August 4, 2026, 7:20 pm
----------- Advertisement -----------
HomeNewsLatest News22 ਸਾਲਾ ਨੌਜਵਾਨ ਦੀ ਖੇਤਾਂ ਵਿਚੋਂ ਭੇਤ ਭਰੇ ਹਾਲਾਤਾਂ 'ਚ ਮਿਲੀ ਲਾਸ਼!

22 ਸਾਲਾ ਨੌਜਵਾਨ ਦੀ ਖੇਤਾਂ ਵਿਚੋਂ ਭੇਤ ਭਰੇ ਹਾਲਾਤਾਂ ‘ਚ ਮਿਲੀ ਲਾਸ਼!

Published on

----------- Advertisement -----------

ਫਿਰੋਜ਼ਪੁਰ ਦੇ ਹਲਕਾ ਜੀਰਾ ਦੇ ਪਿੰਡ ਢੱਡਰੀਆਂ ਕਲਾਂ ਵਿੱਚ ਅੱਜ ਭੇਦ ਭਰੇ ਹਾਲਾਤਾਂ ਵਿਚ ਇਕ 22 ਸਾਲਾ ਨੌਜਵਾਨ ਦੀ ਲਾਸ਼ ਮਿਲੀ ਹੈ। ਜਿਸ ਤੋਂ ਬਾਅਦ ਇਲਾਕੇ ਵਿੱਚ ਸਨਸਨੀ ਫੈਲੀ ਹੋਈ ਹੈ। ਮ੍ਰਿਤਕ ਦੀ ਪਹਿਚਾਣ ਗੁਰਦੇਵ ਸਿੰਘ ਪੁੱਤਰ ਪ੍ਰੀਤਮ ਸਿੰਘ ਵੱਜੋਂ ਹੋਈ ਹੈ ਜੋ ਕਿ ਖੇਤ ਮਜ਼ਦੂਰੀ ਦਾ ਕੰਮ ਕਰਦਾ ਸੀ ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ।


