May 25, 2026, 11:52 am
----------- Advertisement -----------
HomeNewsBreaking Newsਵੱਡੀ ਗਿਣਤੀ ਵਿੱਚ ਭਾਜਪਾ ਦੇ ਯੁਵਾ ਮੋਰਚਾ ਸਮੇਤ ਹੋਰ ਲੋਕਾਂ ਨੇ ਫੜ੍ਹਿਆ...

ਵੱਡੀ ਗਿਣਤੀ ਵਿੱਚ ਭਾਜਪਾ ਦੇ ਯੁਵਾ ਮੋਰਚਾ ਸਮੇਤ ਹੋਰ ਲੋਕਾਂ ਨੇ ਫੜ੍ਹਿਆ ਆਪ ਦਾ ਝਾੜੂ

Published on

----------- Advertisement -----------
  • ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ‘ਆਪ’ ਨੂੰ ਮਿਲ ਰਿਹੈ ਹਲਕੇ ਦੇ ਲੋਕਾਂ ਦਾ ਵੱਡੇ ਪੱਧਰ ‘ਤੇ ਸਮਰਥਨ
  • ‘ਆਪ’ ਦੀਆਂ ਨੀਤੀਆਂ ਨੂੰ ਲੈਕੇ ਹਲਕੇ ਦੇ ਲੋਕ ‘ਆਪ’ ਉਮੀਦਵਾਰ ਰਿੰਕੂ ਨੂੰ ਵੱਡੇ ਫ਼ਰਕ ਨਾਲ ਜਿਤਾਉਣ ਲਈ ਪੱਬਾਂ ਭਾਰ
  • ਵੱਡੀ ਗਿਣਤੀ ਵਿੱਚ ਭਾਜਪਾ ਦੇ ਯੁਵਾ ਮੋਰਚਾ ਸਮੇਤ ਹੋਰ ਲੋਕਾਂ ਨੇ ਫੜ੍ਹਿਆ ਆਪ ਦਾ ਝਾੜੂ, ‘ਆਪ’ ਉਮੀਦਵਾਰ ਰਿੰਕੂ ਨੂੰ ਜਿਤਾਉਣ ਦਾ ਕੀਤਾ ਦਾਅਵਾ
  • ‘ਆਪ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਕਰਵਾਇਆ ਸ਼ਾਮਲ ਕੀਤਾ, ਸਵਾਗਤ

ਜਲੰਧਰ, 7 ਮਈ 2023 – ਆਮ ਆਦਮੀ ਪਾਰਟੀ ਦੀਆਂ ਨੀਤੀਆਂ ‘ਤੇ ਮਾਨ ਦੇ ਕੰਮਾਂ ਨੂੰ ਲੈਕੇ ਜਲੰਧਰ ਜ਼ਿਮਨੀ ਚੋਣ ਲਈ ਹਲਕੇ ਦੇ ਲੋਕਾਂ ਵਿੱਚ ਖਾਸਾ ਉਤਸ਼ਾਹ ਹੈ, ਵੱਡੀ ਗਿਣਤੀ ਵਿੱਚ ਹਲਕੇ ਲੋਕ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਰਹੇ ਹਨ। ਅੱਜ ਆਦਰਸ਼ ਨਗਰ ਜਲੰਧਰ ਵਿਖੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਵਲੋਂ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਦੇ ਹੱਕ ਵਿੱਚ ਕੀਤੀ ਗਈ ਇੱਕ ਮੀਟਿੰਗ ਦੌਰਾਨ ਵੱਡੀ ਗਿਣਤੀ ਵਿੱਚ ਭਾਜਪਾ ਦੇ ਮੰਡਲ 7 ਯੁਵਾ ਮੋਰਚਾ ਦੇ ਨੌਜਵਾਨ ਅਹੁਦੇਦਾਰ ‘ਤੇ ਵੱਡੀ ਗਿਣਤੀ ਵਿੱਚ ਮੋਰਚੇ ਦੇ ਵਰਕਰ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ।

