October 8, 2026, 10:12 am
----------- Advertisement -----------
HomeNewsBreaking Newsਭੈਣ ਕੋਲੋਂ ਰੱਖੜੀ ਬੰਨ੍ਹਵਾ ਕੇ ਵਾਪਿਸ ਘਰ ਜਾ ਰਹੇ ਭਾਈ ਦੀ ਸੜਕ...

ਭੈਣ ਕੋਲੋਂ ਰੱਖੜੀ ਬੰਨ੍ਹਵਾ ਕੇ ਵਾਪਿਸ ਘਰ ਜਾ ਰਹੇ ਭਾਈ ਦੀ ਸੜਕ ਹਾਦਸੇ ‘ਚ ਮੌ+ਤ

Published on

----------- Advertisement -----------
  • ਪਤਨੀ ਵੀ ਗੰਭੀਰ ਜਖਮੀ

ਗੁਰਦਾਸਪੁਰ, 31 ਅਗਸਤ 2023 – ਰੱਖੜੀ ਦੀਆ ਖੁਸ਼ੀਆਂ ਗ਼ਮੀ ‘ਚ ਬਦਲ ਗਈਆਂ ਜਦੋਂ ਆਪਣੀ ਪਤਨੀ ਨੂੰ ਨਾਲ ਲੈਕੇ ਭੈਣ ਕੋਲੋਂ ਬਟਾਲਾ ਤੋਂ ਰੱਖੜੀ ਬੰਨ੍ਹਵਾ ਵਾਪਿਸ ਜਾ ਰਹੇ ਇਕ ਵਿਅਕਤੀ ਦੀ ਸੜਕ ਹਾਦਸੇ ਚ ਮੌਤ ਹੋ ਗਈ, ਜਦਕਿ ਉਸਦੀ ਪਤਨੀ ਵੀ ਗੰਭੀਰ ਜਖਮੀ ਹੋ ਗਈ, ਜਿਸਨੂੰ ਸਿਵਲ ਹਸਪਤਾਲ ਬਟਾਲਾ ਤੋਂ ਅੰਮ੍ਰਿਤਸਰ ਇਲਾਜ ਲਈ ਰੈਫਰ ਕੀਤਾ ਗਿਆ ਹੈ। ਉਥੇ ਹੀ ਸਥਾਨਿਕ ਲੋਕਾਂ ਨੇ ਦੱਸਿਆ ਕਿ ਬਟਾਲਾ – ਕਾਦੀਆ ਰੋਡ ਤੇ ਚਲ ਰਹੇ ਸੜਕ ਦੇ ਨਿਰਮਾਣ ਦੇ ਕਾਰਨ ਇਹ ਸੜਕ ਹਾਦਸਾ ਵਾਪਰਿਆ ਹੈ ।

ਕਸਬਾ ਕਾਦੀਆ ਦੇ ਨੇੜਲੇ ਪਿੰਡ ਕਾਲ੍ਹਵਾ ਦੇ ਰਹਿਣ ਵਾਲੇ ਲਖਵਿੰਦਰ ਸਿੰਘ ਉਮਰ ਕਰੀਬ 40 ਸਾਲ ਦੇਰ ਸ਼ਾਮ ਆਪਣੇ ਮੋਟਰਸਾਈਕਲ ਤੇ ਆਪਣੀ ਪਤਨੀ ਰਣਜੀਤ ਕੌਰ ਨਾਲ ਆਪਣੀ ਬਟਾਲਾ ਰਹਿ ਰਹੀ ਭੈਣ ਦੇ ਘਰ ਰੱਖੜੀ ਬੰਨ੍ਹਵਾਉਣ‌ ਲਈ ਗਿਆ ਸੀ ਅਤੇ ਰੱਖੜੀ ਬੰਨ੍ਹਵਾਉਣ‌ ਤੋਂ ਬਾਅਦ ਆਪਣੇ ਪਿੰਡ ਵਾਪਿਸ ਜਾਂਦੇ ਕਾਦੀਆ ਰੋਡ ਤੇ ਅਚਾਨਕ ਪਿੱਛੋਂ ਤੇਜ ਰਫਤਾਰ ਕਾਰ ਆਉਂਦੀ ਵੇਖ ਜਿਵੇ ਹੀ ਲਖਵਿੰਦਰ ਨੇ ਆਪਣਾ ਮੋਟਰਸਾਈਕਲ ਸੜਕ ਕੰਡੇ ਕੀਤਾ ਤਾਂ ਸੜਕ ਖਰਾਬ ਹੋਣ ਕਾਰਨ ਉਸ ਦਾ ਸੰਤੁਲਨ ਵਿਗੜ ਗਿਆ ਅਤੇ ਕੰਡੇ ਤੇ ਖੜੇ ਰੁੱਖ ਚ ਟੱਕਰ ਹੋਣ ਦੇ ਚਲਦੇ ਇਹ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਸਥਾਨਿਕ ਲੋਕਾਂ ਨੇ ਦੋਵਾਂ ਨੂੰ ਐਮਬੂਲੈਂਸ 108 ਦੇ ਜਰੀਏ ਸਿਵਲ ਹਸਪਤਾਲ ਬਟਾਲਾ ਭੇਜਿਆ।

ਸਿਵਲ ਹਸਪਤਾਲ ਬਟਾਲਾ ਚ ਡਿਊਟੀ ਮੈਡੀਕਲ ਅਫਸਰ ਡਾ ਗੁਰਸ਼ਰਨ ਸਿੰਘ ਕਾਹਲੋਂ ਨੇ ਦੱਸਿਆ ਕਿ ਦੋ ਮਰੀਜ਼ ਐਮਬੂਲੈਂਸ ਰਾਹੀਂ ਹਸਪਤਾਲ ਪਹੁੰਚੇ ਤਾ ਲਖਵਿੰਦਰ ਸਿੰਘ ਦੀ ਪਹਿਲਾ ਹੀ ਮੌਤ ਹੋ ਚੁਕੀ ਸੀ ਜਦਕਿ ਉਸਦੀ ਪਤਨੀ ਰਣਜੀਤ ਕੌਰ ਦੇ ਸਿਰ ਚ ਗੰਭੀਰ ਸੱਟ ਹੋਣ ਦੇ ਚਲਦੇ ਹਾਲਾਤ ਬੇਹੱਦ ਗੰਭੀਰ ਸੀ ਅਤੇ ਰਣਜੀਤ ਕੌਰ ਨੂੰ ਇਲਾਜ ਲਈ ਅੰਮ੍ਰਿਤਸਰ ਹਸਪਤਾਲ ਚ ਇਲਾਜ ਲਈ ਭੇਜਿਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕਤਲਕਾਂਡ: 2 ਲੋਕ ਪੁਲਿਸ ਹਿਰਾਸਤ ‘ਚ, ਸੁਪਾਰੀ ਦੇ ਕੇ ਵਾਰਦਾਤ ਦਾ ਸ਼ੱਕ

ਅੰਮ੍ਰਿਤਸਰ ਪੁਲਿਸ ਕਮਿਸ਼ਨਰ ਹਰਮਨਬੀਰ ਸਿੰਘ ਗਿੱਲ ਨੇ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦੇ ਹੋਏ ਇਕ...

 4 ਖਿਡਾਰੀਆਂ ਦੀ ਹਾਦਸੇ ਵਿਚ ਮੌਤ, ਟਰੱਕ ਨਾਲ ਟਕਰਾਈ ਕਾਰ

ਉੱਤਰ ਪ੍ਰਦੇਸ਼ ਦੇ ਸੁਲਤਾਨਪੁਰ ਵਿਚ ਅੱਜ ਸਵੇਰੇ ਇਕ ਭਿਆਨਕ ਹਾਦਸਾ ਵਾਪਰਿਆ। ਪੂਰਵਾਂਚਲ ਐਕਸਪ੍ਰੈਸਵੇਅ 'ਤੇ...

ਸੜਕ ਹਾਦਸੇ ਨੇ ਬੁਝਾਏ ਤਿੰਨ ਘਰਾਂ ਦੇ ਚਿਰਾਗ; ਜੋੜ ਮੇਲਾ ਦੇਖਣ ਜਾਂਦਿਆਂ ਵਾਪਰਿਆ ਹਾਦਸਾ

ਜੋੜ ਮੇਲੇ ਤੋਂ ਪਹਿਲਾਂ ਭਿੱਖੀਵਿੰਡ ਨੇੜੇ ਵਾਪਰੇ ਸੜਕ ਹਾਦਸੇ ਵਿੱਚ ਤਿੰਨ ਨਾਬਾਲਗਾਂ ਦੀ ਦਰਦਨਾਕ...