ਇਸ ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਵਾਸੀਆਂ ਨੇ ਦੱਸਿਆ ਕਿ ਪ੍ਰੀਤਮ ਸਿੰਘ ਦਾ 22 ਸਾਲਾ ਪੁੱਤਰ ਗੁਰਦੇਵ ਸਿੰਘ ਪਿੰਡ ਦੇ ਨਛੱਤਰ ਸਿੰਘ ਨਾਲ ਉਸ ਦੀ ਕੰਬਾਈਨ ਤੇ ਕੰਮ ਕਰਦਾ ਸੀ ਅਤੇ ਉਹ ਕੱਲ੍ਹ ਤੋਂ ਲਾਪਤਾ ਸੀ। ਅੱਜ ਸਵੇਰੇ ਤੜਕਸਾਰ ਖੇਤਾਂ ਵਿੱਚ ਮੋਟਰ ਤੇ ਉਸ ਦੀ ਲਾਸ਼ ਮਿਲੀ ਹੈ।
ਮ੍ਰਿਤਕ ਗੁਰਦੇਵ ਸਿੰਘ ਦੇ ਪਰਿਵਾਰਕ ਮੈਂਬਰਾਂ ਅਨੁਸਾਰ ਉਹ ਕੱਲ੍ਹ ਦੁਪਹਿਰ ਤੋਂ ਕੰਬਾਈਨ ਵਾਲਿਆਂ ਦਾ ਮੋਟਰਸਾਈਕਲ ਘਰੇ ਛੱਡ ਕੇ ਆਪਣਾ ਮੋਟਰਸਾਈਕਲ ਲੈਣ ਗਿਆ ਹੈ। ਅਤੇ ਉਸਦੀ ਲਾਸ਼ ਵੀ ਉਸੇ ਲਖਵਿੰਦਰ ਸਿੰਘ ਦੇ ਖੇਤਾਂ ਵਿੱਚੋਂ ਮਿਲੀ ਹੈ। ਜਿੱਥੇ ਕਿ ਨਛੱਤਰ ਸਿੰਘ ਦੀ ਕੰਬਾਈਨ ਦੁਆਰਾ ਤੂੜੀ ਬਣਾਈ ਜਾ ਰਹੀ ਸੀ। ਉਨ੍ਹਾਂ ਨਿਰਪੱਖ ਜਾਂਚ ਅਤੇ ਇਨਸਾਫ ਦੀ ਮੰਗ ਕੀਤੀ ਹੈ।
ਦੱਸ ਦਈਏ ਕਿ ਦੂਜੇ ਪਾਸੇ ਕੰਬਾਈਨ ਮਾਲਕ ਨਛੱਤਰ ਸਿੰਘ ਦਾ ਕਹਿਣਾ ਹੈ ਕਿ ਮ੍ਰਿਤਕ ਗੁਰਦੇਵ ਸਿੰਘ ਦਾ ਆਪਣੇ ਨਾਨਕੇ ਪਿੰਡ ਕਿਸੇ ਲੜਕੀ ਨਾਲ ਪ੍ਰੇਮ ਸੰਬੰਧ ਸਨ। ਜਿਸ ਦੀ ਜਾਣਕਾਰੀ ਮ੍ਰਿਤਕ ਗੁਰਦੇਵ ਸਿੰਘ ਦੀ ਮਾਤਾ ਨੂੰ ਵੀ ਹੈ। ਅਸੀਂ ਪੁਲੀਸ ਨੂੰ ਨਿਰਪੱਖ ਜਾਂਚ ਦੀ ਮੰਗ ਕਰਦੇ ਹਾਂ ਅਗਰ ਸਾਡਾ ਦੋਸ਼ ਨਿਕਲਦਾ ਹੈ ਤਾਂ ਸਾਡੇ ਵਿਰੁੱਧ ਕਾਰਵਾਈ ਕੀਤੀ ਜਾਵੇ।
ਮਾਮਲੇ ਦੀ ਤਫਤੀਸ਼ ਕਰ ਰਹੇ ਥਾਣਾ ਜ਼ੀਰਾ ਸਦਰ ਦੇ ਏਐੱਸਆਈ ਹਰਨੇਕ ਸਿੰਘ ਨੇ ਦੱਸਿਆ ਕਿ ਮ੍ਰਿਤਕ ਦੀ ਲਾਸ਼ ਸ਼ੱਕੀ ਹਾਲਤਾ ਵਿਚ ਮਿਲੀ ਹੈ। ਬਾਕੀ ਪੋਸਟਮਾਰਟਮ ਦੀ ਰਿਪੋਰਟ ਆਉਣ ਅਤੇ ਤਫਤੀਸ਼ ਤੋਂ ਬਾਅਦ ਹੀ ਕਾਰਵਾਈ ਕੀਤੀ ਜਾਏਗੀ ਫਿਲਹਾਲ 174 ਦੀ ਕਾਰਵਾਈ ਕਰ ਰਹੇ ਹਾਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਖੰਨਾ : ਤਾਂਤਰਿਕ ਦੇ ਠੱਗੀ ਦਾ ਸ਼ਿਕਾਰ ਹੋਇਆ ਸ਼ਖਸ; ਸ਼ਿਕਾਇਤ ਦੇਣ ਪਹੁੰਚਿਆ ਥਾਣੇ, ਬਾਥਰੂਮ ‘ਚ ਦਿੱਤੀ ਜਾਨ

ਖੰਨਾ ਤੋਂ ਇੱਕ ਦੁਖਦਾਈ ਮਾਮਲਾ ਸਾਹਮਣੇ ਆਇਆ ਹੈ ਜਿੱਥੇ ਗਰੀਬੀ ਤੋਂ ਰਾਹਤ ਦਿਵਾਉਣ ਦੇ...

*ਭਾਰੀ ਮੀਂਹ ਵਿੱਚ ਸੜਕਾਂ 'ਤੇ ਤੰਬੂ ਲਗਾਉਣ ਲਈ ਮਜ਼ਬੂਰ ਵਿਦਿਆਰਥੀ, ਪੰਜਾਬ ਦੇ ਪਰਿਵਾਰਾਂ ਵਿੱਚ...