‘ਆਪ’ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਕਰਨ ਵਰਮਾ ਪ੍ਰੇਜੀਡੈਂਟ ‘ਤੇ ਚੇਅਰਮੈਨ ਕਰਮਾ ਵੈਲਫੇਅਰ ਸੁਸਾਇਟੀ, ਹੇਮੰਤ ਮਾਰਵਾਹਾ ਭਾਜਪਾ ਆਗੂ, ਸਾਹਿਲ ਗੋਇਲ ਸਕੱਤਰ ਨੋਜਵਾਨ ਸਭਾ, ਹੀਤੇਸ਼ ਅਗਰਵਾਲ ਭਾਜਪਾ ਯੂਥ ਲੀਡਰ, ਸਾਹਿਲ ਜੈਨ ਮੈਂਬਰ ਕਰਮਾ ਵੈਲਫੇਅਰ ਸੁਸਾਇਟੀ, ਰਾਹੁਲ ਸਲਗੋਤਰਾ ਮੈਂਬਰ ਅਦਰਸ਼ ਨਗਰ ਸੁਸਾਇਟੀ, ਵਿਕੀ, ਨਰੇਸ਼, ਪਾਰਸ ਸਮਾਜ ਸੇਵਕ, ਹਰਸ਼ ਵਰਮਾ ਕਰਮਾ ਵੈਲਫੇਅਰ ਸੁਸਾਇਟੀ, ਸੰਜੇ ਕੁਮਾਰ ਯੂਵਾ ਨੇਤਾ ਭਾਜਪਾ, ਅਭੀ ਕਪੂਰ ਭਾਪਜਾ ਦਾ ਸੀਨੀਅਰ ਆਗੂ, ਭਰਤ ਰਾਜਪੂਤ, ਅਤੁਲ ਮੱਟਾ ਯੂਥ ਲੀਡਰ, ਮੋਹਿਤ ਬਤਰਾ ਪ੍ਰੇ਼ਜੀਡੈਂਟ ਨਿਉ ਵਿਜੈ ਨਗਰ ਯੂਥ ਸੁਸਾਇਟੀ ਜਗਰਾਉ ਕਮੇਟੀ ‘ਤੇ ਹੋਰ ਕਈ ਨੋਜਵਾਨ ਹਾਜ਼ਰ ਸਨ।

ਇਸਦੇ ਨਾਲ ਹੀ ਇੱਕ ਹੋਰ ਪ੍ਰੋਗਰਾਮ ਦੌਰਾਨ ਜਲੰਧਰ ਵਿਖੇ ‘ਆਪ’ ਪੰਜਾਬ ਦੇ ਜਨਰਲ ਸਕੱਤਰ ਹਰਚੰਦ ਸਿੰਘ ਬਰਸਟ ਅਗੁਵਾਈ ਹੇਠ ਵੱਡੀ ਗਿਣਤੀ ਵਿਚ 200 ਤੋ ਵੱਧ ਨੌਜਵਾਨ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। ਇਸ ਮੌਕੇ ਵਿਧਾਇਕ ਅਜੀਤਪਾਲ ਕੋਹਲੀ, ਡਾ. ਸਨੀ ਸਿੰਘ ਆਹਲੂਵਾਲੀਆ ਚੇਅਰਮੈਨ, ਸੁਭਾਸ਼ ਪ੍ਰਭਾਕਰ, ਹਰਭਜਨ ਸਿੰਘ ਅਤੇਸਰਦਾਰ ਬਰਸਟ ਵਲੋ ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਕੀਤਾ ਗਿਆ। ਇਸ ਮੌਕੇ ਰਾਜੇਸ਼ ਅਗਨੀਹੋਤਰੀ ਭੋਲਾ ਯੂਥ ਲੀਡਰ ਦੀ ਮਿਹਨਤ ਸਦਕਾ ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ਮੋਨੂੰ ਗੱਖਲ, ਤਰਸੇਮ ਥਾਪਾ, ਵਾਸੁ ਥਾਪਾ, ਗੌਰਵ ਪ੍ਰਤਾਪ, ਅੰਕੁਸ਼ ਮਿਨਿਆ, ਮੋਹਿਤ ਪਦਮ, ਰੋਹਿਤ ਪਦਮ, ਚੰਦ ਪਦਮ, ਗੋਲੂ ਧਾਲੀਵਾਲ, ਲਵ ਧਾਲੀਵਾਲ, ਰੋਹਿਤ, ਕੁਵਰ,ਰਮਨ,ਨੰਨੀ, ਗੋਪੀ ਖਾਲਸਾ,ਅਨਿਰੁਧ ਪੋਕੀ, ਅਰੁਣ ਖੇੜਾ,ਨਿਰਮਲ, ਵਾਸੁ ਲੂਥਰਾ, ਰੋਹਿਤ ਸੂਰਜ, ਬੱਬੂ, ਪੁਚੀ, ਕਲੀ, ਅਰੁਣ, ਪ੍ਰਿੰਸ,ਅਖਿਲ, ਰੌਬਿਨ, ਪਾਲੀ, ਵਿਕੀ ਗਿੱਲ ‘ਤੇ ਹੋਰ ਕਈ ਨੌਜਵਾਨ ਸਾਥੀ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ।

