February 14, 2026, 7:06 am
----------- Advertisement -----------
HomeNewsਵਾਈ.ਪੀ.ਐਸ. ਮੋਹਾਲੀ ਨੇ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ’ਚ ਰਨਰਅੱਪ ਟਰਾਫੀ...

ਵਾਈ.ਪੀ.ਐਸ. ਮੋਹਾਲੀ ਨੇ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ’ਚ ਰਨਰਅੱਪ ਟਰਾਫੀ ਜਿੱਤੀ

Published on

----------- Advertisement -----------

ਮੋਹਾਲੀ, 7 ਨਵੰਬਰ : ਯਾਦਵਿੰਦਰਾ ਪਬਲਿਕ ਸਕੂਲ, ਮੋਹਾਲੀ ਨੇ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ, ਪੁਣੇ ਵਿਖੇ ਹੋਈ ਅੰਡਰ-14 ਆਲ ਇੰਡੀਆ ਆਈ.ਪੀ.ਐਸ.ਸੀ. ਕ੍ਰਿਕਟ ਚੈਂਪੀਅਨਸ਼ਿਪ ਵਿੱਚ ਰਨਰ ਅੱਪ ਟਰਾਫੀ ਜਿੱਤੀ ਲਈ ਹੈ। 20 ਓਵਰਾਂ ਦੇ ਫਾਰਮੈਟ ਵਾਲੇ ਮੁਕਾਬਲਿਆਂ ’ਚ ਪਿਛਲੇ ਸਾਲ ਦੀ ਅੰਡਰ-14 ਚੈਂਪੀਅਨ ਵਾਈ.ਪੀ.ਐਸ. ਮੋਹਾਲੀ ਨੂੰ ਫਾਈਨਲ ਵਿੱਚ ਮਾਡਰਨ ਸਕੂਲ ਬਾਰਾਖੰਬਾ ਰੋਡ, ਨਵੀਂ ਦਿੱਲੀ ਨੇ ਹਰਾ ਦਿੱਤਾ।

ਵਾਈ.ਪੀ.ਐਸ., ਮੁਹਾਲੀ ਦੇ ਡਾਇਰੈਕਟਰ, ਮੇਜਰ ਜਨਰਲ ਟੀ.ਪੀ.ਐਸ. ਵੜੈਚ ਨੇ ਟੀਮ ਅਤੇ ਕੋਚ ਪ੍ਰਵੀਨ ਸਿੰਘਾ ਨੂੰ ਵਧਾਈ ਸੰਦੇਸ਼ ਵਿੱਚ ਕਿਹਾ ਕਿ ਆਲ ਇੰਡੀਆ ਆਈ.ਪੀ.ਐਸ.ਸੀ. ਅੰਡਰ-14 ਕ੍ਰਿਕਟ ਚੈਂਪੀਅਨਸ਼ਿਪ, ਜਿਸ ਵਿੱਚ ਦੇਸ਼ ਦੇ ਚੋਟੀ ਦੇ 21 ਸਕੂਲਾਂ ਨੇ ਭਾਗ ਲਿਆ ਸੀ, ਉਸ ਵਿੱਚ ਵਧੀਆ ਪ੍ਰਦਰਸ਼ਨ ਕਰਕੇ ਬੱਚਿਆਂ ਨੇ ਪੰਜਾਬ ਅਤੇ ਵਾਈ.ਪੀ.ਐਸ. ਦੋਵਾਂ ਦਾ ਮਾਣ ਵਧਾਇਆ ਹੈ ।
ਪਹਿਲਾਂ ਟੂਰਨਾਮੈਂਟ ਦੇ ਸੈਮੀ ਫਾਈਨਲ ਮੁਕਾਬਲੇ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਮੇਜ਼ਬਾਨ ਬੀ.ਕੇ. ਬਿਰਲਾ ਸੈਂਟਰ ਫਾਰ ਐਜੂਕੇਸ਼ਨ ਨੂੰ 87 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ 19 ਓਵਰਾਂ ਵਿੱਚ ਹਰਾ ਦਿੱਤਾ। ਮੇਓ ਕਾਲਜ ਅਜਮੇਰ ਵਿਰੁੱਧ ਕੁਆਰਟਰ ਫਾਈਨਲ ਮੈਚ ਦੌਰਾਨ ਵਾਈ.ਪੀ.ਐਸ. ਮੁਹਾਲੀ ਨੇ ਨਿਰਧਾਰਤ 20 ਓਵਰਾਂ ਵਿੱਚ 121 ਦੌੜਾਂ ਦਾ ਟੀਚਾ ਰੱਖਿਆ, ਪਰ ਮੇਓ ਕਾਲਜ 19 ਓਵਰਾਂ ਵਿੱਚ ਸਿਰਫ਼ 100 ਦੌੜਾਂ ’ਤੇ ਹੀ ਢੇਰ ਹੋ ਗਈ।

