October 24, 2026, 10:48 pm
----------- Advertisement -----------
HomeNewsBreaking Newsਸਕੂਲ ਤੋਂ ਜਲਦੀ ਛੁੱਟੀ ਹੋਣ ਤੋਂ ਬਾਅਦ 6 ਦੋਸਤ ਨਹਿਰ 'ਚ ਲੱਗੇ...

ਸਕੂਲ ਤੋਂ ਜਲਦੀ ਛੁੱਟੀ ਹੋਣ ਤੋਂ ਬਾਅਦ 6 ਦੋਸਤ ਨਹਿਰ ‘ਚ ਲੱਗੇ ਸੀ ਨਹਾਉਣ, 1 ਦੀ ਡੁੱਬਣ ਨਾਲ ਮੌ+ਤ

Published on

----------- Advertisement -----------

ਹੁਸ਼ਿਆਰਪੁਰ, 28 ਮਈ 2023 – ਸਕੂਲ ਤੋਂ ਜਲਦੀ ਛੁੱਟੀ ਹੋਣ ਤੋਂ ਬਾਅਦ 6 ਦੋਸਤ ਨਹਿਰ ‘ਚ ਨਹਾਉਣ ਲੱਗੇ ਸੀ, ਜਿਨ੍ਹਾਂ ‘ਚ ਕੰਢੀ ਕਨਾਲ ਨਹਿਰ ‘ਚ ਡੁੱਬਣ ਕਾਰਨ 17 ਸਾਲਾ ਵਿਦਿਆਰਥੀ ਦੀ ਮੌਤ ਹੋ ਗਈ। ਜਦਕਿ ਪੰਜ ਹੋਰ ਸਾਥੀ ਡੁੱਬਣ ਤੋਂ ਬਚ ਗਏ। ਮ੍ਰਿਤਕ ਦੀ ਪਛਾਣ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ ਵਾਸੀ ਰਾਜਾ ਕਾਲਾ ਗੜ੍ਹਦੀਵਾਲ ਵਜੋਂ ਹੋਈ ਹੈ। ਪੁਲਸ ਵੱਲੋਂ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇੱਕ ਨੌਜਵਾਨ ਦੀ ਨਹਿਰ ਵਿੱਚ ਡੁੱਬਣ ਕਾਰਨ ਮੌਤ ਹੋਣ ਦੀ ਸੂਚਨਾ ਮਿਲੀ ਸੀ। ਮੌਕੇ ‘ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪਰਿਵਾਰਕ ਮੈਂਬਰਾਂ ਨੂੰ ਸਾਰੀ ਘਟਨਾ ਦੀ ਜਾਣਕਾਰੀ ਦਿੱਤੀ ਗਈ। ਬਾਕੀ ਸਾਥੀਆਂ ਤੋਂ ਪੁੱਛਗਿੱਛ ਕੀਤੀ ਗਈ। ਜਾਂਚ ਦੌਰਾਨ ਸਾਹਮਣੇ ਆਇਆ ਕਿ ਮ੍ਰਿਤਕ ਮੋਹਿਤ ਭਾਟੀਆ ਪੁੱਤਰ ਅਮਰੀਕ ਸਿੰਘ, ਉਸਦੇ ਸਾਥੀ ਵਿਦਿਆਰਥੀ ਗੁਰਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਮਲਕੀਤ ਸਿੰਘ, ਵਿਪਨਪ੍ਰੀਤ, ਗੁਰਦੀਪ ਸਿੰਘ ਸਾਰੇ 12ਵੀਂ ਜਮਾਤ ਦੇ ਵਿਦਿਆਰਥੀ ਹਨ।

ਸਕੂਲ ਤੋਂ ਜਲਦੀ ਛੁੱਟੀ ਹੋਣ ਕਾਰਨ ਉਹ ਆਪਣੇ ਮੋਟਰਸਾਈਕਲ ’ਤੇ ਪਿੰਡ ਸੁਹੌੜਾ ਕੰਢੀ, ਸਥਿਤ ਗਗਨ ਜੀ ਕਾ ਟਿੱਲਾ ਵਿਖੇ ਮੱਥਾ ਟੇਕਣ ਗਏ ਸੀ। ਮੱਥਾ ਟੇਕ ਕੇ ਵਾਪਸ ਆਉਂਦੇ ਸਮੇਂ ਸਾਰੇ ਪਿੰਡ ਵਡਲਾ ਨੇੜੇ ਕੰਢੀ ਕਨਾਲ ਨਹਿਰ ਵਿੱਚ ਨਹਾਉਣ ਲੱਗੇ। ਮੋਹਿਤ ਭਾਟੀਆ ਨਹਾਉਂਦੇ ਸਮੇਂ ਪੈਰ ਫਿਸਲਣ ਕਾਰਨ ਡੂੰਘੇ ਪਾਣੀ ‘ਚ ਡੁੱਬ ਗਿਆ। ਜਿੱਥੇ ਮੋਹਿਤ ਭਾਟੀਆ ਨੂੰ ਰਾਹਗੀਰਾਂ ਦੀ ਮਦਦ ਨਾਲ ਨਹਿਰ ‘ਚੋਂ ਬਾਹਰ ਕੱਢਿਆ ਗਿਆ। ਜਿਸ ਤੋਂ ਬਾਅਦ ਸਾਰੇ ਦੋਸਤਾਂ ਨੇ ਮ੍ਰਿਤਕ ਨੂੰ ਨਜ਼ਦੀਕੀ ਪ੍ਰਾਇਮਰੀ ਹੈਲਥ ਸੈਂਟਰ ਮੰਡ ਪਧੇਰ ਵਿਖੇ ਪਹੁੰਚਾਇਆ। ਜਿੱਥੇ ਇਸ ਨੂੰ ਵੀ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਜਾਂਚ ਅਧਿਕਾਰੀ ਏਐਸਆਈ ਬਲਵੰਤ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੇ ਪਿਤਾ ਅਮਰੀਕ ਸਿੰਘ ਦੇ ਬਿਆਨਾਂ ’ਤੇ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦਿੱਲੀ ਹਵਾਈ ਅੱਡੇ ਦੇ ਅਧਿਕਾਰੀਆਂ ਨੇ ਉੱਪਰੋਂ ਦਬਾਅ ਦਾ ਹਵਾਲਾ ਦੇ ਕੇ ਮੈਨੂੰ 2 ਘੰਟੇ ਰੋਕ ਕੇ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ 23 ਅਕਤੂਬਰ:ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਸਰਕਾਰੀ ਏਜੰਸੀਆਂ ਰਾਹੀਂ ਕੀਤੀ ਜਾ...

