November 18, 2026, 10:47 pm
----------- Advertisement -----------
HomeNewsBreaking Newsਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ+ਤ: ਛੱਤ 'ਤੇ ਲਾ+ਸ਼ ਕੋਲੋਂ ਮਿਲੀ...

ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌ+ਤ: ਛੱਤ ‘ਤੇ ਲਾ+ਸ਼ ਕੋਲੋਂ ਮਿਲੀ ਸਰਿੰਜ, ਜਦੋਂ ਮਾਂ ਚਾਹ ਲੈ ਕੇ ਗਈ ਤਾਂ ਲੱਗਿਆ ਪਤਾ

Published on

----------- Advertisement -----------

ਜਲੰਧਰ, 20 ਫਰਵਰੀ 2024 – ਜਲੰਧਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ 25 ਸਾਲਾ ਨੌਜਵਾਨ ਦੀ ਮੌਤ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਹਰਕਮਲ ਸਿੰਘ ਵਾਸੀ ਲਾਂਬੜਾ ਦੇ ਪਿੰਡ ਸ਼ਾਹਪੁਰ ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੀ ਲਾਸ਼ ਨੂੰ ਕਬਜ਼ੇ ‘ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ। ਇਸ ਦੇ ਨਾਲ ਹੀ ਪਰਿਵਾਰ ਨੂੰ ਵਾਰਦਾਤ ਵਾਲੀ ਥਾਂ ਤੋਂ ਇੱਕ ਟੀਕਾ ਮਿਲਿਆ ਸੀ, ਜਿਸ ਨੂੰ ਪੁਲਿਸ ਨੇ ਕਬਜ਼ੇ ਵਿੱਚ ਲੈ ਲਿਆ ਹੈ।

ਪਰਿਵਾਰ ਨੇ ਪੁਲੀਸ ਨੂੰ ਦੱਸਿਆ ਕਿ ਹਰਕਮਲ ਸਿੰਘ ਪਿਛਲੇ ਦਿਨੀ ਰੋਜ਼ਾਨਾ ਵਾਂਗ ਘਰੋਂ ਬਾਹਰ ਗਿਆ ਹੋਇਆ ਸੀ। ਸ਼ਾਮ ਕਰੀਬ 6 ਵਜੇ ਜਦੋਂ ਉਹ ਘਰ ਆਇਆ ਤਾਂ ਉਸ ਨੇ ਆਪਣੀ ਮਾਂ ਨੂੰ ਚਾਹ ਬਣਾਉਣ ਲਈ ਕਿਹਾ। ਇਹ ਕਹਿ ਕੇ ਹਰਕਮਲ ਤੁਰੰਤ ਆਪਣੇ ਘਰ ਦੀ ਛੱਤ ‘ਤੇ ਚਲਾ ਗਿਆ। ਕਾਫੀ ਦੇਰ ਤੱਕ ਮਾਂ ਹਰਕਮਲ ਨੂੰ ਬੁਲਾਉਂਦੀ ਰਹੀ। ਪਰ ਜਦੋਂ ਉਹ ਹੇਠਾਂ ਨਾ ਆਇਆ ਤਾਂ ਮਾਂ ਚਾਹ ਬਣਾ ਕੇ ਛੱਤ ‘ਤੇ ਲੈ ਗਈ।

ਜਿੱਥੇ ਉਸ ਨੇ ਦੇਖਿਆ ਕਿ ਹਰਕਮਲ ਬੇਹੋਸ਼ੀ ਦੀ ਹਾਲਤ ‘ਚ ਛੱਤ ‘ਤੇ ਪਿਆ ਸੀ। ਮਾਂ ਨੇ ਰੌਲਾ ਪਾਇਆ ਤਾਂ ਆਸ-ਪਾਸ ਦੇ ਲੋਕ ਇਕੱਠੇ ਹੋ ਗਏ। ਜਦੋਂ ਮੌਕੇ ‘ਤੇ ਡਾਕਟਰ ਨੂੰ ਬੁਲਾਇਆ ਗਿਆ ਤਾਂ ਪਤਾ ਲੱਗਾ ਕਿ ਉਸ ਦੀ ਮੌਤ ਹੋ ਚੁੱਕੀ ਸੀ।

