਹ 2016 ਵਿੱਚ ਅਮਨਦੀਪ ਕੌਰ ਵਾਸੀ ਨਾਥਪੁਰ ਥਾਣਾ ਕਾਦੀਆਂ ਨਾਲ ਹੋਇਆ ਸੀ। ਮ੍ਰਿਤਕ ਦੇ ਭਰਾ ਨੇ ਦੋਸ਼ ਲਾਇਆ ਕਿ ਲਖਵਿੰਦਰ ਸਿੰਘ ਦੀ ਪਤਨੀ ਅਮਨਦੀਪ ਕੌਰ ਦਾ ਚਾਲ-ਚਲਣ ਠੀਕ ਨਹੀਂ ਸੀ ਅਤੇ ਉਸ ਦੇ ਸਬੰਧ ਬਗੋਲ ਵਾਸੀ ਮਨਜੀਤ ਸਿੰਘ ਨਾਲ ਸੀ। ਇਨ੍ਹਾਂ ਸਬੰਧਾਂ ਬਾਰੇ ਮ੍ਰਿਤਕ ਲਖਵਿੰਦਰ ਸਿੰਘ ਨੂੰ ਪਤਾ ਲੱਗ ਗਿਆ ਸੀ ਪਰ ਉਸ ਦੇ ਵਾਰ-ਵਾਰ ਸਮਝਾਉਣ ਦੇ ਬਾਵਜੂਦ ਉਸ ਦੀ ਪਤਨੀ ਬਾਜ ਨਹੀਂ ਆਈ। ਇਸ ਤੋਂ ਦੁਖੀ ਹੋ ਕੇ ਲਖਵਿੰਦਰ ਸਿੰਘ ਨੇ ਜ਼ਹਿਰੀਲੀ ਦਵਾਈ ਖਾ ਲਈ।
ਥਾਣਾ ਕਾਹਨੂੰਵਾਨ ਦੇ ਐਸਐਚਓ ਬਲਜਿੰਦਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਭਰਾ ਦੇ ਬਿਆਨਾਂ ਦੇ ਆਧਾਰ ’ਤੇ ਮ੍ਰਿਤਕ ਦੀ ਪਤਨੀ ਅਤੇ ਉਸ ਦੇ ਕਥਿਤ ਪ੍ਰੇਮੀ ਖ਼ਿਲਾਫ਼ ਭਾਰਤੀ ਦੰਡਾਵਲੀ ਦੀ ਧਾਰਾ 306 ਅਤੇ 34 ਤਹਿਤ ਕੇਸ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਰਿਹਾ ਹੈ। ਮਾਮਲੇ ‘ਚ ਅਜੇ ਤੱਕ ਕੋਈ ਗ੍ਰਿਫਤਾਰੀ ਨਹੀਂ ਹੋਈ ਹੈ।