September 5, 2026, 10:18 pm
----------- Advertisement -----------
HomeNewsBreaking Newsਫਰੀਦਕੋਟ 'ਚ ਪ੍ਰੀਖਿਆ ਦੇਣ ਆਇਆ ਨੌਜਵਾਨ ਕਾਬੂ, ਲੜਕੀ ਦੇ ਭੇਸ 'ਚ ਆਇਆ...

ਫਰੀਦਕੋਟ ‘ਚ ਪ੍ਰੀਖਿਆ ਦੇਣ ਆਇਆ ਨੌਜਵਾਨ ਕਾਬੂ, ਲੜਕੀ ਦੇ ਭੇਸ ‘ਚ ਆਇਆ ਪ੍ਰੀਖਿਆ ਕੇਂਦਰ

Published on

----------- Advertisement -----------

 ਫਰੀਦਕੋਟ ‘ਚ ਬਾਬਾ ਫਰੀਦ ਯੂਨੀਵਰਸਿਟੀ ‘ਚ ਪੈਰਾ-ਮੈਡੀਕਲ ਦੀਆਂ ਪ੍ਰੀਖਿਆ ‘ਚ ਇਕ ਨੌਜਵਾਨ ਫੜਿਆ ਗਿਆ ਹੈ। ਇਹ ਗ੍ਰੈਜੂਏਟ ਨੌਜਵਾਨ ਲੜਕੀ ਬਣ ਕੇ ਪ੍ਰੀਖਿਆ ਦੇ ਰਿਹਾ ਸੀ। ਉਸ ਨੇ ਨਕਲੀ ਲੰਬੇ ਵਾਲ, ਸੂਟ-ਸਲਵਾਰ ਅਤੇ ਬਿੰਦੀ-ਲਿਪਸਟਿਕ ਲਾਈ ਹੋਈ ਸੀ।

ਲੜਕੀ ਦੇ ਭੇਸ ‘ਚ ਆਏ ਇਸ ਵਿਅਕਤੀ ਨੂੰ ਪ੍ਰੀਖਿਆ ਕੇਂਦਰ ਤੋਂ ਹੀ ਕਾਬੂ ਕੀਤਾ ਗਿਆ ਹੈ। ਕੋਟਕਪੂਰਾ ‘ਚ ਬਣੇ ਪ੍ਰੀਖਿਆ ਕੇਂਦਰ ‘ਚ ਜਦੋਂ ਅਧਿਆਪਕ ਨੇ ਉਸ ਤੋਂ ਸ਼ੱਕ ਹੋਣ ‘ਤੇ ਪੁੱਛਗਿੱਛ ਕੀਤੀ ਤਾਂ ਇਹ ਖੁਲਾਸਾ ਹੋਇਆ। ਨੌਜਵਾਨ ਦੀ ਪਛਾਣ ਅੰਗਰੇਜ਼ ਸਿੰਘ ਵਾਸੀ ਫਾਜ਼ਿਲਕਾ ਵਜੋਂ ਹੋਈ ਹੈ। ਉਹ ਫਾਜ਼ਿਲਕਾ ਦੇ ਪਿੰਡ ਢਾਣੀ ਦੀ ਪਰਮਜੀਤ ਕੌਰ ਦੀ ਥਾਂ ’ਤੇ ਪ੍ਰੀਖਿਆ ਦੇਣ ਆਇਆ ਸੀ। ਅਧਿਆਪਕਾਂ ਨੇ ਪੁੱਛਗਿੱਛ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। 

ਦੱਸ ਦਈਏ ਕਿ ਇਹ ਪ੍ਰੀਖਿਆ ਡੀਏਵੀ ਪਬਲਿਕ ਸਕੂਲ ਕੋਟਕਪੂਰਾ ਵਿੱਚ ਚੱਲ ਰਹੀ ਸੀ। ਅੰਗਰੇਜ਼ ਸਿੰਘ ਲੜਕੀ ਪਰਮਜੀਤ ਕੌਰ ਦਾ ਭੇਸ ਬਣਾ ਕੇ ਉਸ ਦੀ ਥਾਂ ਪੇਪਰ ਦੇਣ ਚਲਾ ਗਿਆ। ਉਸ ਨੇ ਸੂਟ ਸਲਵਾਰ ਪਾਇਆ ਹੋਇਆ ਸੀ। ਬਿੰਦੀ ਲਿਪਸਟਿਕ ਵੀ ਆਪਣੇ ਆਪ ਨੂੰ ਇੱਕ ਕੁੜੀ ਦੇ ਰੂਪ ਵਿੱਚ ਦਰਸਾਉਣ ਲਈ ਲਗਾਈ ਗਈ ਸੀ। ਪ੍ਰੀ