ਪ੍ਰਾਪਤ ਜਾਣਕਾਰੀ ਅਨੁਸਾਰ ਹਰਕਮਲ ਕੋਲੋਂ ਪਰਿਵਾਰ ਵੱਲੋਂ ਬਰਾਮਦ ਕੀਤਾ ਗਿਆ ਟੀਕਾ ਚਿੱਟੇ ਦਾ ਸੀ। ਓਵਰਡੋਜ਼ ਕਾਰਨ ਉਸ ਦੀ ਮੌਤ ਹੋ ਗਈ। ਪਿੰਡ ਵਾਸੀਆਂ ਨੇ ਮਾਮਲੇ ਦੀ ਸੂਚਨਾ ਪੁਲੀਸ ਨੂੰ ਦਿੱਤੀ। ਜਿਸ ਤੋਂ ਬਾਅਦ ਪੁਲਿਸ ਜਾਂਚ ਲਈ ਪਹੁੰਚੀ। ਫਿਲਹਾਲ ਪੁਲਸ ਨੇ ਪਰਿਵਾਰ ਦੇ ਬਿਆਨਾਂ ਦੇ ਆਧਾਰ ‘ਤੇ 174 ਸੀ.ਆਰ.ਪੀ.ਸੀ ਦੇ ਤਹਿਤ ਕਾਰਵਾਈ ਕੀਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਿੰਨਾ ਚਿਰ ਪੰਜਾਬ ਵਿਚ ‘ਆਪ’ ਦੀ ਸਰਕਾਰ ਰਹੇਗੀ, ਭਲਾਈ ਸਕੀਮਾਂ ਜਾਰੀ ਰਹਿਣਗੀਆਂ – ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਦੁਹਰਾਇਆ ਕਿ ਜਿੰਨਾ ਚਿਰ ਪੰਜਾਬ ਵਿਚ...

Spicejet ਦੀਆਂ ਉਡਾਣਾਂ ਪ੍ਰਭਾਵਿਤ, ਮੁੰਬਈ ਹਵਾਈ ਅੱਡੇ ’ਤੇ ਕਈ-ਕਈ ਘੰਟਿਆਂ ਤੋਂ ਸੈਂਕੜੇ ਯਾਤਰੀ ਫਸੇ, ਮਚੀ ਹਾਹਾਕਾਰ

ਸੋਮਵਾਰ ਅਤੇ ਮੰਗਲਵਾਰ ਨੂੰ ਮੁੰਬਈ ਹਵਾਈ ਅੱਡੇ 'ਤੇ ਸਪਾਈਸਜੈੱਟ (Spicejet Flights) ਦੇ ਸੈਂਕੜੇ ਯਾਤਰੀਆਂ ਨੂੰ...

 ਪੰਜਾਬ ਸਰਕਾਰ ਸਾਲ 2016 ਤੋਂ ਡੀਏ ਦਾ ਬਕਾਇਆ ਜਾਰੀ ਕਰਨ ‘ਤੇ ਕਰ ਰਹੀ ਵਿਚਾਰ

ਪੰਜਾਬ ਸਰਕਾਰ ਨੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਜਾਣੂ ਕਰਾਇਆ ਕਿ ਉਹ...

ਫਿਰ ਸਜੇਗੀ ਟੋਪੀ ਤੇ ਡੋਰੀ ਦੀ ਸ਼ਾਨ: ਫ਼ੌਜ ਨੇ ਪਲਟਿਆ ਤਿੰਨ ਸਾਲ ਪੁਰਾਣਾ ਫ਼ਰਮਾਨ, ਜਰਨੈਲਾਂ ਨੂੰ ਮੁੜ ਮਿਲੇ ‘ਰੈਜੀਮੈਂਟਲ ਰੰਗ’

ਭਾਰਤੀ ਫ਼ੌਜ ਨੇ ਆਪਣੇ ਸੀਨੀਅਰ ਅਧਿਕਾਰੀਆਂ ਨੂੰ ਇਕੋ ਜਿਹੀ ਸਾਂਝੀ ਵਰਦੀ ਪਹਿਨਣ ਅਤੇ ਰੈਜੀਮੈਂਟਲ...