ਇਸ ਤੋਂ ਪਹਿਲਾਂ ਲੀਗ ਗੇੜ ਵਿੱਚ ਭਾਗ ਲੈਣ ਵਾਲੀਆਂ 21 ਟੀਮਾਂ ਨੂੰ 5 ਪੂਲਾਂ ਵਿੱਚ ਵੰਡਿਆ ਗਿਆ ਸੀ, ਵਾਈ.ਪੀ.ਐਸ. ਮੋਹਾਲੀ ਅਜੇਤੂ ਰਹੀ, ਪਹਿਲਾ ਮੈਚ ਵਿਚ ਮੋਤੀ ਲਾਲ ਨਹਿਰੂ ਸਪੋਰਟਸ ਸਕੂਲ, ਰਾਏ, ਸੋਨੀਪਤ ਦੇ ਖਿਲਾਫ ਖੇਡਿਆ ਅਤੇ ਉਸਨੂੰ ਮਹਿਜ਼ 71 ਦੌੜਾਂ ਤੱਕ ਨਿਪਟਾ ਦਿੱਤਾ ਅਤੇ ਵਾਈਪੀਐਸ ਨੇ ਸਿਰਫ 16 ਓਵਰਾਂ ਵਿੱਚ ਹੀ ਮਿੱਥਿਆ ਟੀਚਾ ਸਰ ਕਰਕੇ, ਜਿੱਤ ਹਾਸਲ ਕੀਤੀ। ਦੂਜੇ ਲੀਗ ਮੈਚ ਵਿੱਚ ਵਾਈ.ਪੀ.ਐਸ. ਮੁਹਾਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ‘ਦ ਡੇਲੀ ਕਾਲਜ ਇੰਦੌਰ ਦੇ ਸਾਹਮਣੇ 170 ਦੌੜਾਂ ਦਾ ਟੀਚਾ ਰੱਖਿਆ, ਪਰ ਡੇਲੀ ਕਾਲਜ ਇੰਦੌਰ ਸਿਰਫ਼ 100 ਦੌੜਾਂ ਹੀ ਬਣਾ ਸਕੀ। ਆਖਰੀ ਲੀਗ ਮੈਚ ਵਿੱਚ ਵਾਈ.ਪੀ.ਐਸ. ਨੇ ਪਾਈਨਗਰੂਵ ਸਕੂਲ ਸੋਲਨ ਸਾਹਮਣੇ 121 ਦੌੜਾਂ ਦਾ ਟੀਚਾ ਰੱਖਿਆ ਜੋ 20 ਓਵਰਾਂ ਵਿੱਚ ਸਿਰਫ਼ 97 ਦੌੜਾਂ ਹੀ ਬਣਾ ਸਕੀ।

ਵਾਈ.ਪੀ.ਐਸ. ਮੋਹਾਲੀ ਦੇ ਕਪਤਾਨ ਹਰਜਗਤੇਸ਼ਵਰ ਸਿੰਘ ਖਹਿਰਾ ਨੂੰ ਟੂਰਨਾਮੈਂਟ ਦਾ ਬੈੱਸਟ ਵਿਕਟਕੀਪਰ ਚੁਣਿਆ ਗਿਆ। ਖਹਿਰਾ ਨੇ 11 ਖਿਡਾਰੀਆਂ ਨੂੰ ਵਿਕਟ ਦੇ ਪਿੱਛੇ ਆਪਣਾ ਸ਼ਿਕਾਰ ਬਣਾਇਆ ਜਿਸ ਵਿਚ5 ਸਟੰਪਿੰਗ, 5 ਕਾਟ-ਬੀਹਾਈਂਡ, 1 ਰਨ ਆਊਟ ਤੋਂ ਇਲਾਵਾ 4 ਰਨ ਆਊਟ ਵਿੱਚ ਵੀ ਮਦਦ ਕੀਤੀ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਾਬਕਾ CM ਕੈਪਟਨ ਨੂੰ ਸੰਮਨ ਭੇਜਣ ਵਾਲੇ ED ਦੇ ਐਡੀਸ਼ਨਲ ਡਾਇਰੈਕਟਰ ‘ਤੇ ਵੱਡਾ ਐਕਸ਼ਨ, ਹੋਇਆ ਤਬਾਦਲਾ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨਾਲ ਜੁੜੀ ਖਬਰ ਸਾਹਮਣੇ ਆ ਰਹੀ...

