November 16, 2026, 1:00 pm
----------- Advertisement -----------
HomeNewsBreaking Newsਹਾਈ-ਟੈਕ ਨਾਕੇ 'ਤੇ ਨੌਜਵਾਨ ਨੇ ਪੁਲਿਸ ਵਾਲੇ 'ਤੇ‌ ਚਲਾ ਦਿੱਤੀਆਂ ਸਿੱਧੀਆਂ ਗੋਲੀਆਂ,...

ਹਾਈ-ਟੈਕ ਨਾਕੇ ‘ਤੇ ਨੌਜਵਾਨ ਨੇ ਪੁਲਿਸ ਵਾਲੇ ‘ਤੇ‌ ਚਲਾ ਦਿੱਤੀਆਂ ਸਿੱਧੀਆਂ ਗੋਲੀਆਂ, ਮਸਾ ਬਚਿਆ ਏਐਸਆਈ

Published on

----------- Advertisement -----------

ਗੁਰਦਾਸਪੁਰ, 21 ਮਈ 2024 – ਬੀਤੀ ਰਾਤ ਅੰਮ੍ਰਿਤਸਰ-ਪਠਾਨਕੋਟ ਰੋਡ ਤੇ ਸਥਿਤ ਬਬਰੀ ਹਾਈਟੈਕ ਚ ਨਾਕੇ ਤੇ ਵੱਡੀ ਵਾਰਦਾਤ ਵਾਪਰੀ ਹੈ। ਜਾਣਕਾਰੀ ਅਨੁਸਾਰ ਮੋਟਰਸਾਈਕਲ ਤੇ ਆਏ ਇੱਕ ਨੌਜਵਾਨ ਵੱਲੋਂ ਨਾਕੇ ਤੇ ਮੌਜੂਦ ਪੰਜਾਬ ਪੁਲਿਸ ਦੇ ਇੱਕ ਏ ਐਸ ਆਈ ਤੇ ਸਿੱਧੀਆਂ ਸਿੱਧੀਆਂ ਗੋਲੀਆਂ ਚਲਾਈਆਂ ਗਈਆਂ। ਹਾਲਾਂਕਿ ਏਐਸਆਈ ਬਾਲ ਬਾਲ ਬਚ ਗਿਆ। ਨਾਕੇ ਤੇ ਮੌਜੂਦ ਪੁਲਿਸ ਕਰਮੀਆਂ ਵੱਲੋਂ ਨੌਜਵਾਨ ਨੂੰ ਹਿਰਾਸਤ ਵਿੱਚ ਲੈ ਲਿਆ ਗਿਆ ਹੈ। ਉਸ ਦਾ ਮੋਟਰਸਾਈਕਲ ਵੀ ਪੁਲਿਸ ਨੇ ਕਾਬੂ ਵਿੱਚ ਲੈ ਲਿਆ। ਮੌਕੇ ਤੇ ਡੀਐਸਪੀ ਮੋਹਨ ਸਿੰਘ ਅਤੇ ਥਾਨਾ ਸਦਰ ਦੇ ਐਸਐਚ ਓ ਅਮਨਦੀਪ ਸਿੰਘ ਵੀ ਪਹੁੰਚੇ ਅਤੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਮਾਮਲੇ ਵਿੱਚ ਹੋਰ ਵੀ ਗ੍ਰਿਫਤਾਰੀਆਂ ਅਤੇ ਖੁਲਾਸੇ ਹੋਣ ਦੀ ਉਮੀਦ ਹੈ।

