September 8, 2026, 12:35 pm
----------- Advertisement -----------
HomeNewsBreaking Newsਜ਼ੀਰਕਪੁਰ 'ਚ ਦਰਦਨਾਕ ਹਾਦਸਾ, ਐਕਟਿਵਾ ਸਵਾਰ ਨੂੰ ਬਚਾਉਂਦਿਆਂ ਸਵਾਰੀਆਂ ਨਾਲ ਭਰੀ ਬੱਸ...

ਜ਼ੀਰਕਪੁਰ ‘ਚ ਦਰਦਨਾਕ ਹਾਦਸਾ, ਐਕਟਿਵਾ ਸਵਾਰ ਨੂੰ ਬਚਾਉਂਦਿਆਂ ਸਵਾਰੀਆਂ ਨਾਲ ਭਰੀ ਬੱਸ ਪਲਟੀ

Published on

----------- Advertisement -----------

ਮੋਹਾਲੀ ਦੇ ਜ਼ੀਰਕਪੁਰ ‘ਚ ਵੱਡਾ ਸੜਕ ਹਾਦਸਾ ਵਾਪਰਣ ਦੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ ਇੱਥੇ ਸਵਾਰੀਆਂ ਨਾਲ ਭਰੀ ਹਰਿਆਣਾ ਰੋਡਵੇਜ਼ ਦੀ ਬੱਸ ਪਲਟ ਗਈ। ਦੱਸਿਆ ਜਾ ਰਿਹਾ ਹੈ ਕਿ ਗਲਤ ਸਾਈਡ ਤੋਂ ਆ ਰਹੇ ਇੱਕ ਐਕਟਿਵਾ ਸਵਾਰ ਨੂੰ ਬਚਾਉਣ ਦੀ ਕੋਸ਼ਿਸ਼ ਕਰਦੇ ਹੋਏ ਬੱਸ ਪਲਟ ਗਈ। ਫਿਲਹਾਲ ਕਿਸੇ ਜਾਨੀ ਨੁਕਸਾਨ ਦੀ ਕੋਈ ਖਬਰ ਨਹੀਂ ਹੈ।
ਦੱਸ ਦਈਏ ਕਿ ਚੰਡੀਗੜ੍ਹ ਤੋਂ ਦਿੱਲੀ ਜਾ ਰਹੀ ਹਰਿਆਣਾ ਰੋਡਵੇਜ਼ ਦੀ ਬੱਸ ਪੰਜਾਬ ਦੇ ਮੋਹਾਲੀ ‘ਚ ਜ਼ੀਰਕਪੁਰ-ਚੰਡੀਗੜ੍ਹ ਬੈਰੀਅਰ ‘ਤੇ ਨਵੇਂ ਬਣੇ ਫਲਾਈਓਵਰ ਨੇੜੇ ਪਲਟ ਗਈ। ਐਕਟਿਵਾ ਸਵਾਰ ਨੂੰ ਬਚਾਉਂਦਿਆਂ ਬੱਸ ਡਿਵਾਈਡਰ ਨਾਲ ਟਕਰਾ ਕੇ ਸੜਕ ਦੇ ਵਿਚਕਾਰ ਪਲਟ ਗਈ। ਬੱਸ ਪਲਟਣ ਤੋਂ ਬਾਅਦ ਪਿਛਲੀ ਖਿੜਕੀ ਨੂੰ ਤੋੜ ਕੇ ਸਵਾਰੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ। ਬੱਸ ਵਿੱਚ ਕਰੀਬ 15 ਸਵਾਰੀਆਂ ਸਨ, ਜਿਨ੍ਹਾਂ ਵਿੱਚੋਂ 4-5 ਨੂੰ ਮਾਮੂਲੀ ਸੱਟਾਂ ਲੱਗੀਆਂ। ਜ਼ਖ਼ਮੀਆਂ ਨੂੰ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ ਤੋਂ ਬਾਅਦ ਚੰਡੀਗੜ੍ਹ ਵੱਲ ਲੰਮਾ ਜਾਮ ਲੱਗ ਗਿਆ।
ਘਟਨਾ ਦੀ ਸੂਚਨਾ ਮਿਲਦੇ ਹੀ ਜ਼ੀਰਕਪੁਰ ਪੁਲਸ ਨੇ ਸਥਿਤੀ ਨੂੰ ਕਾਬੂ ‘ਚ ਲਿਆ ਅਤੇ ਬੱਸ ਨੂੰ ਸਿੱਧਾ ਕਰਨ ਲਈ ਕਰੇਨ ਬੁਲਾ ਕੇ ਫਲਾਈਓਵਰ ਦੇ ਹੇਠਾਂ ਤੋਂ ਸਰਵਿਸ ਰੋਡ ਵੱਲ ਟ੍ਰੈਫਿਕ ਡਾਇਵਰਟ ਕਰ ਦਿੱਤਾ। ਡਿਵਾਈਡਰ ਨਾਲ ਟਕਰਾਉਣ ਕਾਰਨ ਬੱਸ ਦੀ ਰਫ਼ਤਾਰ ਘੱਟ ਗਈ, ਜਿਸ ਕਾਰਨ ਵੱਡਾ ਹਾਦਸਾ ਹੋਣੋਂ ਟਲ ਗਿਆ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਹਿਮਾਚਲ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ, ਜਥੇਦਾਰ ਗੜਗੱਜ ਨੇ ਘਟਨਾ ਦੀ ਕੀਤੀ ਸਖ਼ਤ ਨਿੰਦਾ

