September 9, 2026, 11:36 pm
----------- Advertisement -----------
HomeNewsEducationਸਰਕਾਰੀ ਸਕੂਲ ਦੇ ਪ੍ਰਿੰਸੀਪਲ ਦਾ ਵਿਸ਼ੇਸ਼ ਉਪਰਾਲਾ, ਬੋਰਡ ਪ੍ਰੀਖਿਆਵਾਂ 'ਚ ਟਾਪ ਕਰਨ...

ਸਰਕਾਰੀ ਸਕੂਲ ਦੇ ਪ੍ਰਿੰਸੀਪਲ ਦਾ ਵਿਸ਼ੇਸ਼ ਉਪਰਾਲਾ, ਬੋਰਡ ਪ੍ਰੀਖਿਆਵਾਂ ‘ਚ ਟਾਪ ਕਰਨ ਵਾਲੇ ਵਿਦਿਆਰਥੀਆਂ ਨੂੰ ਕਰਵਾਉਣਗੇ ਫ੍ਰੀ ਹਵਾਈ ਸਫਰ

Published on

----------- Advertisement -----------

ਵਿਦਿਆਰਥੀਆਂ ਦੀਆਂ ਬੋਰਡ ਪ੍ਰੀਖਿਆਵਾਂ ਸ਼ੁਰੂ ਹੋਣ ‘ਚ ਥੋੜਾ ਸਮਾਂ ਹੀ ਰਹਿ ਗਿਆ ਹੈ। ਇਸ ਵਿਚਾਲੇ ਹੀ ਵਿਦਿਆਰਥੀਆਂ ਨੂੰ ਪੜਾਈ ਪ੍ਰਤੀ ਪ੍ਰੇਰਿਤ ਕਰਨ ਲਈ ਜ਼ੀਰਾ ਦੇ ਸਰਕਾਰੀ ਸਕੂਲ ਦੇ ਪ੍ਰਿੰਸੀਪਲ ਨੇ ਪੜ੍ਹਾਈ ‘ਚ ਟਾਪ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕਰਨ ਲਈ ਅਨੋਖਾ ਕਦਮ ਚੁੱਕਿਆ ਹੈ, ਜਿਸ ਦੀ ਹਰ ਪਾਸੇ ਸ਼ਲਾਘਾ ਹੋ ਰਹੀ ਹੈ।
ਸਕੂਲ ਦੇ ਪ੍ਰਿੰਸੀਪਲ ਰਾਕੇਸ਼ ਸ਼ਰਮਾ ਨੇ ਐਲਾਨ ਕੀਤਾ ਹੈ ਕਿ ਜੇਕਰ ਸਕੂਲ ਦਾ 10ਵੀਂ ਅਤੇ 12ਵੀਂ ਜਮਾਤ ਦਾ ਕੋਈ ਵੀ ਵਿਦਿਆਰਥੀ ਬੋਰਡ ਦੀਆਂ ਪ੍ਰੀਖਿਆਵਾਂ ਵਿੱਚ ਸਟੇਟ ਮੈਰਿਟ ਸੂਚੀ ਵਿੱਚ ਸ਼ਾਮਲ ਹੋਵੇਗਾ ਤਾਂ ਪ੍ਰਿੰਸੀਪਲ ਖੁਦ ਉਸ ਨੂੰ ਆਪਣੇ ਖਰਚੇ ’ਤੇ ਹਵਾਈ ਟੂਰ ਕਰਵਾਉਣਗੇ। ਪ੍ਰਿੰਸੀਪਲ ਦਾ ਕਹਿਣਾ ਹੈ ਕਿ ਇਸ ਨਾਲ ਦੂਜੇ ਵਿਦਿਆਰਥੀ ਵੀ ਪ੍ਰੇਰਿਤ ਹੋਣਗੇ ‘ਤੇ ਹਵਾਈ ਯਾਤਰਾ ਕਰਨ ਲਈ ਸਖ਼ਤ ਮਿਹਨਤ ਕਰਨਗੇ।
ਦੱਸ ਦਈਏ ਕਿ ਸਕੂਲ ਦੀ 12ਵੀਂ ਜਮਾਤ ਦੀ ਵਿਦਿਆਰਥਣ ਭਜਨਪ੍ਰੀਤ ਕੌਰ ਨੇ 12ਵੀਂ ਦੀ ਪ੍ਰੀਖਿਆ ਦੇ ਨਤੀਜਿਆਂ ‘ਚ 500 ‘ਚੋਂ 492 ਅਤੇ ਸਿਮਰਨਜੀਤ ਕੌਰ ਨੇ 500 ‘ਚੋਂ 490 ਅੰਕ ਪ੍ਰਾਪਤ ਕਰਕੇ ਸੂਬੇ ਦੀ ਮੈਰਿਟ ਸੂਚੀ ‘ਚ ਸਥਾਨ ਹਾਸਲ ਕੀਤਾ ਹੈ। ਭਜਨਪ੍ਰੀਤ ਅਤੇ ਸਿਮਰਨਜੀਤ ਨੇ ਇਸ ਸਾਲ ਨਵੰਬਰ ਦੇ ਮਹੀਨੇ ਅੰਮ੍ਰਿਤਸਰ ਤੋਂ ਗੋਆ ਤੱਕ ਹਵਾਈ ਸਫਰ ਕੀਤਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਸਰਕਾਰ ਵੱਲੋਂ 12 ਸਤੰਬਰ ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਛੁੱਟੀ ਦਾ ਐਲਾਨ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ...