ਪੰਜਾਬ ਵਿਧਾਨ ਸਭਾ ‘ਚ SIR ਖਿਲਾਫ ਮਤਾ ਪਾਸ, ਅਜਿਹਾ ਕਰਨ ਵਾਲਾ ਪਹਿਲਾ ਸੂਬਾ

ਚੰਡੀਗੜ੍ਹ, 23 ਅਕਤੂਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ‘ਵੋਟ-ਚੋਰੀ’ ਭਾਰਤੀ ਲੋਕਤੰਤਰ...

ਨਸ਼ਿਆਂ ਨੂੰ ਠੱਲ੍ਹ ਪਾਉਣ ਲਈ ਪੰਜਾਬ ਸਰਕਾਰ ਦਾ ਨਵਾਂ ਕਦਮ, 40 ਕਾਲਜਾਂ ’ਚ ਬਣਨਗੇ ਮਾਨਸਿਕ ਸਿਹਤ ਕਲੱਬ

ਚੰਡੀਗੜ੍ਹ, 22 ਅਕਤੂਬਰ, 2026:ਪੰਜਾਬ ਸਰਕਾਰ ਨੇ ਆਪਣੀ ਪ੍ਰਮੁੱਖ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਸੂਬੇ...

  ਵਿਦਿਆਰਥੀਆਂ ਨੂੰ CM ਮਾਨ ਦਾ ਸੁਨੇਹਾ,ਸਿਫ਼ਾਰਸ਼ ਨਹੀਂ, ਯੋਗਤਾ ਨਾਲ ਮਿਲਣਗੀਆਂ ਨੌਕਰੀਆਂ

ਚੰਡੀਗੜ੍ਹ; 22 ਅਕਤੂਬਰ, 2026:ਪੰਜਾਬ ਵਿਧਾਨ ਸਭਾ ਨੇ ਅੱਜ ਵਿਦਿਆਰਥੀਆਂ ਲਈ ਆਪਣੇ ਦਰਵਾਜ਼ੇ ਖੋਲ੍ਹ ਦਿੱਤੇ,...

ਦਲੇਰ ਮਹਿੰਦੀ ਦਾ ਅਪਮਾਨ, ਦਿਲਜੀਤ ਦਾ ਸ਼ੋਅ ਰੱਦ, ਹੁਣ ਮੁੱਖ ਮੰਤਰੀ ਨਾਲ ਦੁਰਵਿਵਹਾਰ! ਭਾਜਪਾ ’ਤੇ ਵਰ੍ਹੇ ਕੁਲਦੀਪ ਧਾਲੀਵਾਲ

ਚੰਡੀਗੜ੍ਹ, 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਵਿਧਾਇਕ ਕੁਲਦੀਪ ਸਿੰਘ ਧਾਲੀਵਾਲ ਨੇ ਵੀਰਵਾਰ...

ਪੰਜਾਬ ‘ਤੇ ਬੋਲਣ ਤੋਂ ਪਹਿਲਾਂ ਭਾਜਪਾ ਸ਼ਾਸਤ ਰਾਜਾਂ ਵਿੱਚ ਨਸ਼ਾ ਖ਼ਤਮ ਕਰਕੇ ਦਿਖਾਉਣ ਅਮਿਤ ਸ਼ਾਹ – ਕੇਜਰੀਵਾਲ

ਨਵੀਂ ਦਿੱਲੀ, 22 ਅਕਤੂਬਰ:ਆਮ ਆਦਮੀ ਪਾਰਟੀ ਨੇ ਭਾਜਪਾ ਸ਼ਾਸਤ ਰਾਜਾਂ ਵਿੱਚ ਸ਼ਰੇਆਮ ਚੱਲ ਰਹੇ...

ਕਾਂਗਰਸ ਆਈ ਤਾਂ ਖੋਹ ਲਵੇਗੀ ਪੰਜਾਬੀਆਂ ਦੀਆਂ ਸਹੂਲਤਾਂ!,ਅਮਨ ਅਰੋੜਾ ਨੇ ਰਾਜਾ ਵੜਿੰਗ ਨੂੰ ਘੇਰਿਆ

ਚੰਡੀਗੜ੍ਹ; 22 ਅਕਤੂਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...