ਚੰਡੀਗੜ੍ਹ: ਕਾਂਗਰਸ ਵੱਲੋਂ ਉਮੀਦਵਾਰਾਂ ਦੀ ਸੂਚੀ ਜਾਰੀ ਹੋਣ ਤੋਂ ਬਾਅਦ ਭਾਜਪਾ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੇ ਕਿਹਾ ਕਿ ਲੋਕ ਜਾਣਦੇ ਹਨ ਕਿ ਇਸ ਸੂਚੀ ਵਿਚੋਂ ਕੋਈ ਵੀ ਵਾਪਸ ਨਹੀਂ ਆਉਣ ਵਾਲਾ ਕਿਉਂਕਿ ਇਸ ਸਮੇਂ ਪੰਜਾਬ ਦੇ ਲੋਕਾਂ ਨੂੰ ਸਥਿਰ ਸਰਕਾਰ ਦੀ ਲੋੜ ਹੈ। ਉਨ੍ਹਾਂ ਕਿਹਾ 5 ਸਾਲ ਰਾਜ ਕਰਨ ਤੋਂ ਬਾਅਦ ਵੀ ਕਾਂਗਰਸ ਪਾਰਟੀ ਲੋਕਾਂ ਨੂੰ ਇਨਸਾਫ ਨਹੀਂ ਦੇ ਸਕੀ ਅਤੇ ਲੋਕਾਂ ਲਈ ਕੋਈ ਕੰਮ ਨਹੀਂ ਕਰ ਸਕੀ। ਰਾਣਾ ਸੋਢੀ ਨੇ ਇੱਕ ਪਰਿਵਾਰ ਇੱਕ ਟਿਕਟ ਬਾਰੇ ਕਿਹਾ ਕਿ ਉਨ੍ਹਾਂ ਦੀ ਆਪਣੀ ਨੀਤੀ ਹੈ, ਉਹ ਇਹ ਨੀਤੀ ਉਨ੍ਹਾਂ ਲਈ ਦਿੰਦੇ ਹਨ ਜਿਸਨੂੰ ਟਿਕਟਾਂ ਨਹੀਂ ਦੇਣਾ ਚਾਹੁੰਦੇ। ਇਸਦੇ ਨਾਲ ਹੀ ਉਨ੍ਹਾਂ ਦਾਅਵਾ ਕੀਤਾ ਕਿ ਲੋਕ ਮਨ ਬਣਾ ਚੁੱਕੇ ਹਨ ਅਤੇ ਆਉਣ ਵਾਲੀ ਸਰਕਾਰ ਪੰਜਾਬ ਵਿੱਚ ਭਾਜਪਾ ਦੀ ਹੋਵੇਗੀ।