‘ਆਪ’ ਪੰਜਾਬ ਦੇ ਜਨਰਲ ਸਕਾਕੱਤਰ ਹਰਚੰਦ ਸਿੰਘ ਬਰਸਟ ਨੇ ਉਨ੍ਹਾਂ ਸਾਰਿਆਂ ਨੂੰ ਪਾਰਟੀ ਵਿੱਚ ਸ਼ਾਮਲ ਕਰਵਾਇਆ ਅਤੇ ਸਵਾਗਤ ਕੀਤਾ। ਸਰਦਾਰ ਬਰਸਟ ਨੇ ਕਿਹਾ ਕਿ ਉਨ੍ਹਾਂ ਵਰਗੇ ਹੋਰ ਉੱਘੇ ਲੀਡਰਾਂ ‘ਤੇ ਆਮ ਲੋਕਾਂ ਦਾ ਪਾਰਟੀ ਵਿੱਚ ਦਿਲ ਖੋਲ ਕੇ ਸਵਾਗਤ ਕਰਦੇ ਹਾਂ। ਉਨ੍ਹਾਂ ਕਿਹਾ ਕਿ ਸ਼੍ਰੀ ਅਰਵਿੰਦ ਕੇਜਰੀਵਾਲ ‘ਤੇ ਸਰਦਾਰ ਭਗਵੰਤ ਸਿੰਘ ਮਾਨ ਦੀਆਂ ਨੀਤੀਆ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਏ ‘ਤੇ ਹੋਰ ਨਵੇਂ ਆਉਣ ਵਾਲੇ ਲੋਕਾਂ ਨੂੰ ਆਪਣੇ ਦਿਲਾਂ ਵਿੱਚ ‘ਤੇ ਪਾਰਟੀ ਵਿਚ ਜਗ੍ਹਾ ਦਿੱਤੀ ਜਾਵੇਗੀ ‘ਤੇ ਹਰ ਵਰਗ ਤੇ ਲੋਕਾਂ ਨੂੰ ਨਾਲ ਲੈਕੇ ਚਲਣਗੇ। ਪਾਰਟੀ ਵਿੱਚ ਸ਼ਾਮਲ ਹੋਣ ਵਾਲਿਆਂ ਨੇ ਜਲੰਧਰ ਜ਼ਿਮਨੀ ਚੋਣ ਨੂੰ ਲੈਕੇ ‘ਆਪ’ ਉਮੀਦਵਾਰ ਸੁਸ਼ੀਲ ਕੁਮਾਰ ਰਿੰਕੂ ਨੂੰ ਵੱਡੇ ਫਰਕ ਨਾਲ ਜਿਤਾਉਣ ਦਾ ਦਾਅਵਾ ਕੀਤਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...