ਬਠਿੰਡਾ: ਪੰਜਾਬ ‘ਚ ਇਕ ਹੋਰ ਜਵਾਨ ਨੂੰ ਨਸ਼ੇ ਦੇ ਦੈਂਤ ਨੇ ਨਿਗਲ ਲਿਆ ਹੈ। ਬਠਿੰਡਾ ਦੀ ਅਮਰਪੁਰਾ ਬਸਤੀ ਦੇ ਰਹਿਣ ਵਾਲੇ 23 ਸਾਲਾ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਲੈਣ ਨਾਲ ਮੌਤ ਹੋ ਗਈ। ਮ੍ਰਿਤਕ ਦੀ ਮਾਂ ਦਾ ਕਹਿਣਾ ਹੈ ਕਿ ਉਨ੍ਹਾਂ ਦਾ ਛੋਟਾ ਮੁੰਡਾ ਨਸ਼ੇ ਦਾ ਆਦੀ ਹੋ ਚੁੱਕਾ ਸੀ। ਉਹ ਹਰ ਤਰ੍ਹਾਂ ਦਾ ਨਸ਼ਾ ਕਰਦਾ ਸੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਉਨ੍ਹਾਂ ਨੇ ਕਿਹਾ ਉਸ ਦਾ ਪਤੀ ਰਿਕਸ਼ਾ ਚਲਾਉਂਦਾ ਹੈ ਜਦਕਿ ਉਹ ਘਰਾਂ ਵਿਚ ਕੰਮ ਕਰਦੀ ਹੈ, ਪੁੱਤਰ ਉਸ ਦੀ ਕਮਾਈ ਦੇ ਪੈਸੇ ਖੋਹ ਕੇ ਲੈ ਜਾਂਦਾ ਸੀ। ਜਵਾਨ ਪੁੱਤਰ ਦੀ ਮੌਤ ਦਾ ਗਮ ਉਸ ਨੂੰ ਖਾ ਰਿਹਾ ਹੈ ਅਤੇ ਉਸ ਨੇ ਸਰਕਾਰ ਨੂੰ ਦਿਲੋਂ ਕੋਸਿਆ ਹੈ। ਪੁਲਸ ਨੇ ਪੋਸਟਮਾਰਟਮ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ, ਜਿਸ ਦਾ ਸਸਕਾਰ ਕਰ ਦਿੱਤਾ
----------- Advertisement -----------
ਨਸ਼ੇ ਦੇ ਦੈਂਤ ਨੇ ਨਿਗਲਿਆ ਜਵਾਨ ਪੁੱਤ, ਮਾਂ-ਪਿਓ ਦਾ ਰੋ-ਰੋ ਹੋਇਆ ਬੁਰਾ ਹਾਲ
Published on
----------- Advertisement -----------