ਰੂਸ ‘ਚ ਵੱਡਾ ਹਵਾਈ ਹਾਦਸਾ, ਹਵਾ ‘ਚ ਅੱਗ ਲੱਗਣ ਕਾਰਨ ਕ੍ਰੈਸ਼ ਹੋਇਆ ਜਹਾਜ਼, ਜਿਊਂਦਾ ਸੜੇ 19 ਲੋਕ

ਰੂਸ ਦੇ ਰੱਖਿਆ ਮੰਤਰਾਲੇ ਨੇ ਮੰਗਲਵਾਰ ਨੂੰ ਕਿਹਾ ਕਿ ਦੱਖਣ-ਪੱਛਮੀ ਸਾਇਬੇਰੀਆ ਦੇ ਕੇਮੇਰੋਵੋ ਖੇਤਰ...

ਸ੍ਰੀ ਹਰਿਮੰਦਰ ਸਾਹਿਬ ਦੇ ਬਾਹਰ ਹੰਗਾਮਾ, ਸ਼ਰਧਾਲੂਆਂ ਨੂੰ ਤੰਗ ਕਰਨ ਵਾਲਿਆਂ ਦੀ ਨਿਹੰਗਾਂ ਵੱਲੋਂ ਕੁੱਟਮਾਰ

ਸ੍ਰੀ ਹਰਿਮੰਦਰ ਸਾਹਿਬ ਦੇ ਆਲੇ-ਦੁਆਲੇ ਸ਼ਰਧਾਲੂਆਂ ਨੂੰ ਜ਼ਬਰਦਸਤੀ ਕਮਰੇ ਦਿਵਾਉਣ ਲਈ ਆਵਾਜ਼ਾਂ ਲਗਾਉਣ ਵਾਲਿਆਂ...

ਲੁਧਿਆਣਾ: 10 ਮਿੰਟਾਂ ‘ਚ ਠੱਗ ਬਾਬੇ ਨੇ ਲੁੱਟੀ ਗਹਿਣਿਆਂ ਦੀ ਦੁਕਾਨ, ਅਸ਼ੀਰਵਾਦ ਦਾ ਨਾਟਕ ਕਰ ਮੌਕੇ ਤੋਂ ਫਰਾਰ, CCTV ਖੰਗਾਲ ਰਹੀ ਪੁਲਿਸ

ਲੁਧਿਆਣਾ ਵਿੱਚ ਇੱਕ ਠੱਗੀ ਬਾਬੇ ਨੇ ਇੱਕ ਗਹਿਣਿਆਂ ਦੀ ਦੁਕਾਨ ਦੇ ਮਾਲਕ ਨੂੰ ਸਿਰਫ਼...

ਸੋਨੀਆ ਗਾਂਧੀ ਦੇ ਬੁਕ ਰਿਲੀਜ਼ ਸਮਾਰੋਹ ‘ਚ ਜਾਣ ਨੂੰ ਲੈ ਕੇ ਕੈਪਟਨ ਅਮਰਿੰਦਰ ਦਾ ਬਿਆਨ ਆਇਆ ਸਾਹਮਣੇ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਭਾਜਪਾ ਆਗੂ ਕੈਪਟਨ ਅਮਰਿੰਦਰ ਸਿੰਘ ਨੇ ਦਿੱਲੀ ਵਿੱਚ...

ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਲਈ ਖੁਰਾਲਗੜ੍ਹ ਵਿਖੇ 4 ਤੋਂ 6 ਦਸੰਬਰ ਤੱਕ ਹੋਣਗੇ ਵਿਸ਼ਾਲ ਸਮਾਗਮ

*ਚੰਡੀਗੜ੍ਹ, 17 ਨਵੰਬਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕਿਹਾ ਕਿ ਉਨ੍ਹਾਂ ਦੀ...