ਸ਼ੈਲਟਰ ਹੋਮ ਤੋਂ ਰਿਹਾਅ ਹੋਣ ਮਗਰੋਂ ਸਰਬਜੀਤ ਕੌਰ ਦਾ ਬਿਆਨ- ‘ਜੇ ਮੇਰੇ ਮੂੰਹ ‘ਚ ਦੰਦ ਨਾ ਰਹਿੰਦੇ ਤਾਂ ਵੀ ਪਾਕਿ ਜ਼ਰੂਰ ਆਉਂਦੀ’

ਸ਼ੈਲਟਰ ਹੋਮ ਤੋਂ ਰਿਹਾਅ ਹੋਣ ਮਗਰੋਂ ਸਰਬਜੀਤ ਕੌਰ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ।...

ਅਟੈਚੀ ‘ਚੋਂ ਮਿਲੀ ਕੁੜੀ ਦੀ ਲਾ/ਸ਼ ਮਾਮਲੇ ‘ਚ ਵੱਡਾ ਖੁਲਾਸਾ, ਦੋਸਤ ਨਾਲ ਰਹਿੰਦੀ ਸੀ ਕੁੜੀ

ਬਠਿੰਡਾ ਵਿਚ ਸੂਟਕੇਸ ਵਿਚੋਂ ਮਿਲੀ ਦੇਹ ਮਾਮਲੇ ਵਿਚ ਵੱਡੀ ਅਪਡੇਟ ਸਾਹਮਣੇ ਆਈ ਹੈ। ਬੀਤੇ...

ਬਠਿੰਡਾ ਦੀ ਅਦਾਲਤ ਨੇ ਜਬਰ-ਜ਼ਨਾਹ ਦੇ ਮਾਮਲੇ ‘ਚ ASI ਨੂੰ ਸੁਣਾਈ ਉਮਰ ਕੈਦ ਦੀ ਸਜ਼ਾ, ਲੋਕਾਂ ਨੇ ਰੰਗੇ-ਹੱਥੀਂ ਕੀਤਾ ਸੀ ਕਾਬੂ

ਬਠਿੰਡਾ ਦੀ ਅਦਾਲਤ ਵੱਲੋਂ ਚਾਰ ਸਾਲ ਪੁਰਾਣੇ ਇੱਕ ਜਬਰ-ਜ਼ਨਾਹ ਦੇ ਮਾਮਲੇ ਵਿੱਚ ਵੱਡਾ ਫੈਸਲਾ...

ਰਾਹੁਲ ਨਾਲ ਮੁਲਾਕਾਤ ਤੇ ਵਿਵਾਦਿਤ ਬਿਆਨ… DSGMC ਵੱਲੋਂ ਹਰਵਿੰਦਰ ਸਿੰਘ ਸਰਨਾ ਖ਼ਿਲਾਫ਼ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਸ਼ਿਕਾਇਤ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (DSGMC) ਵੱਲੋਂ ਸਾਬਕਾ ਪ੍ਰਧਾਨ ਹਰਵਿੰਦਰ ਸਿੰਘ ਸਰਨਾ ਦੇ ਵਿਵਾਦਤ...

ਕੈਪਟਨ ਅਮਰਿੰਦਰ ਸਿੰਘ ਦੀਆਂ ਵਧੀਆ ਮੁਸ਼ਕਿਲਾਂ ! ED ਨੇ ਭੇਜਿਆ ਸੰਮਨ, ਕੈਪਟਨ ਦੇ ਪੁੱਤਰ ਨੇ ਕੀਤੀ ਪੁਸ਼ਟੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀਆਂ ਮੁਸ਼ਕਿਲਾਂ ਵਿੱਚ ਵਾਧਾ ਹੁੰਦਾ ਨਜ਼ਰ...

ਕਿਸਾਨ ਜਥੇਬੰਦੀਆਂ ਤੇ ਟਰੇਡ ਯੂਨੀਅਨਾਂ ਵੱਲੋਂ ਅੱਜ ‘ਭਾਰਤ ਬੰਦ’, ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ

ਦੇਸ਼ ਭਰ ਦੀਆਂ ਟਰੇਡ ਯੂਨੀਅਨਾਂ ਅਤੇ ਕਿਸਾਨ ਸੰਗਠਨਾਂ ਨੇ ਕੇਂਦਰ ਸਰਕਾਰ ਦੀਆਂ ਨੀਤੀਆਂ ਦੇ...

ਭਾਰਤ-ਅਮਰੀਕਾ ਟ੍ਰੇਡ ਡੀਲ ਦੇਸ਼ ਦੇ ਕਿਸਾਨਾਂ ਨਾਲ ਸਭ ਤੋਂ ਵੱਡੀ ਗੱਦਾਰੀ:ਕੁਲਦੀਪ ਧਾਲੀਵਾਲ

*ਚੰਡੀਗੜ੍ਹ, 11 ਫਰਵਰੀ 2026*:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ...