September 5, 2026, 6:41 pm
----------- Advertisement -----------
HomeNewsBreaking Newsਅੰਮ੍ਰਿਤਸਰ 'ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਨਸ਼ਾ ਸਪਲਾਈ ਕਰਨ...

ਅੰਮ੍ਰਿਤਸਰ ‘ਚ ਨਸ਼ੇ ਦੀ ਓਵਰਡੋਜ਼ ਕਾਰਨ ਨੌਜਵਾਨ ਦੀ ਮੌਤ, ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਕੇਸ ਦਰਜ

Published on

----------- Advertisement -----------

ਅਜਨਾਲਾ ‘ਚ ਹੈਰੋਇਨ ਦੀ ਓਵਰਡੋਜ਼ ਕਾਰਨ 20 ਸਾਲਾ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਲਾਸ਼ ਮਿਲਣ ਤੋਂ ਬਾਅਦ ਪੁਲਿਸ ਨੇ ਨਸ਼ਾ ਸਪਲਾਈ ਕਰਨ ਵਾਲੇ ਦੋ ਨੌਜਵਾਨਾਂ ਨੂੰ ਕਾਬੂ ਕੀਤਾ ਹੈ। ਫਿਲਹਾਲ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਦੱਸ ਦਈਏ ਕਿ ਪੁਲਿਸ ਨੇ ਮ੍ਰਿਤਕ ਰਣਜੀਤ ਮਸੀਹ ਦੀ ਮਾਤਾ ਪਰਮਜੀਤ ਕੌਰ ਦੇ ਬਿਆਨਾਂ ਦੇ ਆਧਾਰ ’ਤੇ ਹੈਪੀ ਅਤੇ ਸਾਹਿਲ ਵਾਸੀ ਅਜਨਾਲਾ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੁਲਸ ਨੇ ਦੋਵਾਂ ਨੂੰ ਪਿੰਡ ਤੋਂ ਹੀ ਗ੍ਰਿਫਤਾਰ ਕਰ ਲਿਆ ਹੈ। ਪਰਮਜੀਤ ਕੌਰ ਨੇ ਦੱਸਿਆ ਕਿ ਉਸ ਦਾ ਲੜਕਾ ਰਣਜੀਤ ਮਸੀਹ 27 ਜੁਲਾਈ ਨੂੰ ਘਰੋਂ ਨਿਕਲਿਆ ਸੀ ਪਰ 28 ਜੁਲਾਈ ਤੱਕ ਘਰ ਵਾਪਸ ਨਹੀਂ ਆਇਆ। ਜਿਸ ਤੋਂ ਬਾਅਦ ਰਣਜੀਤ ਸਿੰਘ ਦੀ ਲਾਸ਼ ਅਜਨਾਲਾ ਦੇ ਸਾਕੀ ਪੁਲ ਕੋਲ ਮਿਲੀ। ਪਰਮਜੀਤ ਕੌਰ ਅਨੁਸਾਰ ਹੈਪੀ ਅਤੇ ਸਾਹਿਲ ਉਸ ਨੂੰ ਹੈਰੋਇਨ ਲਿਆਉਂਦੇ ਸਨ, ਜਿਸ ਕਾਰਨ ਉਸ ਦੇ ਨੌਜਵਾਨ ਲੜਕੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ।

ਜਿਸ ਤੋਂ ਬਾਅਦ ਅੱਜ ਪੁਲਿਸ ਨੂੰ ਸੂਚਨਾ ਮਿਲੀ ਸੀ ਕਿ ਹੈਪੀ ਅਤੇ ਸਾਹਿਲ ਘੁੰਮਦੇ ਹਨ ਅਤੇ ਨਸ਼ਾ ਸਪਲਾਈ ਕਰਦੇ ਹਨ। ਜਿਸ ਤੋਂ ਬਾਅਦ ਗੁਪਤ ਸੂਚਨਾ ਦੇ ਆਧਾਰ ‘ਤੇ ਪੁਲਿਸ ਨੇ ਦੋਵਾਂ ਨੂੰ ਗ੍ਰਿਫਤਾਰ ਕਰ ਲਿਆ। ਫਿਲਹਾਲ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਦੋਵਾਂ ਦੇ ਅੱਗੇ-ਪਿੱਛੇ ਸਬੰਧਾਂ ਦੀ ਵੀ ਜਾਂਚ ਕਰ ਰਹੀ ਹੈ ਤਾਂ ਜੋ ਨਸ਼ਾ ਤਸਕਰੀ ਨੂੰ ਰੋਕਿਆ ਜਾ ਸਕੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...