ਹਿਮਾਚਲ ਪ੍ਰਦੇਸ਼ ਦੇ ਸੋਲਨ ‘ਚ ਇੱਕ ਨਿੱਜੀ ਬੋਰਡਿੰਗ ਸਕੂਲ ‘ਚ ਸਿੱਖ ਵਿਦਿਆਰਥੀ ਨਾਲ ਰੈਗਿੰਗ...

ਲੋਕ ਤੰਗ ਹਏ ਤਾਂ ਲਵਾਂਗੇ ਐਕਸ਼ਨ… ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਮੰਤਰੀ ਅਮਨ ਅਰੋੜਾ ਦੀ ਚੇਤਾਵਨੀ

ਪੰਜਾਬ ‘ਚ ਸਰਕਾਰੀ ਮੁਲਾਜ਼ਮਾਂ ਤੇ ਆਮ ਆਦਮੀ ਪਾਰਟੀ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਿਚਾਲੇ...

ਅਮਨ ਅਰੋੜਾ ਵੱਲੋਂ ਦੁਬਈ ਸੰਮੇਲਨ ਵਿੱਚ ਯੂ.ਏ.ਈ. ਨਿਵੇਸਕਾਂ ਨੂੰ ਪੰਜਾਬ ਵਿੱਚ ਨਿਵੇਸ਼ ਦਾ ਸੱਦਾ; ਸੁਚਾਰੂ ਪ੍ਰਵਾਨਗੀਆਂ, ਮਜ਼ਬੂਤ ਬੁਨਿਆਦੀ ਢਾਂਚੇ ਅਤੇ ਪੂਰਨ ਸਹਿਯੋਗ ਦਾ ਦਿੱਤਾ...

*ਚੰਡੀਗੜ੍ਹ/ਦੁਬਈ, 7 ਸਤੰਬਰ::ਮੁੱਖ ਮੰਤਰੀ ਭਗਵੰਤ ਮਾਨ ਦੀ ਦੂਰਅੰਦੇਸ਼ ਸੋਚ ਅਨੁਸਾਰ ਆਲਮੀ ਨਿਵੇਸ਼ ਨੂੰ ਆਕਰਸ਼ਿਤ...

ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਸਮੇਂ ਸਿਰ ਮਿਲੇ ਇਲਾਜ ਨੇ ਸ਼ੂਗਰ ਦੇ ਮਰੀਜ਼ਾਂ ਨੂੰ ਅੰਗ ਗੁਆਉਣ ਦੇ ਖ਼ਤਰੇ ਤੋਂ ਬਚਾਉਣ ਵਿੱਚ ਕੀਤੀ ਮਦਦ

ਚੰਡੀਗੜ੍ਹ, 07 ਸਤੰਬਰ 2026: ਜ਼ਖ਼ਮ ਭਾਵੇਂ ਛੋਟਾ ਦਿਖਾਈ ਦੇ ਰਿਹਾ ਹੋਵੇ,ਪਰ ਇਸ ਦਾ ਖ਼ਤਰਾ ਬਿਲਕੁਲ...

ਪੰਜਾਬ ਦੇ ਸਰਕਾਰੀ ਨਸ਼ਾ ਛੁਡਾਊ ਕੇਂਦਰਾਂ ਵਿੱਚ ਇੱਕ ਸਾਲ ਵਿੱਚ ਦਾਖ਼ਲੇ 164% ਵਧੇ

ਚੰਡੀਗੜ੍ਹ; 7 ਸਤੰਬਰ 2026:‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਭਗਵੰਤ ਮਾਨ ਸਰਕਾਰ ਦੇ ਨਸ਼ਾ ਛੁਡਾਊ...

ਕਿਸਾਨਾਂ ਤੇ ਪੰਜਾਬ ਸਰਕਾਰ ਵਿਚਾਲੇ ਬਣੀ ਸਹਿਮਤੀ; 7 ਦਿਨਾਂ ਬਾਅਦ ਧਰਨਾ ਅੱਜ ਸਮਾਪਤ

ਸੰਯੁਕਤ ਕਿਸਾਨ ਮੋਰਚਾ ਅਤੇ ਪੰਜਾਬ ਸਰਕਾਰ ਵਿਚਾਲੇ ਮੰਗਾਂ ਨੂੰ ਲੈ ਕੇ ਪੂਰਨ ਸਹਿਮਤੀ ਬਣ...

ਘਰੇਲੂ ਵਿਵਾਦ ਨੇ ਧਾਰਿਆ ਖੂਨੀ ਰੂਪ, ਭਤੀਜੇ ਨੇ ਚਾਚੇ ਦਾ ਕੀਤਾ ਕਤਲ

ਹੁਸ਼ਿਆਰਪੁਰ ਦੇ ਹਾਜੀਪੁਰ ਤੋਂ ਰਿਸ਼ਤਿਆਂ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਾਲ ਸਾਹਮਣੇ ਆਇਆ ਹੈ...

ਚੋਰੀ ਦੇ ਡਰੋਂ ਗਜ਼ਬ ਜੁਗਾੜ! ਘਰ ਦੇ ਬਾਹਰ ਨਹੀਂ ਛੱਤ ‘ਤੇ ਖੜ੍ਹੀ ਕਰ ਦਿੱਤੀ ਲੱਖਾਂ ਦੀ ਸਕਾਰਪੀਓ

ਬਿਹਾਰ ਦੇ ਇਕ ਸ਼ਖਸ ਨੇ ਜੋ ਕੀਤਾ, ਉਸ ਨੂੰ ਦੇਖ ਕੇ ਹਰ ਕੋਈ ਹੈਰਾਨ...

ਪਰਮੀਸ਼ ਵਰਮਾ ਵੱਲੋਂ ਪਤਨੀ ਗੀਤ ਗਰੇਵਾਲ ਨਾਲ ਤਲਾਕ ਦੀ ਪੁਸ਼ਟੀ

ਪੰਜਾਬੀ ਗਾਇਕ ਅਤੇ ਅਦਾਕਾਰ ਪਰਮੀਸ਼ ਵਰਮਾ ਨੇ ਆਖ਼ਰਕਾਰ ਆਪਣੀ ਵਿਆਹੁਤਾ ਜ਼ਿੰਦਗੀ ਨੂੰ ਲੈ ਕੇ...