ਪੰਜਾਬ ਵਿਧਾਨ ਸਭਾ ਵੱਲੋਂ ਇੱਕ ਤੋਂ ਬਾਅਦ ਇੱਕ ਪੇਪਰ ਲੀਕ ਦੇ ਮਾਮਲਿਆਂ ਵਿਰੁੱਧ ਜ਼ੁਬਾਨੀ ਵੋਟ ਨਾਲ ਨਿੰਦਾ ਮਤਾ ਪਾਸ; ਕਾਂਗਰਸ ਨੇ ਕੀਤਾ ਵਾਕਆਊਟ

ਚੰਡੀਗੜ੍ਹ; 3 ਅਗਸਤ 2026:ਪੰਜਾਬ ਵਿਧਾਨ ਸਭਾ ਨੇ ਅੱਜ ਜੈਨ-ਜ਼ੀ (ਨੌਜਵਾਨ ਪੀੜ੍ਹੀ)ਨਾਲ ਦ੍ਰਿੜ੍ਹਤਾ ਨਾਲ ਖੜ੍ਹਦਿਆਂ...

ਪੰਜਾਬ ਤੋਂ ਸਿੱਖੇ ਭਾਜਪਾ ਸਰਕਾਰ, ਬਿਨਾਂ ਕਿਸੇ ਸ਼ਰਤ ਸਾਰੀਆਂ ਔਰਤਾਂ ਨੂੰ ਲਕਸ਼ਮੀ ਯੋਜਨਾ ਦਾ ਲਾਭ ਦੇਵੇ- ਕੇਜਰੀਵਾਲ

ਨਵੀਂ ਦਿੱਲੀ 3 ਅਗਸਤ:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਦਿੱਲੀ ਲਕਸ਼ਮੀ...

ਵਟਸਐਪ ਵੱਲੋਂ ਕਈ ਯੂਜ਼ਰਾਂ ਦੇ ਅਕਾਊਂਟ ‘ਅੰਡਰ ਰਿਵਿਊ’ ਕਹਿੰਦਿਆਂ 24 ਘੰਟੇ ਲਈ ਬਲੌਕ

ਮੈਸੇਜਿੰਗ ਐਪ ਵਟਸਐਪ ਨੇ ਭਾਰਤ ਸਮੇਤ ਕਈ ਦੇਸ਼ਾਂ ਵਿੱਚ ਕਈ ਯੂਜ਼ਰਾਂ ਦੇ ਅਕਾਊਂਟਾਂ ਨੂੰ...

  ਕਾਂਗਰਸ ਦਾ ਸਾਥ ਨਹੀਂ ਛੱਡਾਂਗਾ, ਲੋੜ ਪਈ ਤਾਂ ਅਸਤੀਫਾ ਦੇ ਦਿਆਂਗਾ : ਵੜਿੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਹੈ ਕਿ ਕਾਂਗਰਸ ਨੇ...

ਜਲੰਧਰ: ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ‘ਚ ਲੱਗੀ ਅੱਗ; 5 ਮਰੀਜ਼ਾਂ ਨੇ ਭੱਜ ਕੇ ਬਚਾਈ ਆਪਣੀ ਜਾਨ

ਜਲੰਧਰ ਦੇ ਸਿਵਲ ਹਸਪਤਾਲ ਦੇ ਜੱਚਾ-ਬੱਚਾ ਵਾਰਡ ਵਿੱਚ ਅਚਾਨਕ ਅੱਗ ਲੱਗਣ ਗਈ। ਅੱਗ ਲੱਗਣ...

ਪੰਜਾਬ ਕਾਂਗਰਸ ਦਾ Poster War! ਕੌਣ ਕਰ ਰਿਹਾ ਪਾਰਟੀ ਦਾ ਮਾਹੌਲ ਖ਼ਰਾਬ?

ਪੰਜਾਬ ਕਾਂਗਰਸ ਵਿਧਾਨ ਸਭਾ ਚੋਣਾਂ 2027 ਦੀਆਂ ਤਿਆਰੀਆਂ ‘ਚ ਜੁੱਟੀ ਹੋਈ ਹੈ। ਪੰਜਾਬ ਕਾਂਗਰਸ...