ਖਿਆ ਸ਼ੁਰੂ ਹੁੰਦੇ ਹੀ ਪ੍ਰੀਖਿਆ ਕੇਂਦਰ ‘ਤੇ ਤਾਇਨਾਤ ਅਧਿਆਪਕ ਨੂੰ ਉਸ ‘ਤੇ ਸ਼ੱਕ ਹੋ ਗਿਆ।ਜਦੋਂ ਉਸ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਗਈ ਤਾਂ ਸਾਹਮਣੇ ਆਇਆ ਕਿ ਉਹ ਲੜਕੀ ਨਹੀਂ ਸਗੋਂ ਨੌਜਵਾਨ ਸੀ। ਜਦੋਂ ਅਧਿਆਪਕਾਂ ਨੇ ਉਸ ਦਾ ਆਧਾਰ ਅਤੇ ਵੋਟਰ ਕਾਰਡ ਚੈੱਕ ਕੀਤਾ ਤਾਂ ਉਹ ਵੀ ਜਾਅਲੀ ਪਾਇਆ ਗਿਆ। ਉਸ ‘ਤੇ ਪਰਮਜੀਤ ਕੌਰ ਦਾ ਨਾਂ ਸੀ ਅਤੇ ਫੋਟੋ ਵੀ ਵੱਖਰੀ ਸੀ। ਇਸ ਤੋਂ ਬਾਅਦ ਯੂਨੀਵਰਸਿਟੀ ਨੇ ਪੁਲਿਸ ਨੂੰ ਸੂਚਨਾ ਦਿੱਤੀ। ਪੁਲਿਸ ਨੇ ਅੰਗਰੇਜ਼ ਸਿੰਘ ਨੂੰ ਹਿਰਾਸਤ ਵਿੱਚ ਲੈ ਕੇ ਆਪਣੇ ਨਾਲ ਲੈ ਗਈ।

 ਫਰੀਦਕੋਟ ਵਿੱਚ ਬਾਬਾ ਫਰੀਦ ਯੂਨੀਵਰਸਿਟੀ ਸਿਹਤ ਅਤੇ ਪਰਿਵਾਰ ਵਿਭਾਗ ਅਧੀਨ ਵੱਖ-ਵੱਖ ਪੈਰਾਮੈਡੀਕਲ ਅਸਾਮੀਆਂ ਲਈ ਪ੍ਰੀਖਿਆ ਲਈ ਗਈ, ਜਿਸ ਵਿੱਚ ਮਲਟੀਪਰਪਜ਼ ਹੈਲਥ ਵਰਕਰ (ਐਮਪੀਐਚਡਬਲਯੂ) ਦੀਆਂ 806 ਅਸਾਮੀਆਂ ਅਤੇ ਅੱਖਾਂ ਦੇ ਡਾਕਟਰ ਦੀਆਂ 83 ਅਸਾਮੀਆਂ ਲਈ ਭਰਤੀ ਕੀਤੀ ਗਈ ਸੀ। ਬੀਤੇ ਐਤਵਾਰ ਨੂੰ ਹੋਈ ਪ੍ਰੀਖਿਆ ਲਈ ਯੂਨੀਵਰਸਿਟੀ ਨੇ ਫਰੀਦਕੋਟ, ਫਿਰੋਜ਼ਪੁਰ ਅਤੇ ਕੋਟਕਪੂਰਾ ਵਿੱਚ 26 ਪ੍ਰੀਖਿਆ ਕੇਂਦਰ ਬਣਾਏ ਸਨ। ਜਿਸ ਵਿੱਚ ਸਾਢੇ 7 ਹਜ਼ਾਰ ਉਮੀਦਵਾਰਾਂ ਨੇ ਪ੍ਰੀਖਿਆ ਦਿੱਤੀ। 

ਐਸਐਸਪੀ ਹਰਜੀਤ ਸਿੰਘ ਨੇ ਦੱਸਿਆ ਕਿ ਲੜਕੀ ਦੀ ਥਾਂ ‘ਤੇ ਪਰਚੇ ਦਿੰਦੇ ਫੜੇ ਗਏ ਨੌਜਵਾਨ ਖ਼ਿਲਾਫ਼ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਲੜਕੀ ਦੀ ਥਾਂ ‘ਤੇ ਉਹ ਪੇਪਰ ਦੇਣ ਆਇਆ ਸੀ, ਉਸ ਦਾ ਦਾਖ਼ਲਾ ਰੱਦ ਕਰ ਦਿੱਤਾ ਜਾਵੇਗਾ। ਦੋਸ਼ੀ ਨੌਜਵਾਨ ਖੁਦ ਕਿੰਨਾ ਪੜ੍ਹਿਆ-ਲਿਖਿਆ ਹੈ? ਪੁਲਿਸ ਪੁੱਛਗਿੱਛ ਕਰ ਰਹੀ ਹੈ ਕਿ ਕੀ ਉਹ ਲਾਲਚ ਜਾਂ ਕਿਸੇ ਹੋਰ ਕਾਰਨ ਕਰਕੇ ਪ੍ਰੀਖਿਆ ਦੇਣ ਆਇਆ ਸੀ ਅਤੇ ਕੀ ਕੰਮ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...