ਦੱਸਿਆ ਜਾ ਰਿਹਾ ਹੈ ਕਿ ਨੌਜਵਾਨ ਮੋਟਰਸਾਈਕਲ ਤੇ ਕਾਹਨੂੰਵਾਨ ਬਾਈਪਾਸ ਵੱਲੋਂ ਬਹੁਤ ਤੇਜ਼ ਗਤੀ ਨਾਲ ਆ ਰਿਹਾ ਸੀ ਅਤੇ ਕੁਝ ਨੌਜਵਾਨ ਉਸਦਾ ਪਿੱਛਾ ਵੀ ਕਰ ਰਹੇ ਸਨ। ਬੱਬਰੀ ਬਾਈਪਾਸ ਤੇ ਆਕੇ ਉਸ ਦਾ ਮੋਟਰਸਾਈਕਲ ਫਿਸਲ ਗਿਆ ਅਤੇ ਉਹ ਡਿੱਗ ਗਿਆ ਤਾਂ ਨਾਕੇ ਤੇ ਮੌਜੂਦ ਇੱਕ ਏਐਸਆਈ ਵੱਲੋਂ ਉਸ ਨੂੰ ਚੁੱਕਣ ਦੀ ਕੋਸ਼ਿਸ਼ ਕੀਤੀ ਗਈ ਪਰ ਉਹ ਖੇਤਾਂ ਵੱਲ ਨੂੰ ਦੌੜ ਗਿਆ। ਉਸ ਨੂੰ ਦੌੜਦਾ ਵੇਖ ਨਾਕੇ ਤੇ ਮੌਜੂਦ ਇੱਕ ਹੋਰ ਏਐਸਆਈ ਸਤਵਿੰਦਰ ਭੱਟੀ ਵੱਲੋਂ ਉਸ ਦਾ ਪਿੱਛਾ ਕੀਤਾ ਗਿਆ। ਏਐਸਆਈ ਨੂੰ ਪਿੱਛੇ ਆਉਂਦਾ ਦੇਖ ਕੇ ਨੌਜਵਾਨ ਵੱਲੋਂ ਆਪਣੇ ਪਿਸਟਲ ਨਾਲ ਹਵਾਈ ਫਾਇਰ ਕੀਤਾ ਗਿਆ ਪਰ ਏਐਸਆਈ ਨੇ ਪਿੱਛਾ ਕਰਨਾ ਨਹੀਂ ਛੱਡਿਆ ਤਾਂ ਉਸ ਵੱਲੋਂ ਦੋ ਸਿੱਧੇਸਿੱਧੇ ਫਾਇਰ ਵੀ ਕੀਤੇ ਗਏ। ਬਾਵਜੂਦ ਇਸਦੇ ਉਸ ਨੌਜਵਾਨ ਨੂੰ ਏਐਸਆਈ ਸਤਵਿੰਦਰ ਭੱਟੀ ਵੱਲੋਂ ਮੌਕੇ ਤੇ ਪਹੁੰਚੇ ਨਾਕੇ ਦੇ ਹੋਰ ਪੁਲਿਸ ਕਰਮੀਆਂ ਦੀ ਸਹਾਇਤਾ ਨਾਲ ਕਾਬੂ ਵਿੱਚ ਕਰ ਲਿਆ ਗਿਆ।

ਜਾਣਕਾਰੀ ਅਨੁਸਾਰ ਇਸ ਦੌਰਾਨ ਪਿੱਛੋਂ ਕਾਰਾਂ ਤੇ ਕੁਝ ਹੋਰ ਨੌਜਵਾਨ ਆ ਗਏ ਅਤੇ ਗੋਲੀ ਚਲਾਉਣ ਵਾਲੇ ਨੌਜਵਾਨ ਕੋਲੋਂ ਪਿਸਟਲ ਖੋ ਕੇ ਮੌਕੇ ਤੋਂ ਫਰਾਰ ਹੋ ਗਏ। ਉਦੋਂ ਤੱਕ ਥਾਣਾ ਸਦਰ ਦੀ ਪੁਲੀਸ ਦੇ ਹੋਰ ਕਰਮਚਾਰੀ ਵੀ ਮੌਕੇ ’ਤੇ ਪਹੁੰਚ ਗਏ, ਜਿਨ੍ਹਾਂ ਨੇ ਪਿੱਛਾ ਕਰਕੇ ਮੁੱਖ ਮੁਲਜ਼ਮ ਅਤੇ ਉਸ ਦੇ ਦੋ ਹੋਰ ਸਾਥੀਆਂ ਨੂੰ ਕਾਬੂ ਕਰ ਲਿਆ ਅਤੇ ਕਾਰਵਾਈ ਲਈ ਥਾਣਾ ਸਦਰ ਲੈ ਗਏ।

ਇਸ ਸਬੰਧੀ ਜਦੋਂ ਡੀਐਸਪੀ ਸਿਟੀ ਮੋਹਨ ਸਿੰਘ ਨਾਲ ਗੱਲ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਫਿਲਹਾਲ ਮਾਮਲੇ ਦੀ ਜਾਂਚ ਜਾਰੀ ਹੈ। ਇਸ ਮਾਮਲੇ ‘ਚ ਹੋਰ ਗਿਰਫਤਾਰੀਆਂ ਅਤੇ ਵੱਡੇ ਖੁਲਾਸੇ ਹੋਣ ਦੀ ਵੀ ਉਮੀਦ ਹੈ। ਜਾਂਚ ਤੋਂ ਬਾਅਦ ਹੀ ਸਾਰੀ ਜਾਣਕਾਰੀ ਮੀਡੀਆ ਨਾਲ ਸਾਂਝੀ ਕੀਤੀ ਜਾਵੇਗੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...