CM Mann ਦੀ ਪਤਨੀ ਖ਼ਿਲਾਫ਼ ਬਦਨਾਮ ਕਰਨ ਵਾਲੀ ਸਮੱਗਰੀ ਪੋਸਟ ਕਰਨ ’ਤੇ ਰੋਕ

ਚੰਡੀਗੜ੍ਹ ਦੀ ਇੱਕ ਅਦਾਲਤ ਨੇ ਸੇਵਾ-ਮੁਕਤ ਜਸਟਿਸ ਰਣਜੀਤ ਸਿੰਘ, ਸ਼੍ਰੋਮਣੀ ਅਕਾਲੀ ਦਲ ਦੇ ਆਗੂ...

ਇਨਫਲੂਐਂਸਰ ਮਨਜੀਤ ਕੌਰ ਦੇ ਕਤਲ ਮਾਮਲੇ ‘ਚ ਹੋਈ ਪਹਿਲੀ ਗ੍ਰਿਫਤਾਰੀ, 2 ਸਾਥੀਆਂ ਦੀ ਭਾਲ ਜਾਰੀ

ਚੰਡੀਗੜ੍ਹ ਪੁਲਿਸ ਨੇ ਸੋਸ਼ਲ ਮੀਡੀਆ ਇਨਫਲੁਏਂਸਰ ਮਨਜੀਤ ਕੌਰ ਦੇ ਅਗਵਾ ਅਤੇ ਕਤਲ ਮਾਮਲੇ ਵਿੱਚ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਖਤਮ: ਸਰਕਾਰ ਨੇ ਕਾਰਨ ਦੱਸੋ ਨੋਟਿਸ ਵਾਪਸ ਲਿਆ, ਜਲਦੀ ਹੋਵੇਗੀ CM ਮਾਨ ਨਾਲ ਮੀਟਿੰਗ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਨੇ ਆਪਣੀ ਹੜਤਾਲ ਖਤਮ ਕਰ ਦਿੱਤੀ ਹੈ। ਸਰਕਾਰ ਨੇ ਕਾਰਨ...

 Uber-Rapido ‘ਤੇ ਵੱਡੀ ਕਾਰਵਾਈ, ਨਿਯਮਾਂ ਦੀ ਉਲੰਘਣਾ ਕਾਰਨ 6 ਮਹੀਨਿਆਂ ਲਈ ਐਗਰੀਗੇਟਰ ਲਾਇਸੈਂਸ ਸਸਪੈਂਡ

ਸਟੇਟ ਟਰਾਂਸਪੋਰਟ ਅਥਾਰਟੀ (STA) ਨੇ Uber ਅਤੇ Rapido ਦੇ ਐਗਰੀਗੇਟਰ ਲਾਇਸੈਂਸ ਨੂੰ ਤੁਰੰਤ ਪ੍ਰਭਾਵ...

ਪੰਜਾਬੀ ਗਾਇਕ ਐਮੀ ਵਿਰਕ ਦੀ ਕਾਰ ’ਤੇ ਚੱਲੀਆਂ ਗੋਲੀਆਂ

ਇਥੋਂ ਨੇੜੇ ਸ਼ਹਿਰ ਐਬਸਫੋਰਡ ’ਚ ਪੰਜਾਬ ਦੇ ਨਾਮਵਰ ਫਿਲਮੀ ਕਲਾਕਾਰ ਤੇ ਗਾਇਕ ਐਮੀ ਵਿਰਕ...

ਬਰੈਂਪਟਨ ’ਚ ਲੁੱਟਾਂ ਕਰਨ ਦੇ ਮਾਮਲੇ ’ਚ ਪੰਜਾਬੀ ਮੂਲ ਦਾ ਨੌਜਵਾਨ ਗ੍ਰਿਫ਼ਤਾਰ

ਓਂਟਾਰੀਓ ਦੀ ਪੀਲ ਪੁਲੀਸ ਨੇ ਬਰੈਂਪਟਨ ਦੇ ਰਹਿਣ ਵਾਲੇ 22 ਸਾਲਾਂ ਪੰਜਾਬੀ ਮੂਲ ਦੇ...

ਭਦੌੜ ‘ਚ 75 ਸਾਲਾ ਬਜ਼ੁਰਗ ਦਾ ਕਤਲ, ਰੇਹੜੀ ਚਲਾਉਣ ਦਾ ਕੰਮ ਕਰਦਾ ਸੀ, ਪੁਲਿਸ ਕਰ ਰਹੀ ਮਾਮਲੇ ਦੀ ਜਾਂਚ

ਭਦੌੜ ਵਿੱਚ ਬੀਤੀ ਰਾਤ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਨੂੰ ਅੰਜਾਮ ਦਿੱਤਾ ਗਿਆ।...

ਲੁਧਿਆਣਾ ਬੰਦ ਦੀ ਕਾਲ, ਭੀਮ ਰਾਓ ਅੰਬੇਡਕਰ ਦੀ ਮੂਰਤੀ ਦੀ ਬੇਅਦਬੀ ਖ਼ਿਲਾਫ਼ ਭਾਈਚਾਰੇ ‘ਚ ਰੋਸ

ਲੁਧਿਆਣਾ ਦੇ ਜਲੰਧਰ ਬਾਈਪਾਸ ਚੌਕ ‘ਤੇ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੀ ਮੂਰਤੀ...