September 6, 2026, 10:19 am
----------- Advertisement -----------
HomeNewsਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ,

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌ.ਤ,

Published on

----------- Advertisement -----------

 ਮਾਨਸਾ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਇੱਕ ਨੌਜਵਾਨ ਦੀ ਮੌਤ ਹੋ ਗਈ। ਪਰਿਵਾਰ ਨੇ ਲਾਸ਼ ਨੂੰ ਸਿਵਲ ਹਸਪਤਾਲ ‘ਚ ਰੱਖ ਕੇ ਮਾਨਸਾ ਦੀ ਜ਼ਿਲਾ ਅਦਾਲਤ ‘ਚ ਪ੍ਰਦਰਸ਼ਨ ਕੀਤਾ। ਮ੍ਰਿਤਕ ਦੀ ਪਛਾਣ ਪਰਵਿੰਦਰ ਸਿੰਘ ਵਾਸੀ ਵਾਟਰ ਵਰਕਸ ਰੋਡ ਮਾਨਸਾ ਵਜੋਂ ਹੋਈ ਹੈ। ਪਰਿਵਾਰ ਮੁਤਾਬਕ ਉਕਤ ਨੌਜਵਾਨ ਪਿਛਲੇ ਛੇ ਸਾਲਾਂ ਤੋਂ ਨਸ਼ੇ ਦਾ ਸੇਵਨ ਕਰ ਰਿਹਾ ਸੀ।

ਮ੍ਰਿਤਕ ਦੀ ਭੈਣ ਪ੍ਰਭਦੀਪ ਕੌਰ ਨੇ ਦੱਸਿਆ ਕਿ ਉਸ ਦਾ ਇਕਲੌਤਾ ਭਰਾ ਪਰਮਿੰਦਰ ਸੀ। ਜੋ ਕਿ ਸਰਕਾਰੀ ਨੌਕਰੀ ਕਰਦਾ ਸੀ ਅਤੇ ਨਸ਼ੇ ਕਰਕੇ ਉਸਨੇ ਆਪਣੀ ਜ਼ਮੀਨ-ਜਾਇਦਾਦ ਵੀ ਵੇਚ ਦਿੱਤੀ ਸੀ। ਆਪਣੇ ਨਸ਼ੇ ਦੀ ਪੂਰਤੀ ਲਈ ਉਹ ਉਨ੍ਹਾਂ ਦੀ ਕੁੱਟਮਾਰ ਵੀ ਕਰਦਾ ਸੀ। ਉਨ੍ਹਾਂ ਪੁਲਿਸ ਨੂੰ ਨਸ਼ਾ ਤਸਕਰਾਂ ਖ਼ਿਲਾਫ਼ ਕਾਰਵਾਈ ਕਰਨ ਦੀ ਵੀ ਅਪੀਲ ਕੀਤੀ, ਪਰ ਪੁਲਿਸ ਵੱਲੋਂ ਉਕਤ ਵਿਅਕਤੀਆਂ ਖਿਲਾਫ ਕੋਈ ਕਾਰਵਾਈ ਨਹੀਂ ਕੀਤੀ ਗਈ। 

ਗੱਲਬਾਤ ਕਰਦਿਆਂ ਪ੍ਰਭਦੀਪ ਨੇ ਦੱਸਿਆ ਕਿ ਨਸ਼ੇ ਦੀ ਓਵਰਡੋਜ਼ ਤੋਂ ਬਾਅਦ ਉਸ ਨੂੰ ਮਾਨਸਾ ਦੇ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਜਿੱਥੋਂ ਉਸ ਨੂੰ ਪਟਿਆਲਾ ਰੈਫਰ ਕਰ ਦਿੱਤਾ ਗਿਆ। ਪਰ ਪਟਿਆਲੇ ਵਿੱਚ ਵੀ ਇਲਾਜ ਨਾ ਹੋਣ ਕਰਕੇ ਉਸਦੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਹਸਪਤਾਲ ਦਾ ਸਮੁੱਚਾ ਸਟਾਫ਼ ਹੜਤਾਲ ’ਤੇ ਸੀ ਅਤੇ ਉਨ੍ਹਾਂ ਨਾਲ ਹਸਪਤਾਲ ਵਿੱਚ ਦੁਰਵਿਵਹਾਰ ਕੀਤਾ ਗਿਆ।

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ੇ ਨੂੰ ਰੋਕਣ ਵਿੱਚ ਨਾਕਾਮ ਰਹੀ ਹੈ। ਜਿਸ ਕਰਕੇ ਉਸ ਦੇ ਭਰਾ ਦੀ ਮੌਤ ਹੋ ਗਈ। ਉਸ ਨੇ ਸਰਕਾਰ ਤੋਂ ਮੰਗ ਕੀਤੀ ਕਿ ਉਸ ਦੇ ਭਰਾ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਸ਼ਾ ਵਿਰੋਧੀ ਐਕਸ਼ਨ ਕਮੇਟੀ ਦੇ ਮੈਂਬਰਾਂ ਪਰਵਿੰਦਰ ਸਿੰਘ ਛੋਟਾ ਅਤੇ ਅਮਨਦੀਪ ਸਿੰਘ ਨੇ ਕਿਹਾ ਕਿ ਮ੍ਰਿਤਕ ਪਰਵਿੰਦਰ ਸਿੰਘ ਦੀ ਲਾਸ਼ ਨੂੰ ਹਸਪਤਾਲ ਵਿੱਚ ਰਖਵਾਇਆ ਗਿਆ ਹੈ ਅਤੇ ਜਦੋਂ ਤੱਕ ਪ੍ਰਸ਼ਾਸਨ ਮੰਗਾਂ ਪੂਰੀਆਂ ਨਹੀਂ ਕਰਦਾ, ਉਦੋਂ ਤੱਕ ਨੌਜਵਾਨ ਦਾ ਅੰਤਿਮ ਸੰਸਕਾਰ ਨਹੀਂ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...