 ਹਾਈ ਕੋਰਟ ਵੱਲੋਂ ਈਡੀ ਨੂੰ ਨੋਟਿਸ ਜਾਰੀ; 15 ਦਿਨਾਂ ਅੰਦਰ ਮੰਗਿਆ ਜਵਾਬ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਅੱਜ ਪੰਜਾਬ ਸਰਕਾਰ ਅਤੇ ਗਮਾਡਾ ਵੱਲੋਂ ਦਾਇਰ ਪਟੀਸ਼ਨ...

‘ਆਪ’ਲੀਡਰ ਨਾਲ ਵਿਆਹ ਕਰਕੇ ਲੱਖਾਂ ਦੇ ਗਹਿਣੇ ਲੈ ਗਈ ਫਰਜ਼ੀ PCS ਅਫਸਰ!

ਫਤਿਹਗੜ੍ਹ ਸਾਹਿਬ ਵਿੱਚ ਇੱਕ ਔਰਤ ਨੇ ਖੁਦ ਨੂੰ PCS ਅਫਸਰ ਦੱਸ ਕੇ ‘ਆਪ’ ਨੇਤਾ...

 PM ਮੋਦੀ ਦਾ 25 ਸਾਲਾਂ ਦਾ ਸਿਆਸੀ ਸਫ਼ਰ, ਵਿਨਾਇਕ ਮੰਦਰ ‘ਚ ਟੇਕਿਆ ਮੱਥਾ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਬੁੱਧਵਾਰ ਨੂੰ ਸਰਕਾਰ ਦੇ ਮੁਖੀ ਵਜੋਂ ਆਪਣੇ 25 ਸਾਲ...

 Fake ਮੈਰਿਜ ਕਰਕੇ ਕੈਨੇਡਾ ਜਾਣ ਵਾਲਿਆਂ ਦੀ ਖੈਰ ਨਹੀਂ, 5 ਸਾਲ ਦਾ ਬੈਨ!

ਪੰਜਾਬ ਤੋਂ ਫਰਜ਼ੀ ਵਿਆਹਾਂ ਰਾਹੀਂ ਕੈਨੇਡਾ ਵਿੱਚ ਦਾਖਲ ਹੋਣਾ ਹੁਣ ਸੌਖਾ ਨਹੀਂ ਰਹੇਗਾ। ਇਸ...

‘7-8 ਘੰਟੇ ਫਰੋਲਨ ਮਗਰੋਂ ਕਲੀਨ ਚਿੱਟ ਦੇ ਕੇ ਚਲੀ ਗਈ’, CBI ਰੇਡ ਨੂੰ ਲੈ ਕੇ CM ਮਾਨ ਦਾ ਵੱਡਾ ਬਿਆਨ

ਮੁੱਖ ਮੰਤਰੀ ਭਗਵੰਤ ਮਾਨ ਬੀਤੇ ਦਿਨ CBI ਰੇਡ ਨੂੰ ਲੈ ਕੇ ਦਾਅਵਾ ਕੀਤਾ ਹੈ...

ਭਗਵੰਤ ਮਾਨ ਸਰਕਾਰ ਨੇ ਟ੍ਰਿਪਲ ਐੱਚ ਸਕ੍ਰੀਨਿੰਗ ਨੂੰ ‘ਯੁੱਧ ਨਸ਼ਿਆਂ ਵਿਰੁੱਧ’ ਪਹਿਲਕਦਮੀ ਦਾ ਹਿੱਸਾ ਬਣਾਇਆ

ਚੰਡੀਗੜ੍ਹ, 03 ਅਕਤੂਬਰ 2026:ਐੱਚਆਈਵੀ, ਹੈਪੇਟਾਈਟਸ-ਬੀ ਅਤੇ ਹੈਪੇਟਾਈਟਸ-ਸੀ ਦੀ ਜਾਂਚ ਲਈ ਟ੍ਰਿਪਲ ਐੱਚ ਸਕ੍ਰੀਨਿੰਗ ਜਲਦ...