May 25, 2026, 3:57 pm
----------- Advertisement -----------
HomeNewsBreaking Newsਸਿਕਸਰ ਕਿੰਗ ਯੁਵਰਾਜ ਸਿੰਘ ਨਹੀਂ ਲੜਨਗੇ ਚੋਣ: ਐਕਸ 'ਤੇ ਲਿਖਿਆ- "ਮੈਂ ਲੋਕ...

ਸਿਕਸਰ ਕਿੰਗ ਯੁਵਰਾਜ ਸਿੰਘ ਨਹੀਂ ਲੜਨਗੇ ਚੋਣ: ਐਕਸ ‘ਤੇ ਲਿਖਿਆ- “ਮੈਂ ਲੋਕ ਸਭਾ ਚੋਣ ਨਹੀਂ ਲੜ ਰਿਹਾ”

Published on

----------- Advertisement -----------

ਚੰਡੀਗੜ੍ਹ, 2 ਮਾਰਚ 2024 – ਭਾਰਤੀ ਕ੍ਰਿਕਟ ਟੀਮ ਦੇ ਦਿੱਗਜ ਆਲਰਾਊਂਡਰ ਯੁਵਰਾਜ ਸਿੰਘ ਲੋਕ ਸਭਾ ਚੋਣ ਨਹੀਂ ਲੜਨਗੇ, ਜਿਸ ਦੀ ਪੁਸ਼ਟੀ ਉਨ੍ਹਾਂ ਨੇ ਖੁਦ ਐਕਸ ‘ਤੇ ਟਵੀਟ ਕਰਕੇ ਕੀਤੀ ਹੈ।। ਯੁਵਰਾਜ ਨੇ ਕਿਹਾ ਹੈ ਕਿ ਫਿਲਹਾਲ ਉਨ੍ਹਾਂ ਦਾ ਰਾਜਨੀਤੀ ‘ਚ ਆਉਣ ਦਾ ਕੋਈ ਇਰਾਦਾ ਨਹੀਂ ਹੈ। ਹੁਣ ਤੱਕ ਮੀਡੀਆ ‘ਚ ਚਰਚਾ ਹੋ ਰਹੀ ਸੀ ਕਿ ਉਹ ਪੰਜਾਬ ਦੇ ਗੁਰਦਾਸਪੁਰ ਤੋਂ ਚੋਣ ਲੜ ਸਕਦੇ ਹਨ।

ਇਸ ਸੰਬੰਧੀ ਯੁਵਰਾਜ ਨੇ ਐਕਸ ‘ਤੇ ਟਵੀਟ ਕਰਦਿਆਂ ਕਿਹਾ ਕਿ, “ਮੈਂ ਗੁਰਦਾਸਪੁਰ ਤੋਂ ਚੋਣ ਨਹੀਂ ਲੜ ਰਿਹਾ। ਮੇਰਾ ਜਨੂੰਨ ਵੱਖ-ਵੱਖ ਖੇਤਰਾਂ ਵਿੱਚ ਲੋਕਾਂ ਦੀ ਸਹਾਇਤਾ ਅਤੇ ਮਦਦ ਕਰਨਾ ਹੈ। ਮੈਂ ਇਸ ਕੰਮ ਨੂੰ ਆਪਣੀ ਫਾਊਂਡੇਸ਼ਨ ਰਾਹੀਂ ਜਾਰੀ ਰੱਖਾਂਗਾ। ਉਨ੍ਹਾਂ ਕਿ ਆਓ ਅਸੀਂ ਮਿਲ ਕੇ ਆਪਣੀ ਕਾਬਲੀਅਤ ਨਾਲ ਬਦਲਾਅ ਲਿਆਉਣਾ ਜਾਰੀ ਰੱਖੀਏ।”

ਜ਼ਿਕਰਯੋਗ ਹੈ ਕਿ ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਹਮੇਸ਼ਾ ਹੀ ਸੈਲੀਬ੍ਰਿਟੀ ਰਹੀ ਹੈ। ਇਸ ਸੀਟ ਤੋਂ ਉਨ੍ਹਾਂ ਨੂੰ ਸਫਲਤਾ ਵੀ ਮਿਲੀ ਹੈ। ਫਿਲਹਾਲ ਧਰਮਿੰਦਰ ਦੇ ਬੇਟੇ ਅਤੇ ਫਿਲਮ ਐਕਟਰ ਸੰਨੀ ਦਿਓਲ ਭਾਜਪਾ ਦੀ ਟਿਕਟ ਤੋਂ ਇਸ ਸੀਟ ‘ਤੇ ਸਾਂਸਦ ਹਨ। ਸੰਨੀ ਦਿਓਲ ਤੋਂ ਪਹਿਲਾਂ ਵਿਨੋਦ ਖੰਨਾ ਵੀ ਇਸ ਸੀਟ ਤੋਂ ਸਾਂਸਦ ਰਹਿ ਚੁੱਕੇ ਹਨ। 2019 ਦੀਆਂ ਲੋਕ ਸਭਾ ਚੋਣਾਂ ਵਿੱਚ ਭਾਜਪਾ ਨੇ ਵਿਨੋਦ ਖੰਨਾ ਤੋਂ ਬਾਅਦ ਸੰਨੀ ਦਿਓਲ ਨੂੰ ਇਸ ਸੀਟ ਤੋਂ ਉਮੀਦਵਾਰ ਬਣਾਇਆ ਸੀ ਅਤੇ ਉਹ ਵੀ ਜਿੱਤ ਗਏ ਸਨ।

ਭਾਜਪਾ ਦੀ ਹਾਲ ਹੀ ਵਿੱਚ ਹੋਈ ਸੀਈਸੀ ਮੀਟਿੰਗ ਤੋਂ ਬਾਅਦ ਕਿਆਸ ਲਗਾਏ ਜਾ ਰਹੇ ਹਨ ਕਿ ਭਾਜਪਾ ਇੱਕ ਤੋਂ ਦੋ ਦਿਨਾਂ ਵਿੱਚ 100 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਸਕਦੀ ਹੈ। ਰਿਪੋਰਟਾਂ ਦੀ ਮੰਨੀਏ ਤਾਂ ਇਸ ਸੂਚੀ ‘ਚ ਉਨ੍ਹਾਂ ਸੀਟਾਂ ‘ਤੇ ਉਮੀਦਵਾਰਾਂ ਦਾ ਐਲਾਨ ਕੀਤਾ ਜਾਵੇਗਾ ਜਿੱਥੇ ਭਾਜਪਾ ਮਜ਼ਬੂਤ ​​ਸਥਿਤੀ ‘ਚ ਹੈ। ਇਨ੍ਹਾਂ ਵਿੱਚੋਂ ਇੱਕ ਸੀਟ ਗੁਰਦਾਸਪੁਰ ਹੈ।ਅਟਕਲਾਂ ਲਗਾਈਆਂ ਜਾ ਰਹੀਆਂ ਸਨ ਕਿ ਭਾਜਪਾ ਇਸ ਸੀਟ ਤੋਂ ਸਾਬਕਾ ਕ੍ਰਿਕਟਰ ਯੁਵਰਾਜ ਸਿੰਘ ਨੂੰ ਮੌਕਾ ਦੇ ਸਕਦੀ ਹੈ ਪਰ ਯੁਵਰਾਜ ਸਿੰਘ ਨੇ ਖੁਦ ਇਨ੍ਹਾਂ ਖਬਰਾਂ ਦਾ ਖੰਡਨ ਕੀਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...